ਚੰਡੀਗੜ੍ਹ 14 ਅਗਸਤ ( ਵਿਸ਼ਵ ਵਾਰਤਾ ) : ਪੰਜਾਬ ਕੈਬਨਟਕੈਬਿਨੇਟ ਦੀ ਅੱਜ ਹੋਈ ਮੀਟਿੰਗ ਦੇ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲਿਆਂ ਤੋਂ ਜਾਣੂ ਕਰਾਉਂਦਿਆਂ ਕਿਹਾ ਹੈ ਕਿ, ਫਾਇਰ ਸੇਫਟੀ ਵਿਭਾਗ ਦੇ ਵਿੱਚ ਭਰਤੀਆਂ ਲਈ ਸਰਟੀਫਿਕੇਟ ਲੈਣ ਦੀ ਮਿਆਦ ਇੱਕ ਤੋਂ ਵਧਾ ਕੇ ਤਿੰਨ ਸਾਲ ਕਰ ਦਿੱਤੀ ਗਈ। ਉਹਨਾਂ ਦੱਸਿਆ ਕਿ ਸਰਕਾਰ ਨੇ ਲੜਕੀਆਂ ਨੂੰ ਫਾਇਰ ਸੇਫਟੀ ਵਿਭਾਗ ਦੇ ਵਿੱਚ ਭਰਤੀ ਲਈ ਖਾਸ ਛੋਟ ਦੇਣ ਦਾ ਐਲਾਨ ਕੀਤਾ ਹੈ। ਮੀਡੀਆ ਕਰਮੀਆਂ ਨੂੰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਹੈ ਕਿ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ 4 ਸਤੰਬਰ ਤੱਕ ਚੱਲੇਗਾ। ਕੈਬਨਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਹੈ ਕਿ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਗਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਮੰਤਵ ਲਈ ਕੈਬਨਟ ਵੱਲੋਂ ਸਟੇਟ ਯੂ ਸਰਵਿਸਿਸ ਪੋਲਿਸੀ 2020 ਪਾਸ ਕੀਤੀ ਗਈ ਹੈ। ਇਸ ਦੇ ਤਹਿਤ ਹਰੇਕ ਪਿੰਡ ਦੇ ਵਿੱਚ ਯੂਥ ਕਲੱਬ ਚਲਾਏ ਜਾਣਗੇ।
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।