Chandigarh ਨੂੰ ਮਿਲਿਆ ਨਵਾਂ ਡੀਜੀਪੀ
ਸਾਗਰ ਪ੍ਰੀਤ ਹੁੱਡਾ ਹੋਣਗੇ ਚੰਡੀਗੜ੍ਹ ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲਿਸ

ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ): ਡਾ. ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ (Chandigarh) ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਹੋਣਗੇ। ਕੇਂਦਰ ਸਰਕਾਰ ਨੇ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। 1997 ਬੈਚ ਦੇ ਆਈਪੀਐਸ ਅਧਿਕਾਰੀ ਡਾ. ਹੁੱਡਾ ਪਹਿਲਾਂ ਦਿੱਲੀ ਵਿੱਚ ਸਪੈਸ਼ਲ ਕਮਿਸ਼ਨਰ ਆਫ਼ ਪੁਲਿਸ (ਇੰਟੈਲੀਜੈਂਸ ਵਿਭਾਗ) ਵਜੋਂ ਤਾਇਨਾਤ ਸਨ। ਉਨ੍ਹਾਂ ਨੇ ਆਪਣੀ ਸੇਵਾ ਦੌਰਾਨ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ। ਹੁਣ ਉਹ ਜਲਦੀ ਹੀ ਚੰਡੀਗੜ੍ਹ ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਅਹੁਦਾ ਸੰਭਾਲਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























