• Latest
  • Trending
CHANDIGARH NEWS: ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਗਿਆ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦਾ ਹੜ੍ਹ

CHANDIGARH NEWS: ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਗਿਆ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦਾ ਹੜ੍ਹ

2 years ago
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

2 minutes ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

33 minutes ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

1 hour ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

1 hour ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

2 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

3 hours ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

4 hours ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

4 hours ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

4 hours ago
Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

6 hours ago
Hindi News
English News
Saturday, September 26, 2026
No Result
View All Result
28 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS: ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਗਿਆ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦਾ ਹੜ੍ਹ

September 2, 2024
in Farmers Protest Live Updates, Punjab-Chandigarh, ਖਬਰਾਂ, ਚੰਡੀਗੜ੍ਹ, ਪੰਜਾਬ
CHANDIGARH NEWS: ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਗਿਆ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦਾ ਹੜ੍ਹ

CHANDIGARH NEWS: ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਵਗਿਆ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦਾ ਹੜ੍ਹ

ਮਟਕਾ ਚੌਂਕ ਵਿੱਚ ਪਹੁੰਚੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੋਰਚੇ ਦਾ ਸਮਰਥਨ ਕੀਤਾ

CHANDIGARH NEWS: ਨਵੀਂ ਖੇਤੀ ਨੀਤੀ ਬਨਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ 'ਤੇ ਵਗਿਆ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਦਾ ਹੜ੍ਹ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ)CHANDIGARH NEWS:- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਦੀ ਅਗਵਾਈ ਹੇਠ ਅੱਜ ਔਰਤਾਂ, ਮਜ਼ਦੂਰਾਂ ਤੇ ਕਿਸਾਨਾਂ ਦਾ ਵਿਸ਼ਾਲ ਮਾਰਚ ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਤੇ ਹੋਰ ਮੰਗਾਂ ਨੂੰ ਲੈ ਕੇ 34 ਸੈਕਟਰ ਤੋਂ ਲੈ ਕੇ ਮਟਕਾ ਚੌਂਕ ਤੱਕ ਚੰਡੀਗੜ੍ਹ ਦੀਆਂ ਸੜਕਾਂ ਤੇ ਹੜ੍ਹ ਬਣ ਕੇ ਵਗ ਤੁਰਿਆ । ਇਸ ਮੌਕੇ ਮਾਰਚ ‘ਚ ਸ਼ਾਮਲ ਔਰਤਾਂ ਵੱਲੋਂ ਖੇਤੀ ਸੰਕਟ ਦੀ ਭੇਟ ਚੜ੍ਹ ਕੇ ਖੁਦਕਸ਼ੀਆਂ ਕਰ ਚੁੱਕੇ ਤੇ ਨਸ਼ਿਆਂ ਕਾਰਨ ਜਾਨਾਂ ਗੁਆ ਚੁੱਕੇ ਆਪਣੇ ਪਰਿਵਾਰਿਕ ਜੀਆਂ ਦੀਆਂ ਤਸਵੀਰਾਂ ਹੱਥਾਂ ‘ਚ ਫੜੀਆਂ ਹੋਈਆਂ ਸਨ।
ਇਸ ਮਾਰਚ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਤੇ ਜਥੇਬੰਦੀਆਂ ਦਰਮਿਆਨ ਕੱਲ੍ਹ ਤੋਂ ਰੇੜਕਾ ਬਣਿਆ ਹੋਇਆ ਸੀ। ਪ੍ਰਸ਼ਾਸਨ ਮਾਰਚ ਕਰਨ ਨੂੰ ਕਿਸੇ ਕੀਮਤ ਤੇ ਪ੍ਰਵਾਨਗੀ ਦੇਣ ਲਈ ਤਿਆਰ ਨਹੀਂ ਸੀ ਦੂਜੇ ਪਾਸੇ ਜਥੇਬੰਦੀਆਂ ਦੇ ਨੁਮਾਇੰਦੇ ਮਾਰਚ ਕਰਨ ਦੇ ਆਪਣੇ ਜਮਹੂਰੀ ਹੱਕ ਨੂੰ ਪੁਗਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸਨ। ਅੱਜ ਸਵੇਰੇ ਮੁੜ ਚੰਡੀਗੜ੍ਹ ਤੇ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਕਿਸਾਨ ਆਗੂਆਂ ਝੰਡਾ ਸਿੰਘ ਤੇ ਰੂਪ ਸਿੰਘ ਛੰਨਾ ਤੇ ਅਧਾਰਿਤ ਵਫ਼ਦ ਨਾਲ਼ ਲੰਮੀ ਮੀਟਿੰਗ ਕੀਤੀ ਗਈ। ਆਖਰ ਦੋਹਾਂ ਧਿਰਾਂ ਦਰਮਿਆਨ ਇੱਕ ਹਜ਼ਾਰ ਲੋਕਾਂ ਵੱਲੋਂ ਮਟਕਾ ਚੌਂਕ ਤੱਕ ਮਾਰਚ ਕਰਨ ‘ਤੇ ਸਹਿਮਤੀ ਬਣ ਗਈ।
ਮਟਕਾ ਚੌਂਕ ਤੇ ਪਹੁੰਚ ਕੇ ਕਿਸਾਨਾਂ ਮਜ਼ਦੂਰਾਂ ਦੀ ਕਾਫੀ ਜੱਦੋਜਹਿਦ ਤੋਂ ਬਾਅਦ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਹੁੰਚ ਕੇ ਦੋਹਾਂ ਜਥੇਬੰਦੀਆਂ ਦਾ ਖੇਤੀ ਨੀਤੀ ਸਬੰਧੀ ਮੰਗ ਪੱਤਰ ਸਰਕਾਰ ਅਤੇ ਵਿਰੋਧੀ ਧਿਰ ਲਈ ਹਾਸਿਲ ਕੀਤਾ ਗਿਆ। ਅੱਜ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਹਰਮੇਸ਼ ਮਾਲੜੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਖੇਤੀ ਖੇਤਰ ‘ਚ ਲੱਗੇ ਕਿਸਾਨ ਤੇ ਖੇਤ ਮਜ਼ਦੂਰ ਜ਼ਮੀਨਾਂ ਦੀ ਤੋਟ, ਬੇਰੁਜ਼ਗਾਰੀ ਅਤੇ ਸਿਰ ਚੜ੍ਹੇ ਭਾਰੀ ਕਰਜ਼ਿਆਂ ਕਾਰਨ ਲੱਖਾਂ ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਧਰਤੀ ਹੇਠਲਾ ਪਾਣੀ ਬੇਹੱਦ ਡੂੰਘਾ ਹੋ ਚੁੱਕਿਆ ਹੈ, ਸਮੁੱਚੇ ਜਲ ਸੋਮੇ ਗੰਧਲਾ ਹੋ ਚੁੱਕੇ ਹਨ ਅਤੇ ਹਵਾ ਵੀ ਪ੍ਰਦੂਸ਼ਿਤ ਹੋ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਚੋਣਾਂ ਸਮੇਂ ਨਵੀਂ ਖੇਤੀ ਨੀਤੀ ਬਨਾਉਣ ਦੇ ਵਾਅਦੇ ਤੋਂ ਭੱਜ ਗਈ ਹੈ। ਉਹਨਾਂ ਆਖਿਆ ਕਿ ਖੇਤੀ ਸੰਕਟ ਦੇ ਹੱਲ ਲਈ ਖੇਤੀ ਖੇਤਰ ਤੋਂ ਕਾਰਪੋਰੇਟ ਘਰਾਣਿਆਂ, ਸਾਮਰਾਜੀਆਂ, ਜਗੀਰਦਾਰਾਂ ਤੇ ਸੂਦਖੋਰਾਂ ਦੀ ਜਕੜ ਤੋੜੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਅੰਦਰ ਬਣਾਈ ਜਾਣ ਵਾਲੀ ਖੇਤੀ ਨੀਤੀ ਦਾ ਮੂਲ ਮੰਤਵ ਖੇਤੀ ਖੇਤਰ ਦਾ ਵਿਕਾਸ , ਖੇਤੀ ਖੇਤਰ `ਚ ਲੱਗੇ ਦਹਿ ਕ੍ਰੋੜਾਂ ਕਿਸਾਨਾਂ ਮਜ਼ਦੂਰਾਂ ਦੀ ਜ਼ਿੰਦਗੀ ਦੀ ਖੁਸ਼ਹਾਲੀ ਤੇ ਵਿਕਾਸ ਅਤੇ ਸਮੁੱਚੇ ਸੂਬੇ ਦੀ ਆਰਥਿਕਤਾ ਦਾ ਵਿਕਾਸ ਹੋਣਾ ਚਾਹੀਦਾ ਹੈ।ਖੇਤੀ ਖੇਤਰ ਦੀ ਬਿਹਤਰੀ ਤੇ ਵਿਕਾਸ ਲਈ ਬਣਨ ਵਾਲੀ ਕੋਈ ਵੀ ਨੀਤੀ ਖੇਤ ਮਜ਼ਦੂਰਾਂ ਤੇ ਕਿਸਾਨਾਂ ਦੇ ਸਰੋਕਾਰਾਂ ਨੂੰ ਸੰਬੋਧਿਤ ਹੋਏ ਬਿਨਾਂ ਸਾਰਥਿਕ ਨਹੀਂ ਹੋ ਸਕਦੀ । ਪੰਜਾਬ ਦੀ ਖੇਤੀ ਨੀਤੀ ’ਚ ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਰੋਕਾਰਾਂ ਨੂੰ ਕੇਂਦਰੀ ਸਥਾਨ ਦਿੰਦਿਆਂ ਮੁਲਕ ਦੀ ਆਨਾਜ `ਚ ਸਵੈ ਨਿਰਭਰਤਾ, ਪੈਦਾਵਾਰ ਦਾ ਵਿਕਾਸ , ਰੁਜ਼ਗਾਰ ਦਾ ਵਧਾਰਾ, ਮਿੱਟੀ ਤੇ ਪਾਣੀ ਸੋਮਿਆਂ ਦੀ ਸੰਭਾਲ , ਵਾਤਾਵਰਨ ਸਰੁੱਖਿਆ , ਰਸਾਇਣਾਂ ਮੁਕਤ ਫਸਲੀ ਪੈਦਾਵਾਰ ਤੱਕ ਦੇ ਸਰੋਕਾਰਾਂ ਨੂੰ ਸੰਬੰਧਿਤ ਹੋਣਾ ਚਾਹੀਦਾ ਹੈ। ਅਜਿਹਾ ਕਰਨ ਲਈ ਖੇਤੀ ਖੇਤਰ `ਚ ਜਗੀਰਦਾਰਾਂ , ਵੱਡੇ ਸਰਮਾਏਦਾਰਾਂ, ਸ਼ਾਹੂਕਾਰਾਂ ਤੇ ਸਾਮਰਾਜੀ ਕੰਪਨੀਆਂ ਦੀ ਪੁੱਗਤ ਖਤਮ ਕਰਨ ਦੀ ਜ਼ਰੂਰਤ ਹੈ ਤੇ ਖੇਤੀ ‘ਚ ਲੱਗੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਪੁੱਗਤ ਬਣਾਉਣ ਦੀ ਜ਼ਰੂਰਤ ਹੈ।ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਪੁੱਗਤ ਬਣਾਉਣ ਦਾ ਅਰਥ ਹੈ ਜ਼ਮੀਨਾਂ ਦੀ ਮਾਲਕੀ , ਸਰਕਾਰੀ ਬੱਜਟਾਂ ਤੇ ਗਰਾਟਾਂ ਰਾਹੀਂ ਖੇਤੀ `ਚ ਵੱਡਾ ਨਿਵੇਸ਼, ਸਸਤੇ ਬੈਂਕ ਕਰਜ਼ੇ , ਲਾਗਤ ਵਸਤਾਂ ਦੇ ਕੰਟਰੋਲ ਰੇਟ ਆਦਿ ਰਾਹੀਂ ਖੇਤੀ ਦੀ ਉਪਜ ਦੇ ਲਾਭ ਖੇਤੀ ਕਿਰਤੀਆਂ ਨੂੰ ਮਿਲਣ ਤੇ ਉਹ ਖੇਤੀ ਦੇ ਵਿਕਾਸ ਲਈ ਹੋਰ ਜੀਅ ਜਾਨ ਨਾਲ ਕੰਮ ਕਰਨ। ਮਾਰਚ ਤੋਂ ਪਹਿਲਾਂ 34 ਸੈਕਟਰ ਚ ਲੱਗੇ ਵਿਸ਼ਾਲ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਕਾਲਾਝਾੜ, ਹਰਮੇਸ਼ ਮਾਲੜੀ,ਗੁਰਪਾਲ ਸਿੰਘ ਨੰਗਲ, ਮਨਦੀਪ ਕੌਰ ਬਾਰਨ, ਜਸਵਿੰਦਰ ਸਿੰਘ ਬਰਾਸ, ਰਾਮ ਸਿੰਘ ਭੈਣੀਬਾਘਾ, ਅਮਰਜੀਤ ਸਿੰਘ ਸੈਦੋਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Also read:  ਕੀ ਹਨ ਪੰਜਾਬ-ਹਰਿਆਣਾ ਦੀ ਰਾਜਧਾਨੀ ਦੇ ਸੈਕਟਰ 34 ‘ਚ ਹੜਤਾਲ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ; ਪੜ੍ਹੋ

Tags: BREAKING NEWSBreaking news in PunjabiChandigarhchandigarh newsKeywords from NewsLatest Punjab newsPOLITICSPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

by Ranjit Singh
September 26, 2026
0

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਇੱਕ ਏਐਸਆਈ ਨੂੰ...

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

by Ranjit Singh
September 26, 2026
0

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਜਾਂਚ 'ਚ ਜੁਟੀ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

by Ranjit Singh
September 26, 2026
0

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਇੱਕ ਏਐਸਆਈ ਨੂੰ...

Most Popular

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

by Ankit
1 week ago
0

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 