• Latest
  • Trending
CHANDIGARH NEWS :ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ

CHANDIGARH NEWS :ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ

2 years ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

13 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

39 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ

June 30, 2024
in ਪੰਜਾਬ
CHANDIGARH NEWS :ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ

ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ; 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਸ੍ਰੀ ਰਾਕੇਸ਼ ਯਾਦਵ ਨੂੰ ਅੱਜ ਇਥੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿਚ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ।

ਸ੍ਰੀ ਰਾਕੇਸ਼ ਯਾਦਵ ਦਾ 17 ਜੂਨ 2024 ਨੂੰ ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ।CHANDIGARH NEWS

ਅੰਤਿਮ ਅਰਦਾਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇਕਿਹਾ ਕਿ ਸ਼੍ਰੀ ਰਾਕੇਸ਼ ਯਾਦਵ ਜਿੱਥੇ ਸਮਾਜ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ, ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ।

ਉਨ੍ਹਾਂ ਕਿਹਾ ਕਿ ਮਾਪਿਆਂ ਦਾ ਜ਼ਿੰਦਗੀ ਚ ਅਹਿਮ ਸਥਾਨ ਅਤੇ ਯੋਗਦਾਨ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੇ ਮਾਂ-ਬਾਪ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ, ਉਨ੍ਹਾਂ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਇਹ ਭਾਣਾ ਮਿੱਠਾ ਕਰਕੇ ਮੰਨਣਾ ਪਵੇਗਾ। CHANDIGARH NEWS

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਸਾਨੂੰ ਕਿਰਤ ਕਰਨ, ਨਾਮ ਜਪਣ, ਵੰਡ ਛੱਕਣ ਦਾ ਉਪਦੇਸ਼ ਦਿੰਦੀ ਹੈ। ਇਸ ਤੋਂ ਵੀ ਅੱਗੇ ਦੁੱਖ ਵੇਲੇ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਓਟ ਆਸਰਾ ਲੈਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਦੇ ਤਿਆਗ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਜਿਹੀ ਅਦੁੱਤੀ ਮਿਸਾਲ ਕਿਧਰੇ ਵੀ ਨਹੀਂ ਮਿਲਦੀ ਪਰ ਉਨ੍ਹਾਂ ਵੀ ਇਸ ਤੇ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਪ੍ਰਮਾਤਮਾ ਦੀ ਰਜ਼ਾ ਦਾ ਸ਼ੁਕਰਾਨਾ ਹੀ ਕੀਤਾ ਸੀ। ਇਸ ਲਈ ਸਾਨੂੰ ਵੀ ਆਪਣੇ ਗੁਰੂ ਸਾਹਿਬਾਨ ਤੋਂ ਸਿਖਿਆ ਲੈਂਦਿਆਂ ਇਸ ਭਾਣੇ ਨੂੰ ਮੰਨ ਕੇ ਉਸ ਦੀ ਰਜ਼ਾ ਚ ਰਹਿਣਾ ਪਵੇਗਾ।
ਉਨ੍ਹਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ।

ਇਸ ਮੌਕੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜੱਥੇ ਵੱਲੋਂ ਰਸ ਭਿੰਨਾ ਅਤੇ ਵੈਰਾਗਮਈ ਕੀਰਤਨ ਸਮੂਹ ਸੰਗਤ ਨੂੰ ਸਰਵਣ ਕਰਵਾਇਆ ਗਿਆ।

ਅੱਜ ਅੰਤਿਮ ਅਰਦਾਸ ਮੌਕੇ
ਹਾਜ਼ਰ ਸੰਗਤਾਂ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ, ਜਗਰੂਪ ਸਿੰਘ ਗਿੱਲ, ਕੁਲਵੰਤ ਸਿੰਘ ਪੰਡੋਰੀ, ਕੁਲਜੀਤ ਸਿੰਘ ਰੰਧਾਵਾ, ਦਲਬੀਰ ਸਿੰਘ ਟੋਂਗ, ਜਸਵੀਰ ਸਿੰਘ ਰਾਜ ਗਿੱਲ,ਅਮਿਤ ਰਤਨ ਕੋਟਫੱਤਾ, ਗੁਰਪ੍ਰੀਤ ਗੋਗੀ, ਡਾਕਟਰ ਰਵਜੋਤ ਸਿੰਘ, ਬਲਕਾਰ ਸਿੰਘ ਸਿੱਧੂ, ਡਾਕਟਰ ਨਛੱਤਰ ਪਾਲ, ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਪੰਜਾਬ ਪੁਲਿਸ ਗੋਰਵ ਯਾਦਵ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਜਸਪ੍ਰੀਤ ਤਲਵਾਰ ਆਈ.ਏ.ਐਸ, ਏ.ਡੀ.ਜੀ. ਐਸ.ਐਸ ਸ਼੍ਰੀਵਾਸਤਵਾ, ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਮਲਵਿੰਦਰ ਸਿੰਘ ਜੱਗੀ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਕੁਮਾਰ ਰਾਹੁਲ ਆਈ.ਏ.ਐਸ., ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾਕਟਰ ਸੰਦੀਪ ਗਰਗ, ਹਿਮਾਂਸ਼ੂ ਜੈਨ ਆਈ.ਏ.ਐਸ., ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਗੋਲਡੀ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਜ਼ਫ਼ਰ, ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ, ਕਰਨ ਗਿਲਹੋਤਰਾ ਚੇਅਰਮੈਨ ਪੀ.ਐਚ.ਬੀ.ਐਂਡ ਕਾਮਰਸ ਪੰਜਾਬ,ਐਡਵੋਕੇਟ ਅਨਮੋਲ ਰਤਨ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕ ਹਾਜ਼ਰ ਸਨ।

Tags: BREAKING NEWSchandigarh newsPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 month ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 