ਮਿਲਣ ਲਈ ਪਹੁੰਚ ਰਹੇ ਕਈ ਮੰਤਰੀ ਅਤੇ ਸਿਆਸੀ ਆਗੂ
ਖਜ਼ਾਨਾ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਸਿੰਘ ਬੈਂਸ ਨੇ ਵੀ ਕੀਤੀ ਮੁਲਾਕਾਤ
ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦੇ ਸਿਹਤ ਦੇ ਵਿੱਚ ਸੁਧਾਰ ਲਗਾਤਾਰ ਜਾਰੀ ਹੈ ਤੇ ਅੱਜ ਪੰਜਾਬ ਦੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਉਹਨਾਂ ਨੂੰ ਮਿਲਣ ਪਹੁੰਚੇ । ਉਹਨਾਂ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਪੁੱਛਣ ਲਈ ਖਬਰ ਲਿਖੇ ਜਾਣ ਤੱਕ ਪਹੁੰਚਣ ਵਾਲੇ ਸੀ ।
ਵਿਸ਼ਵ ਭਾਰਤਾ ਨੂੰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਨੂੰ ਮੋਹਾਲੀ ਦੇ ਹਸਪਤਾਲ ਤੋਂ ਅੱਜ ਛੁੱਟੀ ਹੋ ਸਕਦੀ ਹੈ ਤੇ ਉਹਨਾਂ ਨੂੰ ਸੀਐਮ ਰਿਹਾਇਸ਼ ਲੈ ਕੇ ਜਾਇਆ ਜਾਏਗਾ।
ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੇ ਜ਼ਿਲਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਉਹਨਾਂ ਨੂੰ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਦੇ ਕਈ ਟੈਸਟ ਵੀ ਹੋਏ ਸੀ ਇੱਥੇ ਉਸ ਤੋਂ ਬਾਅਦ ਉਹਨਾਂ ਦੀ ਹਾਲਤ ਦੇ ਵਿੱਚ ਸੁਧਾਰ ਦੱਸਿਆ ਜਾ ਰਿਹਾ।