• Latest
  • Trending
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

57 minutes ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

21 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

48 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

1 hour ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

1 hour ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

2 hours ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

3 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

4 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

4 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

5 hours ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

5 hours ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

5 hours ago
Hindi News
English News
Sunday, September 27, 2026
No Result
View All Result
28 °c
Chandigarh
26 ° Mon
27 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨਾ ਇਸ ਕਾਨੂੰਨ ਦਾ ਮੁੱਖ ਆਧਾਰ ਹਨ; ਇਸ ਦੀ ਮੂਲ ਭਾਵਨਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ਬਾਰੇ ਸਹਿਮਤੀ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਮਕਸਦ ਸਪੱਸ਼ਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਹਰ ਹਾਲ ਕਾਇਮ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਉਨ੍ਹਾਂ ਦੀ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬਾ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਹੋਈ ਵਿਸਥਾਰਤ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਇਸ ਕਾਨੂੰਨ ਦਾ ਮੁੱਖ ਆਧਾਰ ਹਨ ਅਤੇ ਇਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਸਕਦੀ।

ਅੱਜ ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਧਾਰਾਵਾਂ ਬਾਰੇ ਉਠਾਏ ਗਏ ਖਦਸ਼ਿਆਂ ਬਾਰੇ ਅਤੇ ਸਲਾਹ-ਮਸ਼ਵਰੇ ਤੇ ਆਪਸੀ ਸਹਿਮਤੀ ਨਾਲ ਇਹਨਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਕਰਨ, ਸੁਝਾਵਾਂ ‘ਤੇ ਵਿਚਾਰ ਕਰਨ ਅਤੇ ਸਹਿਮਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਵਿਸਥਾਰਪੂਰਵਕ ਅਤੇ ਨਿਰੰਤਰ ਮੀਟਿੰਗਾਂ ਕਰਨ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਪ੍ਰਤੀ ਆਪਣੀ ਭਾਵਨਾ ਉੱਤੇ ਕਾਇਮ ਰਹੇ ਅਤੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਇਸ ਕਾਨੂੰਨ ਦੀਆਂ ਮੱਦਾਂ ਬਾਰੇ ਚਰਚਾ ਕਰਨ ਅਤੇ ਸਹਿਮਤੀ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਦੇ ਸਮੇਂ, ਇਸ ਕਾਨੂੰਨ ਦੀ ਮੂਲ ਭਾਵਨਾ ਅਤੇ ਮੁੱਖ ਮਕਸਦ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਇਸ ਕਾਨੂੰਨ ਦਾ ਮੁੱਖ ਆਧਾਰ ਹੈ। ਇਸ ਲਈ ਇਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ।”

ਮੁੱਖ ਮੰਤਰੀ ਨੇ ਕਿਹਾ, “ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਕਾਨੂੰਨ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਪਹਿਲੀ ਵਾਰ, ਅਜਿਹਾ ਘਿਨਾਉਣਾ ਅਪਰਾਧ ਕਰਨ ਬਾਰੇ ਸੋਚਣ ਵਾਲਿਆਂ ਵਿੱਚ ਖੌਫ ਦੀ ਭਾਵਨਾ ਪੈਦਾ ਹੋ ਰਹੀ ਹੈ।”

ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਦਾ ਮੁੱਖ ਮਕਸਦ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਕਦੇ ਵੀ ਅਜਿਹਾ ਗੰਭੀਰ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ। ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਧਾਰਾਵਾਂ ਬਾਰੇ ਕੁਝ ਖਦਸ਼ੇ ਪ੍ਰਗਟਾਏ ਗਏ ਹਨ ਅਤੇ ਅਸੀਂ ਇਨ੍ਹਾਂ ਖਦਸ਼ਿਆਂ ‘ਤੇ ਪੂਰੀ ਤਰ੍ਹਾਂ ਵਿਚਾਰ ਕਰਨ ਲਈ ਤਿਆਰ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਮਕਸਦ ਲਈ ਸਾਡੀ ਸਰਕਾਰ ਨੇ ਧਾਰਮਿਕ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸੀਅਤਾਂ, ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਿਰਾਂ ਵਾਲੀ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕਰੇਗੀ ਅਤੇ ਸੂਬਾ ਸਰਕਾਰ ਨੂੰ ਢੁਕਵੀਂ ਸੇਧ ਦੇਣ ਤੋਂ ਪਹਿਲਾਂ ਕਾਨੂੰਨ ਦੇ ਹਰ ਪਹਿਲੂ ਦੀ ਘੋਖ ਕਰੇਗੀ।”

ਮੁੱਖ ਮੰਤਰੀ ਨੇ ਕਿਹਾ, “ਸੁਝਾਈਆਂ ਗਈਆਂ ਸੋਧਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ ਤਾਂ ਜੋ ਸਾਰੇ ਕਾਨੂੰਨੀ, ਸੰਵਿਧਾਨਕ ਅਤੇ ਹੋਰ ਸਬੰਧਤ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਸੁਖਾਵਾਂ ਹੱਲ ਕੱਢਿਆ ਜਾ ਸਕੇ। ਮੈਂ ਨੋਡਲ ਅਧਿਕਾਰੀ, ਪੀ.ਸੀ.ਐਸ. ਹਰਜੀਤ ਸਿੰਘ ਸੰਧੂ ਨੂੰ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਦੀਆਂ ਮੀਟਿੰਗਾਂ ਲਈ ਮੁਕੰਮਲ ਤਾਲਮੇਲ ਯਕੀਨੀ ਬਣਾਉਣ ਅਤੇ ਕਮੇਟੀ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਆਖਿਆ ਹੈ ਤਾਂ ਜੋ ਆਪਸੀ ਵਿਚਾਰ-ਵਟਾਂਦਰੇ ਅਤੇ ਸਹਿਮਤੀ ਨਾਲ ਲੋੜ ਮੁਤਾਬਕ ਕਾਨੂੰਨ ਵਿੱਚ ਜ਼ਰੂਰੀ ਸੋਧਾਂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਸ ਲਈ ਨਿਰੰਤਰ ਮੀਟਿੰਗਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਦੋਵਾਂ ਧਿਰਾਂ ਦੀ ਤਸੱਲੀ ਹੋਣ ‘ਤੇ ਸਰਬਸੰਮਤੀ ਬਣਾਈ ਜਾ ਸਕੇ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਮੈਂ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ। ਸਾਡੀ ਸਰਕਾਰ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸਤਿਕਾਰ ਅਤੇ ਸੰਵੇਦਨਸ਼ੀਲਤਾ ਨਾਲ ਨੇਪਰੇ ਚਾੜ੍ਹੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਿੱਲ ਕਾਨੂੰਨੀ ਮਾਹਿਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਸੀ, ਜਿਸ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਇਸ ਵਿੱਚ ਅਜਿਹੀ ਕੋਈ ਕਮੀ ਜਾਂ ਖਾਮੀ ਨਾ ਰਹਿ ਜਾਵੇ ਜੋ ਭਵਿੱਖ ਵਿੱਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰ ਸਕੇ। ਜਦੋਂ ਵੀ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ, ਤਾਂ ਇਹ ਲੋਕਾਂ ਦੇ ਹਿਰਦਿਆਂ ਅਤੇ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਬਿਲਕੁਲ ਨਵਾਂ ਕਾਨੂੰਨ ਲਿਆਉਣ ਦੀ ਬਜਾਏ ਮੌਜੂਦਾ ਕਾਨੂੰਨ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਤਾਂ ਜੋ ਸੋਧੇ ਹੋਏ ਕਾਨੂੰਨ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾ ਸਕੇ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨੀ ਢਾਂਚਾ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਿਆ ਰਹੇ ਅਤੇ ਹਰ ਜਾਇਜ਼ ਕਾਨੂੰਨੀ ਅਤੇ ਸੰਵਿਧਾਨਕ ਚਿੰਤਾ ਦਾ ਨਿਪਟਾਰਾ ਵੀ ਕੀਤਾ ਜਾ ਸਕੇ।”
ਉਨ੍ਹਾਂ ਕਿਹਾ, “ਸਾਡੀ ਸਰਕਾਰ ਇੱਕ ਸਖ਼ਤ ਕਾਨੂੰਨ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਨਿਰਧਾਰਤ ਕੀਤੀ ਜਾ ਸਕੇ। ਅਤੀਤ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਦੀ ਪੂਰੀ ਤਰ੍ਹਾਂ ਸੁਰੱਖਿਆ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਕਾਨੂੰਨ ਬੇਅਦਬੀ ਵਿਰੁੱਧ ਸਭ ਤੋਂ ਮਜ਼ਬੂਤ ਢਾਂਚਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”

ਉਨ੍ਹਾਂ ਕਿਹਾ, “ਪ੍ਰਸਤਾਵਿਤ ਸੋਧਾਂ ਨੂੰ ਬਹੁਤ ਹੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ, ਸੰਵਿਧਾਨਕ ਅਤੇ ਕਾਨੂੰਨੀ ਸਿਧਾਂਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਅੱਗੇ ਵਧਾਇਆ ਜਾਵੇਗਾ। ਸੂਬਾ ਸਰਕਾਰ ਦਾ ਉਦੇਸ਼ ਸਪੱਸ਼ਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਪੂਰੀ ਤਰ੍ਹਾਂ ਸੁਰੱਖਿਅਤ ਰਹਿਣੀ ਚਾਹੀਦੀ ਹੈ ਅਤੇ ਕਾਨੂੰਨ ਨੂੰ ਆਪਣੇ ਨਿਰਧਾਰਤ ਮਕਸਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ, “ਕਮੇਟੀ ਦਾ ਵਿਚਾਰ-ਵਟਾਂਦਰਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਮੁਤਾਬਕ ਸਕਾਰਾਤਮਕ ਨਤੀਜੇ ਵੱਲ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।”

ਮੀਟਿੰਗ ਵਿੱਚ ਸ਼ਾਮਲ ਸੱਤ-ਮੈਂਬਰੀ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੀ ਨੁਮਾਇੰਦਗੀ ਕਰ ਰਹੇ ਬਾਬਾ ਸਾਹਿਬ ਸਿੰਘ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾ-ਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾ-ਮੁਕਤ) ਗੁਰਬੀਰ ਸਿੰਘ, ਆਈ.ਪੀ.ਐਸ. (ਸੇਵਾ-ਮੁਕਤ) ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਸਨ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੀਟਿੰਗ ਵਿੱਚ ਆਨਲਾਈਨ ਸ਼ਮੂਲੀਅਤ ਕੀਤੀ।

ਇਸ ਮੌਕੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲ.ਕੇ. ਯਾਦਵ, ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਦੇ ਨਾਲ-ਨਾਲ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSPUNJABpunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

by Ankit
September 27, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ ਪੁਲਿਸ ਟੀਮਾਂ ਨੇ 184 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

by Ankit
September 27, 2026
0

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

by Jaspreet Kaur
September 27, 2026
0

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ 'ਚ ਹੜਤਾਲ; ਕੰਮਕਾਜ ਰਹੇਗਾ ਠੱਪ ! ਜਾਣੋ ਕਿਹੜੀਆਂ - ਕਿਹੜੀਆਂ...

Most Popular

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

by Navjot
4 days ago
0

ED ਵੱਲੋਂ 'ਆਪ' ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੀ ਆਮ ਆਦਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 