ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ
ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। CHANDIGARH NEWS
ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ। CHANDIGARH NEWS
ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਉੱਦਮ ਨਾਲ 136 ਕਿਸਾਨਾਂ ਨੂੰ ਲਾਭ ਮਿਲੇਗਾ।
ਇਸ ਤੋਂ ਇਲਾਵਾ ਵਿਭਾਗ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 72 ਕਲਰਕ, 2 ਉਪਰੇਂਜਰ, 2 ਫਾਰੈਸਟਰ ਅਤੇ 199 ਵਣਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ। ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕ, ਉਪਰੇਂਜਰ, ਫਾਰੈਸਟਰ, ਵਣ ਗਾਰਡਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ।
ਵਿਭਾਗ ਵੱਲੋਂ ਹੁਸ਼ਿਆਰਪੁਰ ਵਿਖੇ ਪਾਲੀਥੀਨ ਬੈਗ ਫੈਕਟਰੀ ਵਿੱਚ ਨਵੀਆਂ ਮਸ਼ੀਨਾਂ ਲਗਵਾਕੇ ਵਧੀਆ ਕਿਸਮ ਦੇ ਪਾਲੀਥੀਨ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਰਾਜ ਵਣ ਨਿਗਮ ਵੱਲੋਂ ਸਾਲ 2023-24 ਦੌਰਾਨ ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।