ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ
ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਆਦੇਸ਼ ਤੇਜ਼ੀ ਨਾਲ ਵਾਇਰਲ ਹੋ ਰਿਹਾ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਮੁਹੱਰਮ ਦੇ ਮੌਕੇ ‘ਤੇ 26 ਜੂਨ ਨੂੰ ਚੰਡੀਗੜ੍ਹ ‘ਚ ਜਨਤਕ ਛੁੱਟੀ ਐਲਾਨ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ।

ਚੰਡੀਗੜ੍ਹ ਵਿੱਚ 26 ਜੂਨ (ਸ਼ੁੱਕਰਵਾਰ) ਨੂੰ ਮੁਹੱਰਮ ਦੇ ਮੌਕੇ ‘ਤੇ ਸਰਕਾਰੀ ਛੁੱਟੀ ਐਲਾਨੇ ਜਾਣ ਦਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਆਦੇਸ਼ ਪੂਰੀ ਤਰ੍ਹਾਂ ਫਰਜ਼ੀ ਨਿਕਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ‘ਤੇ ਸਪੱਸ਼ਟੀਕਰਨ ਜਾਰੀ ਕਰਦੇ ਹੋਏ ਸਾਫ਼ ਕੀਤਾ ਹੈ ਕਿ ਯੂ.ਟੀ.ਵਿੱਚ ਸ਼ੁੱਕਰਵਾਰ ਨੂੰ ਕੋਈ ਜਨਤਕ ਛੁੱਟੀ ਨਹੀਂ ਐਲਾਨੀ ਗਈ। ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸੰਸਥਾਵਾਂ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























