• Latest
  • Trending
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

15 minutes ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

26 minutes ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

35 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

40 minutes ago
ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

43 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

47 minutes ago
ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

50 minutes ago
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

54 minutes ago
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

1 hour ago
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

1 hour ago
Hindi News
English News
Tuesday, October 27, 2026
No Result
View All Result
19 °c
Chandigarh
24 ° Wed
23 ° Thu
22 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਵਾਸਤੇ ਨਿਰੰਤਰ ਪਹੁੰਚ ਯਕੀਨੀ ਬਣਾਉਣ ਦੀ ਅਪੀਲ

ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ, “ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।”

ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

Tags: BREAKING NEWSChief Minister Bhagwant Singh MannPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

by Jaspreet Kaur
October 27, 2026
0

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਡੀ ਗਿਣਤੀ 'ਚ ਨਤਮਸਤਕ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 