Chandigarh : ਚੰਡੀਗੜ੍ਹ ‘ਚ ਅੱਜ ਸਾਰੇ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 2 ਸਤੰਬਰ(ਵਿਸ਼ਵ ਵਾਰਤਾ) Chandigarh : ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੇ ਮੌਸਮ ਦੀ ਖਰਾਬੀ ਅਤੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੂੰ ਮੁੱਖ ਰੱਖਦਿਆਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਮੰਗਲਵਾਰ, 2 ਸਤੰਬਰ 2025, ਨੂੰ ਸਿੱਖਿਆ ਸੰਬੰਧੀ ਗਤੀਵਿਧੀਆਂ ਲਈ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਦੀਆਂ ਕੋਈ ਵੀ ਕਲਾਸਾਂ ਨਹੀਂ ਲਗਾਈਆਂ ਜਾਣਗੀਆਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਨੂੰ ਘਰ ਵਿੱਚ ਹੀ ਰਹਿਣ ਦੇਣ।
ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਇਹ ਅਹਿਮ ਫੈਸਲਾ ਲਿਆ ਹੈ। ਹੁਕਮਾਂ ਅਨੁਸਾਰ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅੱਜ 2 ਸਤੰਬਰ 2025 ਨੂੰ ਬੰਦ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























