• Latest
  • Trending
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

51 minutes ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

11 minutes ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

20 minutes ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

28 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

35 minutes ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

36 minutes ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

45 minutes ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

1 hour ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

3 hours ago
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

3 hours ago
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ

4 hours ago
Hindi News
English News
Tuesday, September 29, 2026
No Result
View All Result
24 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

September 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਇਤਿਹਾਸਕ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ: ਬਾਬਾ ਲੱਖਾ ਸਿੰਘ

ਸ਼ਬਦ ਗੁਰੂ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸਾਡਾ ਮੁੱਢਲਾ ਫਰਜ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਾਹਿਗੁਰੂ ਨੇ ਇਸ ਸੇਵਾ ਲਈ ਮੈਨੂੰ ਵਿਸ਼ੇਸ਼ ਤੌਰ ‘ਤੇ ਚੁਣਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਵਿਖੇ, ਨਾਨਕਸਰ ਸੰਪ੍ਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਪਹੁੰਚੇ… ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸਤਿਕਾਰ ਐਕਟ 2026’ ਦੀ ਸ਼ਲਾਘਾ ਕਰਦਿਆਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਆਸ਼ੀਰਵਾਦ ਦਿੱਤਾ…
ਮੈਂ ਬਾਬਾ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ… ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ… pic.twitter.com/AM0zQnbgPO

— Bhagwant Mann (@BhagwantMann) September 29, 2026

ਚੰਡੀਗੜ੍ਹ; 29 ਸਤੰਬਰ (ਵਿਸ਼ਵ ਵਾਰਤਾ);- ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ।

ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦਾ ਪਾਸ ਹੋਣਾ ਬੇਹੱਦ ਅਹਿਮ ਅਤੇ ਮਿਸਾਲੀ ਕਦਮ ਹੈ, ਜਿਸ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਈ ਹੈ। ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਉਨ੍ਹਾਂ ਕਿਹਾ, “ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕਾਨੂੰਨ ਨੂੰ ਮਜ਼ਬੂਤ ਕਰਕੇ ਮਹੱਤਵਪੂਰਨ ਕਦਮ ਚੁੱਕਿਆ ਹੈ। ਅਜਿਹਾ ਕਾਨੂੰਨ ‘ਸ਼ਬਦ ਗੁਰੂ’ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਜਿਸ ਨਾਲ ਸਿੱਖ ਭਾਈਚਾਰੇ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ।”

ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਮਨੁੱਖਤਾ ਅਤੇ ਖਾਸ ਤੌਰ ‘ਤੇ ਸਿੱਖ ਪੰਥ ਦੀ ਕੀਤੀ ਗਈ ਸੇਵਾ ਬਦਲੇ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੈਨੂੰ ਆਪਣਾ ਆਸ਼ਿਰਵਾਦ ਦਿੱਤਾ ਹੈ। ਸ਼ਬਦ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਰਕਰਾਰ ਰੱਖਣ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਨੇ ਮੈਨੂੰ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੁਭਾਗ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੈਨੂੰ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ ਅਤੇ ਕੋਈ ਵੀ ਵਿਅਕਤੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।”

ਉਨ੍ਹਾਂ ਕਿਹਾ, “ਮੈਂ ਇਹ ਦਾਅਵਾ ਕਰਨ ਵਾਲਾ ਕੌਣ ਹਾਂ ਕਿ ਇਹ ਕਾਨੂੰਨ ਮੈਂ ਪਾਸ ਕੀਤਾ ਹੈ? ਇਹ ਸੇਵਾ ਤਾਂ ਗੁਰੂ ਸਾਹਿਬ ਨੇ ਮੇਰੇ ਕੋਲੋਂ ਲਈ ਹੈ, ਜੋ ਸਰਬ-ਸ਼ਕਤੀਮਾਨ ਅਤੇ ਸਰਬ-ਵਿਆਪਕ ਹਨ। ਪ੍ਰਮਾਤਮਾ ਆਪਣੇ ਚੁਣੇ ਹੋਏ ਵਿਅਕਤੀ ਕੋਲੋਂ ਹੀ ਅਜਿਹੀ ਸੇਵਾ ਲੈਂਦੇ ਹਨ ਅਤੇ ਮੈਂ ਖੁਦ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦਾ ਹਾਂ ਜਿਸ ਨੂੰ ਇਹ ਕਾਰਜ ਸੌਂਪਿਆ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਸਾਡਾ ਫਰਜ਼ ਹੈ। ਜੇਕਰ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਯਕੀਨੀ ਨਹੀਂ ਬਣਾ ਸਕਦੀ ਤਾਂ ਹੋਰ ਕੋਈ ਅਜਿਹਾ ਨਹੀਂ ਕਰ ਸਕਦਾ। ਇਸ ਲਈ, ਅਸੀਂ ‘ਸ਼ਬਦ ਗੁਰੂ ਸਾਹਿਬ’ ਦੀ ਪਵਿੱਤਰਤਾ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹਾਂ।”

ਉਨ੍ਹਾਂ ਕਿਹਾ, “ਅਸੀਂ ਖੁਸ਼ਕਿਸਮਤ ਹਾਂ ਕਿ ਅਜਿਹਾ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਮੁਕੰਮਲ ਰੋਕ ਲਗਾਏਗਾ।”

ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਚੰਡੀਗੜ੍ਹ ਵਿਖੇ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਾਡੀ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸਤਿਕਾਰ ਐਕਟ, 2026’ ਦੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਮੈਨੂੰ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਮੈਂ ਬਾਬਾ ਜੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸਾਡੀ ਸਰਕਾਰ ਦਾ ਮੁੱਢਲਾ ਫਰਜ਼ ਹੈ। ਸਾਡੀ ਸਰਕਾਰ ਸੂਬੇ ਦੀ ਤਰੱਕੀ, ਸ਼ਾਂਤੀ ਤੇ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂਆਂ ਅਤੇ ਪੀਰਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Tags: BREAKING NEWSChief Minister Bhagwant Singh MannPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

by Ankit
September 29, 2026
0

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

by Ankit
September 29, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

Most Popular

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
7 hours ago
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 