• Latest
  • Trending
Chandigarh News:ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

Chandigarh News:ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

2 years ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

34 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

2 hours ago
ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

3 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

3 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

3 hours ago
‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

4 hours ago
ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

4 hours ago
19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

4 hours ago
ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

4 hours ago
30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

4 hours ago
AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਮੌਕੇ ਤੋਂ ਫਰਾਰ

4 hours ago
Hindi News
English News
Tuesday, October 6, 2026
No Result
View All Result
27 °c
Chandigarh
27 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News:ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

September 5, 2024
in ਖਬਰਾਂ
Chandigarh News:ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

Chandigarh News:ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ)-ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ।

ਬਿੱਲ ਨੂੰ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਸੋਧਾਂ ਦਾ ਜਿਕਰ ਕੀਤਾ, ਜਿਸ ਵਿੱਚ ਮਨੁੱਖੀ ਖਪਤ ਲਈ ਸ਼ਰਾਬ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ) ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਬਣਾਉਣ ਲਈ ਵਰਤੀ ਜਾ ਰਹੀ ਈ.ਐਨ.ਏ ‘ਤੇ ਸਿਰਫ ਵੈਲਿਊ ਐਡਿਡ ਟੈਕਸ (ਵੈਟ) ਵਸੂਲਿਆ ਜਾਵੇਗਾ।

ਕਰਦਾਤਾਵਾਂ ਨੂੰ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋਂ 2020-21 ਲਈ 30 ਨਵੰਬਰ, 2021 ਤੱਕ ਦਾਇਰ ਕੀਤੀਆਂ ਗਈਆਂ ਰਿਟਰਨਾਂ ਰਾਹੀਂ ਦਾਅਵਾ ਕੀਤੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਲਾਭ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੁਣ ਇੱਕ ਅਧਿਕਾਰਤ ਪ੍ਰਤੀਨਿਧੀ ਹੁਣ ਸੰਮਨ ਕੀਤੇ ਮਾਲਕ/ਡੀਲਰ ਦੀ ਤਰਫੋਂ ਪੇਸ਼ ਹੋ ਸਕਦਾ ਹੈ, ਜਦੋਂ ਕਿ ਪਹਿਲਾਂ ਵਿਅਕਤੀਗਤ ਤੌਰ ‘ਤੇ ਪੇਸ਼ ਹੋਣਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਕਰ ਪ੍ਰਕਿਆ ਨੂੰ ਸਰਲ ਅਤੇ ਕਰ ਪਾਲਣਾ ਨੂੰ ਬਿਹਤਰ ਬਣਾਉਣ ਲਈ ਹੁਣ ਕਰਦਾਤਾਵਾਂ ਲਈ ਨੋਟਿਸ ਦੀ ਮਿਆਦ ਵੀ 30 ਦਿਨਾਂ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ।

ਵਿੱਤ ਮੰਤਰੀ ਨੇ ਵਿੱਤੀ ਸਾਲ 2017-18 ਤੋਂ 2019-20 ਲਈ ਕਰਦਾਤਾਵਾਂ ਲਈ ਮੁਆਫੀ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਕਰਦਾਤਾ 31 ਮਾਰਚ, 2025 ਤੱਕ ਸਾਲ 2017-18 ਤੋਂ 2019-20 ਤੱਕ ਦੀ ਟੈਕਸ ਮੰਗ ਦੀ ਪੂਰੀ ਰਕਮ ਦਾ ਭੁਗਤਾਨ ਕਰਦਾ ਹੈ, ਤਾਂ ਉਸ ਨੂੰ ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਦਿੱਤੀ ਜਾਵੇਗੀ। ।

ਬਿੱਲ ’ਤੇ ਚਰਚਾ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਮੁਆਵਜ਼ੇ ਦੇ ਮੁੱਦੇ ਨੂੰ ਉਭਾਰਨ ਲਈ ਪ੍ਰਿੰਸੀਪਲ ਬੁੱਧ ਰਾਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ 2017 ਵਿੱਚ ਜੀ.ਐਸ.ਟੀ ਪ੍ਰਣਾਲੀ ਲਾਗੂ ਕੀਤੀ ਗਈ ਸੀ ਤਾਂ ਤਾਂ ਰਾਜਾਂ ਲਈ ਜੁਲਾਈ, 2022 ਤੱਕ 14% ਸਾਲਾਨਾ ਵਿਕਾਸ-ਅਧਾਰਤ ਮੁਆਵਜ਼ੇ ‘ਤੇ ਸਹਿਮਤੀ ਬਣੀ ਸੀ। ਹਾਲਾਂਕਿ, ਉਨ੍ਹਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ ਰਾਜ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਅਤੇ ਸਿਰਫ਼ ਮੁਆਵਜ਼ੇ ‘ਤੇ ਹੀ ਨਿਰਭਰ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਨੇ ਕਰ ਅਨੁਪਾਲਨ ਨੂੰ ਵਧਾਉਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ, ਆਈ.ਆਈ.ਟੀ ਹੈਦਰਾਬਾਦ ਦੁਆਰਾ ਵਿਕਸਤ ਇੰਟੈਲੀਜੈਂਸ ਮਾਡਿਊਲ ਨੂੰ ਲਾਗੂ ਕਰਨਾ ਅਤੇ ‘ਬਿੱਲ ਲਿਆਓ, ਇਨਾਮ ਪਾਓ’ ਵਰਗੀਆਂ ਸਕੀਮਾਂ ਸ਼ੁਰੂ ਕਰਨ ਸਮੇਤ ਕਈ ਉਪਾਅ ਸ਼ੁਰੂ ਕੀਤੇ, ਜਿਸ ਦੇ ਨਤੀਜੇ ਵਜੋਂ ਰਾਜ ਵਿੱਚ ਜੀ.ਐਸ.ਟੀ ਕੁਲੈਕਸ਼ਨ ਵਿੱਚ ਮਹੱਤਵਪੂਰਨ ਵਾਧਾ ਹੋਇਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਨਾਲ ਸਾਰੇ ਕਰਾਂ ਨੂੰ ਇਸ ਵਿੱਚ ਸ਼ਾਮਿਲ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਤੋਂ ਪਹਿਲਾਂ ਦੀ ਅਨਾਜ ਦੀ ਖਰੀਦ ਲਈ ਰਾਜ ਨੂੰ ਕੇਂਦਰ ਸਰਕਾਰ ਤੋਂ ਲਗਭਗ 7,000 ਕਰੋੜ ਰੁਪਏ ਪ੍ਰਾਪਤ ਹੁੰਦੇ ਸਨ, ਜੋ ਹੁਣ ਤੱਕ ਵਧ ਕੇ ਲਗਭਗ 10,000 ਕਰੋੜ ਰੁਪਏ ਹੋ ਜਾਣੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪਿਛਲੀ ਰਾਜ ਸਰਕਾਰ ਇਸ ਮਹੱਤਵਪੂਰਨ ਨੁਕਸਾਨ ਲਈ ਮੁਆਵਜ਼ਾ ਲੈਣ ਵਿੱਚ ਅਸਫਲ ਰਹੀ।

ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਦੀ ਵੀ ਓ.ਟੀ.ਐਸ ਰਾਹੀਂ 40,000 ਵਪਾਰੀਆਂ ਦੇ ਕਰ ਮੁਆਫ਼ ਕਰਨ ਦਾ ਝੂਠਾ ਦਾਅਵਾ ਕਰਨ ਲਈ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇੱਕ ਵੀ ਵਪਾਰੀ ਨੂੰ ਲਾਭ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ 70,000 ਤੋਂ ਵੱਧ ਵਪਾਰੀਆਂ ਨੇ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐਸ ਸਕੀਮ) ਦਾ ਲਾਭ ਉਠਾਇਆ ਹੈ ਅਤੇ ਸੂਬੇ ਦੇ ਖਜ਼ਾਨੇ ਨੂੰ ਵੀ 164 ਕਰੋੜ 35 ਲੱਖ ਰੁਪਏ ਦੀ ਆਮਦਨ ਹੋਈ ਹੈ।

Tags: chandigarh news
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

by Jaspreet Kaur
October 6, 2026
0

ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ 'ਚ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਚੋਣ ਕਮਿਸ਼ਨ ਅਤੇ...

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
October 6, 2026
0

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ *...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

by Jaspreet Kaur
October 6, 2026
0

ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ ਨਵੀ ਦਿੱਲੀ, 6 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ...

Most Popular

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
4 weeks ago
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 