Chhattisgarh ਦੇ ਬੀਜਾਪੁਰ ‘ਚ IED Blast
- ਜਵਾਨਾਂ ਦੇ ਵਾਹਨ ‘ਤੇ ਹਮਲਾ
- 9 ਜਵਾਨ ਹੋਏ ਸ਼ਹੀਦ
ਛੱਤੀਸਗੜ੍ਹ, 6 ਜਨਵਰੀ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਨੇ ਜਵਾਨਾਂ ਨੂੰ ਲਿਜਾ ਰਹੇ ਵਾਹਨ ਤੇ ਹਮਲਾ ਕਰ ਦਿੱਤਾ। ਇਸ ਹਮਲੇ ਚ 9 ਜਵਾਨ ਸ਼ਹੀਦ ਹੋ ਗਏ। ਕਈ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਗੱਡੀ ਵਿੱਚ ਕਿੰਨੇ ਜਵਾਨ ਸਵਾਰ ਸਨ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਵਾਨ ਨਕਸਲੀ ਆਪਰੇਸ਼ਨ ਤੋਂ ਵਾਪਸ ਆ ਰਹੇ ਸਨ, ਇਸ ਦੌਰਾਨ ਨਕਸਲੀਆਂ ਨੇ ਕੁਟਰੂ ਰੋਡ ‘ਤੇ ਘਾਤ ਲਗਾ ਕੇ ਆਈਈਡੀ ਧਮਾਕਾ ਕਰ ਦਿੱਤਾ।
ਆਈਜੀ ਬਸਤਰ ਰੇਂਜ ਸੁੰਦਰਰਾਜ ਪੀ ਨੇ ਦੱਸਿਆ ਕਿ ਬੀਜਾਪੁਰ ਤੋਂ ਸੰਯੁਕਤ ਅਪਰੇਸ਼ਨ ਪਾਰਟੀ ਇਕ ਆਪਰੇਸ਼ਨ ਤੋਂ ਬਾਅਦ ਵਾਪਸ ਪਰਤ ਰਹੀ ਸੀ। ਸੋਮਵਾਰ ਦੁਪਹਿਰ ਕਰੀਬ 2:15 ਵਜੇ ਬੀਜਾਪੁਰ ਹੈੱਡਕੁਆਰਟਰ ਤੋਂ ਕਰੀਬ 40 ਕਿਲੋਮੀਟਰ ਦੂਰ ਅੰਬੇਲੀ ਪਿੰਡ ਨੇੜੇ ਨਕਸਲੀਆਂ ਨੇ ਆਈਈਡੀ ਧਮਾਕਾ ਕੀਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਸੜਕ ‘ਤੇ ਕਰੀਬ 10 ਫੁੱਟ ਡੂੰਘਾ ਟੋਆ ਹੋ ਗਿਆ ਅਤੇ ਵਾਹਨ ਦੇ ਟੁਕੜੇ-ਟੁਕੜੇ ਹੋ ਗਏ। ਗੱਡੀ ਦੇ ਕੁਝ ਹਿੱਸੇ 30 ਫੁੱਟ ਦੂਰ 25 ਫੁੱਟ ਦੀ ਉਚਾਈ ‘ਤੇ ਇਕ ਦਰੱਖਤ ‘ਤੇ ਵੀ ਮਿਲੇ ਹਨ।
ਬੀਜਾਪੁਰ ਆਈਈਡੀ ਧਮਾਕੇ ‘ਤੇ ਛੱਤੀਸਗੜ੍ਹ ਦੇ ਉਪ ਮੁੱਖ ਮੰਤਰੀ ਅਰੁਣ ਸਾਓ ਨੇ ਕਿਹਾ ਕਿ ਨਕਸਲੀਆਂ ਦੀ ਕਾਇਰਤਾਪੂਰਨ ਕਾਰਵਾਈ ਦੀ ਸੂਚਨਾ ਮਿਲੀ ਹੈ। ਇਹ ਨਕਸਲੀਆਂ ਦੀ ਕਾਇਰਤਾ ਭਰੀ ਕਾਰਵਾਈ ਹੈ। ਇਨ੍ਹਾਂ ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ ਅਤੇ ਬਹੁਤ ਜਲਦੀ ਛੱਤੀਸਗੜ੍ਹ ਅਤੇ ਬਸਤਰ ਨਕਸਲ ਮੁਕਤ ਹੋਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/