Chandigarh News : ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਵੱਲੋਂ ਸੰਮਨ ਜਾਰੀ
ਚੰਡੀਗੜ੍ਹ, 18 ਸਤੰਬਰ(ਵਿਸ਼ਵ ਵਾਰਤਾ)Chandigarh News- ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ Kangana Ranaut ਨੂੰ ਚੰਡੀਗੜ੍ਹ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਉਨ੍ਹਾਂ ਦੀ ਆਉਣ ਵਾਲੀ ਫਿਲਮ ਐਮਰਜੈਂਸੀ ‘ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ। ਸਾਬਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਾਸੀ ਵੱਲੋਂ ਅਦਾਕਾਰਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ Kangana Ranaut ਨੇ ਫਿਲਮ ‘ਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਰਵਿੰਦਰ ਬੱਸੀ ਦੀ ਵਲੋਂ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ Kangana ਨੇ ਫਿਲਮ ਬਣਾਉਂਦੇ ਸਮੇਂ ਇਤਿਹਾਸ ਨੂੰ ਪੜ੍ਹੇ ਬਿਨਾਂ ਹੀ ਫਿਲਮ ਬਣਾਈ ਹੈ। ਜਿਸ ਕਾਰਨ ਸਿੱਖਾਂ ਦਾ ਅਕਸ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਉਹ ਇਕੱਲੀ ਜ਼ਿੰਮੇਵਾਰ ਨਹੀਂ ਹੈ। ਸਕਰੀਨ ਪਲੇਅ ਲੇਖਕ ਰਿਤੇਸ਼ ਸ਼ਾਹ ਅਤੇ ਜ਼ੀ ਸਟੂਡੀਓ ਵੀ ਇਸ ਲਈ ਜ਼ਿੰਮੇਵਾਰ ਹਨ।