• Latest
  • Trending
Chandigarh News: ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

Chandigarh News: ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

2 years ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

6 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

19 minutes ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

59 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

1 hour ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

2 hours ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

4 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
Hindi News
English News
Saturday, November 7, 2026
No Result
View All Result
28 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News: ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

July 4, 2024
in ਪੰਜਾਬ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਗ੍ਰਿਫਤਾਰ ਵਿਅਕਤੀਆਂ ਨੇ ਧੋਖੇ ਨਾਲ ਬਹੁਤ ਲੋਕਾਂ ਨੂੰ ਕੰਬੋਡੀਆ ਭੇਜਿਆ, ਜਿੱਥੇ ਉਹ ਜ਼ਬਰਨ ਸਾਈਬਰ ਗੁਲਾਮੀ ਦੇ ਹੋ ਰਹੇ ਹਨ ਸ਼ਿਕਾਰ : ਡੀਜੀਪੀ ਗੌਰਵ ਯਾਦਵ

– ਅਜਿਹੇ ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਕੀਤੀ ਜਾ ਰਹੀ ਹੈ ਹੋਰ ਤਫ਼ਤੀਸ਼ : ਏਡੀਜੀਪੀ ਵੀ. ਨੀਰਜਾ

– ਵਿਦੇਸ਼ਾਂ ਵਿੱਚ ਵਧੀਆ ਨੌਕਰੀਆਂ ਦਾ ਝਾਂਸਾ ਦੇਣ ਵਾਲੇ ਟਰੈਵਲ ਏਜੰਟਾਂ ਤੋਂ ਰਹੋ ਸਾਵਧਾਨ : ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 370,406,420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਿਆ ਹੈ, ਜਿੱਥੇ ਉਨ੍ਹਾਂ ਤੋਂ ਭਾਰਤੀਆਂ ਨਾਲ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ਵਿੱਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ਵਿੱਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਏਡੀਜੀਪੀ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲਿਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ਹੇਠ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ।

ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਅੱਗੇ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਰਾਜਾਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਟਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ / ਕਾਬੂ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਏ.ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਅਜਿਹੀਆਂ ਧੋਖਾਧੜੀ ਵਾਲੀਆਂ ਇਮੀਗ੍ਰੇਸ਼ਨ ਗਤੀਵਿਧੀਆਂ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰਕੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਚੰਗੀਆਂ ਨੌਕਰੀਆਂ ਦੇੇ ਮੌਕੇ ਪ੍ਰਦਾਨ ਕਰਨ ਵਾਲੇ ਟਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਨਾ ਹੋਣ ਲਈ ਕਿਹਾ। ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਸੰਭਾਵੀ ਰੁਜ਼ਗਾਰਦਾਤਾ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਤੌਰ ’ਤੇ ਜਦੋਂ ’ਡਾਟਾ ਐਂਟਰੀ ਆਪਰੇਟਰ’ ਨੌਕਰੀ ਦੇ ਨਾਮ ’ਤੇ ਕੰਮ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦਬਾਅ ਹੇਠ ਕੋਈ ਵੀ ਗੈਰ-ਕਾਨੂੰਨੀ ਸਾਈਬਰ ਗਤੀਵਿਧੀਆਂ ਨਾ ਕਰਨ ਅਤੇ ਭਾਰਤੀ ਦੂਤਾਵਾਸ ਤੱਕ ਪਹੁੰਚ ਕਰਨ ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਰੁਜ਼ਗਾਰ ਦੇ ਉਦੇਸ਼ਾਂ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਅਕਤੀਆਂ ਨੂੰ ਲੋੜੀਂਦੀਆਂ ਸਹਾਇਤਾ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸਿੰਗਲ-ਵਿੰਡੋ ਸੁਵਿਧਾ ਕੇਂਦਰ ਵਜੋਂ ਓਵਰਸੀਜ਼ ਵਰਕਰਜ਼ ਰਿਸੋਰਸ ਸੈਂਟਰ (ਓਡਬਲਿਊਆਰਸੀ) ਦੀ ਸਥਾਪਨਾ ਵੀ ਕੀਤੀ ਹੈ। ਓ.ਡਬਲਿਊ.ਆਰ.ਸੀ. ਅੱਜ ਕੱਲ੍ਹ 24*7 ਹੈਲਪਲਾਈਨ (1800113090) ਉਪਲਬਧ ਹੈ ਤਾਂ ਜੋ ਪ੍ਰਵਾਸੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਟੋਲ ਫਰੀ ਨੰਬਰ ਰਾਹੀਂ ਲੋੜ ਅਧਾਰਤ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਜੇਕਰ ਪੰਜਾਬ ਰਾਜ ਦਾ ਕੋਈ ਹੋਰ ਵਿਅਕਤੀ ਇਸ ਕਥਿਤ ਘੁਟਾਲੇ ਦਾ ਸ਼ਿਕਾਰ ਹੋਇਆ ਹੈ, ਤਾਂ ਉਹ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ, ਪੰਜਾਬ ਹੈਲਪਲਾਈਨ ਨੰ. 0172-2226258 ’ਤੇ ਸੰਪਰਕ ਕਰਕੇ ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਰਾਹੀਂ ਹੋਰ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

Tags: BREAKING NEWSchandigarh newsLatest Punjab newsPUNJABpunjab newspunjabi newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
November 7, 2026
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ,7 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
November 7, 2026
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

Most Popular

ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

by Jaspreet Kaur
3 weeks ago
0

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ 'ਤੇ ਬੈਠੇ ਪਰਿਵਾਰ ਦੇ ਸਮਰਥਨ 'ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 