• Latest
  • Trending
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

8 hours ago
ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

9 hours ago
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ  ਗੁਰਮੀਤ ਸਿੰਘ ਖੁੱਡੀਆਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

11 hours ago
ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਤਿਆਰੀਆਂ ਸ਼ੁਰੂ

11 hours ago
Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

Mansa : ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅਦਾਲਤ ਵੱਲੋਂ ਵੱਡਾ ਝਟਕਾ! ਪੜ੍ਹੋ ਪੂਰੀ ਖ਼ਬਰ

12 hours ago
Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

Delhi-NCR ‘ਚ ਗ੍ਰੀਨ ਪਟਾਕੇ ਚਲਾਉਣ ਨੂੰ ਮਨਜੂਰੀ, ਸਮਾਂ ਤੇ ਸਖ਼ਤ ਸ਼ਰਤਾਂ ਤੈਅ

12 hours ago
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

14 hours ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

15 hours ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

16 hours ago
Hindi News
English News
Tuesday, November 3, 2026
No Result
View All Result
18 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਅਣਦੇਖੀ ਕਾਰਨ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋਣਾ ਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਜਿੱਥੇ ਅਸੀਂ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀ ਲਿਆ ਰਹੇ ਹਾਂ, ਉੱਥੇ ਨੌਜਵਾਨਾਂ ਨੂੰ ਨੌਕਰੀਆਂ ਵੀ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਚਾਰ ਸਾਲਾਂ ਦੀ ਮਿਹਨਤ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਬਣਾ ਦਿੱਤਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਭਾਜਪਾ ਨੂੰ ਗੁਜਰਾਤ ਤੋਂ ਨਸ਼ਿਆਂ ਦੀ ਸਪਲਾਈ ਰੋਕਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਕਾਨਵੋਕੇਸ਼ਨ ਸਮਾਰੋਹ ‘ਚ ਸ਼ਿਰਕਤ ਮੌਕੇ IKGPTU, ਕਪੂਰਥਲਾ ਤੋਂ LIVE ——– कॉन्वोकेशन समारोह में शिरकत के अवसर पर IKGPTU, कपूरथला से LIVE https://t.co/P91YdAXHzG

— Bhagwant Mann (@BhagwantMann) October 13, 2026

ਕਪੂਰਥਲਾ, 13 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਇੱਥੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੈਰਿਟ ਦੇ ਆਧਾਰ `ਤੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਕੀਤੀ ਗਈ ਅਣਦੇਖੀ ਨੇ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਲਈ ਮਜਬੂਰ ਕੀਤਾ ਸੀ।

ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਚਾਰ ਸਾਲਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ `ਤੇ ਪਹੁੰਚਾ ਦਿੱਤਾ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਦੀ ਨੀਂਹ ਸਿੱਖਿਆ ਅਤੇ ਖੇਡਾਂ ਨੂੰ ਬਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ `ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ਨਸ਼ਿਆਂ ਦੀ ਸਪਲਾਈ ਨੂੰ ਰੋਕੇ।

ਅੱਜ I.K. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੀ 14ਵੀਂ ਕਾਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ… ਡਿਗਰੀ ਸਿਰਫ਼ ਇੱਕ ਕਾਗਜ਼ ਨਹੀਂ, ਸਗੋਂ ਇਹ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਦਾ ਸਰਟੀਫਿਕੇਟ ਹੈ…

ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ‘ਨੌਕਰੀਆਂ ਵੰਡਣ ਵਾਲੇ’ (Job Providers) ਬਣਾਉਣਾ ਹੈ… ਪੜ੍ਹਾਈ ਅਤੇ ਖੇਡਾਂ ਹੀ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਕੁੰਜੀ ਹਨ… ਨਵੇਂ ਡਿਗਰੀ ਹੋਲਡਰਾਂ ਨੂੰ ਉੱਜਵਲ ਭਵਿੱਖ ਲਈ ਬਹੁਤ-ਬਹੁਤ ਮੁਬਾਰਕਾਂ…
ਇਨਕਲਾਬ ਜ਼ਿੰਦਾਬਾਦ!

— Bhagwant Mann (@BhagwantMann) October 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਨੂੰ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਡਿਗਰੀ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ ਹੈ, ਇਹ ਇਕ ਅਜਿਹਾ ਸਰਟੀਫਿਕੇਟ ਹੈ, ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੇ ਮੌਕੇ ਦਿੰਦਾ ਹੈ। ਸਾਡਾ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਸਿੱਖਿਆ ਅਤੇ ਖੇਡਾਂ ਪੰਜਾਬ ਦੇ ਸੁਨਹਿਰੀ ਭਵਿੱਖ ਦੀਆਂ ਕੁੰਜੀਆਂ ਹਨ। ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈਆਂ। ਮੈਂ ਉਨ੍ਹਾਂ ਦੇ ਸਫ਼ਲ ਭਵਿੱਖ ਦੀ ਕਾਮਨਾ ਕਰਦਾ ਹਾਂ। ਇਨਕਲਾਬ ਜ਼ਿੰਦਾਬਾਦ।”

ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਲਈ ਜਵਾਬਦੇਹ ਹੋਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਗੁਜਰਾਤ ਅਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਿਵੇਂ ਜਾਰੀ ਰਹੀ। ਪੰਜਾਬ ਕਿਸੇ ਨੂੰ ਇਹ ਇਜਾਜ਼ਤ ਨਹੀਂ ਦੇਵੇਗਾ ਕਿ ਨਸ਼ਾ ਤਸਕਰੀ ਦੀ ਸਮੱਸਿਆ ਦੇ ਕੌਮੀ ਪਰਿਪੇਖ ਨੂੰ ਅਣਡਿੱਠ ਕਰ ਕੇ ਨਿਸ਼ਾਨਾ ਬਣਾ ਕੇ ਆਲੋਚਨਾ ਅਤੇ ਸਿਆਸੀ ਪ੍ਰਚਾਰ ਰਾਹੀਂ ਦਿੱਖ ਖ਼ਰਾਬ ਕੀਤੀ ਜਾਵੇ। ਜੋ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫ਼ਲ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ।”

ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਰੰਗਲਾ ਪੰਜਾਬ ਬਣਾਉਣ ਲਈ ਆਪਣੇ ਗਿਆਨ, ਹੁਨਰ ਅਤੇ ਉੱਦਮੀ ਭਾਵਨਾ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਨਵੋਕੇਸ਼ਨ ਸਮਾਰੋਹ ਨੂੰ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਮੌਕਾ ਕਰਾਰ ਦਿੱਤਾ ਅਤੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਡਿਗਰੀ ਕਾਗਜ਼ ਦੇ ਟੁਕੜੇ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ, ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਅਤੇ ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣ ਦਾ ਮੌਕਾ ਹੈ।

ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਆਪਣੀਆਂ ਇੱਛਾਵਾਂ ਨੂੰ ਹਕੀਕਤ ਵਿੱਚ ਬਦਲਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮਹਾਨ ਪੰਜਾਬੀ ਕਵੀ ਅਵਤਾਰ ਪਾਸ਼ ਦੀਆਂ ਲਾਈਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੁਸ਼ਕਲਾਂ ਦੇ ਸਾਹਮਣੇ ਕਦੇ ਵੀ ਆਪਣੇ ਸੁਪਨੇ ਨਾ ਤਿਆਗਣ। ਉਨ੍ਹਾਂ ਕਿਹਾ, “ਵਿਦਿਆਰਥੀ ਜੀਵਨ ਨੌਜਵਾਨਾਂ ਨੂੰ ਦੁਨੀਆ ਦੀਆਂ ਤਲਖ਼ ਹਕੀਕਤਾਂ ਲਈ ਤਿਆਰ ਕਰਦਾ ਹੈ, ਜਿੱਥੇ ਸਫ਼ਲਤਾ ਲਈ ਦ੍ਰਿੜ੍ਹਤਾ, ਅਨੁਸ਼ਾਸਨ, ਨਵੀਨਤਾ ਅਤੇ ਵੱਖਰਾ ਸੋਚਣ ਦੀ ਹਿੰਮਤ ਦੀ ਲੋੜ ਹੁੰਦੀ ਹੈ। ਤੁਹਾਡਾ ਗਿਆਨ ਅਤੇ ਮੁਹਾਰਤ ਸਿਰਫ਼ ਨਿੱਜੀ ਤਰੱਕੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਇਨ੍ਹਾਂ ਨੂੰ ਸਮਾਜ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਵਰਤੋ।”

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੌਜਵਾਨਾਂ ਲਈ ਢੁਕਵੇਂ ਮੌਕੇ ਪੈਦਾ ਕਰਨ ਵਿੱਚ ਅਸਫ਼ਲ ਰਹੀਆਂ, ਜਿਸ ਕਾਰਨ ਬਹੁਤੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਲਈ ਵਿਦੇਸ਼ਾਂ ਵੱਲ ਦੇਖਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨ ਆਪਣੀਆਂ ਇੱਛਾਵਾਂ ਨੂੰ ਪੂਰਾ ਕਰ ਸਕਣ ਅਤੇ ਪੰਜਾਬ ਵਿੱਚ ਹੀ ਸਫ਼ਲ ਕਰੀਅਰ ਬਣਾ ਸਕਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਣਵੱਤਾ, ਪਹੁੰਚਯੋਗ, ਆਧੁਨਿਕ ਬੁਨਿਆਦੀ ਢਾਂਚੇ ਅਤੇ ਵਿਹਾਰਕ ਹੁਨਰ `ਤੇ ਨਵੇਂ ਸਿਰੇ ਤੋਂ ਜ਼ੋਰ ਦਿੰਦਿਆਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਸੁਧਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕੋ ਮੰਤਰੀ ਅਧੀਨ ਸਿੱਖਿਆ ਦੇ ਤਿੰਨਾਂ ਵਿੰਗਾਂ ਵਿੱਚ ਬਿਹਤਰ ਤਾਲਮੇਲ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਸਰਕਾਰੀ ਸਕੂਲਾਂ ਨੂੰ ਫਰਨੀਚਰ, ਸਮਾਰਟ ਕਲਾਸਰੂਮਾਂ ਅਤੇ ਆਧੁਨਿਕ ਸਾਇੰਸ ਲੈਬਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਦੋਂ ਕਿ ਨਵੇਂ ਕੋਰਸ ਵਿਦਿਆਰਥੀਆਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਨਵੇਂ ਜ਼ਮਾਨੇ ਦੇ ਕਰੀਅਰ ਲਈ ਤਿਆਰ ਕਰ ਰਹੇ ਹਨ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉਹੀ ਮਿਆਰੀ ਸਿੱਖਿਆ ਅਤੇ ਮੌਕੇ ਮਿਲਣ ਜੋ ਵਿਸ਼ੇਸ਼ ਅਧਿਕਾਰ ਪ੍ਰਾਪਤ ਵਿਦਿਆਰਥੀਆਂ ਨੂੰ ਮਿਲਦੇ ਹਨ।”

ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਸਿੱਖਣ ਅਤੇ ਪੰਜਾਬ ਦੇ ਕਲਾਸਰੂਮਾਂ ਵਿੱਚ ਅੰਤਰਰਾਸ਼ਟਰੀ ਅਧਿਆਪਨ ਕਵਾਇਦਾਂ ਲਿਆਉਣ ਲਈ ਸਿੰਗਾਪੁਰ ਅਤੇ ਫਿਨਲੈਂਡ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ, “ਸਰਕਾਰ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਦਿਲਚਸਪ, ਪਰਸਪਰ ਪ੍ਰਭਾਵਸ਼ਾਲੀ ਅਤੇ ਸਮਕਾਲੀ ਲੋੜਾਂ ਅਨੁਸਾਰ ਢੁਕਵਾਂ ਬਣਾ ਰਹੀ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਹੋਰ ਉੱਭਰ ਰਹੀ ਤਕਨਾਲੋਜੀ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹ ਰਹੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੁਧਾਰਾਂ ਦਾ ਉਦੇਸ਼ ਨੌਜਵਾਨਾਂ ਨੂੰ ਤੇਜ਼ੀ ਨਾਲ ਮੁਕਾਬਲੇਬਾਜ਼ੀ ਵਾਲੇ ਸੰਸਾਰ ਵਿੱਚ ਸਫ਼ਲ ਹੋਣ ਲਈ ਲੋੜੀਂਦੇ ਗਿਆਨ, ਆਤਮ-ਵਿਸ਼ਵਾਸ ਅਤੇ ਵਿਹਾਰਕ ਸਮਰੱਥਾਵਾਂ ਨਾਲ ਲੈਸ ਕਰਨਾ ਹੈ।

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਤਰੱਕੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਅਨੁਸਾਰ ਪੰਜਾਬ 2022 ਤੋਂ ਪਹਿਲਾਂ 27ਵੇਂ ਸਥਾਨ ਤੋਂ ਉੱਪਰ ਉੱਠ ਕੇ ਸਿਖਰਲੇ ਸਥਾਨ `ਤੇ ਪਹੁੰਚ ਗਿਆ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ, ਅਧਿਆਪਨ ਦੇ ਮਿਆਰਾਂ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਪਿਛੋਕੜ ਤੋਂ ਉੱਪਰ ਉੱਠ ਕੇ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਨੂੰ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ ਕਿ ਵਿੱਤੀ ਹਾਲਾਤ ਕਿਸੇ ਵੀ ਪ੍ਰਤਿਭਾਸ਼ਾਲੀ ਵਿਦਿਆਰਥੀ ਨੂੰ ਆਪਣੀ ਸਮਰੱਥਾ ਪ੍ਰਾਪਤ ਕਰਨ ਤੋਂ ਨਾ ਰੋਕ ਸਕਣ। ਉਨ੍ਹਾਂ ਕਿਹਾ, “ਸਿੱਖਿਆ ਇੱਕ ਬਰਾਬਰੀ ਵਾਲੇ ਅਤੇ ਖ਼ੁਸ਼ਹਾਲ ਸਮਾਜ ਦੀ ਨੀਂਹ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਮੌਕੇ ਸਿਰਫ਼ ਉਨ੍ਹਾਂ ਤੱਕ ਸੀਮਤ ਨਾ ਰਹਿਣ, ਜੋ ਮਹਿੰਗੇ ਅਦਾਰਿਆਂ ਦੀਆਂ ਸੀਟਾਂ ਖ਼ਰੀਦ ਸਕਦੇ ਹਨ। ਅਸੀਂ ਨੌਜਵਾਨਾਂ ਨੂੰ ਆਧੁਨਿਕ ਹੁਨਰਾਂ, ਤਕਨੀਕੀ ਗਿਆਨ ਅਤੇ ਉੱਦਮੀ ਸੋਚ ਨਾਲ ਲੈਸ ਕਰਨਾ ਚਾਹੁੰਦੇ ਹਾਂ ਤਾਂ ਜੋ ਉਹ ਨੌਕਰੀਆਂ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਪਰਿਵਾਰਾਂ ਦੇ 882 ਵਿਦਿਆਰਥੀਆਂ ਦਾ ਨੀਟ ਪ੍ਰੀਖਿਆ ਵਿੱਚ ਸਫ਼ਲ ਹੋਣਾ ਇਹ ਸਾਬਤ ਕਰਦਾ ਹੈ ਕਿ ਪ੍ਰਤਿਭਾ ਸਿਰਫ਼ ਵਿਸ਼ੇਸ਼ ਅਧਿਕਾਰ ਪ੍ਰਾਪਤ ਲੋਕਾਂ ਦੀ ਜਾਗੀਰ ਨਹੀਂ ਹੈ ਅਤੇ ਜਦੋਂ ਵਿਦਿਆਰਥੀਆਂ ਨੂੰ ਸਹੀ ਮੌਕੇ ਅਤੇ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਉਹ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।

ਉਨ੍ਹਾਂ ਇਸ ਗੱਲ `ਤੇ ਵੀ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਉਸ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਦੇ ਵਜ਼ੀਫ਼ੇ ਦੀਆਂ ਅਦਾਇਗੀਆਂ ਵਿੱਚ ਇੱਕ ਸਮੈਸਟਰ ਲਈ ਵੀ ਦੇਰੀ ਨਾ ਹੋਵੇ, ਜਿਸ ਨਾਲ ਆਰਥਿਕ ਤੌਰ `ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀ ਬਿਨਾਂ ਕਿਸੇ ਬੇਲੋੜੀ ਵਿੱਤੀ ਬੇਯਕੀਨੀ ਦੇ ਆਪਣੀ ਉੱਚ ਸਿੱਖਿਆ ਜਾਰੀ ਰੱਖ ਸਕਣ। ਉਨ੍ਹਾਂ ਕਿਹਾ, “ਪ੍ਰਤਿਭਾ ਸਮਾਜ ਦੇ ਹਰ ਵਰਗ ਵਿੱਚ ਮੌਜੂਦ ਹੈ। ਨੌਜਵਾਨਾਂ ਨੂੰ ਜਿਸ ਚੀਜ਼ ਦੀ ਲੋੜ ਹੈ, ਉਹ ਹੈ ਨਿਰਪੱਖ ਮੌਕਾ, ਮਿਆਰੀ ਸਿੱਖਿਆ ਅਤੇ ਸਹੀ ਸਹਾਇਤਾ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਵਿੱਤੀ ਅੜਿੱਕਾ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਾ ਬਣੇ ਅਤੇ ਯੋਗ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਪੱਖਪਾਤ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ `ਤੇ 70,685 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਆਤਮ-ਵਿਸ਼ਵਾਸ ਬਹਾਲ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਰੋਜ਼ਗਾਰ ਸਿਫ਼ਾਰਸ਼ ਦੀ ਬਜਾਏ ਸਖ਼ਤ ਮਿਹਨਤ ਅਤੇ ਯੋਗਤਾ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ। ਸਾਡੀ ਤਰਜੀਹ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਹਰ ਯੋਗ ਨੌਜਵਾਨ ਨੂੰ ਸਫ਼ਲ ਹੋਣ ਦਾ ਮੌਕਾ ਮਿਲੇ।”

ਉਨ੍ਹਾਂ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਤਕਨਾਲੋਜੀ, ਨਵੀਨਤਾ, ਉਦਯੋਗ ਅਤੇ ਉੱਦਮਤਾ ਵਿੱਚ ਉੱਭਰ ਰਹੇ ਮੌਕਿਆਂ ਦਾ ਲਾਭ ਉਠਾਉਣ ਅਤੇ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ।

ਵਿਦਿਆਰਥੀਆਂ ਨੂੰ ਸਰਗਰਮ, ਉਦੇਸ਼ਪੂਰਨ ਅਤੇ ਆਪਣੇ ਟੀਚਿਆਂ ਪ੍ਰਤੀ ਵਚਨਬੱਧ ਰਹਿਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਮੌਕੇ ਪੈਦਾ ਕਰਨਾ ਅਤੇ ਜ਼ਰੂਰੀ ਸਹਾਇਤਾ ਪ੍ਰਦਾਨ ਕਰਨਾ ਹੈ, ਜਦੋਂ ਕਿ ਨੌਜਵਾਨਾਂ ਨੂੰ ਉਚਾਈਆਂ `ਤੇ ਪਹੁੰਚਣ ਲਈ ਉਨ੍ਹਾਂ ਮੌਕਿਆਂ ਦੀ ਵਰਤੋਂ ਕਰਨੀ ਪਵੇਗੀ। ਉਨ੍ਹਾਂ ਕਿਹਾ, “ਸਰਕਾਰ ਇਕ ਹਵਾਈ ਅੱਡੇ ਦੇ ਰਨਵੇਅ ਵਰਗੀ ਹੁੰਦੀ ਹੈ, ਜੋ ਹਵਾਈ ਜਹਾਜ਼ ਨੂੰ ਉਡਾਣ ਭਰਨ ਲਈ ਪਲੇਟਫਾਰਮ ਪ੍ਰਦਾਨ ਕਰਦੀ ਹੈ। ਅਸੀਂ ਮੌਕੇ ਪੈਦਾ ਕਰ ਸਕਦੇ ਹਾਂ ਅਤੇ ਸਹਾਇਤਾ ਪ੍ਰਦਾਨ ਕਰ ਸਕਦੇ ਹਾਂ, ਪਰ ਉਚਾਈਆਂ ਤੱਕ ਪਹੁੰਚਣਾ ਨੌਜਵਾਨਾਂ `ਤੇ ਨਿਰਭਰ ਕਰਦਾ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਪ੍ਰਤਿਭਾ ਹੈ ਅਤੇ ਸਾਡੀ ਤਰਜੀਹ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਉਨ੍ਹਾਂ ਦੀ ਸਮਰੱਥਾ ਦਾ ਸੂਬੇ ਦੇ ਅੰਦਰ ਹੀ ਪੂਰਾ ਲਾਹਾ ਲਿਆ ਜਾ ਸਕੇ।”

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ, ਪੰਜਾਬ ਦੀਆਂ ਕਦਰਾਂ-ਕੀਮਤਾਂ ਬਣਾਈ ਰੱਖਣ ਅਤੇ ਦੂਜਿਆਂ ਲਈ ਪ੍ਰੇਰਨਾ ਸਰੋਤ ਬਣਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਗਿਆਨ, ਤਜਰਬੇ ਅਤੇ ਮੁਹਾਰਤ ਦੀ ਵਰਤੋਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰਨ, ਜਿਨ੍ਹਾਂ ਕੋਲ ਮੌਕਿਆਂ ਤੱਕ ਪਹੁੰਚ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਪੜ੍ਹੀ-ਲਿਖੀ, ਹੁਨਰਮੰਦ, ਆਤਮ-ਵਿਸ਼ਵਾਸੀ ਅਤੇ ਸਮਾਜਿਕ ਤੌਰ `ਤੇ ਜ਼ਿੰਮੇਵਾਰ ਨੌਜਵਾਨ ਪੀੜ੍ਹੀ `ਤੇ ਨਿਰਭਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਹਰ ਯੋਗ ਨੌਜਵਾਨ ਲਈ ਨਿਰਪੱਖ ਮੌਕੇ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਛੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਦੀਪ ਸਿੰਘ, ਜੁਗਰਾਜ ਸਿੰਘ ਅਤੇ ਸੁਖਜੀਤ ਸਿੰਘ ਸ਼ਾਮਲ ਸਨ।

ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਸਮਰਪਣ, ਅਨੁਸ਼ਾਸਨ ਅਤੇ ਲਗਨ, ਟੀਮ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖੇਡਾਂ ਦਾ ਇੱਕ ਮਾਣਮੱਤਾ ਇਤਿਹਾਸ ਰਿਹਾ ਹੈ, ਜਿੱਥੇ ਇਸ ਦੇ ਪੁੱਤਰ ਅਤੇ ਧੀਆਂ ਅੰਤਰਰਾਸ਼ਟਰੀ ਪੱਧਰ `ਤੇ ਮਾਣ ਨਾਲ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ, “ਸਾਡੇ ਹਾਕੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਪੰਜਾਬ ਅਤੇ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਦਾ ਸਮਰਪਣ ਅਤੇ ਸਖ਼ਤ ਮਿਹਨਤ ਇਹ ਦਰਸਾਉਂਦੀ ਹੈ ਕਿ ਅਨੁਸ਼ਾਸਨ ਅਤੇ ਲਗਨ ਪ੍ਰਤੀ ਅਟੁੱਟ ਵਚਨਬੱਧਤਾ ਨਾਲ ਕੀ ਕੁਝ ਪ੍ਰਾਪਤ ਕੀਤਾ ਜਾ ਸਕਦਾ ਹੈ।”

ਉਨ੍ਹਾਂ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀਆਂ ਤਿਆਰੀਆਂ ਨੂੰ ਵੀ ਉਜਾਗਰ ਕੀਤਾ, ਇਸ ਨੂੰ ਅੰਤਰਰਾਸ਼ਟਰੀ ਮੰਚ `ਤੇ ਸੂਬੇ ਦੇ ਖੇਡ ਸੱਭਿਆਚਾਰ, ਮਹਿਮਾਨਨਿਵਾਜ਼ੀ ਅਤੇ ਸੰਗਠਨਾਤਮਕ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕਰਨ ਦਾ ਮਹੱਤਵਪੂਰਨ ਮੌਕਾ ਦੱਸਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਵਾਈਸ ਚਾਂਸਲਰ ਡਾ. ਅਰਵਿੰਦ ਕੁਮਾਰ ਬਾਂਸਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Tags: Chief Minister Bhagwant Singh MannPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 'ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ - ਸੈਮੀਫਾਈਨਲ 'ਚ ਬਣਾਈ ਜਗ੍ਹਾ...

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

by Jaspreet Kaur
November 2, 2026
0

ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ 'ਚ ਭਰਤੀ ਡਾਕਟਰਾਂ ਨੇ ਦੱਸੀ ਸਥਿਤੀ ਨਵੀ ਦਿੱਲੀ, 2 ਨਵੰਬਰ...

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

by Jaspreet Kaur
November 2, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ - ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

by Ranjit Singh
3 weeks ago
0

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਰਿਲਾਇੰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA