Chandigarh PU Protest: ਪੁਲਿਸ ਤੇ ਵਿਦਿਆਰਥੀਆਂ ਵਿਚਾਲੇ ਝੜਪ
– ਬੈਰੀਕੇਡ ਤੋੜ ਅੰਦਰ ਵੜੇ ਵਿਦਿਆਰਥੀ
ਚੰਡੀਗੜ੍ਹ, 10 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਵਿਦਿਆਰਥੀ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਪੁਲਿਸ ਨਾਲ ਝੜਪ ਤੋਂ ਬਾਅਦ, ਵਿਦਿਆਰਥੀਆਂ ਨੇ ਪੀਜੀਆਈ ਦੇ ਸਾਹਮਣੇ ਯੂਨੀਵਰਸਿਟੀ ਦੇ ਗੇਟ ਨੰਬਰ-1 ਨੂੰ ਤੋੜ ਦਿੱਤਾ ਅਤੇ ਉਹ ਯੂਨੀਵਰਸਿਟੀ ਅੰਦਰ ਦਾਖ਼ਲ ਹੋ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤਕ ਚੋਣਾਂ ਦੀ ਮਿਤੀ ਦਾ ਐਲਾਨ ਨਹੀਂ ਹੁੰਦਾ ਓਦੋ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਵੀ ਯੂਨੀਵਰਸਿਟੀ ਪਹੁੰਚੇ ਹਨ।
ਫਿਲਹਾਲ ਯੂਨੀਵਰਸਿਟੀ ਦੇ ਸਾਰੇ ਗੇਟਾਂ ‘ਤੇ ਭਾਰੀ ਪੁਲਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਚੰਡੀਗੜ੍ਹ ਪੁਲਸ ਨੇ ਪੂਰੇ ਸ਼ਹਿਰ ‘ਚ ਮੁਸਤੈਦੀ ਵਧਾ ਦਿੱਤੀ ਹੈ। ਚੰਡੀਗੜ੍ਹ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ 2,000 ਕਰਮਚਾਰੀ ਤਾਇਨਾਤ ਕੀਤੇ ਹਨ। ਸ਼ਹਿਰ ਭਰ ਵਿੱਚ 12 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਵਿਦਿਆਰਥੀਆਂ ਨੇ ਐਤਵਾਰ ਰਾਤ ਨੂੰ ਵੀ ਯੂਨੀਵਰਸਿਟੀ ਦੇ ਗੇਟ ‘ਤੇ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ।
ਐਸਐਸਪੀ ਕੰਵਰਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦੀ ਇਲਾਕਿਆਂ ਵਿੱਚ ਬੇਲੋੜੀ ਯਾਤਰਾ ਨਾ ਕਰਨ ਅਤੇ ਜ਼ਰੂਰੀ ਦਸਤਾਵੇਜ਼ ਆਪਣੇ ਨਾਲ ਰੱਖਣ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਦਾ ਟੀਚਾ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























