• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਸੰਘਰਸ਼ ਨਾਲ ਜੂਝ ਰਹੀ ਸਿੱਖਿਆ ਪ੍ਰਣਾਲੀ ਤੋਂ ਕੌਮੀ ਪ੍ਰਤੀਯੋਗੀਆਂ ਤੱਕ, ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਪੰਜਾਬ ਦੇ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਸੰਕੇਤ: ਭਗਵੰਤ ਸਿੰਘ ਮਾਨ

April 29, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

  • ਸੰਘਰਸ਼ ਨਾਲ ਜੂਝ ਰਹੀ ਸਿੱਖਿਆ ਪ੍ਰਣਾਲੀ ਤੋਂ ਕੌਮੀ ਪ੍ਰਤੀਯੋਗੀਆਂ ਤੱਕ, ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਪੰਜਾਬ ਦੇ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਸੰਕੇਤ: ਭਗਵੰਤ ਸਿੰਘ ਮਾਨ

  • ਮਿਆਰੀ ਸਿੱਖਿਆ ਕੋਈ ਵਿਸ਼ੇਸ਼ ਅਧਿਕਾਰ ਨਹੀਂ, ਸਗੋਂ ਹਰੇਕ ਵਿਦਿਆਰਥੀ ਦਾ ਹੱਕ; ਵਿਦਿਆਰਥੀਆਂ ਵੱਲੋਂ ਜੇਈਈ ਪ੍ਰੀਖਿਆ ਪਾਸ ਕਰਨਾ ਸਿੱਖਿਆ ਕ੍ਰਾਂਤੀ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ: ਭਗਵੰਤ ਸਿੰਘ ਮਾਨ

  • ਸਮਰਪਿਤ ਅਧਿਆਪਕ, ਕ੍ਰਾਂਤੀਕਾਰੀ ਸੁਧਾਰ ਅਤੇ ਹੋਣਹਾਰ ਵਿਦਿਆਰਥੀ ਪੰਜਾਬ ਦੀ ਸਿੱਖਿਆ ਨੂੰ ਨਵਾਂ ਰੂਪ ਦੇ ਰਹੇ: ਭਗਵੰਤ ਸਿੰਘ ਮਾਨ

ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ (ਸਤੀਸ਼ ਕੁਮਾਰ ਪੱਪੀ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਨਾਲ ਕੌਮੀ ਪੱਧਰ ‘ਤੇ ਮੱਲਾਂ ਮਾਰ ਰਹੇ ਹਨ।

ਇਹ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ “ਤਾਰੇ ਜ਼ਮੀਨ ਪਰ” ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਮਹਿਜ਼ ਇੱਕ ਪ੍ਰਾਪਤੀ ਨਹੀਂ, ਸਗੋਂ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮਿਆਰੀ ਸਿੱਖਿਆ, ਜਿਸਨੂੰ ਇੱਕ ਵਿਸ਼ੇਸ਼ ਅਧਿਕਾਰ ਦੀ ਬਜਾਏ ਇੱਕ ਅਧਿਕਾਰ ਵਜੋਂ ਲਾਗੂ ਕੀਤਾ ਗਿਆ ਹੈ, ਸਸ਼ਕਤ ਅਧਿਆਪਕਾਂ ਅਤੇ ਨਿਰੰਤਰ ਸੁਧਾਰਾਂ ਨਾਲ ਮਿਲ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ।

ਐਕਸ ਹੈਂਡਲ ‘ਤੇ ਗੱਲਬਾਤ ਦਾ ਵੀਡੀਓ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਭਵਨ, ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 369 ਹੋਣਹਾਰ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਇਸ ਸ਼ਾਨਦਾਰ ਪ੍ਰਾਪਤੀ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈਆਂ ਅਤੇ ਨਾਲ ਹੀ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ।

ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਿਹਨਤੀ ਬੱਚਿਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਦੇ ਦੇਖਣਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨੌਜਵਾਨ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਉੱਚਾਈਆਂ ਛੂਹਣਗੇ, ਜੋ ਨਾ ਸਿਰਫ਼ ਆਪਣੇ ਪਰਿਵਾਰਾਂ ਦਾ ਸਗੋਂ ਵਿਸ਼ਵ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦੇਣ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਵਿਦਿਆਰਥੀਆਂ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਸਾਡੀ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ‘ਰੰਗਲਾ ਪੰਜਾਬ’ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਈਈ ਪਾਸ ਕਰਨ ਵਾਲੇ ਇਹ ਵਿਦਿਆਰਥੀ ‘ਤਾਰੇ ਜ਼ਮੀਨ ਪਰ’ ਹਨ, ਜੋ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਸਮਰੱਥਾ ਦਾ ਪ੍ਰਤੀਕ ਹਨ। ਸਾਡੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ’ ਹੁਣ ਠੋਸ ਅਤੇ ਨਿਰਣਾਇਕ ਨਤੀਜੇ ਦੇ ਰਹੀ ਹੈ। ਇਹ ਇਕੱਲੀਆਂ ਸਫਲਤਾਵਾਂ ਨਹੀਂ ਹਨ ਬਲਕਿ ਪੰਜਾਬ ਵਿੱਚ ਸਰਕਾਰੀ ਸਿੱਖਿਆ ਨੂੰ ਸੁਰਜੀਤ ਕਰਨ ਦੇ ਉਦੇਸ਼ ਨਾਲ ਪ੍ਰਣਾਲੀਗਤ ਸੁਧਾਰਾਂ ਦਾ ਸਪੱਸ਼ਟ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਸਿੱਖਿਆ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਉਹ ਤਰਜੀਹ ਨਹੀਂ ਮਿਲੀ ਜਿਸ ਦੀ ਇਹ ਹੱਕਦਾਰ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚਾ ਕਮਜ਼ੋਰ ਸੀ, ਸਿਸਟਮ ਪੁਰਾਣਾ ਹੋ ਚੁੱਕਾ ਸੀ ਅਤੇ ਵਿਦਿਆਰਥੀਆਂ ਕੋਲ ਮੌਕਿਆਂ ਦੀ ਘਾਟ ਸੀ, ਜਿਸ ਕਾਰਨ ਪੰਜਾਬ ਇਸ ਅਤਿ ਮਹੱਤਵਪੂਰਨ ਖੇਤਰ ਵਿੱਚ ਪਿੱਛੇ ਰਹਿ ਗਿਆ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਰੁਝਾਨ ਨੂੰ ਉਲਟਾਉਣ ਲਈ ਅਣਥੱਕ ਮਿਹਨਤ ਕੀਤੀ ਹੈ, ਜਿਸਦੇ ਠੋਸ ਨਤੀਜੇ ਸਾਹਮਣੇ ਆ ਰਹੇ ਹਨ। ਸਕੂਲਾਂ ਵਿੱਚ ਦਿਖਾਈ ਦੇ ਰਹੇ ਬਦਲਾਅ ਨੇ ਸਰਕਾਰੀ ਸਿੱਖਿਆ ਦੀ ਧਾਰਨਾ ਨੂੰ ਬਦਲ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਜਦੋਂ ਸਹੀ ਮਾਹੌਲ ਦਿੱਤਾ ਜਾਵੇ ਤਾਂ ਉਹ ਦੇਸ਼ ਵਿੱਚ ਮੁਕਾਬਲੇ ਦੀ ਮੂਹਰਲੀ ਕਤਾਰ ‘ਚ ਖੜ੍ਹ ਸਕਦੇ ਹਨ।

ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਮਰਪਣ ਅਤੇ ਲਗਨ ਨੇ ਉਮੀਦਾਂ ਤੇ ਇੱਛਾਵਾਂ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ। ਇਹ ਵਿਦਿਆਰਥੀ ਨਾ ਸਿਰਫ਼ ਅਕਾਦਮਿਕ ਤੌਰ ‘ਤੇ ਸਫਲ ਹੋਏ ਹਨ ਬਲਕਿ ਹੋਰਨਾਂ ਲਈ ਰੋਲ ਮਾਡਲ ਵੀ ਬਣ ਗਏ ਹਨ। ਉਨ੍ਹਾਂ ਨੇ ਕਰ ਕੇ ਦਿਖਾਇਆ ਹੈ ਕਿ ਉੱਤਮਤਾ ਸਿਰਫ਼ ਉੱਚ ਪੱਧਰੀ ਸੰਸਥਾਵਾਂ ਤੱਕ ਸੀਮਤ ਨਹੀਂ ਹੈ।

ਇੱਕ ਕਾਵਿਕ ਹਵਾਲੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀ ‘ਤਾਰੇ ਜ਼ਮੀਨ ਪਰ’ ਹਨ, ਜਿਨ੍ਹਾਂ ਦੀ ਪ੍ਰਤਿਭਾ ਹਰ ਤਰ੍ਹਾਂ ਦੀਆਂ ਚੁਣੌਤੀਆਂ ਦੇ ਬਾਵਜੂਦ ਚਮਕ ਰਹੀ ਹੈ। ਉਨ੍ਹਾਂ ਦਾ ਅਸਲ ਮੁਕਾਬਲਾ ਆਪਣੇ ਨਾਲ ਪੜ੍ਹਦੇ ਸਾਥੀਆਂ ਤੱਕ ਸੀਮਿਤ ਨਹੀਂ ਹੈ ਬਲਕਿ ਦੇਸ਼ ਭਰ ਅਤੇ ਇਸ ਤੋਂ ਬਾਹਰ ਹਰ ਇੱਕ ਹੋਣਹਾਰ ਤੋਂ ਹੋਣਹਾਰ ਵਿਦਿਆਰਥੀ ਨਾਲ ਹੈ। ਅਧਿਆਪਕਾਂ ਦੀ ਭੂਮਿਕਾ ਨੂੰ ਸਿਜਦਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਅਧਿਆਪਕ ਸੱਚੇ ਰਾਸ਼ਟਰ ਨਿਰਮਾਤਾ ਹਨ। ਸਿੱਖਿਆ ਵਿੱਚ ਕੋਈ ਵੀ ਤਬਦੀਲੀ ਉਨ੍ਹਾਂ ਦੇ ਸਮਰਪਣ ਤੋਂ ਬਿਨਾਂ ਸੰਭਵ ਨਹੀਂ ਹੈ। ਨੌਜਵਾਨ ਮਨਾਂ ਨੂੰ ਆਕਾਰ ਦੇਣ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਵਚਨਬੱਧਤਾ ਬੇਮਿਸਾਲ ਹੈ, ਜਿਸਦੀ ਪ੍ਰਸ਼ੰਸਾ ਕਰਨੀ ਬਣਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ, ਅਧਿਆਪਕਾਂ ਨੂੰ ਅਕਸਰ ਬੁਨਿਆਦੀ ਢਾਂਚੇ ਦੀ ਘਾਟ ਅਤੇ ਪ੍ਰਸ਼ਾਸਕੀ ਬੋਝ ਕਾਰਨ ਸੰਘਰਸ਼ ਕਰਨਾ ਪੈਂਦਾ ਸੀ। ਇਸ ਨੂੰ ਹੱਲ ਕਰਨ ਲਈ ਸਾਡੀ ਸਰਕਾਰ ਨੇ ਪ੍ਰਣਾਲੀਗਤ ਬਦਲਾਅ ਪੇਸ਼ ਕੀਤੇ ਹਨ, ਜਿਸ ਵਿੱਚ ਗੈਰ-ਅਕਾਦਮਿਕ ਜ਼ਿੰਮੇਵਾਰੀਆਂ ਨੂੰ ਸੰਭਾਲਣ ਲਈ ਕੈਂਪਸ ਪ੍ਰਬੰਧਕਾਂ ਦੀ ਭਰਤੀ ਸ਼ਾਮਲ ਹੈ। ਹੁਣ ਅਧਿਆਪਕ ਵਿਸ਼ੇਸ਼ ਤੌਰ ‘ਤੇ ਅਧਿਆਪਨ ‘ਤੇ ਧਿਆਨ ਕੇਂਦਰਿਤ ਕਰ ਸਕਦੇ ਹਨ, ਜੋ ਕਿ ਉਨ੍ਹਾਂ ਦੀ ਮੁੱਖ ਭੂਮਿਕਾ ਹੈ। ਇਹ ਸਿੱਖਿਆ ਖੇਤਰ ਨੂੰ ਬਦਲਣ ਵਿੱਚ ਅਹਿਮ ਕਦਮ ਸਾਬਤ ਹੋਇਆ ਹੈ।”

ਭਾਈਚਾਰਕ ਭਾਗੀਦਾਰੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਮਾਪਿਆਂ ਅਤੇ ਸਿੱਖਿਅਕਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਸ਼ੁਰੂ ਕੀਤੀਆਂ । ਮਾਪੇ ਹੁਣ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਹਿੱਸੇਦਾਰ ਹਨ। ਇਹ ਭਾਈਵਾਲੀ ਵਿਦਿਆਰਥੀਆਂ ਦੀ ਬਿਹਤਰ ਨਿਗਰਾਨੀ, ਮਾਰਗਦਰਸ਼ਨ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੇ ਵਿਦਿਆਰਥੀ ਆਰਥਿਕ ਤੌਰ ‘ਤੇ ਕਮਜ਼ੋਰ ਪਿਛੋਕੜ ਵਾਲੇ ਹੁੰਦੇ ਹਨ, ਜਿਨ੍ਹਾਂ ਵਿੱਚ ਮਜ਼ਦੂਰ ਪਰਿਵਾਰ ਵੀ ਸ਼ਾਮਲ ਹਨ, ਫਿਰ ਵੀ ਸਰਕਾਰੀ ਸਕੂਲ ਹੁਣ ਨਿੱਜੀ ਸਕੂਲਾਂ ਦੇ ਮੁਕਾਬਲੇ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਇਹ ਸਿੱਖਿਆ ਵਿੱਚ ਬਰਾਬਰੀ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਕਾਨਵੈਂਟ ਵਿੱਚ ਪੜ੍ਹੇ-ਲਿਖੇ ਵਿਦਿਆਰਥੀਆਂ ਨਾਲ ਬਿਹਤਰ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਵੱਲ ਅਹਿਮ ਕਦਮ ਹੈ।”

ਉਨ੍ਹਾਂ ਕਿਹਾ, “ਦੇਸ਼ ਵਿੱਚ ਦੋਹਰੀ ਸਿੱਖਿਆ ਪ੍ਰਣਾਲੀ ਮੌਜੂਦ ਹੈ ਜਿਸ ਤਹਿਤ ਕੁਝ ਵਿਸ਼ੇਸ਼ ਸਹੂਲਤਾਂ ਪ੍ਰਾਪਤ ਲੋਕਾਂ ਨੂੰ ਲਗਜ਼ਰੀ ਅਤੇ ਮਿਆਰੀ ਸਿੱਖਿਆ ਦੀ ਪੇਸ਼ਕਸ਼ ਕਰਦੀ ਹੈ ਅਤੇ ਦੂਜੀ ਬੁਨਿਆਦੀ ਸਰੋਤ ਪ੍ਰਦਾਨ ਕਰਨ ਲਈ ਵੀ ਸੰਘਰਸ਼ ਕਰ ਰਹੀ ਹੈ। ਸਾਡੀ ਸਰਕਾਰ ਇਸ ਪਾੜੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਮਿਆਰੀ ਸਿੱਖਿਆ ਕੋਈ ਵਿਸ਼ੇਸ਼ ਸਹੂਲਤ ਨਹੀਂ ਸਗੋਂ ਹਰ ਵਿਦਿਆਰਥੀ ਦਾ ਅਧਿਕਾਰ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਾਜ ਵਿੱਚ ਤਬਦੀਲੀ ਲਿਆਉਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਕੋਈ ਵੀ ਭਲਾਈ ਸਕੀਮ, ਕੋਈ ਸਬਸਿਡੀ ਅਤੇ ਕੋਈ ਵੀ ਕਾਰਡ ਸਿੱਖਿਆ ਵਾਂਗ ਸਥਾਈ ਤਬਦੀਲੀ ਨਹੀਂ ਲਿਆ ਸਕਦਾ। ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਸਮਾਜ ਵਿੱਚ ਰੋਲ ਮਾਡਲ ਬਣਨਾ ਚਾਹੀਦਾ ਹੈ। ਉਹ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਕਾਰ ਦੇਵੇਗੀ।”

ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਧਿਆਪਕਾਂ ਨੂੰ ਬਿਹਤਰ ਅਭਿਆਸ ਸਿੱਖਣ ਲਈ ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਰਾਹੀਂ ਅਧਿਆਪਕ ਸਿੱਖਿਆ ਸਬੰਧੀ ਵਿਸ਼ਵ ਪੱਧਰੀ ਵਿਧੀਆਂ ਦੀ ਸਿਖਲਾਈ ਲੈਂਦੇ ਹਨ ਅਤੇ ਫਿਰ ਇਹਨਾਂ ਵਿਧੀਆਂ ਨੂੰ ਪੰਜਾਬ ਦੇ ਸਕੂਲਾਂ ਦੇ ਕਲਾਸਰੂਮਾਂ ਵਿੱਚ ਅਪਣਾਉਂਦੇ ਹਨ। ਇਹ ਸਾਡੇ ਵਿਦਿਆਰਥੀਆਂ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦਾ ਨਿਵੇਸ਼ ਹੈ ਜੋ ਉਨ੍ਹਾਂ ਨੂੰ ਪ੍ਰਤੀਯੋਗੀ ਬਣਾਉਣ ਵਿੱਚ ਮਦਦ ਕਰਦਾ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੇ ਤਰੀਕਿਆਂ ਵਿੱਚ ਇੱਕ ਕ੍ਰਾਂਤੀਕਾਰੀ ਤਬਦੀਲੀ ਆਈ ਹੈ। ਸਿੱਖਿਆ ਹੁਣ ਸਿਰਫ਼ ਸਿੱਖਣ ‘ਤੇ ਹੀ ਕੇਂਦਰਤ ਨਹੀਂ ਹੈ ਸਗੋਂ ਇਹ ਹੁਣ ਇੰਟਰਐਕਟਿਵ, ਦਿਲਚਸਪ ਅਤੇ ਆਨੰਦਮਈ ਬਣ ਗਈ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਵਿਦਿਆਰਥੀਆਂ ਨੂੰ ਆਪਣੇ ਆਰਾਮ ਦੇ ਪਲਾਂ ਤੋਂ ਬਾਹਰ ਨਿਕਲਣਾ ਚਾਹੀਦਾ ਹੈ ਕਿਉਂਕਿ ਸੁਰੱਖਿਆ ਅਤੇ ਸਫਲਤਾ ਨਾਲ-ਨਾਲ ਨਹੀਂ ਚਲਦੇ। ਕੁਝ ਅਸਾਧਾਰਨ ਪ੍ਰਾਪਤ ਕਰਨ ਲਈ ਜੋਖਮ ਲੈਣਾ ਜ਼ਰੂਰੀ ਹੁੰਦਾ ਹੈ। ਗੂਗਲ ਵਰਗੀ ਵਿਸ਼ਵਵਿਆਪੀ ਕੰਪਨੀ ਨੇ ਵੀ ਇੱਕ ਗੈਰਾਜ ਤੋਂ ਸ਼ੁਰੂਆਤ ਕੀਤੀ ਸੀ। ਨਿਮਰ ਸ਼ੁਰੂਆਤ ਵੱਡਾ ਮੁਕਾਮ ਹਾਸਲ ਕਰਨ ਲਈ ਕੋਈ ਰੁਕਾਵਟ ਨਹੀਂ ਹੈ। ਮੈਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੋਵੇਂ ਸਾਦੇ ਪਿਛੋਕੜ ਤੋਂ ਆਏ ਹਾਂ। ਸਿਰਫ ਦ੍ਰਿੜਤਾ, ਇਮਾਨਦਾਰੀ ਅਤੇ ਵੱਡੇ ਸੁਪਨੇ ਦੇਖਣ ਦੀ ਹਿੰਮਤ ਮਾਇਨੇ ਰੱਖਦੀ ਹੈ।”

ਮਾਪਿਆਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਪਿਆਂ ਨੂੰ ਆਪਣੇ ਬੱਚਿਆਂ ‘ਤੇ ਕਰੀਅਰ ਦੇ ਵਿਕਲਪ ਨਹੀਂ ਥੋਪਣੇ ਚਾਹੀਦੇ। ਹਰ ਬੱਚੇ ਵਿੱਚ ਵਿਲੱਖਣ ਹੁਨਰ ਅਤੇ ਵੱਖੋ-ਵੱਖਰੇ ਸੁਪਨੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਆਪਣਾ ਰਸਤਾ ਚੁਣਨ ਦੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਹੈ। ਸਾਡੀ ਸਰਕਾਰ ਮਾਰਗਦਰਸ਼ਨ ਅਤੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਵਿਭਿੰਨ ਕਰੀਅਰ ਵਿਕਲਪਾਂ ਦੀ ਪੜਚੋਲ ਕਰਨ ਦੇ ਯੋਗ ਬਣਾਉਂਦੀ ਹੈ।”

ਸਰਕਾਰ ਦੇ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਸਿੱਖਿਆ ਵਿੱਚ ਮੋਹਰੀ ਬਣਾਉਣ ਲਈ ਮਜ਼ਬੂਤ ਸਿੱਖਿਆ ਪ੍ਰਣਾਲੀ ਵਿਕਸਿਤ ਕਰਨ ਲਈ ਵਚਨਬੱਧ ਹਾਂ। ਇਕਜੁੱਟ ਹੋ ਕੇ ਸਾਨੂੰ ਇੱਕ ਅਜਿਹਾ ਪੰਜਾਬ ਸਿਰਜਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਪ੍ਰਾਪਤ ਹੋਵੇ ਅਤੇ ਸਫਲ ਹੋਣ ਦਾ ਮੌਕਾ ਮਿਲੇ। ਇਹ ਸੁਧਾਰ ਸਿਰਫ਼ ਬੁਨਿਆਦੀ ਢਾਂਚੇ ਜਾਂ ਨਤੀਜਿਆਂ ਨੂੰ ਬਿਹਤਰ ਬਣਾਉਣ ਬਾਰੇ ਨਹੀਂ ਹਨ, ਸਗੋਂ ਉੱਤਮਤਾ, ਨਵੀਨਤਾ ਅਤੇ ਸਾਰਿਆਂ ਲਈ ਬਰਾਬਰ ਮੌਕੇ ਪੈਦਾ ਕਰਨ ਬਾਰੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਈਈ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਸਫਲਤਾ ਪੰਜਾਬ ਦੀ ਵਿਦਿਅਕ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਹੈ। ਇਹ ਨਿਰੰਤਰ ਸੁਧਾਰਾਂ, ਸਮਰਪਿਤ ਅਧਿਆਪਕਾਂ, ਸਹਾਇਕ ਮਾਪਿਆਂ ਅਤੇ ਦ੍ਰਿੜ ਵਿਦਿਆਰਥੀਆਂ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਵਿੱਚ ਨਿਵੇਸ਼ ਕਰਨਾ ਜਾਰੀ ਰੱਖਿਆ ਗਿਆ ਹੈ ਜਿਸ ਨਾਲ ਇੱਕ ਸਸ਼ਕਤ ਅਤੇ ਸੂਝਵਾਨ ਪੀੜ੍ਹੀ ਦਾ ਦ੍ਰਿਸ਼ਟੀਕੋਣ ਲਗਾਤਾਰ ਹਕੀਕਤ ਬਣਦਾ ਜਾ ਰਿਹਾ ਹੈ। ਅੰਤਰਰਾਸ਼ਟਰੀ ਅਧਿਆਪਕ ਸਿਖਲਾਈ, ਬਿਹਤਰ ਬੁਨਿਆਦੀ ਢਾਂਚੇ ਅਤੇ ਵਿਦਿਆਰਥੀ-ਕੇਂਦ੍ਰਿਤ ਨੀਤੀਆਂ ਵਰਗੀਆਂ ਪਹਿਲਕਦਮੀਆਂ ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਇੱਕ ਮਾਪਦੰਡ ਸਥਾਪਤ ਕੀਤਾ ਜਾ ਰਿਹਾ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ, ਖਾਸ ਕਰਕੇ ਸਿੱਖਿਆ ਵਿੱਚ ਦੇਸ਼ ਦੀ ਅਗਵਾਈ ਕਰੇਗਾ।”

ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੱਖਿਆ ਪ੍ਰਣਾਲੀ ਦੀ ਹਾਲਤ ਬਿਲਕੁੱਲ ਖਸਤਾ ਸੀ। ਵਿਦਿਆਰਥੀ ਆਪਣੀਆਂ ਉਮੀਦਾਂ ਗੁਆ ਚੁੱਕੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੰਤਰ ਯਤਨਾਂ ਅਤੇ ਸੁਧਾਰਾਂ ਰਾਹੀਂ, ਅਸੀਂ ਅਹਿਮ ਤਬਦੀਲੀ ਲਿਆਂਦੀ ਹੈ। ਅਸੀਂ ਹੁਣ ਵਿਦਿਆਰਥੀਆਂ ਦੀ ਪ੍ਰਗਤੀ ਦੇ ਵਿਆਪਕ ਰਿਕਾਰਡ ਰੱਖ ਰਹੇ ਹਾਂ, ਜਿਸ ਨਾਲ ਬਿਹਤਰ ਟਰੈਕਿੰਗ ਅਤੇ ਸਹਾਇਤਾ ਸੰਭਵ ਹੋ ਰਹੀ ਹੈ।”

ਸਫਲਤਾ ਪ੍ਰਾਪਤ ਕਰਨ ਲਈ ਅਹਿਮ ਚੁਣੌਤੀਆਂ ਨੂੰ ਪਾਰ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ। ਅੰਮ੍ਰਿਤਸਰ ਦੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਰਣਦੀਪ ਸਿੰਘ ਜਿਸ ਦੇ ਪਿਤਾ ਇੱਕ ਆਟੋ ਡਰਾਈਵਰ ਹਨ, ਨੇ ਕਿਹਾ, “ਮੈਨੂੰ ਸਕੂਲ ਵਿੱਚ ਦਾਖਲਾ ਲੈਣ ਤੋਂ ਬਾਅਦ ਹੀ ਜੇਈਈ ਬਾਰੇ ਪਤਾ ਲੱਗਾ। ਸਕੂਲ ਨੇ ਮੇਰੇ ਲਈ ਨਵੇਂ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਮੈਨੂੰ ਇਹ ਸੁਪਨਾ ਦੇਖਣ ਦਾ ਭਰੋਸਾ ਦਿੱਤਾ।”

ਹੁਸ਼ਿਆਰਪੁਰ ਤੋਂ ਪ੍ਰਿਆ ਭਾਰਦਵਾਜ ਨੇ ਕਿਹਾ, “ਮੇਰੇ ਪਿਤਾ ਦੇ ਦੇਹਾਂਤ ਤੋਂ ਬਾਅਦ ਮੇਰੇ ਪਰਿਵਾਰ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਰਕਾਰੀ ਸਹਾਇਤਾ ਨੇ ਸਾਡੀ ਜ਼ਿੰਦਗੀ ਨੂੰ ਬਹਾਲ ਕਰਨ ਵਿੱਚ ਸਾਡੀ ਮਦਦ ਕੀਤੀ ਅਤੇ ਮੈਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ।” ਪਟਿਆਲਾ ਤੋਂ ਨਵਜੋਤ ਕੌਰ ਨੇ ਕਿਹਾ, “ਮੇਰੇ ਸਕੂਲ ਵਿੱਚ ਬਿਹਤਰ ਸਹੂਲਤਾਂ ਅਤੇ ਸਿੱਖਣ ਦੇ ਮਾਹੌਲ ਨੇ ਮੇਰੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ।” ਡੇਰਾ ਬੱਸੀ ਤੋਂ ਮਨਪ੍ਰੀਤ ਕੌਰ ਨੇ ਕਿਹਾ, “ਵਿਦਿਅਕ ਕੈਂਪਾਂ ਨੇ ਮੈਨੂੰ ਅਕਾਦਮਿਕ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ।”

ਐਸਬੀਐਸ ਨਗਰ ਤੋਂ ਪ੍ਰਿਆ ਕੁਮਾਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈਣ ਤੋਂ ਬਾਅਦ ਸਰਕਾਰੀ ਸਕੂਲਾਂ ਪ੍ਰਤੀ ਮੇਰੀ ਸੋਚ ਪੂਰੀ ਤਰ੍ਹਾਂ ਬਦਲ ਗਈ। ਇਹ ਸਕੂਲ ਮੇਰੇ ਵਰਗੇ ਵਿਦਿਆਰਥੀਆਂ ਲਈ ਉਮੀਦ ਦੀ ਕਿਰਨ ਹਨ ਅਤੇ ਮੈਂ ਇਹ ਵੀ ਅਪੀਲ ਕਰਦੀ ਹਾਂ ਕਿ ਉਚੇਰੀ ਸਿੱਖਿਆ ਲਈ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇ।” ਮੁੱਲਾਂਪੁਰ ਗਰੀਬਦਾਸ ਤੋਂ ਪ੍ਰਭਜੋਤ ਸਿੰਘ ਨੇ ਕਿਹਾ, “ਮੌਕ ਟੈਸਟਾਂ ਅਤੇ ਅਕਾਦਮਿਕ ਸਹਾਇਤਾ ਨੇ ਮੈਨੂੰ ਸ਼ੰਕਿਆਂ ਨੂੰ ਦੂਰ ਕਰਨ ਅਤੇ ਵਿੱਤੀ ਰੁਕਾਵਟਾਂ ਦੇ ਬਾਵਜੂਦ ਬਿਹਤਰ ਕਾਰਗੁਜ਼ਾਰੀ ਕਰਨ ਵਿੱਚ ਮਦਦ ਕੀਤੀ।”

ਫਿਨਲੈਂਡ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਇੱਕ ਅਧਿਆਪਕ ਨੇ ਕਿਹਾ, “ਅੰਤਰਰਾਸ਼ਟਰੀ ਸਿੱਖਿਆ ਅਭਿਆਸਾਂ ਦੀ ਸੂਝ ਨੇ ਕਲਾਸਰੂਮ ਸਿੱਖਿਆ ਨੂੰ ਬਿਹਤਰ ਬਣਾ ਦਿੱਤਾ ਹੈ। ਇਹ ਤਜਰਬਾ ਨਾ ਸਿਰਫ਼ ਸਾਡੇ ਲਈ ਅਧਿਆਪਕਾਂ ਵਜੋਂ, ਸਗੋਂ ਸਾਡੇ ਵਿਦਿਆਰਥੀਆਂ ਲਈ ਵੀ ਪਰਿਵਰਤਨਸ਼ੀਲ ਰਿਹਾ ਹੈ ਜੋ ਹੁਣ ਨਵੀਨਤਾਕਾਰੀ ਅਤੇ ਪ੍ਰਭਾਵਸ਼ਾਲੀ ਸਿੱਖਣ ਵਿਧੀਆਂ ਤੋਂ ਲਾਭ ਲੈ ਰਹੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖਿਆ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 