Chandigarh School holiday: ਸਾਂਸਦ ਮਨੀਸ਼ ਤਿਵਾੜੀ ਨੇ ਸਕੂਲਾਂ ‘ਚ ਛੁੱਟੀਆਂ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ‘ਚ ਏਅਰ ਕੁਆਲਿਟੀ ਇੰਡੈਕਸ (AQI) 450 ਤੋਂ ਪਾਰ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਖਾਂ ਵਿੱਚ ਵੀ ਜਲਨ ਹੋ ਰਹੀ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਸਾਂਸਦ ਮਨੀਸ਼ ਤਿਵਾੜੀ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਤੋਂ ਮੰਗ ਕੀਤੀ ਹੈ ਕਿ ਜਦੋਂ ਤੱਕ ਹਾਲਾਤ ਆਮ ਵਾਂਗ ਨਹੀਂ ਹੋ ਜਾਂਦੇ ਸਕੂਲਾਂ ਨੂੰ ਬੰਦ ਰੱਖਣ (Chandigarh School holiday) ਬਾਰੇ ਵਿਚਾਰ ਕੀਤਾ ਜਾਵੇ।
ਮਨੀਸ਼ ਤਿਵਾੜੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿਖਿਆ ਕਿ “ਅੱਜ ਚੰਡੀਗੜ੍ਹ ਵਿੱਚ AQI 500 ਹੈ। ਜੇਕਰ ਹਾਲਾਤ ਇਸੇ ਤਰ੍ਹਾਂ ਹੀ ਚੱਲਦੇ ਰਹੇ ਤਾਂ ਮੈਂ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਾਰੇ ਸਕੂਲਾਂ ਖਾਸ ਕਰਕੇ ਛੋਟੇ ਬੱਚਿਆਂ ਦੇ ਸਕੂਲ ਬੰਦ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ, ਜਦੋਂ ਤੱਕ ਸਥਿਤੀ ਆਮ ਨਹੀਂ ਹੋ ਜਾਂਦੀ।”