Chandigarh News : ਚੰਡੀਗੜ੍ਹ ਗ੍ਰਨੇਡ ਕਾਂਡ ਦਾ ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 15ਸਤੰਬਰ(ਵਿਸ਼ਵ ਵਾਰਤਾ) Chandigarh News- ਚੰਡੀਗੜ੍ਹ ’ਚ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ‘ਚ ਸ਼ਾਮਲ ਦੂਜੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਵਿਸ਼ਾਲ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾਣਾ ਨੇੜੇ ਪਿੰਡ ਰਾਏਮਲ ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਰੋਹਨ ਦਾ ਸਾਥੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।
https://whatsapp.com/channel/0029VaDatLx9mrGazXiIIA0b/354
https://x.com/DGPPunjabPolice/status/1835147095222972643
ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਮੁਲਜ਼ਮਾਂ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇੱਕ ਆਟੋ ਚਾਲਕ ਅਨਿਲ ਕੁਮਾਰ ਨੂੰ ਚੰਡੀਗੜ੍ਹ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ।