• Latest
  • Trending
ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

44 minutes ago
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

39 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

41 minutes ago
ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

1 hour ago
ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

1 hour ago
ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

ਬੰਗਲਾਦੇਸ਼ ਵਿੱਚ ਇਸ ਸਾਲ ਖਸਰੇ ਨਾਲ 1,147 ਮੌਤਾਂ

2 hours ago
ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਕੱਲ੍ਹ ਨੂੰ ਅਜ਼ਰਬਾਈਜਾਨ ਦੇ ਦੌਰੇ ‘ਤੇ ਜਾਣਗੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

2 hours ago
ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

2 hours ago
30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

4 hours ago
ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

4 hours ago
Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

4 hours ago
Hindi News
English News
Thursday, October 22, 2026
No Result
View All Result
21 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ, ਅਸੀਂ ਉਨ੍ਹਾਂ ਨੂੰ ਪੰਜਾਬ ਦਾ ਭਵਿੱਖ ਰੌਸ਼ਨ ਬਣਾਉਣ ਦੇ ਮੌਕੇ ਦੇ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਪੰਜਾਬ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਹੀ ਸਮੇਂ ਦੀ ਉਡੀਕ ਛੱਡੋ, ਅੱਜ ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਿਹਨਤ ਸ਼ੁਰੂ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰਿਵਾਰਾਂ ਨੂੰ ਇਲਾਜ ਦੇ ਖਰਚਿਆਂ ਤੋਂ ਬਚਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 22 ਅਕਤੂਬਰ, 2026 (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ ਬਣਦੇ ਹਨ, ਬਜਟ ਕਿਵੇਂ ਪਾਸ ਹੁੰਦੇ ਹਨ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਵੇਂ ਜਵਾਬਦੇਹ ਬਣਾਇਆ ਜਾਂਦਾ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਇਮਾਨਦਾਰੀ ਤੇ ਸਖ਼ਤ ਮਿਹਨਤ ਰਾਹੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਦਾ ਫੈਸਲਾ ਹੁਨਰ ਅਤੇ ਯੋਗਤਾ ਦੇ ਆਧਾਰ ‘ਤੇ ਹੋਣਾ ਚਾਹੀਦਾ ਹੈ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ। ਉਨ੍ਹਾਂ ਨੇ ਯੋਗਤਾ-ਆਧਾਰਿਤ ਭਰਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਅਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਪ੍ਰਦਾਨ ਕਰਨ ਬਾਰੇ ਵੀ ਚਾਨਣਾ ਪਾਇਆ।
ਪੰਜਾਬ ਵਿਧਾਨ ਸਭਾ ਵਿਖੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਨੂੰ ਪ੍ਰੇਰਨਾ, ਮੌਕੇ ਅਤੇ ਅਗਾਂਹਵਧੂ ਮਾਹੌਲ ਪ੍ਰਦਾਨ ਕਰਨਾ ਪੰਜਾਬ ਦੇ ਰੌਸ਼ਨ ਭਵਿੱਖ ਦੇ ਨਿਰਮਾਣ ਲਈ ਬੇਹੱਦ ਜ਼ਰੂਰੀ ਹੈ। ਕਦੇ ਵੀ ਅਸਥਾਈ ਰੁਕਾਵਟਾਂ ਨੂੰ ਆਪਣੇ ਇਰਾਦੇ ਕਮਜ਼ੋਰ ਨਾ ਕਰਨ ਦਿਓ। ਸਫਲਤਾ ਦਾ ਅਸਲ ਪੈਮਾਨਾ ਇਹ ਨਹੀਂ ਹੈ ਕਿ ਤੁਸੀਂ ਕਿੱਥੋਂ ਆਏ ਹੋ, ਸਗੋਂ ਇਹ ਹੈ ਕਿ ਤੁਸੀਂ ਕਿੰਨੀ ਇਮਾਨਦਾਰੀ, ਸਖ਼ਤ ਮਿਹਨਤ ਅਤੇ ਦ੍ਰਿੜਤਾ ਨਾਲ ਆਪਣੇ ਟੀਚਿਆਂ ਦਾ ਪਿੱਛਾ ਕਰਦੇ ਹੋ।”

ਆਪਣੇ ਨਿੱਜੀ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਸਿਵਲ ਸੇਵਾਵਾਂ ਵਿੱਚ ਜਾਣ, ਵਕੀਲ, ਡਾਕਟਰ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਸਹੀ ਸਮੇਂ ਦੀ ਉਡੀਕ ਕਰਨ ਦੀ ਬਜਾਏ ਅੱਜ ਹੀ ਮਿਹਨਤ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ।

ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਕਥਨ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਯਾਦ ਦਿਵਾਇਆ, “ਅਸਲ ਸੁਪਨੇ ਉਹ ਹੁੰਦੇ ਹਨ ਜੋ ਇਨਸਾਨ ਨੂੰ ਉਦੋਂ ਵੀ ਕੋਸ਼ਿਸ਼ ਕਰਦੇ ਰਹਿਣ ਲਈ ਪ੍ਰੇਰਿਤ ਕਰਦੇ ਹਨ ਜਦੋਂ ਦੁਨੀਆ ਸੌਂ ਰਹੀ ਹੁੰਦੀ ਹੈ। ਇਮਤਿਹਾਨਾਂ ਦੇ ਨਤੀਜਿਆਂ ਜਾਂ ਸ਼ੁਰੂਆਤੀ ਅਸਫਲਤਾਵਾਂ ਤੋਂ ਨਿਰਾਸ਼ ਨਾ ਹੋਵੋ। ਮੈਂ ਖੁਦ ਆਪਣੀ ਪਹਿਲੀ ਚੋਣ ਹਾਰ ਗਿਆ ਸੀ, ਪਰ ਮੈਂ ਦ੍ਰਿੜ ਇਰਾਦੇ ਨਾਲ ਕੰਮ ਕਰਨਾ ਜਾਰੀ ਰੱਖਿਆ। ਰੁਕਾਵਟਾਂ ਸਫ਼ਰ ਦਾ ਅੰਤ ਨਹੀਂ ਹੁੰਦੀਆਂ; ਸਗੋਂ ਇਹ ਸਿੱਖਣ, ਸੁਧਾਰ ਕਰਨ ਅਤੇ ਹੋਰ ਮਜ਼ਬੂਤ ​​ਹੋ ਕੇ ਵਾਪਸੀ ਕਰਨ ਦੇ ਮੌਕੇ ਹੁੰਦੇ ਹਨ।”

ਪੰਜਾਬ ਵਿਧਾਨ ਸਭਾ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸੂਬੇ ਦੀ ਸਭ ਤੋਂ ਉੱਚੀ ਵਿਧਾਨਕ ਸੰਸਥਾ ਦੇ ਕੰਮਕਾਜ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ, “ਵਿਧਾਨ ਸਭਾ ਵਿੱਚ ਬਿੱਲ ਪੇਸ਼ ਕੀਤੇ ਜਾਂਦੇ ਹਨ, ਉਨ੍ਹਾਂ ‘ਤੇ ਬਹਿਸ ਹੁੰਦੀ ਹੈ ਅਤੇ ਉਨ੍ਹਾਂ ਨੂੰ ਕਾਨੂੰਨ ਵਜੋਂ ਪਾਸ ਕੀਤਾ ਜਾਂਦਾ ਹੈ; ਇੱਥੋਂ ਹੀ ਸੂਬੇ ਦਾ ਬਜਟ ਵੀ ਮਨਜ਼ੂਰ ਹੁੰਦਾ ਹੈ। ਵਿਧਾਨ ਸਭਾ ਵਰਗੀਆਂ ਸੰਸਥਾਵਾਂ ਲੋਕਾਂ ਦੀਆਂ ਹਨ। ਨੌਜਵਾਨ ਨਾਗਰਿਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਲੋਕਤੰਤਰ ਕਿਵੇਂ ਕੰਮ ਕਰਦਾ ਹੈ, ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੇ ਫੈਸਲੇ ਕਿਵੇਂ ਲਏ ਜਾਂਦੇ ਹਨ ਅਤੇ ਲੋਕ ਦੇ ਨੁਮਾਇੰਦੇ ਜਨਤਾ ਪ੍ਰਤੀ ਕਿਵੇਂ ਜਵਾਬਦੇਹ ਹੁੰਦੇ ਹਨ।”
ਬਚਪਨ ਤੋਂ ਹੀ ਸੰਸਦੀ ਕਾਰਵਾਈਆਂ ਵਿੱਚ ਆਪਣੀ ਦਿਲਚਸਪੀ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਨੂੰ ਸੰਸਦ ਵਿੱਚ ਸੱਦਾ ਦਿੱਤਾ ਸੀ ਤਾਂ ਜੋ ਉਹ ਲੋਕਤੰਤਰੀ ਇਕਾਈਆਂ ਦੇ ਕੰਮਕਾਜ ਨੂੰ ਨੇੜਿਓਂ ਦੇਖ ਸਕਣ।

ਮੁੱਖ ਮੰਤਰੀ ਨੇ ਕਿਹਾ, “ਮੇਰੀ ਸਰਕਾਰ ਅਜਿਹਾ ਪੰਜਾਬ ਸਿਰਜਣ ਲਈ ਵਚਨਬੱਧ ਹੈ ਜਿੱਥੇ ਨੌਜਵਾਨ ਸਿਫ਼ਾਰਸ਼ਾਂ ਜਾਂ ਰਸੂਖ ਦੀ ਬਜਾਏ, ਆਪਣੀ ਹੁਨਰ ਅਤੇ ਸਖ਼ਤ ਮਿਹਨਤ ਦੇ ਜ਼ਰੀਏ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।”
ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਆਏ ਬਦਲਾਅ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਬਰਾਬਰ ਮੌਕਾ ਮਿਲ ਰਿਹਾ ਹੈ। ਹਰ ਨੌਜਵਾਨ ਨੂੰ ਭਾਵੇਂ ਉਸਦਾ ਪਿਛੋਕੜ ਕੋਈ ਵੀ ਹੋਵੇ, ਇਹ ਭਰੋਸਾ ਹੋਣਾ ਚਾਹੀਦਾ ਹੈ ਕਿ ਲਗਨ, ਯੋਗਤਾ ਅਤੇ ਦ੍ਰਿੜਤਾ ਬਿਹਤਰ ਭਵਿੱਖ ਦੇ ਰਾਹ ਖੋਲ੍ਹ ਸਕਦੇ ਹਨ।”

ਜਨਤਕ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਬਾਰੇ ਦੱਸਿਆ, ਜਿਸ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਸਿਹਤ ਸੰਭਾਲ ਤੱਕ ਬਿਹਤਰ ਪਹੁੰਚ ਪ੍ਰਦਾਨ ​​ਕਰਨਾ ਇਹ ਯਕੀਨੀ ਬਣਾਉਣ ਦਾ ਇੱਕ ਅਹਿਮ ਹਿੱਸਾ ਹੈ ਕਿ ਪਰਿਵਾਰਾਂ ਨੂੰ ਆਰਥਿਕ ਤੰਗੀ ਕਾਰਨ ਇਲਾਜ ਨਾਲ ਸਮਝੌਤਾ ਕਰਨ ਲਈ ਮਜਬੂਰ ਨਾ ਹੋਣਾ ਪਵੇ।”

ਮੁੱਖ ਮੰਤਰੀ ਨੇ ਕਿ ਉਨ੍ਹਾਂ ਦੀ ਸਰਕਾਰ ਜ਼ਰੂਰੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਹੀ ਹੈ।

ਵਿਦਿਆਰਥੀਆਂ ਨੂੰ ਸਪੱਸ਼ਟ ਟੀਚੇ ਨਿਰਧਾਰਤ ਕਰਨ ਅਤੇ ਪੂਰੀ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਉਨ੍ਹਾਂ ਦਾ ਪਿੱਛਾ ਕਰਨ ਲਈ ਪ੍ਰੇਰਿਤ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਫਲਤਾ ਉਨ੍ਹਾਂ ਨੂੰ ਮਿਲਦੀ ਹੈ ਜੋ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਇਮਾਨਦਾਰ ਰਹਿੰਦੇ ਹਨ ਅਤੇ ਰਸਤਾ ਔਖਾ ਹੋਣ ‘ਤੇ ਵੀ ਸਖ਼ਤ ਮਿਹਨਤ ਕਰਦੇ ਰਹਿੰਦੇ ਹਨ। ਇਮਾਨਦਾਰੀ ਨਾਲ ਕੀਤੀ ਗਈ ਸਖ਼ਤ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ। ਵਿਦਿਆਰਥੀਆਂ ਨੂੰ ਬਿਨਾਂ ਡਰ ਦੇ ਸੁਪਨੇ ਦੇਖਣੇ ਚਾਹੀਦੇ ਹਨ, ਬਿਨਾਂ ਕਿਸੇ ਬਹਾਨੇ ਦੇ ਕੰਮ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਕਦਰਾਂ-ਕੀਮਤਾਂ ਨਾਲ ਸਮਝੌਤਾ ਕੀਤੇ ਬਿਨਾਂ ਸਫਲ ਹੋਣਾ ਚਾਹੀਦਾ ਹੈ।”

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Tags: BREAKING NEWSChief Minister Bhagwant Singh Mannpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
October 22, 2026
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

by Ankit
October 22, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ...

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ‘ਤੇ ਦਿੱਤਾ ਸੱਦਾ 

by Navjot
October 22, 2026
0

ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ 'ਤੇ ਦਿੱਤਾ ਸੱਦਾ  ਯਰੂਸ਼ਲਮ/ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਇਜ਼ਰਾਈਲ...

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

ਭਾਰਤ ਅਤੇ ਜਰਮਨੀ ਨੇ ਉਦਯੋਗਿਕ ਅਤੇ ਡਿਜੀਟਲ ਈਕੋਸਿਸਟਮ ਵਿੱਚ ਨਿਵੇਸ਼ ਵਧਾਉਣ ਦੇ ਮੌਕਿਆਂ ‘ਤੇ ਕੀਤੀ ਚਰਚਾ : ਪੀਯੂਸ਼ ਗੋਇਲ

by Navjot
October 22, 2026
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

by Ankit
October 22, 2026
0

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ);- ਇਹ ਦੇਖਣ ਵਿੱਚ ਆਇਆ ਹੈ...

Most Popular

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

by Ranjit Singh
3 weeks ago
0

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ - SIR ਅਤੇ ਚੋਣ ਕਮਿਸ਼ਨ ਦੇ ਮੁੱਦੇ ’ਤੇ ਹੋਵੇਗੀ ਚਰਚਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 