Chandigarh ਭਾਜਪਾ ਦਫ਼ਤਰ ਧਮਾਕੇ ਤੋਂ ਬਾਅਦ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ; ਅਲਰਟ ‘ਤੇ ਸੁਰੱਖਿਆ ਏਜੰਸੀਆਂ
ਚੰਡੀਗੜ੍ਹ, 3 ਅਪ੍ਰੈਲ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ‘ਤੇ ਹੋਏ ਧਮਾਕੇ ਤੋਂ ਬਾਅਦ ਹੁਣ ਪੁਲਿਸ ਕੰਟਰੋਲ ਰੂਮ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਪੂਰੇ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਭਰੀ ਕਾਲ ਕੀਤੀ ਹੈ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਮੋਡ ‘ਤੇ ਆ ਗਈਆਂ ਅਤੇ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੂਰੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਪੁਲਿਸ ਨੇ ਨਾਕਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੈਕਟਰ-33 ਸਥਿਤ ‘ਕਮਲਮ’ ਭਾਜਪਾ ਦਫ਼ਤਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸ਼ੱਕੀ ਗਤੀਵਿਧੀਆਂ ‘ਤੇ ਵੀ ਸਖਤ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਅਣਪਛਾਤੀ ਚੀਜ਼ ਜਾਂ ਸ਼ੱਕੀ ਵਿਅਕਤੀ ਦੀ ਤੁਰੰਤ ਸੂਚਨਾ ਦੇਣ ਦੀ ਅਪੀਲ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























