• Latest
  • Trending
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

6 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

7 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

7 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

9 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

11 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

11 hours ago
Hindi News
English News
Monday, November 16, 2026
No Result
View All Result
17 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ ‘ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅਗਲੇ ਮਹੀਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਲਗਪਗ 3,000 ਨਿੱਜੀ ਮਿੰਨੀ ਬੱਸਾਂ ਵੀ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਨੂੰ ਜੋੜ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* 100 ਨਵੀਆਂ ਰੋਡਵੇਜ਼ ਬੱਸਾਂ ਨਾਲ 150 ਨੌਜਵਾਨਾਂ ਲਈ ਰੋਜ਼ਗਾਰ ਪੈਦਾ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜਿਸ ਤਰ੍ਹਾਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਿਆ ਹੈ, ਉਸੇ ਤਰ੍ਹਾਂ ਬੱਸਾਂ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪਿਛਲੀਆਂ ਸਰਕਾਰਾਂ ਨੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਵਾਲੀਆਂ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ, 26 ਅਕਤੂਬਰ (ਵਿਸ਼ਵ ਵਾਰਤਾ):- ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ ਜੋੜਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਐਲਾਨ ਕੀਤਾ ਕਿ ਜਿਸ ਤਰ੍ਹਾਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਇਆ ਗਿਆ ਹੈ, ਉਸੇ ਤਰ੍ਹਾਂ ਪੰਜਾਬ ਦੇ ਹਰ ਪਿੰਡ ਤੱਕ ਬੱਸਾਂ ਪਹੁੰਚਾਈਆਂ ਜਾਣਗੀਆਂ। ਪਿੰਡਾਂ ਤੋਂ ਸ਼ਹਿਰਾਂ ਨੂੰ ਜਾਣ ਵਾਲੀ ਬੱਸ ਸੇਵਾ ਬੰਦ ਕਰਨ ਲਈ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਨਵੀਆਂ ਬੱਸਾਂ ਗ੍ਰਾਮੀਣ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨਗੀਆਂ, ਰੋਜ਼ਾਨਾ ਦੇ ਸਫ਼ਰ ਨੂੰ ਆਸਾਨ ਬਣਾਉਣਗੀਆਂ ਅਤੇ ਸਿੱਖਿਆ, ਰੋਜ਼ਗਾਰ ਤੇ ਲੋੜੀਂਦੀਆਂ ਸੇਵਾਵਾਂ ਤੱਕ ਪਹੁੰਚ ਵਿੱਚ ਸੁਧਾਰ ਕਰਨਗੀਆਂ।

ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 29 ਸੀਟਾਂ ਵਾਲੀਆਂ 100 ਮਿੰਨੀ ਬੱਸਾਂ ਸ਼ਾਮਲ ਕਰਨ ਨਾਲ ਲਗਪਗ 150 ਨੌਜਵਾਨਾਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ, ਜਦਕਿ 15 ਨੌਜਵਾਨਾਂ ਨੂੰ ਤੁਰਤ ਟਰਾਂਸਪੋਰਟ ਵਿਭਾਗ ਵਿੱਚ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ।

‘ਐਕਸ’ (ਟਵਿੱਟਰ) ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਪੰਜਾਬ ਦੇ ਟਰਾਂਸਪੋਰਟ ਢਾਂਚੇ ਨੂੰ ਮਜ਼ਬੂਤ ਕਰਦਿਆਂ ਅੱਜ ਅਸੀਂ ਪਟਿਆਲਾ ਵਿੱਚ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 100 ਨਵੀਆਂ ਮਿੰਨੀ ਬੱਸਾਂ ਸ਼ਾਮਲ ਕੀਤੀਆਂ ਹਨ। ਇਹ ਬੱਸਾਂ ਖਾਸ ਤੌਰ ‘ਤੇ ਸਾਡੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ, ਜਿਸ ਨਾਲ ਪਿੰਡਾਂ ਦੇ ਵਸਨੀਕਾਂ ਲਈ ਸਫ਼ਰ ਵਧੇਰੇ ਸੁਖਾਲਾ ਹੋ ਜਾਵੇਗਾ। ਅਸੀਂ ਵਿਭਾਗ ਵਿੱਚ ਨੌਕਰੀਆਂ ਲਈ 15 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਹਨ। ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਹੋਰ ਸੁਧਾਰਨ ਲਈ ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਨਵੀਆਂ ਵੱਡੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।”

ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਨਤਕ ਟਰਾਂਸਪੋਰਟ ਸਿਰਫ਼ ਇੱਕ ਥਾਂ ਤੋਂ ਦੂਜੀ ਥਾਂ ਜਾਣ ਦਾ ਸਾਧਨ ਨਹੀਂ ਹੈ, ਇਹ ਪੇਂਡੂ ਭਾਈਚਾਰਿਆਂ ਲਈ ਇੱਕ ਜੀਵਨ ਰੇਖਾ ਹੈ। ਭਰੋਸੇਯੋਗ ਬੱਸ ਸੇਵਾਵਾਂ ਨਾਲ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ, ਪਰਿਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਦੇ ਹਨ ਅਤੇ ਪਿੰਡਾਂ ਦਾ ਆਰਥਿਕ ਤੇ ਸਮਾਜਿਕ ਤਾਣਾ-ਬਾਣਾ ਮਜ਼ਬੂਤ ਹੁੰਦਾ ਹੈ।”

ਸੰਤੁਲਿਤ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਸ ਤਰ੍ਹਾਂ ਅਸੀਂ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ, ਉਸੇ ਤਰ੍ਹਾਂ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਬੱਸਾਂ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਣ। ਵਿਕਾਸ ਦੇ ਲਾਭ ਹਰੇਕ ਘਰ ਤੱਕ ਪਹੁੰਚਣੇ ਚਾਹੀਦੇ ਹਨ, ਭਾਵੇਂ ਲੋਕ ਵੱਡੇ ਸ਼ਹਿਰਾਂ, ਛੋਟੇ ਕਸਬਿਆਂ ਜਾਂ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਰਹਿੰਦੇ ਹੋਣ।”

ਉਨ੍ਹਾਂ ਜ਼ਿਕਰ ਕੀਤਾ, “ਪਹਿਲੀਆਂ ਸਰਕਾਰਾਂ ਨੇ ਪੇਂਡੂ ਟਰਾਂਸਪੋਰਟ ਕੁਨੈਕਟੀਵਿਟੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਕੰਮ, ਸਿੱਖਿਆ ਅਤੇ ਹੋਰ ਜ਼ਰੂਰੀ ਲੋੜਾਂ ਲਈ ਸ਼ਹਿਰਾਂ ਤੱਕ ਜਾਣ ਲਈ ਸੰਘਰਸ਼ ਕਰਨਾ ਪੈਂਦਾ ਸੀ। ਸਾਡੀ ਸਰਕਾਰ ਇਸ ਸਥਿਤੀ ਨੂੰ ਬਦਲਣ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ ਕਿ ਕੋਈ ਵੀ ਵਿਅਕਤੀ ਰਹਿਣ ਦੀ ਥਾਂ ਕਰ ਕੇ ਮੌਕਿਆਂ ਤੋਂ ਵਾਂਝਾ ਨਾ ਰਹੇ।”

ਮੁੱਖ ਮੰਤਰੀ ਨੇ ਕਿਹਾ, “29 ਸੀਟਾਂ ਵਾਲੀਆਂ 100 ਨਵੀਆਂ ਮਿੰਨੀ ਬੱਸਾਂ ਪੀ.ਆਰ.ਟੀ.ਸੀ. ਦੇ ਨੌਂ ਡਿਪੂਆਂ ਰਾਹੀਂ ਪੇਂਡੂ ਅਤੇ ਛੋਟੇ ਕਸਬਿਆਂ ਦੇ ਰੂਟਾਂ ‘ਤੇ ਚੱਲਣਗੀਆਂ। ਇਹ ਸੇਵਾਵਾਂ ਰੋਜ਼ਗਾਰ, ਵਪਾਰ ਅਤੇ ਹੋਰ ਜ਼ਰੂਰੀ ਕੰਮਾਂ ਲਈ ਸ਼ਹਿਰਾਂ ਨੂੰ ਜਾਣ ਵਾਲੇ ਵਸਨੀਕਾਂ ਲਈ ਰੋਜ਼ਾਨਾ ਦੀ ਆਵਾਜਾਈ ਨੂੰ ਆਸਾਨ ਬਣਾਉਣਗੀਆਂ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਸੁਧਰੀ ਕੁਨੈਕਟੀਵਿਟੀ ਦਾ ਵੱਡਾ ਲਾਭ ਮਿਲੇਗਾ।”

ਉਨ੍ਹਾਂ ਦੱਸਿਆ ਕਿ ਇਹ ਬੱਸਾਂ ਪਟਿਆਲਾ, ਬਠਿੰਡਾ, ਚੰਡੀਗੜ੍ਹ, ਸੰਗਰੂਰ, ਬਰਨਾਲਾ, ਬੁਢਲਾਡਾ, ਕਪੂਰਥਲਾ, ਫ਼ਰੀਦਕੋਟ ਅਤੇ ਲੁਧਿਆਣਾ ਸਮੇਤ ਵੱਖ-ਵੱਖ ਡਿਪੂਆਂ ਵਿੱਚ ਵੰਡੀਆਂ ਗਈਆਂ ਹਨ।

ਜਨਤਕ ਟਰਾਂਸਪੋਰਟ ਦੇ ਵਿਸਥਾਰ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਪੂਰੇ ਪੰਜਾਬ ਵਿੱਚ ਲਗਪਗ 3,000 ਨਿੱਜੀ ਮਿੰਨੀ ਬੱਸਾਂ ਵੀ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਨੂੰ ਜੋੜ ਰਹੀਆਂ ਹਨ। ਅਸੀਂ ਲੋਕਾਂ ਲਈ ਸਫ਼ਰ ਨੂੰ ਹੋਰ ਸੁਖਾਲਾ ਬਣਾਉਣ ਲਈ ਜਨਤਕ ਟਰਾਂਸਪੋਰਟ ਨੈੱਟਵਰਕ ਨੂੰ ਲਗਾਤਾਰ ਮਜ਼ਬੂਤ ਕਰ ਰਹੇ ਹਾਂ।”

ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਇਨ੍ਹਾਂ 100 ਨਵੀਆਂ ਮਿੰਨੀ ਬੱਸਾਂ ਦੀ ਸ਼ੁਰੂਆਤ ਨਾਲ ਲਗਪਗ 150 ਡਰਾਈਵਰਾਂ ਅਤੇ ਕੰਡਕਟਰਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸਾਡੀ ਸਰਕਾਰ ਜਨਤਕ ਭਲਾਈ ਨੂੰ ਨੌਕਰੀਆਂ ਦੇ ਮੌਕਿਆਂ ਨਾਲ ਜੋੜਨ ਲਈ ਵਚਨਬੱਧ ਹੈ ਤਾਂ ਜੋ ਜਨਤਕ ਢਾਂਚੇ ਵਿੱਚ ਕੀਤਾ ਨਿਵੇਸ਼ ਰੋਜ਼ੀ-ਰੋਟੀ ਦੇ ਮੌਕੇ ਵੀ ਪੈਦਾ ਕਰੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਬਿਹਤਰ ਕੁਨੈਕਟੀਵਿਟੀ ਬਹੁਤ ਜ਼ਰੂਰੀ ਹੈ। ਇਹ ਲੋਕਾਂ ਨੂੰ ਉਨ੍ਹਾਂ ਦੇ ਕੰਮ ਵਾਲੀਆਂ ਥਾਵਾਂ ‘ਤੇ ਪਹੁੰਚਣ ਵਿੱਚ ਮਦਦ ਕਰੇਗੀ, ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਵਿੱਚ ਵਧੇਰੇ ਸੁਵਿਧਾਜਨਕ ਢੰਗ ਨਾਲ ਜਾਣ ਦੇ ਯੋਗ ਬਣਾਏਗੀ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਮੰਡੀਆਂ/ਬਾਜ਼ਾਰਾਂ ਅਤੇ ਜ਼ਰੂਰੀ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚਣ ਦੀ ਸਹੂਲਤ ਦੇਵੇਗੀ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਵਿਕਾਸ ਨੂੰ ਸਿਰਫ਼ ਵੱਡੇ ਸ਼ਹਿਰਾਂ ਵਿੱਚ ਬਣਾਏ ਗਏ ਢਾਂਚੇ ਨਾਲ ਨਹੀਂ ਮਾਪਿਆ ਜਾ ਸਕਦਾ। ਇਸ ਨੂੰ ਪਿੰਡਾਂ ਵਿੱਚ ਰਹਿਣ ਵਾਲੇ ਆਮ ਲੋਕਾਂ ਲਈ ਮਿਲਣ ਵਾਲੇ ਮੌਕਿਆਂ, ਸਹੂਲਤਾਂ ਅਤੇ ਸਤਿਕਾਰ ਨਾਲ ਵੀ ਮਾਪਿਆ ਜਾਣਾ ਚਾਹੀਦਾ ਹੈ। ਸਾਡਾ ਮਕਸਦ ਇੱਕ ਅਜਿਹਾ ਪੰਜਾਬ ਬਣਾਉਣਾ ਹੈ, ਜਿੱਥੇ ਭੂਗੋਲਿਕ ਦੂਰੀ ਸਿੱਖਿਆ, ਰੋਜ਼ਗਾਰ ਜਾਂ ਤਰੱਕੀ ਵਿੱਚ ਰੁਕਾਵਟ ਨਾ ਬਣੇ।”

ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਜਨਤਕ ਟਰਾਂਸਪੋਰਟ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ ਕਿ ਹਰ ਪਿੰਡ ਪੰਜਾਬ ਦੀ ਤਰੱਕੀ ਅਤੇ ਵਿਕਾਸ ਨਾਲ ਜੁੜਿਆ ਰਹੇ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਭਗਵੰਤ ਮਾਨ ਸਰਕਾਰ ਪੇਂਡੂ ਖੇਤਰਾਂ ਨਾਲ ਕੁਨੈਕਟੀਵਿਟੀ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਰੋਜ਼ਗਾਰ ਪੈਦਾ ਕਰ ਰਹੀ ਹੈ
ਭਗਵੰਤ ਮਾਨ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ, ਸਿੱਖਿਆ ਤੇ ਰੋਜ਼ਗਾਰ ਤੱਕ ਪਹੁੰਚ ਵਿੱਚ ਸੁਧਾਰ ਕਰਨ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਜਨਤਕ ਟਰਾਂਸਪੋਰਟ ਨੈੱਟਵਰਕ ਨੂੰ ਮਜ਼ਬੂਤ ਕਰ ਰਹੀ ਹੈ। ਸਰਕਾਰ ਨੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਲਈ 100 ਨਵੀਆਂ 29-ਸੀਟਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ, ਜਿਨ੍ਹਾਂ ਨੂੰ ਸਾਰੇ ਨੌਂ ਡਿਪੂਆਂ ਵਿੱਚ ਵੰਡਿਆ ਗਿਆ ਹੈ।

ਇਹ ਨਵੀਆਂ ਬੱਸਾਂ ਪਿੰਡਾਂ ਅਤੇ ਛੋਟੇ ਕਸਬਿਆਂ ਦੇ ਰੂਟਾਂ ‘ਤੇ ਚੱਲਣਗੀਆਂ, ਜਿਸ ਨਾਲ ਪਿੰਡ ਵਾਸੀਆਂ, ਕਾਮਿਆਂ, ਛੋਟੇ ਵਪਾਰੀਆਂ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਲਈ ਰੋਜ਼ਾਨਾ ਦਾ ਸਫ਼ਰ ਸੁਖਾਲਾ ਹੋਵੇਗਾ। ਇਸ ਪਹਿਲਕਦਮੀ ਨਾਲ ਲਗਪਗ 150 ਡਰਾਈਵਰਾਂ ਅਤੇ ਕੰਡਕਟਰਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਸਰਕਾਰ ਦੀ ਯੋਜਨਾ ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕਰਨ ਦੀ ਹੈ, ਜਿਸ ਨਾਲ ਪੂਰੇ ਪੰਜਾਬ ਵਿੱਚ ਜਨਤਕ ਟਰਾਂਸਪੋਰਟ ਸੇਵਾਵਾਂ ਦਾ ਹੋਰ ਵਿਸਥਾਰ ਹੋਵੇਗਾ।

100 ਮਿੰਨੀ ਬੱਸਾਂ ਦੀ ਡਿਪੂ-ਵਾਰ ਵੰਡ:

ਪਟਿਆਲਾ: 25 ਬੱਸਾਂ
ਬਠਿੰਡਾ: 15 ਬੱਸਾਂ
ਚੰਡੀਗੜ੍ਹ: 15 ਬੱਸਾਂ
ਸੰਗਰੂਰ: 10 ਬੱਸਾਂ
ਬਰਨਾਲਾ: 9 ਬੱਸਾਂ
ਬੁਢਲਾਡਾ: 8 ਬੱਸਾਂ
ਕਪੂਰਥਲਾ: 7 ਬੱਸਾਂ
ਫ਼ਰੀਦਕੋਟ: 6 ਬੱਸਾਂ
ਲੁਧਿਆਣਾ: 5 ਬੱਸਾਂ

Tags: BREAKING NEWSPUNJABPUNJAB CMPunjab Governmenttop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
4 days ago
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 