• Latest
  • Trending
Chandigarh News: ਖੇਤੀ ਨੀਤੀ ਮੋਰਚੇ ‘ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ

Chandigarh News: ਖੇਤੀ ਨੀਤੀ ਮੋਰਚੇ ‘ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ

2 years ago
ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

18 minutes ago
ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

44 minutes ago
ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

1 hour ago
ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

1 hour ago
ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

ਇੰਡੋਨੇਸ਼ੀਆ ‘ਚ ਵੱਡਾ ਹਾਦਸਾ: ਮਦੁਰਾ ਟਾਪੂ ਨੇੜੇ ਕਿਸ਼ਤੀ ‘ਚ ਲੱਗੀ ਭਿਆਨਕ ਅੱਗ

2 hours ago
ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

ਅੱਜ ਚੰਡੀਗੜ੍ਹ ‘ਚ ਹੋਵੇਗੀ ਕਾਂਗਰਸ ਵਿਧਾਇਕ ਦਲ (CLP) ਦੀ ਅਹਿਮ ਬੈਠਕ

3 hours ago
ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਨੇੜੇ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

4 hours ago
National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

4 hours ago
ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

4 hours ago
Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

5 hours ago
Hindi News
English News
Sunday, August 2, 2026
No Result
View All Result
32 °c
Chandigarh
31 ° Mon
29 ° Tue
28 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News: ਖੇਤੀ ਨੀਤੀ ਮੋਰਚੇ ‘ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ

ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਦੇ ਰਾਹ ਚ ਅੜਿੱਕਾ ਬਣਦੀਆਂ ਕੇਂਦਰੀ ਹਦਾਇਤਾਂ ਨੂੰ ਰੱਦ ਕਰਨ ਸਬੰਧੀ ਸਥਿਤੀ ਸਪਸ਼ਟ ਕਰਨ ਦੀ ਕੀਤੀ ਮੰਗ

September 3, 2024
in Punjab-Chandigarh, ਖਬਰਾਂ, ਚੰਡੀਗੜ੍ਹ, ਪੰਜਾਬ
Chandigarh News: ਖੇਤੀ ਨੀਤੀ ਮੋਰਚੇ ‘ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ

Chandigarh News: ਖੇਤੀ ਨੀਤੀ ਮੋਰਚੇ ‘ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ

ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਦੇ ਰਾਹ ਚ ਅੜਿੱਕਾ ਬਣਦੀਆਂ ਕੇਂਦਰੀ ਹਦਾਇਤਾਂ ਨੂੰ ਰੱਦ ਕਰਨ ਸਬੰਧੀ ਸਥਿਤੀ ਸਪਸ਼ਟ ਕਰਨ ਦੀ ਕੀਤੀ ਮੰਗ

Chandigarh News: ਖੇਤੀ ਨੀਤੀ ਮੋਰਚੇ 'ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ

ਚੰਡੀਗੜ੍ਹ,3 ਸਤੰਬਰ (ਵਿਸ਼ਵ ਵਾਰਤਾ) Chandigarh News:- ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ, ਜ਼ਹਿਰਾਂ ਤੇ ਰਸਾਇਣਾਂ ਮੁਕਤ ਫ਼ਸਲੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ, ਮਜ਼ਦੂਰਾਂ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ, ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹਿਆ ਕਰਜਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ,ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਖੇਤੀ ਨੀਤੀ ਮੋਰਚਾ ਅੱਜ਼ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਦੇ ਇਕੱਠ ਵਿੱਚ ਪਹੁੰਚੀ ਜਮਹੂਰੀ ਹੱਕਾਂ ਦੀ ਕਾਰਕੁੰਨ ਡਾਕਟਰ ਨਵਸ਼ਰਨ ਨੇ ਵੀ ਸੰਬੋਧਨ ਕੀਤਾ। ਉਹਨਾਂ ਆਖਿਆ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਪੱਖੀ ਖੇਤੀ ਨੀਤੀ ਬਨਾਉਣ ਦੀ ਮੰਗ ਸਮੁੱਚੇ ਦੇਸ਼ ਦੇ ਲੋਕ ਪੱਖੀ ਵਿਕਾਸ ਦਾ ਰਸਤਾ ਖੋਲ੍ਹਣ ਵਾਲੀ ਹੈ ਅਤੇ ਇਹ ਸੰਘਰਸ਼ ਸਭਨਾਂ ਲੋਕਾਂ ਦੀ ਹਮਾਇਤ ਦਾ ਹੱਕਦਾਰ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਹਰਮੇਸ਼ ਮਾਲੜੀ ਤੇ ਮੇਜ਼ਰ ਸਿੰਘ ਕਾਲੇਕੇ ਨੇ ਦੋਸ਼ ਲਾਇਆ ਕਿ ਪਿੰਡਾਂ ਚੋਂ ਸਰਕਾਰ ਚਲਾਉਣ ਵਰਗੇ ਲੁਭਾਉਣੇ ਲਾਰਿਆਂ ਨਾਲ ਸੱਤਾ ‘ਚ ਆਈ ਭਗਵੰਤ ਮਾਨ ਸਰਕਾਰ ਹੁਣ ਚੰਡੀਗੜ੍ਹ ਵਿਖੇ ਪਹੁੰਚੇ ਹਜ਼ਾਰਾਂ ਮਜ਼ਦੂਰਾਂ ਕਿਸਾਨਾਂ ਤੇ ਔਰਤਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ, ਸਗੋਂ ਮੁੱਖ ਮੰਤਰੀ ਭਗਵੰਤ ਮਾਨ ਦੋਹਾਂ ਜਥੇਬੰਦੀਆਂ ਨਾਲ਼ ਇੱਕ ਸਤੰਬਰ ਨੂੰ ਮੀਟਿੰਗ ਤਹਿ ਕਰਕੇ ਉਸ ਤੋਂ ਭੱਜ ਗਿਆ। ਉਹਨਾਂ ਆਖਿਆ ਕਿ ਕੱਲ੍ਹ ਵਿਧਾਨ ਸਭਾ ਵੱਲ ਮਾਰਚ ਸਮੇਂ ਵੀ ਸਰਕਾਰ ਦਾ ਕੋਈ ਚੁਣਿਆ ਹੋਇਆ ਨੁੰਮਾਇੰਦਾ ਆਪਣੇ ਆਪ ਮੰਗ ਪੱਤਰ ਹਾਸਿਲ ਕਰਨ ਨੂੰ ਤਿਆਰ ਨਹੀਂ ਸੀ ਸਗੋਂ ਜਥੇਬੰਦੀਆਂ ਵੱਲੋਂ ਸਖ਼ਤ ਇਤਰਾਜ਼ ਜ਼ਾਹਰ ਕਰਨ ਤੋਂ ਬਾਅਦ ਹੀ ਖੇਤੀਬਾੜੀ ਮੰਤਰੀ ਮੰਗ ਪੱਤਰ ਹਾਸਲ ਕਰਨ ਲਈ ਪਹੁੰਚਿਆ। ਉਹਨਾਂ ਐਲਾਨ ਕੀਤਾ ਕਿ ਜੇਕਰ ਆਪ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਇਸ ਪੰਜ ਰੋਜ਼ਾ ਮੋਰਚੇ ਨੂੰ ਅੱਗੇ ਵਧਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।
ਅੱਜ ਦੀ ਸਟੇਜ ਤੋਂ ਮਤਾ ਪਾਸ ਕਰਕੇ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਸਾਬਕਾ ਮੈਂਬਰ ਬਲਵਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਪਹਿਲੀਆਂ ਸਰਕਾਰਾਂ ਵੇਲੇ ਝੋਨੇ ਹੇਠੋਂ ਰਕਬਾ ਘਟਾਉਣ ਲਈ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਕਦਮਾਂ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ ਸਬੰਧੀ ਜਾਰੀ ਕੀਤੇ ਪੱਤਰਾਂ ਸਬੰਧੀ ਦੱਸਿਆ ਗਿਆ ਹੈ। ਉਨਾਂ ਹਦਾਇਤਾਂ ਬਾਰੇ ਮੌਜੂਦਾ ਸਰਕਾਰ ਦੀ ਪੁਜੀਸ਼ਨ ਕੀ ਹੈ , ਸਰਕਾਰ ਤੋਂ ਇਹ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ। ਦੂਸਰੇ ਮਤੇ ਰਾਹੀਂ ਬੀਤੇ ਦਿਨੀਂ ਐਨ ਆਈ ਏ ਦੁਆਰਾ ਕਿਸਾਨ ਆਗੂ ਸੁਖਵਿੰਦਰ ਕੌਰ ਸਮੇਤ ਵਕੀਲਾਂ ਤੇ ਹੋਰ ਬੁੱਧੀਜੀਵੀਆਂ ਦੇ ਘਰਾਂ ‘ਚ ਛਾਪੇ ਮਾਰਨ ਦੀ ਸਖ਼ਤ ਨਿਖੇਧੀ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਮੋਦੀ ਸਰਕਾਰ ਦੇ ਹੁਕਮਾਂ ਤੇ ਐਨ ਆਈ ਏ ਇਹਨਾਂ ਹੱਥਕੰਡਿਆਂ ਤੋਂ ਬਾਜ਼ ਨਾ ਆਈ ਤਾਂ ਉਸ ਦਾ ਡਟਵਾਂ ਵਿਰੋਧ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ। ਤੀਸਰੇ ਮਤੇ ਰਾਹੀਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਜਮਹੂਰੀ ਢੰਗ ਨਾਲ ਵਿਰੋਧ ਕਰਨ ਦੀ ਬਦੌਲਤ ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘਵਾਲਾ ਸਮੇਤ ਹੋਰਨਾਂ ਆਗੂਆਂ ਦੇ ਵਰੰਟ ਜਾਰੀ ਕਰਨ ਦੀ ਨਿੰਦਾ ਕਰਦਿਆਂ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਚੌਥੇ ਮਤੇ ਰਾਹੀਂ ਬੁੱਢੇ ਦਰਿਆ ‘ਚ ਦੂਸ਼ਿਤ ਪਾਣੀ ਰੋਕਣ ਲਈ ਸੰਘਰਸ਼ ਕਰਦੇ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਤੇ ਕੇਸ ਦਰਜ ਦੀ ਨਿੰਦਾ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।ਇੱਕ ਹੋਰ ਮਤੇ ਰਾਹੀਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਜਾ ਰਹੇ ਬਿਜਲੀ ਕਾਮਿਆਂ ਉਤੇ ਪੰਜਾਬ ਸਰਕਾਰ ਵੱਲੋਂ ਐਸਮਾ ਲਾਉਣ ਦੇ ਕੀਤੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸਨੂੰ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕ਼ਰਾਰ ਦਿੱਤਾ ਗਿਆ ਅਤੇ ਇਹ ਫੈਸਲਾ ਵਾਪਿਸ ਲੈਣ ਦੀ ਮੰਗ ਕੀਤੀ ਗਈ।
ਅੱਜ ਦੇ ਇਕੱਠ ਨੂੰ ਮਜ਼ਦੂਰ ਆਗੂ ਕਾਲਾ ਸਿੰਘ ਖੂਨਣ ਖ਼ੁਰਦ, ਕਿਸਾਨ ਆਗੂ ਅਮਰੀਕ ਸਿੰਘ ਗੰਢੂਆਂ, ਮੋਹਣ ਸਿੰਘ ਬੱਲ, ਲਖਵਿੰਦਰ ਸਿੰਘ ਮੰਜਿਆਂ ਵਾਲੀ, ਬਸੰਤ ਸਿੰਘ ਕੋਠਾਗੁਰੂ, ਗੁਰਭੇਜ ਸਿੰਘ ਰੋਹੀਵਾਲਾ ਤੋਂ ਇਲਾਵਾ ਵੇਰਕਾ ਸਕੱਤਰ ਯੂਨੀਅਨ ਪੰਜਾਬ ਦੇ ਚਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Also read: ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

Tags: BREAKING NEWSBreaking news in PunjabiChandigarhchandigarh newsKeywords from NewsLatest Punjab newsPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

by Jaspreet Kaur
August 2, 2026
0

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ ਹਿਮਾਚਲ ਪ੍ਰਦੇਸ਼, 2 ਅਗਸਤ (ਵਿਸ਼ਵ ਵਾਰਤਾ): ਮੰਡੀ...

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ

by Jaspreet Kaur
August 2, 2026
0

ਭਗਵੰਤ ਸਿੰਘ ਮਾਨ ਸਰਕਾਰ ਨੇ ਹਲਕਾ ਪਾਇਲ ਨੂੰ ਦਿੱਤੀ ਕਰੋੜਾਂ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਇੱਕ ਹੋਰ ਸੌਗਾਤ ਲੁਧਿਆਣਾ, 02...

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST

by Jaspreet Kaur
August 2, 2026
0

ਭਾਜਪਾ ਪੰਜਾਬ ਵੱਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ LIST ਚੰਡੀਗੜ੍ਹ, 2 ਅਗਸਤ 2026 (ਵਿਸ਼ਵ ਵਾਰਤਾ) – ਭਾਰਤੀ ਜਨਤਾ...

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

by Jaspreet Kaur
August 2, 2026
0

ਬਰਨਾਲਾ 'ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ ਬਰਨਾਲਾ, 2 ਅਗਸਤ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ

by Jaspreet Kaur
August 2, 2026
0

ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਮਾਤਾ ਬਗਲਾਮੁਖੀ ਮੰਦਰ ਰੋਪਵੇਅ ਭਲਕੇ ਰਹੇਗਾ ਪੂਰਾ ਦਿਨ ਬੰਦ ਹਿਮਾਚਲ ਪ੍ਰਦੇਸ਼, 2 ਅਗਸਤ (ਵਿਸ਼ਵ ਵਾਰਤਾ): ਮੰਡੀ...

Most Popular

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ

by Ranjit Singh
2 weeks ago
0

Iran US War: ਆਪਣੇ ਸੈਨਿਕਾਂ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਵਾਈ ਹਮਲਾ - ਈਰਾਨ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 