• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

10 minutes ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

36 seconds ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

4 minutes ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

28 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

32 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

3 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਪੰਜਾਬ ਭਰ ਵਿੱਚ ਛੱਠ ਪੂਜਾ ਲਈ 104 ਸਥਾਨਾਂ ਦੀ ਸ਼ਨਾਖ਼ਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

November 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼

ਛੱਠ ਪੂਜਾ ਦੇ ਸਾਰੇ ਸਥਾਨਾਂ ‘ਤੇ ਤਾਜ਼ਾ ਪਾਣੀ, ਢੁਕਵੇਂ ਘਾਟ, ਸਫ਼ਾਈ ਅਤੇ ਰੌਸ਼ਨੀ ਯਕੀਨੀ ਬਣਾਈ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਰਧਾਲੂਆਂ ਦੀ ਮੁਕੰਮਲ ਸੁਰੱਖਿਆ ਯਕੀਨੀ ਬਣਾਉਣ ਲਈ ਲੋੜ ਅਨੁਸਾਰ ਲਾਈਫ਼ਗਾਰਡ, ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਉਣ ਵਾਲੇ ਪਵਿੱਤਰ ਤਿਉਹਾਰ ਛੱਠ ਪੂਜਾ ਲਈ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਸਾਰੇ 104 ਸਥਾਨਾਂ ‘ਤੇ ਵਿਆਪਕ ਅਤੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਹੂਲਤ ਸਰਕਾਰ ਦੀ ਸਭ ਤੋਂ ਪਹਿਲੀ ਪ੍ਰਮੁੱਖਤਾ ਰਹੇਗੀ।
ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸ਼ਰਧਾਲੂ ਪੂਰੀ ਧਾਰਮਿਕ ਸ਼ਰਧਾ, ਉਤਸ਼ਾਹ ਅਤੇ ਅਮਨ-ਸ਼ਾਂਤੀ ਨਾਲ ਤਿਉਹਾਰ ਮਨਾਉਣ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਛੱਠ ਪੂਜਾ ਅਥਾਹ ਸ਼ਰਧਾ, ਭਗਤੀ ਅਤੇ ਸੱਭਿਆਚਾਰਕ ਮਹੱਤਤਾ ਦਾ ਅਹਿਮ ਮੌਕਾ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸ਼ਰਧਾਲੂ ਇਸ ਪਵਿੱਤਰ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ, ਉਤਸ਼ਾਹ ਅਤੇ ਸ਼ਾਂਤੀ ਨਾਲ ਮਨਾ ਸਕਣ। ਹਰ ਸ਼ਰਧਾਲੂ ਦੀ ਸੁਰੱਖਿਆ ਅਤੇ ਸਹੂਲਤ ਸਾਡੀ ਸਭ ਤੋਂ ਪਹਿਲੀ ਪ੍ਰਮੁੱਖਤਾ ਹੈ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਕਿਸੇ ਨੂੰ ਵੀ ਕੋਈ ਮੁਸ਼ਕਲ ਨਾ ਹੋਵੇ।”
ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਭਰ ਵਿੱਚ 104 ਸਥਾਨਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਛੱਠ ਪੂਜਾ ਮਨਾਈ ਜਾਵੇਗੀ। ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ, ਸ਼ਰਧਾਲੂਆਂ, ਵਿਸ਼ੇਸ਼ ਤੌਰ ‘ਤੇ ਔਰਤਾਂ ਅਤੇ ਬਜ਼ੁਰਗਾਂ ਨੂੰ ਸੁਵਿਧਾਜਨਕ ਮਾਹੌਲ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਣੀ ਚਾਹੀਦੀ ਜੋ ਅਥਾਹ ਸ਼ਰਧਾ ਅਤੇ ਭਗਤੀ ਨਾਲ ਇਹ ਰੀਤੀ-ਰਿਵਾਜ ਨਿਭਾਉਂਦੇ ਹਨ।”
ਪ੍ਰਸ਼ਾਸਨ ਨੂੰ ਸਾਰੇ ਪ੍ਰਵਾਨਿਤ ਸਥਾਨਾਂ ‘ਤੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਿੱਥੇ ਵੀ ਲੋੜ ਹੋਵੇ, ਨਿਰਧਾਰਤ ਜਲ ਸਰੋਤਾਂ ਵਿੱਚ ਤਾਜ਼ਾ ਪਾਣੀ ਪਾਇਆ ਜਾਵੇ। ਵੱਡੇ ਸ਼ਹਿਰਾਂ ਵਿੱਚ ਢੁਕਵੇਂ ਘਾਟ ਬਣਾ ਕੇ ਵਿਕਸਤ ਕੀਤੇ ਜਾਣ ਤਾਂ ਜੋ ਸ਼ਰਧਾਲੂ ਆਪਣੀਆਂ ਧਾਰਮਿਕ ਰਸਮਾਂ ਸੁਰੱਖਿਅਤ ਤੇ ਸੁਖਾਲੇ ਢੰਗ ਨਾਲ ਨਿਭਾ ਸਕਣ। ਸਾਰੇ ਸ਼ਨਾਖਤ ਕੀਤੇ ਗਏ ਸਥਾਨਾਂ ‘ਤੇ ਸਫ਼ਾਈ ਦੀਆਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ, ਜਿੱਥੇ ਰੌਸ਼ਨੀ ਅਤੇ ਹੋਰ ਸੁਚੱਜਾ ਪ੍ਰਬੰਧ ਹੋਵੇ।”
ਉਨ੍ਹਾਂ ਅੱਗੇ ਕਿਹਾ, “ਅਧਿਕਾਰੀਆਂ ਅਤੇ ਹੋਰ ਅਮਲੇ ਦੀਆਂ ਡਿਊਟੀਆਂ ਸਮੇਂ ਸਿਰ ਲਾਈਆਂ ਜਾਣੀਆਂ ਚਾਹੀਦੀਆਂ ਹਨ, ਜਿਨ੍ਹਾਂ ਵਿੱਚ ਜ਼ਿੰਮੇਵਾਰੀਆਂ ਅਤੇ ਜਵਾਬਦੇਹੀ ਸਪੱਸ਼ਟ ਤੌਰ ‘ਤੇ ਤੈਅ ਹੋਵੇ। ਤਿਉਹਾਰ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਦਿੱਕਤ ਦੇ ਨੇਪਰੇ ਚਾੜ੍ਹਨ ਲਈ ਹਰੇਕ ਵਿਭਾਗ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।”
ਜਲ ਸਰੋਤਾਂ ਦੇ ਨੇੜੇ ਰਸਮਾਂ ਨਿਭਾਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਥੇ ਵੀ ਸ਼ਰਧਾਲੂ ਜਲ ਸਰੋਤਾਂ ਦੇ ਨੇੜੇ ਇਕੱਠੇ ਹੁੰਦੇ ਹਨ, ਉੱਥੇ ਬਚਾਅ ਦੇ ਹੱਲ ਵਜੋਂ ਢੁਕਵੀਂ ਗਿਣਤੀ ਵਿੱਚ ਲਾਈਫ਼ਗਾਰਡ ਤਾਇਨਾਤ ਕੀਤੇ ਜਾਣ। ਲੋਕਾਂ ਨੂੰ ਕੰਟਰੋਲ ਵਿੱਚ ਰੱਖਣ ਅਤੇ ਕਿਸੇ ਵੀ ਅਣਹੋਣੀ ਘਟਨਾ ਨੂੰ ਰੋਕਣ ਲਈ ਢੁਕਵੀਂ ਬੈਰੀਕੇਡਿੰਗ, ਰੱਸੀਆਂ ਦੇ ਪ੍ਰਬੰਧ, ਪਬਲਿਕ ਐਡਰੈੱਸ ਸਿਸਟਮ ਅਤੇ ਲੋੜੀਂਦੀ ਪੁਲਿਸ ਫੋਰਸ ਵੀ ਯਕੀਨੀ ਬਣਾਈ ਜਾਵੇ।”
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਐਮਰਜੈਂਸੀ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਲੋੜ ਅਨੁਸਾਰ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਅਤੇ ਸੂਬਾਈ ਆਫ਼ਤ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਦੀਆਂ ਵਿਸ਼ੇਸ਼ ਟੀਮਾਂ ਦੀ ਮਦਦ ਲੈਣ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ, “ਹੰਗਾਮੀ ਸੇਵਾਵਾਂ ਲਈ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਅਣਹੋਣੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਜਿੱਥੇ ਵੀ ਲੋੜ ਹੋਵੇ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਵਿਸ਼ੇਸ਼ ਟੀਮਾਂ ਨੂੰ ਸ਼ਾਮਲ ਕੀਤਾ ਜਾਵੇ। ਅਸੀਂ ਕਿਸੇ ਵੀ ਕੀਮਤ ‘ਤੇ ਸ਼ਰਧਾਲੂਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਾਂਗੇ।”
ਸੀਨੀਅਰ ਅਧਿਕਾਰੀਆਂ ਨੂੰ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਅਧਿਕਾਰੀ ਚੌਕਸ ਰਹਿਣ ਅਤੇ ਹਰੇਕ ਸਬੰਧਤ ਵਿਭਾਗ ਨਾਲ ਨਜ਼ਦੀਕੀ ਤਾਲਮੇਲ ਬਣਾ ਕੇ ਰੱਖਣ। ਹਰ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਇਹ ਯਕੀਨੀ ਬਣਾਉਣਾ ਸਾਡਾ ਫਰਜ਼ ਹੈ ਕਿ ਪੰਜਾਬ ਵਿੱਚ ਹਰ ਤਿਉਹਾਰ ਆਪਸੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਪਣੱਤ ਦੇ ਮਾਹੌਲ ਵਿੱਚ ਪੂਰੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇ।”
ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
——–

Tags: BREAKING NEWSLatest Punjab newsPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Navjot
November 11, 2026
0

  • ਪੰਜਾਬ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ : ਮੁੱਖ ਮੰਤਰੀ ਮਾਨ • ਪੰਜਾਬ ਦੇ ਨੌਜਵਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

Most Popular

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

by Ranjit Singh
2 weeks ago
0

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ - ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 