• Latest
  • Trending
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

12 minutes ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

17 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

19 minutes ago
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

1 hour ago
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

1 hour ago
ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

3 hours ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

5 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

5 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

5 hours ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

5 hours ago
Hindi News
English News
Friday, September 18, 2026
No Result
View All Result
25 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 18, 2026
in ਖਬਰਾਂ, ਪੰਜਾਬ

• ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਪਾਣੀ ਦੀ ਬੂੰਦ ਦੇਣ ਦਾ ਸਵਾਲ ਵੀ ਪੈਦਾ ਨਹੀਂ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਾਂ ਵਿਛਾਈਆਂ, ਸਾਲ ਦੇ ਅੰਤ ਤੱਕ ਹੋਰ ਸੱਤ ਹਜ਼ਾਰ ਕਿਲੋਮੀਟਰ ਪਾਈਪਾਂ ਵਿਛਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਸਮੇਂ ਸਿਰ ਚੁੱਕਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਕੇਂਦਰ ਸਰਕਾਰ ਨੂੰ ਵੱਖ-ਵੱਖ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ.ਯਕੀਨੀ ਬਣਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੀ.ਏ.ਯੂ. ਵਿਖੇ ਕਿਸਾਨ ਮੇਲਾ ਵਿਗਿਆਨਕ ਖੇਤੀ, ਨਵੀਆਂ ਤਕਨੀਕਾਂ ਅਤੇ ਵਾਤਾਵਰਨ ਪੱਖੀ ਕਵਾਇਦਾਂ ਪ੍ਰਤੀ ਜਾਗਰੂਕਤਾ ਪੈਦਾ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਸਰਕਾਰ ਬੀਜ ਖੋਜ ਲਈ ਪੀ.ਏ.ਯੂ. ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਖ਼ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਸਰਕਾਰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਭਾਅ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਜੇ ਕੇਂਦਰ ਸਰਕਾਰ ਵਿੱਤੀ ਸਹਾਇਤਾ ਪ੍ਰਦਾਨ ਕਰੇ ਤਾਂ ਪੰਜਾਬ ਦੇ ਕਿਸਾਨ ਪਰਾਲੀ ਸਾੜਨਾ ਪੂਰੀ ਤਰ੍ਹਾਂ ਬੰਦ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ‘ਕਿਸਾਨ ਮੇਲੇ’ ਨੂੰ ਕੀਤਾ ਸੰਬੋਧਨ

ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਬਾਰੇ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਨਹਿਰੀ ਸਿੰਜਾਈ ਹੇਠ ਰਕਬਾ 88 ਫੀਸਦੀ ਤੱਕ ਵਧਾਉਣ, 14,000 ਕਿਲੋਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਉਣ (ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਦਾ ਟੀਚਾ) ਅਤੇ ਇਸ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਹੋਏ ਸੁਧਾਰ ਬਾਰੇ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੀ.ਏ.ਯੂ. ਦੇ ਬੀਜ ਖੋਜ ਕੇਂਦਰ ਨੂੰ ਮਜ਼ਬੂਤ ਕਰ ਰਹੀ ਹੈ, ਬਾਗਬਾਨੀ ਵਿੱਚ 1,300 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ ਅਤੇ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕੇਂਦਰ ਨੂੰ ਬਦਲਵੀਆਂ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ. ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਅਪੀਲ ਵੀ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਭਰੋਸਾ ਦਿਵਾਇਆ ਕਿ ਸਾਉਣੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਸਮੇਂ ਸਿਰ ਚੁੱਕਿਆ ਜਾਵੇਗਾ।

ਐਕਸ ਉੱਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀ.ਏ.ਯੂ. ਵਿਖੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ ਅਤੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ। ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਖੇਤੀਬਾੜੀ ਯੂਨੀਵਰਸਿਟੀ ਦੁਨੀਆ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਈ ਹੈ। ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਅਸੀਂ ਨਹਿਰੀ ਪਾਣੀ ਦੀ ਵਰਤੋਂ 88 ਫੀਸਦੀ ਤੱਕ ਵਧਾਈ ਹੈ। 14,000 ਕਿਲੋਮੀਟਰ ਪਾਈਪਾਂ ਵਿਛਾਉਣ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪੰਜ ਮੀਟਰ ਤੱਕ ਉੱਪਰ ਆਇਆ ਹੈ। ਕਿਸਾਨਾਂ ਦੀ ਸਹੂਲਤ ਲਈ ਹੁਣ ਖੇਤਾਂ ਵਿੱਚ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਸਾਡੇ ਕਿਸਾਨਾਂ ਦੀ ਮਿਹਨਤ ਸਦਕਾ ਸਾਨੂੰ ਇਸ ਵਾਰ ਵੀ ਝੋਨੇ ਦੀ ਬੰਪਰ ਪੈਦਾਵਾਰ ਦੀ ਪੂਰੀ ਉਮੀਦ ਹੈ। ਇਨਕਲਾਬ ਜ਼ਿੰਦਾਬਾਦ।”

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਏ ਕਿਸਾਨ ਮੇਲੇ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਭਾਰਤ ਵਿੱਚ ਹਰੀ ਕ੍ਰਾਂਤੀ ਦਾ ਸਿਰਜਕ ਰਿਹਾ ਹੈ, ਜਿਸ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਦੇਸ਼ ਨੂੰ ਅਨਾਜ ਪੱਖੋਂ ਘਾਟੇ ਵਾਲੇ ਮੁਲਕ ਤੋਂ ਸਰਪਲੱਸ ਮੁਲਕ ਵਿੱਚ ਤਬਦੀਲ ਕਰਨ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਯੋਗਦਾਨ ਸ਼ਲਾਘਾਯੋਗ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਦ੍ਰਿੜ੍ਹ ਇਰਾਦੇ ਵਾਲੇ ਕਿਸਾਨਾਂ ਨੇ ਪੀ.ਏ.ਯੂ. ਦੇ ਖੇਤੀ-ਵਿਗਿਆਨੀਆਂ ਦੀ ਯੋਗ ਅਗਵਾਈ ਹੇਠ ਸੂਬੇ ਦੀ ਉਪਜਾਊ ਮਿੱਟੀ ਅਤੇ ਜਲ ਸਰੋਤਾਂ ਦੀ ਸਹੀ ਵਰਤੋਂ ਕਰ ਕੇ ਦੇਸ਼ ਦੀ ਕਿਸਮਤ ਬਦਲ ਦਿੱਤੀ ਸੀ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਖੇਤੀਬਾੜੀ ਨੂੰ ਆਧੁਨਿਕ ਅਤੇ ਲਾਹੇਵੰਦ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਖ਼ੁਸ਼ਹਾਲੀ ਹਰ ਕਿਸਾਨ ਤੱਕ ਪਹੁੰਚੇ। ਕਿਸਾਨਾਂ ਤੱਕ ਸਿਰਫ਼ ਉੱਚ ਗੁਣਵੱਤਾ ਵਾਲੇ ਬੀਜ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਪੀ.ਏ.ਯੂ. ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ 1,300 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ।”

ਉਨ੍ਹਾਂ ਕਿਹਾ ਕਿ ਪੰਜਾਬ ਪੂਰੇ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਦੇ ਰਿਹਾ ਹੈ ਅਤੇ ਨਾਲ ਹੀ ਪਿਛਲੇ ਸਾਲ ਦੇ ਮੁਕਾਬਲੇ ਗੰਨੇ ਦੀ ਕਾਸ਼ਤ ਹੇਠਲਾ ਰਕਬਾ ਵੀ ਵਧਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਸਿੰਜਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਜਦੋਂ ਕਿ ਹੁਣ ਇਹ 88 ਫ਼ੀਸਦੀ ਤੋਂ ਵੱਧ ਹੋ ਗਈ ਹੈ। ਉਨ੍ਹਾਂ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 14,000 ਕਿਲੋਮੀਟਰ ਪਾਈਪ ਲਾਈਨਾਂ ਵਿਛਾਈਆਂ ਹਨ। ਇਹ ਦੂਰੀ ਬਾਘਾਪੁਰਾਣਾ ਤੋਂ ਕੈਨੇਡਾ ਤੱਕ ਸਫ਼ਰ ਦੇ ਬਰਾਬਰ ਹੈ। ਇਸ ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਪਾਈਪ ਲਾਈਨਾਂ ਵਿਛਾਈਆਂ ਜਾਣਗੀਆਂ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੋਨੇ-ਕੋਨੇ ਵਿੱਚ ਕਿਸਾਨਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਨੂੰ ਪੂਰਾ ਕਰਨ ਲਈ ਪੂਰੇ ਸੂਬੇ ਵਿੱਚ ਪਾਈਪ ਲਾਈਨਾਂ ਅਤੇ ਖਾਲ੍ਹੇ ਬਣਾਏ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸਥਿਤੀ ਸੁਧਾਰਨ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਕਿਹਾ, “ਵੱਡੇ ਪੱਧਰ ਉੱਤੇ ਪਾਣੀ ਰੀਚਾਰਜ ਕੀਤਾ ਗਿਆ ਹੈ ਅਤੇ ਕਈ ਖੇਤਰਾਂ ਵਿੱਚ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਸਾਨੂੰ ਆਪਣੇ ਕੀਮਤੀ ਜਲ ਸਰੋਤਾਂ ਦੀ ਹਰ ਬੂੰਦ ਦੀ ਰਾਖੀ ਕਰਨੀ ਪਵੇਗੀ।”

ਕਿਸਾਨਾਂ ਨੂੰ ਸਿਰਫ਼ ਪੀ.ਏ.ਯੂ. ਦੁਆਰਾ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਹਤਰ ਝਾੜ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਬੇਲੋੜੇ ਨੁਕਸਾਨ ਤੋਂ ਬਚਾਉਣ ਲਈ ਬਿਜਾਈ ਤੋਂ ਪਹਿਲਾਂ ਬੀਜਾਂ ਦੀ ਜਾਂਚ ਵੀ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ।

ਖੇਤੀ ਸੰਕਟ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਕਰਜ਼ੇ ਦੇ ਚੱਕਰਵਿਊ ਵਿੱਚੋਂ ਕੱਢਣ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਲਾਗਤ ਵਧਣ ਅਤੇ ਆਮਦਨ ਘਟਣ ਕਾਰਨ ਕਿਸਾਨ ਦੁਰਾਹੇ `ਤੇ ਆ ਖੜ੍ਹੇ ਹਨ। ਅਸੀਂ ਉਨ੍ਹਾਂ ਦੀ ਆਮਦਨ ਵਧਾਉਣ ਅਤੇ ਇਹ ਯਕੀਨੀ ਬਣਾਉਣ ਲਈ ਪੂਰੇ ਯਤਨ ਕਰ ਰਹੇ ਹਾਂ ਕਿ ਕਿਸਾਨ ਮਾਣਮੱਤੀ ਅਤੇ ਖ਼ੁਸ਼ਹਾਲ ਜ਼ਿੰਦਗੀ ਜੀ ਸਕਣ।”

ਮੁੱਖ ਮੰਤਰੀ ਨੇ ਕਿਹਾ ਕਿ ਸੀਮਤ ਕੁਦਰਤੀ ਸਰੋਤਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਪਰ ਇਸ ਲਈ ਸੂਬੇ ਦੇ ਕੁਦਰਤੀ ਸਰੋਤਾਂ ਦਾ ਬਹੁਤ ਘਾਣ ਹੋਇਆ। ਉਨ੍ਹਾਂ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ। ਪਾਣੀ ਦੀ ਇੱਕ ਬੂੰਦ ਵੀ ਕਿਸੇ ਨਾਲ ਸਾਂਝੀ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਪੁਰਾਣੇ ਹਾਕਮਾਂ ਨੇ ਆਪਣੇ ਨਿੱਜੀ ਸੁਆਰਥਾਂ ਲਈ ਸੂਬੇ ਦਾ ਵਾਧੂ ਦਰਿਆਈ ਪਾਣੀ ਦੇ ਕੇ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਇਆ। ਸਾਡੀ ਸਰਕਾਰ ਨੇ ਯਕੀਨੀ ਬਣਾਇਆ ਹੈ ਕਿ ਪੰਜਾਬ ਦੇ ਹਿੱਤਾਂ ਨਾਲ ਅਜਿਹੇ ਸਮਝੌਤੇ ਦੁਬਾਰਾ ਨਾ ਦੁਹਰਾਏ ਜਾਣ।”

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸੁਚੱਜੀ ਵਰਤੋਂ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਹੁਣ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਬੇਮਿਸਾਲ ਹੈ। ਟੈਕਸ ਦਾ ਪੈਸਾ ਲੋਕਾਂ ਦਾ ਹੀ ਹੈ ਅਤੇ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚਿਆ ਜਾ ਰਿਹਾ ਹੈ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”

ਸਾਉਣੀ ਖ਼ਰੀਦ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਸਮੇਂ ਸਿਰ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ, “ਸਾਉਣੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਲਿਫਟ ਕੀਤਾ ਜਾਵੇਗਾ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਨੂੰ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਕੈਸ਼ ਕ੍ਰੈਡਿਟ ਲਿਮਟ ਪਹਿਲਾਂ ਹੀ ਪ੍ਰਾਪਤ ਹੋ ਚੁੱਕੀ ਹੈ।”

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਨਿਬੇੜੇ ਲਈ ਕਿਸਾਨਾਂ ਨੂੰ ਨਵੇਂ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਹਾਲਾਂਕਿ, ਕੇਂਦਰ ਸਰਕਾਰ ਨੂੰ ਇਨ੍ਹਾਂ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ. ਮੁਹੱਈਆ ਕਰਨੀ ਚਾਹੀਦੀ ਹੈ। ਇਸ ਨਾਲ ਕਿਸਾਨਾਂ ਨੂੰ ਵਿਭਿੰਨਤਾ ਵੱਲ ਵਧਣ ਲਈ ਉਤਸ਼ਾਹ ਮਿਲੇਗਾ ਅਤੇ ਪੰਜਾਬ ਦੇ ਕੁਦਰਤੀ ਸਰੋਤਾਂ `ਤੇ ਪੈ ਰਹੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ।”

ਕਿਸਾਨ ਮੇਲੇ ਵਿੱਚ ਸਨਮਾਨਿਤ ਕੀਤੇ ਜਾ ਰਹੇ ਅਗਾਂਹਵਧੂ ਅਤੇ ਉੱਦਮੀ ਕਿਸਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੀ.ਏ.ਯੂ. ਨੂੰ ਸਹੀ ਅਰਥਾਂ ਵਿੱਚ ਕਿਸਾਨਾਂ ਲਈ ਚਾਨਣ ਮੁਨਾਰਾ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, “ਪੀ.ਏ.ਯੂ. ਨੇ ਲਗਾਤਾਰ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਕੀਤੀ ਹੈ ਅਤੇ ਸੂਬੇ ਵਿੱਚ ਖੇਤੀਬਾੜੀ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਕੋਲ ਦੇਸ਼ ਦੇ ਕੁੱਲ ਭੂਗੋਲਿਕ ਖੇਤਰ ਦਾ ਸਿਰਫ਼ 1.53 ਫ਼ੀਸਦੀ ਹਿੱਸਾ ਹੈ, ਫਿਰ ਵੀ ਇਹ ਦੇਸ਼ ਦੇ ਅਨਾਜ ਉਤਪਾਦਨ ਵਿੱਚ ਸ਼ਾਨਦਾਰ ਯੋਗਦਾਨ ਪਾਉਂਦਾ ਆ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤੀ ਆਮਦਨ ਵਧਾਉਣ ਲਈ ਵਿਗਿਆਨਕ ਤਰੀਕੇ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਕਿਸਾਨ ਮੇਲੇ ਦੀ ਮੂਲ ਭਾਵਨਾ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਤਰੀਕਿਆਂ ਬਾਰੇ ਜਾਗਰੂਕ ਕਰਨਾ ਹੈ, ਜੋ ਖੇਤੀ ਆਮਦਨ ਵਧਾਉਣ ਦੇ ਨਾਲ-ਨਾਲ ਵਾਤਾਵਰਨ ਦੀ ਰਾਖੀ ਕਰ ਸਕਦੇ ਹਨ। ਬਿਹਤਰ ਉਤਪਾਦਨ ਅਤੇ ਮੁਨਾਫ਼ੇ ਲਈ ਕਿਸਾਨਾਂ ਨੂੰ ਵਿਗਿਆਨਕ ਢੰਗ ਅਪਨਾਉਣੇ ਚਾਹੀਦੇ ਹਨ।”

ਉਨ੍ਹਾਂ ਦੁਹਰਾਇਆ ਕਿ ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਦੇ ਰਿਹਾ ਹੈ ਅਤੇ ਗੰਨੇ ਦੀ ਕਾਸ਼ਤ ਹੇਠਲਾ ਰਕਬਾ ਪਿਛਲੇ ਸਾਲ ਨਾਲੋਂ ਵਧਿਆ ਹੈ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਦੋਵਾਂ ਨੂੰ ਬਰਬਾਦ ਕੀਤਾ ਅਤੇ ਖੇਤੀਬਾੜੀ ਖੇਤਰ ਵੱਲ ਬਹੁਤ ਘੱਟ ਧਿਆਨ ਦਿੱਤਾ। ਸਾਡੀ ਸਰਕਾਰ ਖੇਤੀਬਾੜੀ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨ ਅਤੇ ਪੰਜਾਬ ਦੇ ਲੋਕਾਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਖੇਤੀ ਯੋਜਨਾਵਾਂ ਵਿੱਚ ਸਾਹਮਣੇ ਆਏ ਵਿਵਾਦਾਂ ਅਤੇ ਬੇਨਿਯਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, “ਅਜਿਹੇ ਵਿਵਾਦਾਂ ਅਤੇ ਬੇਨਿਯਮੀਆਂ ਨੇ ਪੰਜਾਬ ਦੇ ਕਿਸਾਨ ਭਾਈਚਾਰੇ ਦੇ ਹਿੱਤਾਂ ਅਤੇ ਵਿਸ਼ਵਾਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅਸੀਂ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਇਆ ਹੈ ਅਤੇ ਗਲਤ ਕੰਮਾਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਾਂ।”

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Tags: BREAKING NEWSPUNJABPUNJAB CMPunjab Governmenttop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

by Ankit
September 18, 2026
0

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

by Ankit
September 18, 2026
0

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

Most Popular

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

by Ranjit Singh
4 weeks ago
0

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 