ਚੰਡੀਗੜ੍ਹ ੨ ਜੁਲਾਈ( ਵਿਸ਼ਵ ਵਾਰਤਾ)-ਚੰਡੀਗੜ੍ਹ ‘ਚ ਹੁਣ ਮਾਨਸੂਨ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਮਾਨਸੂਨ ਦੀ ਪਹਿਲੀ ਬਾਰਿਸ਼ ਪੈ ਰਹੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਮਾਨਸੂਨ 2 ਦਿਨ ਦੀ ਦੇਰੀ ਨਾਲ ਚੰਡੀਗੜ੍ਹ ਪਹੁੰਚਿਆ ਹੈ। ਮੌਸਮ ਵਿਭਾਗ ਨੂੰ ਮਾਨਸੂਨ ਦੇ 29 ਅਤੇ 30 ਜੂਨ ਨੂੰ ਚੰਡੀਗੜ੍ਹ ਪਹੁੰਚਣ ਦੀ ਉਮੀਦ ਸੀ।
ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ। ਤਿੰਨੇ ਦਿਨ ਆਸਮਾਨ ਬੱਦਲਵਾਈ ਰਹੇਗਾ। ਤਾਪਮਾਨ ‘ਚ ਕੋਈ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।
3 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਤੋਂ ਬਾਅਦ 4 ਜੁਲਾਈ ਨੂੰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 5 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਘੱਟੋ-ਘੱਟ ਤਾਪਮਾਨ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਗਿਰਾਵਟ ਤੇਜ਼ ਹਵਾਵਾਂ ਕਾਰਨ ਹੋਈ ਹੈ। ਕਿਉਂਕਿ ਪਿਛਲੇ 24 ਘੰਟਿਆਂ ਤੋਂ ਸ਼ਹਿਰ ਵਿੱਚ ਲਗਾਤਾਰ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਅੱਜ ਦੇ ਮੀਂਹ ਤੋਂ ਬਾਅਦ ਤਾਪਮਾਨ ‘ਚ ਹਲਕੀ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।