• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

7 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

51 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

52 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

54 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

56 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

58 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

59 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼

November 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

• ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼
• ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ
• ਖਪਤਕਾਰਾਂ ਨੂੰ ਇਕ ਸਾਲ ਵਿੱਚ ਮੂਲ ਬਕਾਇਆ ਦਾ 25 ਫੀਸਦੀ ਪਹਿਲਾਂ ਅਤੇ ਬਾਕੀ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਬਿਜਲੀ ਵਿਭਾਗ ਓ.ਟੀ.ਐਸ. ਬਿੱਲਾਂ ਵਿੱਚ ਬਕਾਏ ਬਾਰੇ ਵਿਸਤਾਰ, ਜੁਰਮਾਨਾ ਮੁਆਫ਼ੀ ਅਤੇ ਭੁਗਤਾਨਯੋਗ ਰਕਮ ਬਾਰੇ ਦੱਸੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 31 ਮਾਰਚ 2026 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਉੱਤੇ ਜੁਰਮਾਨੇ ਤੇ ਵਿਆਜ ਵਿੱਚ 100 ਫੀਸਦੀ ਮੁਆਫ਼ੀ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਐਲਾਨ ਕੀਤਾ। ਇਸ ਸਕੀਮ ਨਾਲ 24.86 ਲੱਖ ਖਪਤਕਾਰਾਂ ਨੂੰ ਫਾਇਦਾ ਹੋਵੇਗਾ, ਜਿਨ੍ਹਾਂ ਦੇ 518 ਕਰੋੜ ਰੁਪਏ ਦੇ ਜੁਰਮਾਨੇ ਤੇ ਵਿਆਜ ਮੁਆਫ਼ ਹੋਵੇਗਾ। ਇਸ ਨਾਲ ਖਪਤਕਾਰ ਆਸਾਨ ਕਿਸ਼ਤਾਂ ਰਾਹੀਂ ਆਪਣੇ ਬਕਾਏ ਦਾ ਭੁਗਤਾਨ ਕਰ ਸਕਣਗੇ। ਇੱਥੋਂ ਤੱਕ ਕੇ ਕੱਟੇ ਹੋਏ ਬਿਜਲੀ ਕੁਨੈਕਸ਼ਨ ਵੀ ਮੂਲ ਰਕਮ ਦੇ ਭੁਗਤਾਨ ਮਗਰੋਂ ਬਹਾਲ ਕਰ ਦਿੱਤੇ ਜਾਣਗੇ, ਜਿਸ ਨਾਲ ਪੰਜਾਬ ਭਰ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, “ਇਹ ਪੰਜਾਬ ਵਿੱਚ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਹੈ। ਅੱਜ ਅਸੀਂ ਬਿਜਲੀ ਦੇ ਬਕਾਇਆ ਬਿੱਲਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਐਲਾਨ ਕੀਤਾ ਹੈ। 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ ਜੁਰਮਾਨਾ ਤੇ ਵਿਆਜ ਪੂਰੀ ਤਰ੍ਹਾਂ ਮੁਆਫ਼ ਹੋਵੇਗਾ। ਖਪਤਕਾਰਾਂ ਨੂੰ ਇਕ ਸਾਲ ਵਿੱਚ ਮੂਲ ਰਕਮ ਦਾ 25 ਫੀਸਦੀ ਪਹਿਲਾਂ ਤੇ 75 ਫੀਸਦੀ ਬਾਅਦ ਵਿੱਚ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ। ਇਸ ਫੈਸਲੇ ਨਾਲ 24 ਲੱਖ ਤੋਂ ਵੱਧ ਖਪਤਕਾਰਾਂ ਨੂੰ ਸਿੱਧਾ ਫਾਇਦਾ ਮਿਲੇਗਾ ਅਤੇ ਉਨ੍ਹਾਂ ਦੇ 518 ਕਰੋੜ ਰੁਪਏ ਦੇ ਜੁਰਮਾਨੇ ਤੇ ਵਿਆਜ ਮੁਆਫ਼ ਹੋਵੇਗਾ। ਕੱਟੇ ਹੋਏ ਬਿਜਲੀ ਕੁਨੈਕਸ਼ਨ ਵੀ ਬਹਾਲ ਹੋਣਗੇ। ਸਾਡੀ ਸਰਕਾਰ ਸਹੀ ਮਾਇਨਿਆਂ ਵਿੱਚ ਆਮ ਲੋਕਾਂ ਦੀ ਸਰਕਾਰ ਹੈ।”

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਇਸ ਗੱਲ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਫੈਸਲਾਕੁਨ ਕਦਮ ਹੈ ਕਿ ਆਰਥਿਕ ਮੁਸ਼ਕਲਾਂ ਆਮ ਪਰਿਵਾਰਾਂ `ਤੇ ਵਾਧੂ ਬੋਝ ਨਾ ਬਣਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਨਣਾ ਹੈ ਕਿ ਸ਼ਾਸਨ ਸਿਰਫ਼ ਮਾਲੀਆ ਇਕੱਠਾ ਕਰਨਾ ਨਹੀਂ ਹੈ, ਸਗੋਂ ਔਖੇ ਸਮੇਂ ਵਿੱਚ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹਨਾ ਹੈ। ਉਨ੍ਹਾਂ ਕਿਹਾ, “ਕਈ ਪਰਿਵਾਰ ਆਰਥਿਕ ਤੰਗੀ ਕਰ ਕੇ ਆਪਣੇ ਬਿਜਲੀ ਦੇ ਬਿੱਲ ਨਹੀਂ ਭਰ ਸਕੇ ਅਤੇ ਜਮ੍ਹਾਂ ਹੋਏ ਵਿਆਜ ਤੇ ਜੁਰਮਾਨਿਆਂ ਦਾ ਬੋਝ ਲਗਾਤਾਰ ਵਧਦਾ ਗਿਆ। ਅਸੀਂ ਉਨ੍ਹਾਂ ਨੂੰ ਜੁਰਮਾਨਿਆਂ ਅਤੇ ਵਿਆਜ ਦੇ ਵਾਧੂ ਬੋਝ ਤੋਂ ਬਿਨਾਂ ਆਪਣੇ ਬਕਾਏ ਭਰਨ ਦਾ ਨਵਾਂ ਮੌਕਾ ਦੇਣ ਦਾ ਫੈਸਲਾ ਕੀਤਾ ਹੈ।”

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਨਾਲ ਲਗਪਗ 2,516 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲਾਂ ਵਾਲੇ 24.86 ਲੱਖ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਵੇਗਾ, ਜਿਸ ਵਿੱਚੋਂ 518 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਮੁਆਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਇਹ ਸਿਰਫ਼ ਵਿੱਤੀ ਇਮਦਾਦ ਨਹੀਂ, ਸਗੋਂ ਆਮ ਘਰਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਉਣ ਦੀ ਵਚਨਬੱਧਤਾ ਹੈ। ਹੁਣ ਖਪਤਕਾਰਾਂ ਨੂੰ ਸਿਰਫ਼ ਬਿੱਲਾਂ ਦੀ ਮੂਲ ਰਕਮ ਹੀ ਦੇਣੀ ਪਵੇਗੀ, ਜਦੋਂ ਕਿ ਲੇਟ ਫੀਸ ਸਰਚਾਰਜ ਅਤੇ ਵਿਆਜ ਦਾ ਸਾਰਾ ਬੋਝ ਮੁਆਫ਼ ਕਰ ਦਿੱਤਾ ਜਾਵੇਗਾ।”

ਭੁਗਤਾਨ ਵਿਧੀ ਬਾਰੇ ਸਮਝਾਉਂਦਿਆਂ ਉਨ੍ਹਾਂ ਕਿਹਾ ਕਿ ਯੋਗ ਖਪਤਕਾਰਾਂ ਨੂੰ ਆਪਣੀ ਬਕਾਇਆ ਮੂਲ ਰਕਮ ਦਾ 25 ਫੀਸਦੀ ਹਿੱਸਾ ਇਕ ਵਾਰ ਜਮ੍ਹਾਂ ਕਰਵਾਉਣਾ ਪਵੇਗਾ, ਜਦੋਂ ਕਿ ਬਾਕੀ 75 ਫੀਸਦੀ ਰਕਮ ਵੱਧ ਤੋਂ ਵੱਧ ਛੇ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਖਪਤਕਾਰ ਆਪਣੇ ਭੁਗਤਾਨ ਲਈ ਛੇ ਮਹੀਨਿਆਂ ਦਾ ਵਾਧੂ ਸਮਾਂ ਵੀ ਲੈ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ, “ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਸ ਮੌਕੇ ਤੋਂ ਵਾਂਝਾ ਨਾ ਰਹਿਣਾ ਪਵੇ। ਸੌਖੀ ਭੁਗਤਾਨ ਪ੍ਰਣਾਲੀ ਖਪਤਕਾਰਾਂ ਨੂੰ ਜਮ੍ਹਾਂ ਹੋਏ ਜੁਰਮਾਨਿਆਂ ਅਤੇ ਵਿਆਜ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਆਪਣੇ ਬਕਾਏ ਆਸਾਨੀ ਨਾਲ ਭਰਨ ਦੀ ਆਗਿਆ ਦੇਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚਸਾਰੇ ਘਰੇਲੂ ਬਿਜਲੀ ਖਪਤਕਾਰ ਸ਼ਾਮਲ ਹੋਣਗੇ, ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਇਸ ਸਮੇਂ ਚਾਲੂ ਹਨ ਜਾਂ ਕੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਜਿਹੜੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ, ਉਹ ਵੀ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ। ਇੱਕ ਵਾਰ ਜਦੋਂ ਉਹ ਯੋਜਨਾ ਤਹਿਤ ਬਕਾਇਆ ਮੂਲ ਰਕਮ ਅਦਾ ਕਰ ਦਿੰਦੇ ਹਨ ਤਾਂ ਉਨ੍ਹਾਂ ਦੇ ਕੱਟੇ ਗਏ ਕੁਨੈਕਸ਼ਨ ਮੁੜ ਚਾਲੂ ਕਰਨ ਲਈ ਯੋਗ ਹੋ ਜਾਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ 31 ਮਾਰਚ, 2026 ਤੱਕ ਦੇ ਸਾਰੇ ਬਕਾਇਆ ਬਿਜਲੀ ਬਕਾਇਆਂ ਨੂੰ ਕਵਰ ਕਰੇਗੀ ਅਤੇ ਵਪਾਰਕ ਸਰਕੂਲਰ ਜਾਰੀ ਹੋਣ ਤੋਂ 45 ਦਿਨਾਂ ਤੱਕ ਚਾਲੂ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਸਨਿੱਚਰਵਾਰ 14 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ, ਜਿਸ ਤੋਂ ਬਾਅਦ ਯੋਜਨਾ ਤੁਰੰਤ ਲਾਗੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਯੋਗ ਘਰੇਲੂ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ 45 ਦਿਨਾਂ ਦੇ ਸਮੇਂ ਦੌਰਾਨ ਇਸ ਯੋਜਨਾ ਦਾ ਲਾਭ ਉਠਾਉਣ ਅਤੇ ਆਪਣੇ ਬਕਾਏ ਕਲੀਅਰ ਕਰਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਅਗਲੇ ਸੱਤ ਦਿਨਾਂ ਦੇ ਅੰਦਰ ਸਾਰੇ ਯੋਗ ਖਪਤਕਾਰਾਂ ਨੂੰ ਵਿਸ਼ੇਸ਼ ਓ.ਟੀ.ਐੱਸ. (ਯਕਮੁਸ਼ਤ ਨਿਬੇੜਾ ਸਕੀਮ) ਬਿੱਲ ਅਤੇ ਨੋਟਿਸ ਭੇਜੇਗੀ। ਇਨ੍ਹਾਂ ਬਿੱਲਾਂ ਵਿੱਚ ਕੁੱਲ ਬਕਾਇਆ ਰਕਮ, ਮੁਆਫ਼ ਕੀਤੇ ਜਾ ਰਹੇ ਸਰਚਾਰਜ ਅਤੇ ਵਿਆਜ ਅਤੇ ਯੋਜਨਾ ਤਹਿਤ ਅਦਾ ਕਰਨਯੋਗ ਮੂਲ ਰਕਮ ਨੂੰ ਸਪੱਸ਼ਟ ਤੌਰ `ਤੇ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ, “ਸਾਰੀ ਪ੍ਰਕਿਰਿਆ ਨੂੰ ਵੱਧ ਤੋਂ ਵੱਧ ਸਹੂਲਤਾਂ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਹਰੇਕ ਯੋਗ ਖਪਤਕਾਰ ਨੂੰ ਉਨ੍ਹਾਂ ਦੇ ਬਕਾਏ, ਮੁਆਫ਼ ਕੀਤੀ ਜਾਣ ਵਾਲੀ ਰਕਮ ਅਤੇ ਯੋਜਨਾ ਦਾ ਲਾਭ ਲੈਣ ਲਈ ਲੋੜੀਂਦੀ ਅਦਾਇਗੀ ਦਾ ਸਪੱਸ਼ਟ ਹਿਸਾਬ ਮਿਲੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਭੁਗਤਾਨ ਦੀ ਪ੍ਰਕਿਰਿਆ ਨੂੰ ਵੀ ਸਰਲ ਅਤੇ ਖਪਤਕਾਰ-ਪੱਖੀ ਬਣਾਇਆ ਗਿਆ ਹੈ, ਜਿਸ ਵਿੱਚ ਆਨਲਾਈਨ ਭੁਗਤਾਨ ਹੁੰਦੇ ਹੀ ਸੋਧੀ ਹੋਈ ਰਕਮ ਸਿਸਟਮ ਵਿੱਚ ਆਪਣੇ ਆਪ ਅਪਡੇਟ ਹੋ ਜਾਵੇਗੀ। ਅਪਡੇਟ ਕੀਤੇ ਗਏ ਵੇਰਵੇ ਖਪਤਕਾਰ ਦੇ ਆਨਲਾਈਨ ਖਾਤੇ ਦੇ ਨਾਲ-ਨਾਲ ਸੋਧੇ ਹੋਏ ਬਿਜਲੀ ਬਿੱਲ ਵਿੱਚ ਵੀ ਦਿਖਾਈ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਪਤਕਾਰਾਂ ਨੂੰ ਬੇਲੋੜੀਆਂ ਪ੍ਰਕਿਰਿਆਵਾਂ ਵਿੱਚੋਂ ਨਹੀਂ ਲੰਘਣਾ ਪਵੇਗਾ। ਇੱਕ ਵਾਰ ਆਨਲਾਈਨ ਭੁਗਤਾਨ ਹੋਣ ਤੋਂ ਬਾਅਦ ਸੋਧਿਆ ਹੋਇਆ ਬਕਾਇਆ ਆਪਣੇ ਆਪ ਅਪਡੇਟ ਹੋ ਜਾਵੇਗਾ ਅਤੇ ਸਿਸਟਮ ਵਿੱਚ ਨਜ਼ਰ ਆਉਣ ਲੱਗੇਗਾ।”

ਜਨਤਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ, “ਸਰਕਾਰ ਦਾ ਹਰ ਫ਼ੈਸਲਾ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਪ੍ਰੇਰਿਤ ਹੈ। 518 ਕਰੋੜ ਰੁਪਏ ਦੀ ਮੁਆਫ਼ੀ ਲੱਖਾਂ ਪਰਿਵਾਰਾਂ ਨੂੰ ਜਮ੍ਹਾਂ ਹੋਏ ਬਿਜਲੀ ਬਕਾਏ ਦੇ ਬੋਝ ਵਿੱਚੋਂ ਬਾਹਰ ਆਉਣ ਅਤੇ ਇਕ ਸਰਲ ਤੇ ਸੁਵਿਧਾਜਨਕ ਪ੍ਰਣਾਲੀ ਰਾਹੀਂ ਆਪਣੇ ਖਾਤੇ ਕਲੀਅਰ ਕਰਨ ਦਾ ਮੌਕਾ ਦੇਵੇਗੀ।”

ਸਾਰੇ ਯੋਗ ਘਰੇਲੂ ਬਿਜਲੀ ਖਪਤਕਾਰਾਂ ਨੂੰ ਇਸ ਯੋਜਨਾ ਦਾ ਪੂਰਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਸਰਕਾਰ ਦਾ ਅੰਤਮ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਿਕਾਸ ਦੇ ਲਾਭ ਹਰ ਘਰ ਤੱਕ ਪਹੁੰਚਣ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਸਾਰਥਕ ਸਹਿਯੋਗ ਮਿਲਦਾ ਰਹੇ।”

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 24-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 