Chandigarh: ਪੰਜਾਬ ਯੂਨੀਵਰਸਿਟੀ ਪਹੁੰਚੇ MP ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ, 4 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪੰਜਾਬ ਯੂਨੀਵਰਸਿਟੀ (Chandigarh) ਪੁੱਜੇ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਚਰਨਜੀਤ ਸਿੰਘ ਚੰਨੀ ਨੇ ਅਭਿਸ਼ੇਕ ਡਾਗਰ ਨਾਲ ਵੀ ਮੁਲਾਕਾਤ ਕੀਤੀ, ਜੋ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ।
ਪੰਜਾਬ ਯੂਨੀਵਰਸਿਟੀ ਨੇ ਇਸ ਸਾਲ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਲਫ਼ਨਾਮਾ ਜਮ੍ਹਾਂ ਕਰਾਉਣ ਲਈ ਕਿਹਾ ਸੀ। ਜਿਸ ਦੇ ਵਿਰੋਧ ‘ਚ ਅਭਿਸ਼ੇਕ ਡਾਗਰ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਇਸ ਦੇ ਨਾਲ ਹੀ ਹੋਰ ਵਿਦਿਆਰਥੀ ਸੰਗਠਨ ਵੀ ਸੀਨੀਅਰ ਚੋਣਾਂ ਅਤੇ ਹਲਫ਼ਨਾਮੇ ਦੇ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀ ਇਸਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ।
ਚਰਨਜੀਤ ਚੰਨੀ ਤੋਂ ਇਲਾਵਾ ਸੰਸਦ ਮੈਂਬਰ ਮੁਨੀਸ਼ ਤਿਵਾੜੀ, ਮਾਲਵਿੰਦਰ ਸਿੰਘ ਕੰਗ, ਸਰਬਜੀਤ ਸਿੰਘ ਖਾਲਸਾ, ਦੁਪਿੰਦਰ ਹੁੱਡਾ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਹੋਰ ਆਗੂ ਵੀ ਇਥੇ ਪਹੁੰਚ (Chandigarh) ਚੁੱਕੇ ਹਨ।
ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ “ਕਾਲਾ” ਕਹਿਣ ਵਾਲੇ ਬਿਆਨ ਤੇ ਪੈਦਾ ਹੋਏ ਵਿਵਾਦ ਤੇ ਵੀ ਚਰਨਜੀਤ ਸਿੰਘ ਚੰਨੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਉਨ੍ਹਾਂ ਨੇ ਕਿਹਾ ਕਿ “ਜਾਤੀਵਾਦ ਦੀ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਪਰ ਰਾਜਾ ਵੜਿੰਗ ਨੇ ਮੁਆਫੀ ਮੰਗ ਲਈ ਹੈ ਅਤੇ ਸਾਡਾ ਭਾਈਚਾਰਾ ਅਜਿਹਾ ਹੈ ਕਿ ਇਹ ਝੁਕਣ ਵਾਲਿਆਂ ਨੂੰ ਤੁਰੰਤ ਮਾਫ਼ ਕਰ ਦਿੰਦਾ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























