CHANDIGARH NEWS: ਚੰਡੀਗੜ੍ਹ ‘ਚ ਨੌਜਵਾਨ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਅਲਰਟ
ਪ੍ਰਸ਼ਾਸਕ ਬੀ.ਐਲ ਪੁਰੋਹਿਤ ਨੇ ਮੌਕਾ ਦੇਖਦਿਆਂ 10 ਦਿਨਾਂ ਦੇ ਅੰਦਰ ਮੰਗੀ ਰਿਪੋਰਟ
ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ):- ਚੰਡੀਗੜ੍ਹ ‘ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਾਂਚ ਪੂਰੀ ਹੋਣ ਤੱਕ ਬਿਜਲੀ ਵਿਭਾਗ ਦੇ ਇੱਕ ਐਕਸੀਅਨ ਅਤੇ ਐਸਡੀਈ ਨੂੰ ਮੁਅੱਤਲ ਕਰ ਦਿੱਤਾ ਹੈ, ਹੁਣ ਇਸ ਮਾਮਲੇ ਵਿੱਚ ਸੀਸੀਟੀਵੀ ਸਾਹਮਣੇ ਆਇਆ ਹੈ ਕਿ ਬੁੱਧਵਾਰ ਨੂੰ ਜਿੰਮ ਤੋਂ ਬਾਹਰ ਨਿਕਲਦੇ ਹੀ ਮਯੰਕ ਨੂੰ ਇਸ ਬਿਜਲੀ ਦੇ ਖੰਭੇ ਨਾਲ ਟਕਰਾਇਆ ਗਿਆ।