Chandigarh : ਤਣਾਅਪੂਰਣ ਮਾਹੌਲ ਵਿਚਾਲੇ ਚੰਡੀਗੜ੍ਹ ‘ਚ ਨਵੀਂ ਐਡਵਾਈਜ਼ਰੀ ਜਾਰੀ
– ਸ਼ਾਮ 7 ਵਜੇ ਤੋਂ ਬਾਅਦ ਬਾਜ਼ਾਰ ਰਹਿਣਗੇ ਬੰਦ
ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ): ਚੰਡੀਗੜ੍ਹ (Chandigarh) ਪ੍ਰਸ਼ਾਸਨ ਵਲੋਂ ਸ਼ਹਿਰ ਦੇ ਸਾਰੇ ਬਾਜ਼ਾਰ 7 ਵਜੇ ਤੋਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਇਸ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਅੱਜ ਸ਼ਾਮ 7 ਵਜੇ ਤੋਂ ਬਾਅਦ ਚੰਡੀਗੜ੍ਹ ‘ਚ ਕੋਈ ਵੀ ਦੁਕਾਨ, ਬਾਰ, ਰੈਸਟੋਰੈਂਟ ਅਤੇ ਮਾਲ ਨਹੀਂ ਖੁੱਲ੍ਹਣਗੇ।
ਦੱਸ ਦਈਏ ਕਿ ਭਾਰਤ ਪਾਕਿਸਤਾਨ ਵਿਚਾਲੇ ਜਾਰੀ ਤਣਾਅ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਹੋ ਗਿਆ ਹੈ। ਡੀਸੀ ਨੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਇਹ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਡੀਸੀ ਵੱਲੋਂ 9 ਮਈ ਤੋਂ 7 ਜੁਲਾਈ ਤੱਕ ਚੰਡੀਗੜ੍ਹ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ, ਬੰਬ ਜਾਂ ਆਤਿਸ਼ਬਾਜ਼ੀ ਚਲਾਉਣ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਵਿਆਹਾਂ, ਧਾਰਮਿਕ ਸਮਾਗਮਾਂ ਅਤੇ ਕਿਸੇ ਵੀ ਤਰ੍ਹਾਂ ਦੇ ਜਸ਼ਨਾਂ ‘ਤੇ ਵੀ ਲਾਗੂ ਹੋਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਤਿਸ਼ਬਾਜ਼ੀ ਦੀ ਆਵਾਜ਼ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਸਕਦੀ ਹੈ
ਇਸ ਤੋਂ ਇਲਾਵਾ ਅਨਾਜ, ਬਾਲਣ (ਪੈਟਰੋਲ, ਡੀਜ਼ਲ), ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ‘ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਡੀਸੀ ਦੇ ਅਨੁਸਾਰ, ਕੁਝ ਵਪਾਰੀ ਅਤੇ ਸੰਸਥਾਵਾਂ ਅਣਅਧਿਕਾਰਤ ਤੌਰ ‘ਤੇ ਇਨ੍ਹਾਂ ਚੀਜ਼ਾਂ ਨੂੰ ਜਮ੍ਹਾ ਕਰ ਰਹੀਆਂ ਹਨ, ਜਿਸ ਨਾਲ ਸੰਕਟ, ਕੀਮਤਾਂ ਵਿੱਚ ਵਾਧਾ ਅਤੇ ਆਮ ਲੋਕਾਂ ਨੂੰ ਅਸੁਵਿਧਾ ਹੋ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























