Chandigarh : ਸ਼ਿਫਟਾਂ ਦੇ ਹਿਸਾਬ ਨਾਲ ਬਦਲਿਆ ਸਕੂਲਾਂ ਦਾ ਸਮਾਂ
ਚੰਡੀਗੜ੍ਹ,18 ਜਨਵਰੀ 2026 (ਵਿਸ਼ਵ ਵਾਰਤਾ): ਚੰਡੀਗੜ੍ਹ ‘ਚ ਕੱਲ੍ਹ 19 ਜਨਵਰੀ ਤੋਂ ਸਕੂਲ ਖੁੱਲਣ ਜਾ ਰਹੇ ਹਨ। ਇਸ ਦੇ ਨਾਲ ਹੀ ਨਵੇਂ ਸਮੇਂ ਅਨੁਸਾਰ, ਸਿੰਗਲ ਸ਼ਿਫਟ ਵਿੱਚ ਚੱਲਣ ਵਾਲੇ ਸਕੂਲਾਂ ਵਿੱਚ ਸਾਰੀਆਂ ਕਲਾਸਾਂ ਲਈ ਬੱਚਿਆਂ ਲਈ ਸਕੂਲ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ, ਜਦੋਂ ਕਿ ਅਧਿਆਪਕਾਂ ਅਤੇ ਸਟਾਫ ਲਈ ਸਮਾਂ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਡਬਲ ਸ਼ਿਫਟ ’ਚ ਵਿਦਿਆਰਥੀ ਸਵੇਰ ਦੀ ਸ਼ਿਫਟ ’ਚ (6ਵੀਂ ਤੋਂ ਉੱਪਰ ਵਾਲੀਆਂ ਕਲਾਸਾਂ) ਸਵੇਰੇ 9 ਵਜੇ ਤੋਂ ਦੁਪਹਿਰ 1.45 ਵਜੇ ਤੱਕ ਅਤੇ ਸਟਾਫ ਸਵੇਰੇ 8.45 ਤੋਂ ਦੁਪਹਿਰ 2.45 ਵਜੇ ਤਕ ਰਹੇਗਾ। ਸ਼ਾਮ ਦੀ ਸ਼ਿਫਟ ’ਚ ਪਹਿਲੀ ਤੋਂ 5 ਵੀਂ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀ ਦੁਪਹਿਰ 1.15 ਤੋਂ ਸ਼ਾਮ 4.30 ਵਜੇ ਤਕ ਜਦੋਂਕਿ ਸਟਾਫ ਦਾ ਸਮਾਂ ਸਵੇਰੇ 10.40 ਤੋਂ ਸ਼ਾਮ 4.40 ਤਕ ਰਹੇਗਾ। ਇਹ ਹੁਕਮ 23 ਜਨਵਰੀ ਤਕ ਜਾਰੀ ਰਹਿਣਗੇ। ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਕੁਝ ਦਿਨ ਪਹਿਲਾਂ ਠੰਢ ਅਤੇ ਧੁੰਦ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























