• Latest
  • Trending
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

21 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

39 minutes ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

1 hour ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

2 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

2 hours ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

2 hours ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

4 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

4 hours ago
Hindi News
English News
Friday, October 9, 2026
No Result
View All Result
24 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਦਰਸ਼ਕਾਂ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਮੁੱਖ ਤਰਜੀਹ ਹੋਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 9, 2026
in ਖਬਰਾਂ, ਪੰਜਾਬ
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਦਰਸ਼ਕਾਂ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਮੁੱਖ ਤਰਜੀਹ ਹੋਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅੰਤਰਰਾਸ਼ਟਰੀ ਟੀਮਾਂ ਲਈ ਵਿਸ਼ੇਸ਼ ਬੱਸਾਂ, ਪੁਖ਼ਤਾ ਸੁਰੱਖਿਆ ਅਤੇ ਸੁਚੱਜਾ ਪ੍ਰਬੰਧਨ ਯਕੀਨੀ ਬਣਾਇਆ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ; ਅਧਿਕਾਰੀਆਂ ਨੂੰ ਚੈਂਪੀਅਨਜ਼ ਟਰਾਫ਼ੀ ਲਈ ਵਿਸ਼ਵ ਪੱਧਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਅੱਜ ਜਲੰਧਰ ਦੇ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ… ਪੰਜਾਬ ਪਹਿਲੀ ਵਾਰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸਦੇ ਲੀਗ ਮੈਚ ਜਲੰਧਰ ਤੇ ਫਾਈਨਲ ਮੁਹਾਲੀ ‘ਚ ਹੋਣਗੇ…

ਏਸ਼ੀਅਨ ਖੇਡਾਂ ਦੇ ਗੋਲਡ ਮੈਡਲ ਜੇਤੂ ਸਾਡੇ 9 ਪੰਜਾਬੀ ਖਿਡਾਰੀ ਪਹਿਲੀ ਵਾਰ ਆਪਣੇ ਘਰ ਖੇਡਣਗੇ… ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ ਹੈ…
ਵੱਧ ਤੋਂ ਵੱਧ ਗਿਣਤੀ ‘ਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਓ…
ਇਨਕਲਾਬ ਜ਼ਿੰਦਾਬਾਦ!

— Bhagwant Mann (@BhagwantMann) October 9, 2026

ਜਲੰਧਰ, 9 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮੀ ਜਲੰਧਰ ਦੇ ਬਰਲਟਨ ਪਾਰਕ ਸਟੇਡੀਅਮ ਦਾ ਨਿਰੀਖਣ ਕੀਤਾ ਤਾਂ ਜੋ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਪੁਖ਼ਤਾ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਭੀੜ ਪ੍ਰਬੰਧਨ ਦੇ ਵਿਆਪਕ ਇੰਤਜ਼ਾਮ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਦਿਨ ਵੇਲੇ ਚੰਡੀਗੜ੍ਹ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਟੇਡੀਅਮ ਦਾ ਦੌਰਾ ਕਰ ਕੇ ਬੁਨਿਆਦੀ ਢਾਂਚੇ ਦੇ ਵਿਕਾਸ, ਨਵੀਨੀਕਰਨ ਦੇ ਕੰਮਾਂ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਦਰਸ਼ਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਪ੍ਰਗਤੀ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਿਆਰੀਆਂ ਦਾ ਹਰ ਪਹਿਲੂ ਵਿਸ਼ਵ ਪੱਧਰ ‘ਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਅਤੇ ਸੰਗਠਨਾਤਮਕ ਸਮਰੱਥਾ ਨੂੰ ਦਰਸਾਉਂਦਾ ਹੋਣਾ ਚਾਹੀਦਾ ਹੈ।

ਦਰਸ਼ਕਾਂ ਦੀ ਸੁਰੱਖਿਆ ਅਤੇ ਸੁੱਖ-ਸਹੂਲਤ ਨੂੰ ਮੁੱਖ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨੇ ਚਾਹੀਦੇ ਹਨ ਅਤੇ ਹਰ ਪ੍ਰਬੰਧ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭੀੜ ਪ੍ਰਬੰਧਨ ਲਈ ਇੱਕ ਵਿਆਪਕ ਯੋਜਨਾ ਅਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਆਰਾਮ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਮੈਚਾਂ ਤੋਂ ਪਹਿਲਾਂ, ਮੈਚਾਂ ਦੌਰਾਨ ਜਾਂ ਬਾਅਦ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪੱਧਰ ਦੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਅਸੀਂ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੇ ਖਿਡਾਰੀਆਂ, ਅਧਿਕਾਰੀਆਂ, ਦਰਸ਼ਕਾਂ ਅਤੇ ਸੈਲਾਨੀਆਂ ਨੂੰ ਸ਼ਾਨਦਾਰ ਤਜਰਬਾ ਦੇਣ ਲਈ ਵਚਨਬੱਧ ਹਾਂ। ਹਰ ਪ੍ਰਬੰਧ ਵਿੱਚ ਪੇਸ਼ੇਵਰ ਕੁਸ਼ਲਤਾ ਅਤੇ ਮਹਿਮਾਨਨਿਵਾਜ਼ੀ ਦੇ ਉੱਚਤਮ ਮਾਪਦੰਡ ਝਲਕਣੇ ਚਾਹੀਦੇ ਹਨ।”

ਨਿਰੀਖਣ ਦੌਰਾਨ ਮੁੱਖ ਮੰਤਰੀ ਨੇ ਸਟੇਡੀਅਮ ਵਿੱਚ ਨਵੀਂ ਲਗਾਈ ਗਈ ਲਾਈਟਿੰਗ ਪ੍ਰਣਾਲੀ, ਸਕੋਰ ਬੋਰਡ ਅਤੇ ਚੱਲ ਰਹੇ ਨਵੀਨੀਕਰਨ ਦੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਸਾਰੀਆਂ ਸਹੂਲਤਾਂ ਮੁਕੰਮਲ ਕਰਨ ਅਤੇ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹਰੇਕ ਪ੍ਰਬੰਧ ਦੀ ਚੰਗੀ ਤਰ੍ਹਾਂ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਕਾਰਜਸ਼ੀਲ ਹੋਣਾ ਚਾਹੀਦਾ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲੇ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਹਿੱਸਾ ਲੈਣ ਵਾਲੀਆਂ ਟੀਮਾਂ ਅਤੇ ਦਰਸ਼ਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ।”

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਪ੍ਰੋਟੋਕੋਲ ਅਨੁਸਾਰ ਕੌਮਾਂਤਰੀ ਟੀਮਾਂ ਦੇ ਖਿਡਾਰੀਆਂ ਲਈ ਵਿਸ਼ੇਸ਼ ਬੱਸਾਂ ਸਮੇਤ ਢੁਕਵੀਆਂ ਆਵਾਜਾਈ ਸਹੂਲਤਾਂ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੰਤਰਰਾਸ਼ਟਰੀ ਟੀਮਾਂ ਦੇ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਲੌਜਿਸਟਿਕ ਸਹਾਇਤਾ ਮਿਲਣੀ ਚਾਹੀਦੀ ਹੈ। ਟੂਰਨਾਮੈਂਟ ਦਾ ਸੁਚੱਜੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਨਿਰਧਾਰਤ ਅੰਤਰਰਾਸ਼ਟਰੀ ਪ੍ਰੋਟੋਕੋਲ ਦਾ ਸਖ਼ਤੀ ਨਾਲ ਪਾਲਣ ਕਰਨਾ ਚਾਹੀਦਾ ਹੈ।”

ਅਗਾਊਂ ਯੋਜਨਾਬੰਦੀ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਟੂਰਨਾਮੈਂਟ ਤੋਂ ਪਹਿਲਾਂ ਹੀ ਪ੍ਰਬੰਧਕੀ ਖ਼ਾਮੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਆਪਸੀ ਤਾਲਮੇਲ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਢੁਕਵੇਂ ਪਹੁੰਚ ਮਾਰਗ, ਭੀੜ ਕੰਟਰੋਲ ਅਤੇ ਦਰਸ਼ਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਹਾਕੀ ਪ੍ਰੇਮੀ ਬਿਨਾਂ ਕਿਸੇ ਦੇਰੀ ਦੇ ਸਟੇਡੀਅਮ ਵਿੱਚ ਦਾਖ਼ਲ ਹੋ ਸਕਣ।

ਉਨ੍ਹਾਂ ਕਿਹਾ, “ਹਾਕੀ ਪ੍ਰੇਮੀਆਂ ਦੇ ਉਤਸ਼ਾਹ ਦੇ ਨਾਲ-ਨਾਲ ਮੈਦਾਨ ‘ਤੇ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਸੰਗਠਿਤ ਅਤੇ ਯਾਦਗਾਰੀ ਤਜਰਬਾ ਮਿਲਣਾ ਚਾਹੀਦਾ ਹੈ। ਟੂਰਨਾਮੈਂਟ ਦੇ ਪ੍ਰਬੰਧਾਂ ਨਾਲ ਸਬੰਧਤ ਸਾਰੇ ਫੈਸਲੇ ਸਮਰੱਥ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਲਏ ਜਾਣੇ ਚਾਹੀਦੇ ਹਨ ਅਤੇ ਹਰੇਕ ਭਾਈਵਾਲ ਨੂੰ ਸਪੱਸ਼ਟ ਤੌਰ ‘ਤੇ ਦੱਸੇ ਜਾਣੇ ਚਾਹੀਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਬਿਹਤਰੀਨ ਹਾਕੀ ਖਿਡਾਰੀ ਪੈਦਾ ਕਰਨ ਦੀ ਸ਼ਾਨਦਾਰ ਪਰੰਪਰਾ ਰਹੀ ਹੈ, ਜਿਨ੍ਹਾਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ, “ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਪੰਜਾਬ ਦੀ ਅਮੀਰ ਖੇਡ ਵਿਰਾਸਤ ਦਾ ਜਸ਼ਨ ਮਨਾਉਣ, ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਅੰਤਰਰਾਸ਼ਟਰੀ ਖੇਡ ਨਕਸ਼ੇ ‘ਤੇ ਸੂਬੇ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦਾ ਵਧੀਆ ਮੌਕਾ ਦੇਵੇਗੀ।”

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਜਲੰਧਰ ਦੇ ਮੇਅਰ ਵਿਨੀਤ ਧੀਰ ਅਤੇ ਹੋਰ ਵੀ ਹਾਜ਼ਰ ਸਨ।

Tags: Chief Minister Bhagwant Singh MannLatest News In PunjabiPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
5 days ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 