Chandigarh Panjab University : ਹੋਸਟਲ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ
ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਤੀਜੀ ਮੰਜ਼ਿਲ ਤੋਂ ਡਿੱਗ ਗਿਆ। ਇਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਫ੍ਰੈਕਚਰ ਹੋ ਗਈਆਂ। ਵਿਦਿਆਰਥੀ ਦੇ ਦੋਸਤ ਉਸ ਨੂੰ ਚੁੱਕ ਕੇ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਵਿਦਿਆਰਥੀ ਦੀ ਪਛਾਣ ਨਸੀਬ ਸਿੰਘ ਵਜੋਂ ਹੋਈ ਹੈ।ਉਹ ਬੀ.ਏ. ਦਾ ਵਿਦਿਆਰਥੀ ਹੈ ਅਤੇ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਹੈ।
ਮਿਲੀ ਜਾਣਕਾਰੀ ਅਨੁਸਾਰ ਖਾਣਾ ਖਾਣ ਤੋਂ ਬਾਅਦ ਨਸੀਬ ਸਿੰਘ ਹੋਸਟਲ ਵਿੱਚ ਆਪਣੇ ਕਮਰੇ ਦੇ ਬਾਹਰ ਬਾਲਕਨੀ ਵਿੱਚ ਖੜ੍ਹਾ ਸੀ। ਇਸੇ ਦੌਰਾਨ ਉਹ ਸੰਤੁਲਨ ਗੁਆ ਬੈਠਾ ਅਤੇ ਦੇਖਦੇ ਹੀ ਦੇਖਦੇ ਉਹ ਬਾਲਕਨੀ ਤੋਂ ਹੇਠਾਂ ਡਿੱਗ ਪਿਆ। ਨਸੀਬ ਦੀਆਂ ਚੀਕਾਂ ਸੁਣ ਕੇ ਦੂਜੇ ਵਿਦਿਆਰਥੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਹ ਉੱਠ ਨਹੀਂ ਪਾ ਰਿਹਾ ਸੀ ਅਤੇ ਦਰਦ ਕਾਰਨ ਚੀਕਾਂ ਮਾਰ ਰਿਹਾ ਸੀ। ਇਸ ਤੋਂ ਬਾਅਦ ਬਿਨਾਂ ਕਿਸੇ ਦੇਰੀ ਦੇ ਉਸ ਨੂੰ ਇਲਾਜ ਲਈ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤੁਰੰਤ ਉਸ ਦੀ ਜਾਂਚ ਕੀਤੀ।ਡਾਕਟਰਾਂ ਅਨੁਸਾਰ, ਵਿਦਿਆਰਥੀ ਦੀਆਂ ਦੋਵੇਂ ਲੱਤਾਂ ਵਿੱਚ ਫ੍ਰੈਕਚਰ ਹੋਇਆ ਹੈ। ਕੋਈ ਹੋਰ ਗੰਭੀਰ ਸੱਟ ਨਹੀਂ ਲੱਗੀ ਹੈ ਅਤੇ ਫਿਲਹਾਲ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।
ਸਮੇਂ ਸਿਰ ਹਸਪਤਾਲ ਪਹੁੰਚਾਉਣ ਕਾਰਨ ਉਸ ਦੀ ਜਾਨ ਬਚ ਗਈ। ਉਸ ਦੀ ਹਾਲਤ ਸਥਿਰ ਬਣੀ ਹੋਈ ਹੈ। ਉਧਰ, ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਹੋਸਟਲ ਦੇ ਸੀਸੀਟੀਵੀ (CCTV) ਫੁਟੇਜ ਖੰਗਾਲ ਰਹੀ ਹੈ। ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਇਹ ਘਟਨਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















