• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

6 minutes ago
Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

5 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

16 minutes ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

57 minutes ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

1 hour ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

1 hour ago
ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

1 hour ago
ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

2 hours ago
ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

3 hours ago
Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

3 hours ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, November 26, 2026
No Result
View All Result
18 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

November 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਬਿਨਾ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਤੋਂ ਡਿਜੀਟਲ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਿਰਫ਼ ਯੋਗ ਪਰਿਵਾਰਾਂ ਦੀ ਚੋਣ ਯਕੀਨੀ ਬਣਾਈ ਗਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਵੰਡੀਆਂ; ਇਨ੍ਹਾਂ ਕਿੱਟਾਂ ਵਿੱਚ ਮੁਫ਼ਤ ਕਣਕ ਸਮੇਤ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ

View this post on Instagram

A post shared by Bhagwant Mann (@bhagwantmann1)

ਚੰਡੀਗੜ੍ਹ / ਮੋਗਾ, 26 ਨਵੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 10 ਲੱਖ ਲਾਭਪਾਤਰੀਆਂ ਤੱਕ ਭੋਜਨ ਸੁਰੱਖਿਆ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਸਿਰਫ਼ ਅਸਲ ਲੋੜਵੰਦਾਂ ਨੂੰ ਹੀ ਪਾਰਦਰਸ਼ੀ, ਡਿਜੀਟਲ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਉਨ੍ਹਾਂ ਦੇ ਹੱਕ ਦਿੱਤੇ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ, ਮੁੱਖ ਮੰਤਰੀ ਨੇ ਸਟੇਜ ‘ਤੇ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਕਿੱਟਾਂ ਵੰਡੀਆਂ, ਜਿਨ੍ਹਾਂ ਵਿੱਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸੀ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਈ-ਕੇ.ਵਾਈ.ਸੀ. ਮੁਕੰਮਲ ਹੋਣ ਤੋਂ ਬਾਅਦ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਸਾਰੀ ਪ੍ਰਕਿਰਿਆ ਇੱਕ ਡਿਜੀਟਲ, ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਅਸਲ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਦਖ਼ਲ ਤੋਂ ਉਨ੍ਹਾਂ ਦੇ ਹੱਕ ਦਿੱਤੇ ਜਾ ਸਕਣ।”

ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ਵਿੱਚ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੋਕਾਂ ਨੇ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਅਤੇ ਆਨਲਾਈਨ ਪਲੇਟਫਾਰਮਾਂ ਰਾਹੀਂ ਅਰਜ਼ੀਆਂ ਦਿੱਤੀਆਂ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਪਰਿਵਾਰਾਂ ਦੀ ਪਛਾਣ ਕਰਨ ਲਈ ਘਰ-ਘਰ ਜਾ ਕੇ ਤਸਦੀਕ ਕੀਤੀ ਗਈ।

ਲਾਭਪਾਤਰੀਆਂ ਦੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਨ ਲਈ ਡਿਜੀਟਲ ਡੇਟਾ ਅਤੇ ਨਿਰਪੱਖ ਅੰਕ-ਪ੍ਰਣਾਲੀ ਦੀ ਵਰਤੋਂ ਕੀਤੀ ਗਈ। ਇਹ ਮੁਹਿੰਮ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਚਲਾਈ ਗਈ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਸਿਰਫ਼ ਅਸਲ ਅਤੇ ਲੋੜਵੰਦ ਪਰਿਵਾਰਾਂ ਦੀ ਹੀ ਚੋਣ ਕੀਤੀ ਜਾਵੇ ਤਾਂ ਜੋ ਇਹ ਲਾਭ ਅਸਲ ਹੱਕਦਾਰਾਂ ਤੱਕ ਪਹੁੰਚ ਸਕਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਤਹਿਤ, ਪੰਜਾਬ ਵਿੱਚ ਇਸ ਸਮੇਂ 39.73 ਲੱਖ ਪਰਿਵਾਰਾਂ ਦੇ 1.36 ਕਰੋੜ ਲਾਭਪਾਤਰੀ ਹਨ।

ਨਵੇਂ ਰਾਸ਼ਨ ਕਾਰਡ ਧਾਰਕਾਂ ਲਈ ਵਾਧੂ ਲਾਭਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਨਵੇਂ ਰਾਸ਼ਨ ਕਾਰਡ ਧਾਰਕਾਂ ਨੂੰ ਇੱਕ ਵਿਸ਼ੇਸ਼ ‘ਮੇਰੀ ਰਸੋਈ’ ਕਿੱਟ ਦਿੱਤੀ ਜਾਵੇਗੀ, ਜਿਸ ਵਿੱਚ ਦੋ ਕਿਲੋ ਦਾਲਾਂ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਲਈ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫ਼ਤ ਕਣਕ ਦਾ ਲਾਭ ਵੀ ਜਾਰੀ ਰਹੇਗਾ।”

ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਹਰੇਕ ਯੋਗ ਪਰਿਵਾਰ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਾਧੂ ਲਾਭ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਦੇਣਗੇ ਅਤੇ ਸਮਾਜ ਦੇ ਸਭ ਤੋਂ ਗਰੀਬ ਤਬਕੇ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਨੂੰ ਹੋਰ ਮਜ਼ਬੂਤ ਕਰਨਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੰਤਿਮ ਲਾਭਪਾਤਰੀ ਸੂਚੀ ਵਿੱਚ ਸ਼ਾਮਲ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਐਸ.ਐਮ.ਐਸ. ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਐਸ.ਐਮ.ਐਸ. ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਪਰਿਵਾਰਾਂ ਨੂੰ ਜਾਣਕਾਰੀ ਦੇਣ ਲਈ ਆਈ.ਵੀ.ਆਰ.ਐਸ. ਸੁਨੇਹੇ ਅਤੇ ਪੱਤਰ ਵੀ ਭੇਜੇ ਜਾ ਰਹੇ ਹਨ। ਲਾਭਪਾਤਰੀ ਆਪਣੇ ਅਰਜ਼ੀ ਨੰਬਰਾਂ ਦੀ ਵਰਤੋਂ ਕਰਕੇ, ਉਸੇ ਪੋਰਟਲ ‘ਤੇ ਲੌਗਇਨ ਕਰਕੇ ਆਪਣੀ ਅਰਜ਼ੀ ਦੀ ਸਥਿਤੀ ਵੀ ਚੈੱਕ ਕਰ ਸਕਦੇ ਹਨ, ਜਿਸ ਰਾਹੀਂ ਉਨ੍ਹਾਂ ਨੇ ਅਰਜ਼ੀ ਦਿੱਤੀ ਸੀ।”

ਉਨ੍ਹਾਂ ਅੱਗੇ ਕਿਹਾ ਕਿ ਸਫ਼ਲ ਬਿਨੈਕਾਰਾਂ ਦੇ ਰਾਸ਼ਨ ਕਾਰਡਾਂ ਨੂੰ ਆਨਲਾਈਨ ਰਾਸ਼ਨ ਵੰਡ ਪ੍ਰਣਾਲੀ ਨਾਲ ਜੋੜਨ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ, “ਯੋਜਨਾ ਦਾ ਪੂਰਾ ਲਾਭ ਲੈਣ ਲਈ ਪਰਿਵਾਰ ਦੇ ਹਰੇਕ ਮੈਂਬਰ ਨੂੰ ਆਪਣੇ ਨਜ਼ਦੀਕੀ ਰਾਸ਼ਨ ਡਿਪੂ ‘ਤੇ ਜਾਣਾ ਪਵੇਗਾ ਅਤੇ ਈ-ਕੇ.ਵਾਈ.ਸੀ. ਤਸਦੀਕ ਮੁਕੰਮਲ ਕਰਨੀ ਪਵੇਗੀ।”

ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ ਤਸਦੀਕ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸਾਰੇ ਲਾਭਪਾਤਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਤੁਰੰਤ ਆਪਣੇ ਨਜ਼ਦੀਕੀ ਰਾਸ਼ਨ ਡਿਪੂ ਜਾਂ ਅਧਿਕਾਰਤ ਡੀਲਰ ਰਾਹੀਂ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰ ਲੈਣ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਐਨ.ਐਫ.ਐਸ.ਏ. ਤਹਿਤ ਮੁਫ਼ਤ ਕਣਕ ਪ੍ਰਾਪਤ ਕਰਨਾ ਜਾਰੀ ਰੱਖ ਸਕਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣਾ ਜਾਰੀ ਰੱਖਿਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਲਾਭ ਹਰ ਯੋਗ ਪਰਿਵਾਰ ਤੱਕ ਨਿਰਵਿਘਨ ਢੰਗ ਨਾਲ ਪਹੁੰਚਣ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

by Navjot
November 26, 2026
0

    ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਏ ਅਤੇ ਸ਼੍ਰੀਲੰਕਾ ਏ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ...

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

by Navjot
November 26, 2026
0

ਪਟਿਆਲਾ 26 ਨਵੰਬਰ (ਵਿਸ਼ਵ ਵਾਰਤਾ )ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਅੱਜ 26 ਨਵੰਬਰ ਨੂੰ ਪੰਜਾਬ ਚੈਪਟਰ ਵੱਲੋਂ ਪਟਿਆਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

by Navjot
November 26, 2026
0

    ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਏ ਅਤੇ ਸ਼੍ਰੀਲੰਕਾ ਏ...

Most Popular

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
4 days ago
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 