ਚੰਡੀਗੜ੍ਹ (chandigarh news) 18 ਜੂਨ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਲਕੇ 18 ਜੂਨ ਨੂੰ ਸਿਵਲ ਸਕੱਤਰੇਤ ( Civil) ਚੰਡੀਗੜ੍ਹ CHANDIGARH ਵਿਖੇ ਪੰਜਾਬ PUNJAB ਦੇ ਸਾਰੇ ਪੁਲਿਸ ਕਮਿਸ਼ਨਰ ਆ ਅਤੇ ਐਸਐਸਪੀ ਦੀ ਮੀਟਿੰਗ ਸੱਦੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ ਮੀਟਿੰਗ ਭਲਕੇ ਦੁਪਹਿਰੇ 12 ਵਜੇ ਹੋ ਸਕਦੀ ਹੈ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਅਤੇ ਚੁਸਤ ਦਰੁਸਤ ਸਰਕਾਰੀ ਕੰਮਕਾਜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਐਕਟਿਵ ਮੋੜ ਦੇ ਵਿੱਚ ਨਜ਼ਰ ਆ ਰਹੇ ਹਨ। ਅੱਜ 17 ਜੂਨ ਨੂੰ ਮੁੱਖ ਮੰਤਰੀ ਨੇ ਜਲੰਧਰ ਜ਼ਿਲ੍ਹੇ ਨੂੰ ਛੱਡ ਕੇ ਸੂਬੇ ਦੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ ਮੁਲਾਕਾਤ ਕੀਤੀ ਹੈ, ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਸਿਵਲ ਪ੍ਰਸ਼ਾਸਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਜਿਲ੍ਹਾ ਮੁਖੀਆਂ ਨੂੰ ਚੁਸਤ ਦਰੁਸਤ ਪ੍ਰਸ਼ਾਸਨ ਪ੍ਰਧਾਨ ਕਰਨ ਨੂੰ ਲੈ ਕੇ ਨਿਰਦੇਸ਼ ਵੀ ਦਿੱਤੇ ਹਨ। ਇਸੇ ਤਰਾਂ ਭਲਕੇ ਹੋਣ ਵਾਲੀ ਜ਼ਿਲਾ ਪੁਲਿਸ ਮੁਖੀਆਂ ਦੀ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਵਿਵਸਥਾ ਨੂੰ ਚੁਸਤ ਦਰੁਸਤ ਬਣਾਉਣ ਦੇ ਲਈ ਜਰੂਰੀ ਦਿਸ਼ਾ ਨਿਰਦੇਸ਼ ਦੇਣਗੇ ਅਤੇ ਪੁਲਿਸ ਕਮਿਸ਼ਨਰਾਂ ਤੋਂ ਜਰੂਰੀ ਜਾਣਕਾਰੀਆਂ ਵੀ ਹਾਸਿਲ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਡਰੱਗ ਮਾਫੀਏ ਅਤੇ ਗੈਂਗਸਟਰਵਾਦ ਦੇ ਖਿਲਾਫ ਵੱਡਾ ਐਕਸ਼ਨ ਲੈਣ ਦੀ ਤਿਆਰੀ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿਨਾਂ ਜਿਲਿਆਂ ਦੇ ਵਿੱਚ ਕਰਪਸ਼ਨ ਅਤੇ ਨਸ਼ੇ ਵਿਕਣਗੇ ਉਹਨਾਂ ਜਿਲ੍ਹਿਆਂ ਦੇ ਪੁਲਿਸ ਮੁਖੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੇ ਡੇਢ ਸਾਲ ਦੇ ਕਾਰਜ ਕਾਲ ਦੇ ਵਿੱਚ ਬਹੁਤ ਸਾਰੀਆਂ ਰਿਪੋਰਟਾਂ ਸਾਹਮਣੇ ਆਈਆਂ ਨੇ, ਉਹਨਾਂ ਕਿਹਾ ਕਿ ਪੁਲਿਸ ਵਿੱਚ ਹੀ ਕੁਝ ਲੋਕ ਨਸ਼ਾ ਤਸਕਰਾਂ ਦੇ ਨਾਲ ਮਿਲੇ ਹੁੰਦੇ ਹਨ, ਜਾਂ ਫਿਰ ਨਜ਼ਦੀਕੀਆਂ ਕਰਕੇ ਨਸ਼ੇ ਦੇ ਵਪਾਰੀਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ। ਮੁੱਖ ਮੰਤਰੀ ਨੇ ਨਸ਼ਿਆਂ ਦੇ ਖਿਲਾਫ ਜਰੂਰੀ ਕਾਰਵਾਈ ਕਰਨ ਲਈ ਸਾਰੇ ਜ਼ਿਲ੍ਹੇ ਮੁਖੀਆਂ ਨੂੰ ਸਖਤ ਨਿਰਦੇਸ਼ ਦਿੱਤੇ ਨੇ ਉਹਨਾਂ ਕਿਹਾ ਕਿ ਜੇ ਜਰੂਰਤ ਹੋਵੇ ਤਾਂ ਜਿਲ੍ਹੇ ਦੇ ਕਰਮਚਾਰੀਆਂ ਨੂੰ ਦੂਸਰੇ ਜਿਲੇ ਦੇ ਵਿੱਚ ਵੀ ਬਦਲੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਦਲ ਦਲ ਵਿੱਚ ਫਸੇ ਲੋਕਾਂ ਨੂੰ ਉਹ ਨਸ਼ੇੜੀ ਨਹੀਂ ਕਹਿਣਗੇ ਬਲਕਿ ਉਹ ਤਾਂ ਮਰੀਜ਼ ਹਨ ਅਤੇ ਅਸੀਂ ਮਰੀਜ਼ਾਂ ਨੂੰ ਠੀਕ ਕਰਨ ਲਈ ਹੀ ਸੂਬੇ ਦੇ ਵਿੱਚ ਮੈਡੀਕਲ ਸਹਾਇਤਾ ਕੇਂਦਰ ਖੋਲੇ ਹਨ। ਡਿਪਟੀ ਕਮਿਸ਼ਨਰਾਂ ਤੋਂ ਬਾਅਦ ਜ਼ਿਲਾ ਪੁਲਿਸ ਮੁਖੀਆਂ ਦੇ ਨਾਲ ਹੋਣ ਜਾ ਰਹੀ ਇਹ ਮੀਟਿੰਗ ਬੇਹੱਦ ਅਹਿਮ ਹੈ। ਇਹ ਸਮਝਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫਸਰਾਂ ਨੂੰ ਸਖਤ ਨਿਰਦੇਸ਼ ਮਿਲਣ ਤੋਂ ਬਾਅਦ ਪੰਜਾਬ ਦੇ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖਿਲਾਫ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ। ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵੱਡੇ ਸਰਚ ਆਪਰੇਸ਼ਨ ਆਰੰਭੇ ਜਾ ਸਕਦੇ ਹਨ।