• Latest
  • Trending
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

17 minutes ago
ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

2 minutes ago
ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

7 minutes ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

35 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

40 minutes ago
Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

49 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

50 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

2 hours ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

2 hours ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

2 hours ago
ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

2 hours ago
ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

2 hours ago
Hindi News
English News
Thursday, November 26, 2026
No Result
View All Result
15 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਲਾਭਪਾਤਰੀਆਂ ਨੇ ਵਿੱਤੀ ਆਜ਼ਾਦੀ ਦੀਆਂ ਹੌਸਲਾ ਵਧਾਊ ਕਹਾਣੀਆਂ ਕੀਤੀਆਂ ਸਾਂਝੀਆਂ, ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

November 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

* ਲਾਭਪਾਤਰੀਆਂ ਨੇ ਵਿੱਤੀ ਆਜ਼ਾਦੀ ਦੀਆਂ ਹੌਸਲਾ ਵਧਾਊ ਕਹਾਣੀਆਂ ਕੀਤੀਆਂ ਸਾਂਝੀਆਂ, ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
* ਮਹੀਨਾਵਾਰ ਵਿੱਤੀ ਸਹਾਇਤਾ ਮੇਰੀ ਪੋਤੀ ਦੇ ਪਾਲਣ-ਪੋਸ਼ਣ ਅਤੇ ਉਸ ਦੀ ਪੜ੍ਹਾਈ ਵਿੱਚ ਮਦਦ ਕਰ ਰਹੀ ਹੈ: ਲਾਭਪਾਤਰੀ ਪਰਮਜੀਤ ਕੌਰ
* ਮੇਰੇ ਖਾਤੇ ਵਿੱਚ ਸਿੱਧੇ ਆ ਰਹੇ ਪੈਸੇ ਮੇਰੇ ਮਜ਼ਦੂਰ ਪਿਤਾ ‘ਤੇ ਬੋਝ ਪਾਏ ਬਿਨਾਂ ਮੇਰੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਕਰ ਰਹੇ ਹਨ: ਨਵਜੋਤ ਕੌਰ, ਵਿਦਿਆਰਥਣ
* ਯੋਜਨਾ ਤਹਿਤ ਮਿਲੀ ਸਨਮਾਨ ਰਾਸ਼ੀ ਨੇ ਔਰਤਾਂ ਨੂੰ ਡਾਕਟਰੀ ਅਤੇ ਘਰੇਲੂ ਖ਼ਰਚੇ ਪੂਰੇ ਕਰਨ ਵਿੱਚ ਮਦਦ ਕੀਤੀ ਹੈ: ਵੀਨਾ ਸ਼ਰਮਾ, ਸਤਿਕਾਰ ਸਖੀ ਲਾਭਪਾਤਰੀ
* ਸਾਡੇ ਪਿੰਡ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਮਿਲ ਰਹੀ ਹੈ, ਜਦੋਂ ਕਿ ‘ਸਤਿਕਾਰ ਸਖੀ’ ਪਹਿਲਕਦਮੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ: ਤਨਵੀਰ ਕੌਰ, ਲਾਭਪਾਤਰੀ
* ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ’ ਮਹਾਂ ਰੈਲੀ ਵਿੱਚ ਸਟੇਜ ਤੋਂ ਲਾਭਪਾਤਰੀਆਂ ਨੇ ਸਾਂਝੇ ਕੀਤੇ ਆਪਣੇ ਤਜਰਬੇ

ਸਮਾਰਟ ਰਾਸ਼ਨ ਕਾਰਡਾਂ ਅਤੇ ਰਾਸ਼ਨ ਕਿੱਟਾਂ ਦੇ ਵੰਡ ਸਮਾਰੋਹ ਦੌਰਾਨ ਪਿੰਡ ਨੱਥੂਵਾਲਾ ਜਦੀਦ, ਜ਼ਿਲ੍ਹਾ ਮੋਗਾ ਤੋਂ LIVE ——— स्मार्ट राशन कार्डों और राशन किटों के वितरण समारोह के दौरान गाँव नत्थूवाला जदीद, ज़िला मोगा से LIVE https://t.co/g478kBggsh

— Bhagwant Mann (@BhagwantMann) November 26, 2026

ਚੰਡੀਗੜ੍ਹ / ਮੋਗਾ; 26 ਨਵੰਬਰ (ਵਿਸ਼ਵ ਵਾਰਤਾ);- ਮੋਗਾ ਵਿਖੇ ‘ਖ਼ੁਸ਼ਹਾਲ ਪੰਜਾਬ’ ਮਹਾਂ ਰੈਲੀ ਦੌਰਾਨ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਪ੍ਰਭਾਵ ਉਸ ਸਮੇਂ ਸਾਕਾਰ ਹੁੰਦਾ ਦਿਖਾਈ ਦਿੱਤਾ, ਜਦੋਂ ਮਹਿਲਾ ਲਾਭਪਾਤਰੀਆਂ ਨੇ ਸਟੇਜ ‘ਤੇ ਆ ਕੇ ਦੱਸਿਆ ਕਿ ਕਿਵੇਂ ਇਸ ਮਹੀਨਾਵਾਰ ਵਿੱਤੀ ਸਹਾਇਤਾ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਲਾਭਪਾਤਰੀਆਂ ਨੇ ਘਰੇਲੂ ਲੋੜਾਂ, ਬੱਚਿਆਂ ਦੀ ਪੜ੍ਹਾਈ, ਦਵਾਈਆਂ ਅਤੇ ਹੋਰ ਜ਼ਰੂਰੀ ਖ਼ਰਚਿਆਂ ਲਈ ਇਸ ਰਾਸ਼ੀ ਦੀ ਵਰਤੋਂ ਕਰਨ ਬਾਰੇ ਗੱਲ ਕੀਤੀ ਅਤੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਦੀਆਂ ਗੱਲਾਂ ਤੋਂ ਪਤਾ ਲੱਗਿਆ ਕਿ ਕਿਵੇਂ ਸਿੱਧੀ ਵਿੱਤੀ ਸਹਾਇਤਾ ਔਰਤਾਂ ਨੂੰ ਵਧੇਰੇ ਆਜ਼ਾਦੀ ਅਤੇ ਸਵੈ-ਮਾਣ ਨਾਲ ਰੋਜ਼ਾਨਾ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰ ਰਹੀ ਹੈ।

ਆਪਣਾ ਤਜਰਬਾ ਸਾਂਝਾ ਕਰਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਲਾਭਪਾਤਰੀ ਪਰਮਜੀਤ ਕੌਰ ਨੇ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਹਿ ਦਿਲੋਂ ਧੰਨਵਾਦੀ ਹਾਂ। ਮੈਨੂੰ ਹਰ ਮਹੀਨੇ ਪੈਸੇ ਮਿਲਦੇ ਹਨ ਅਤੇ ਮੈਂ ਇਨ੍ਹਾਂ ਵਿੱਚੋਂ ਕੁੱਝ ਪੈਸੇ ਘਰੇਲੂ ਖ਼ਰਚਿਆਂ ਲਈ ਵਰਤਦੀ ਹਾਂ। ਮੇਰੀ ਇੱਕ ਪੋਤੀ ਹੈ, ਜਿਸ ਦੀ ਮਾਂ ਦਾ ਦੇਹਾਂਤ ਹੋ ਚੁੱਕਾ ਹੈ। ਮੇਰੇ ਪਰਿਵਾਰ ਦੇ ਹੋਰ ਮੈਂਬਰ ਵੀ ਅਕਾਲ ਚਲਾਣਾ ਕਰ ਗਏ ਹਨ। ਮੈਂ ਇਸ ਪੈਸੇ ਦੀ ਵਰਤੋਂ ਉਸ ਦੀ ਪੜ੍ਹਾਈ ਦਾ ਧਿਆਨ ਰੱਖਣ ਅਤੇ ਉਸ ਲਈ ਕੱਪੜੇ ਖਰੀਦਣ ਵਾਸਤੇ ਕਰਦੀ ਹਾਂ। ਇਹ ਯੋਜਨਾ ਬਹੁਤ ਲਾਹੇਵੰਦ ਸਾਬਤ ਹੋਈ ਹੈ। ਇਹ ਜਾਰੀ ਰਹਿਣੀ ਚਾਹੀਦੀ ਹੈ। ਅਸੀਂ ਚਾਹੁੰਦੇ ਹਾਂ ਕਿ ਇਹੀ ਸਰਕਾਰ ਵਾਰ-ਵਾਰ ਸੱਤਾ ਵਿੱਚ ਆਵੇ।”

ਵਿਦਿਆਰਥਣ ਅਤੇ ਲਾਭਪਾਤਰੀ ਨਵਜੋਤ ਕੌਰ ਨੇ ਦੱਸਿਆ ਕਿ ਕਿਵੇਂ ਇਸ ਯੋਜਨਾ ਨੇ ਉਸ ਦੇ ਪਰਿਵਾਰ ‘ਤੇ ਵਿੱਤੀ ਦਬਾਅ ਘਟਾਇਆ ਹੈ ਅਤੇ ਉਸ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਕੀਤੀ ਹੈ। ਉਸ ਨੇ ਕਿਹਾ, “ਮੁੱਖ ਮੰਤਰੀ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਮੈਨੂੰ ਇਸ ਯੋਜਨਾ ਤਹਿਤ ਪੈਸੇ ਮਿਲੇ ਹਨ। ਮੈਨੂੰ ਇਸ ਗੱਲ ਦੀ ਬਹੁਤ ਖ਼ੁਸ਼ੀ ਹੈ ਕਿ ਇਹ ਪੈਸੇ ਮੇਰੇ ਬੈਂਕ ਖਾਤੇ ਵਿੱਚ ਪਹੁੰਚ ਗਏ ਹਨ ਕਿਉਂਕਿ ਇਸ ਨਾਲ ਮੈਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਮਿਲਦੀ ਹੈ। ਮੇਰੇ ਪਿਤਾ ਜੀ ਇੱਕ ਮਜ਼ਦੂਰ ਹਨ ਅਤੇ ਬਹੁਤ ਸਖ਼ਤ ਮਿਹਨਤ ਕਰਦੇ ਹਨ। ਪਹਿਲਾਂ, ਜਦੋਂ ਮੈਨੂੰ ਛੋਟੀਆਂ-ਮੋਟੀਆਂ ਚੀਜ਼ਾਂ ਲਈ ਵੀ ਪੈਸਿਆਂ ਦੀ ਲੋੜ ਹੁੰਦੀ ਸੀ, ਭਾਵੇਂ ਆਪਣੇ ਲਈ ਕੁਝ ਖਰੀਦਣਾ ਹੋਵੇ ਜਾਂ ਕਿਤਾਬਾਂ ਖਰੀਦਣੀਆਂ ਹੋਣ, ਮੈਨੂੰ ਆਪਣੇ ਪਿਤਾ ਜੀ ਤੋਂ ਪੈਸੇ ਮੰਗਣੇ ਪੈਂਦੇ ਸਨ। ਸਾਡੇ ਲਈ ਆਪਣੇ ਖ਼ਰਚੇ ਪੂਰੇ ਕਰਨੇ ਬਹੁਤ ਔਖੇ ਸਨ।”
ਉਸ ਨੇ ਅੱਗੇ ਕਿਹਾ, “ਹੁਣ ਇਹ ਪੈਸੇ ਸਿੱਧੇ ਮੇਰੇ ਖਾਤੇ ਵਿੱਚ ਆਉਣ ਨਾਲ ਮੈਂ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਨਾਲ-ਨਾਲ ਆਪਣੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹਾਂ। ਮੈਂ ਸਾਡੇ ਮੁੱਖ ਮੰਤਰੀ, ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਨੂੰ ਸੰਭਵ ਬਣਾਉਣ ਵਾਲੇ ਹਰ ਵਿਅਕਤੀ ਦੀ ਬਹੁਤ ਧੰਨਵਾਦੀ ਹਾਂ। ਮੈਂ ਉਨ੍ਹਾਂ ਦੀ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਮੇਰੀ ਇੱਛਾ ਹੈ ਕਿ ਇਹੀ ਸਰਕਾਰ ਸੱਤਾ ਵਿੱਚ ਬਣੀ ਰਹੇ ਅਤੇ ਭਗਵੰਤ ਸਿੰਘ ਮਾਨ ਹੀ ਮੁੱਖ ਮੰਤਰੀ ਬਣੇ ਰਹਿਣ।”

ਮੋਗਾ ਦੀ ਇੱਕ ਹੋਰ ਲਾਭਪਾਤਰੀ ਵੀਨਾ ਸ਼ਰਮਾ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਲਈ ਠੋਸ ਵਿੱਤੀ ਸਹਾਇਤਾ ਸਾਬਤ ਹੋਈ ਹੈ। ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਵਾਂ ਅਤੇ ਧੀਆਂ ਲਈ ਇੱਕ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਮਹੀਨੇ 1,000 ਰੁਪਏ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਦੋ ਮੌਕਿਆਂ ‘ਤੇ ਸਾਡੇ ਬੈਂਕ ਖਾਤਿਆਂ ਵਿੱਚ ਤਿੰਨ-ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਮ੍ਹਾਂ ਕਰਵਾਈਆਂ ਗਈਆਂ ਹਨ।”

ਜ਼ਰੂਰੀ ਖ਼ਰਚਿਆਂ ਨੂੰ ਪੂਰਾ ਕਰਨ ਵਿੱਚ ਇਸ ਸਹਾਇਤਾ ਦੇ ਮਹੱਤਵ ਦੀ ਗੱਲ ਕਰਦਿਆਂ ਵੀਨਾ ਸ਼ਰਮਾ ਨੇ ਅੱਗੇ ਕਿਹਾ, “ਲਾਭਪਾਤਰੀਆਂ ਦੇ ਖ਼ਾਤਿਆਂ ਵਿੱਚ 6,000 ਰੁਪਏ ਆਏ ਹਨ, ਜੋ ਔਰਤਾਂ ਲਈ ਬਹੁਤ ਮਹੱਤਵਪੂਰਨ ਹਨ। ਮੇਰੀਆਂ ਕਈ ਸਹੇਲੀਆਂ ਸਮੇਤ ਅਜਿਹੀਆਂ ਬਹੁਤ ਸਾਰੀਆਂ ਔਰਤਾਂ ਸਨ, ਜਿਨ੍ਹਾਂ ਦੇ ਜ਼ਰੂਰੀ ਕੰਮ ਪੈਸੇ ਨਾ ਹੋਣ ਕਾਰਨ ਰੁਕ ਜਾਂਦੇ ਸਨ। ਕਈ ਦਵਾਈਆਂ ਨਹੀਂ ਖ਼ਰੀਦ ਸਕਦੀਆਂ ਸਨ, ਜਦੋਂ ਕਿ ਕਈ ਹੋਰ ਘਰੇਲੂ ਖ਼ਰਚੇ ਪੂਰੇ ਕਰਨ ਤੋਂ ਅਸਮਰੱਥ ਸਨ। ਇਸ ਸਹਾਇਤਾ ਨਾਲ ਸਾਨੂੰ ਬਹੁਤ ਵੱਡਾ ਫਾਇਦਾ ਹੋਇਆ ਹੈ।”

ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਹੁਤ ਧੰਨਵਾਦੀ ਹਾਂ। ਮੈਂ ਇੱਥੇ ਹਾਜ਼ਰ ਹਰ ਵਿਅਕਤੀ ਨੂੰ ਇੱਕ ਵਾਰ ਫਿਰ ਜ਼ੋਰਦਾਰ ਅਪੀਲ ਕਰਦੀ ਹਾਂ ਕਿ ਅਗਲੀ ਸਰਕਾਰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੀ ਬਣਨੀ ਚਾਹੀਦੀ ਹੈ। ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਸ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣਾ ਚਾਹੀਦਾ ਹੈ।”

ਪਿੰਡ ਝੰਡੇਆਣਾ ਸ਼ਰਕੀ ਦੀ ਲਾਭਪਾਤਰੀ ਤਨਵੀਰ ਕੌਰ, ਜੋ ‘ਮਹਿਲਾ ਸਤਿਕਾਰ ਸਖੀ’ ਵਜੋਂ ਵੀ ਕੰਮ ਕਰ ਰਹੀ ਹੈ, ਨੇ ‘ਸਖੀ’ ਪਹਿਲਕਦਮੀ ਰਾਹੀਂ ਔਰਤਾਂ ਨੂੰ ਮਿਲਣ ਵਾਲੇ ਵਾਧੂ ਮੌਕਿਆਂ ਬਾਰੇ ਗੱਲ ਕੀਤੀ। ਉਸ ਨੇ ਕਿਹਾ, “ਮੈਂ ਪਿੰਡ ਝੰਡੇਆਣਾ ਸ਼ਰਕੀ ਤੋਂ ਹਾਂ, ਜਿੱਥੇ ਮੈਂ ਮਹਿਲਾ ਸਤਿਕਾਰ ਸਖੀ ਵਜੋਂ ਕੰਮ ਕਰ ਰਹੀ ਹਾਂ। ਮੈਨੂੰ ਇਸ ਵਿਵਸਥਾ ਤੋਂ ਦੂਹਰਾ ਲਾਭ ਮਿਲ ਰਿਹਾ ਹੈ ਕਿਉਂਕਿ ਮੈਨੂੰ ਯੋਜਨਾ ਤਹਿਤ ਹਰ ਮਹੀਨੇ 1,500 ਰੁਪਏ ਮਿਲਦੇ ਹਨ ਅਤੇ ਸਖੀਆਂ ਲਈ ਸ਼ੁਰੂ ਕੀਤੀ ਯੋਜਨਾ ਤਹਿਤ ਪਹਿਲੀ ਕਿਸ਼ਤ ਵੀ ਮੇਰੇ ਖਾਤੇ ਵਿੱਚ ਆ ਗਈ ਹੈ।”

ਆਪਣੇ ਪਿੰਡ ਦੀਆਂ ਔਰਤਾਂ ਦੇ ਹੁੰਗਾਰੇ ਬਾਰੇ ਦੱਸਦਿਆਂ ਤਨਵੀਰ ਕੌਰ ਨੇ ਅੱਗੇ ਕਿਹਾ, “ਮੇਰੇ ਪਿੰਡ ਦੀਆਂ ਵੱਡੀ ਗਿਣਤੀ ਔਰਤਾਂ ਨੂੰ ਇਹ ਪੈਸੇ ਮਿਲੇ ਹਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਹੋਰ ਵੀ ਕਈ ਔਰਤਾਂ, ਜੋ ਪਹਿਲਾਂ ਘਰਾਂ ਵਿੱਚ ਵਿਹਲੀਆਂ ਬੈਠੀਆਂ ਸਨ, ਨੂੰ ਸਖੀ ਪਹਿਲਕਦਮੀ ਰਾਹੀਂ ਰੋਜ਼ਗਾਰ ਮਿਲਿਆ ਹੈ। ਉਹ ਵੀ ਬਹੁਤ ਸ਼ੁਕਰਗੁਜ਼ਾਰ ਹਨ। ਮੈਂ ਸਾਰਿਆਂ ਦਾ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਨਾ ਚਾਹੁੰਦੀ ਹਾਂ।”
ਰੈਲੀ ਦੌਰਾਨ ਲਾਭਪਾਤਰੀਆਂ ਵੱਲੋਂ ਸਾਂਝੇ ਕੀਤੇ ਗਏ ਤਜਰਬਿਆਂ ਨੇ ਵੱਖ-ਵੱਖ ਹਾਲਾਤ ਵਿੱਚ ਇਸ ਯੋਜਨਾ ਦੇ ਪ੍ਰਭਾਵ ਨੂੰ ਸਾਹਮਣੇ ਲਿਆਂਦਾ, ਜਿਸ ਵਿੱਚ ਵਿਦਿਆਰਥਣਾਂ ਦੀ ਪੜ੍ਹਾਈ ਵਿੱਚ ਮਦਦ ਕਰਨ ਅਤੇ ਪਰਿਵਾਰਕ ਮੈਂਬਰਾਂ ਦੀ ਦੇਖਭਾਲ ਕਰਨ ਤੋਂ ਲੈ ਕੇ ਡਾਕਟਰੀ ਅਤੇ ਘਰੇਲੂ ਖ਼ਰਚਿਆਂ ਨੂੰ ਪੂਰਾ ਕਰਨਾ ਸ਼ਾਮਲ ਹੈ। ਉਨ੍ਹਾਂ ਦੇ ਬਿਆਨਾਂ ਨੇ ਪਿੰਡ ਪੱਧਰ ‘ਤੇ ਔਰਤਾਂ ਤੱਕ ਮੌਕੇ ਪਹੁੰਚਾਉਣ ਵਿੱਚ ‘ਮਹਿਲਾ ਸਤਿਕਾਰ ਸਖੀ’ ਪਹਿਲਕਦਮੀ ਦੀ ਭੂਮਿਕਾ ਦੀ ਵੀ ਨਿਸ਼ਾਨਦੇਹੀ ਕੀਤੀ।

Tags: BREAKING NEWSChief Minister Bhagwant Singh MannPUNJAB CMpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

by Ankit
November 26, 2026
0

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਸਾਹਿਬਜ਼ਾਦਾ...

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

by Ankit
November 26, 2026
0

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਵਿਦਿਆਰਥੀਆਂ ਨੇ ਪੋਸਟਰ ਮੁਕਾਬਲਿਆਂ ਅਤੇ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ...

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

by Ankit
November 26, 2026
0

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ ਚੰਡੀਗੜ੍ਹ, 26...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

by Ankit
November 26, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ ਪੁਲਿਸ ਟੀਮਾਂ ਨੇ 194 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

by Ankit
November 26, 2026
0

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਸਾਹਿਬਜ਼ਾਦਾ...

Most Popular

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

by Ranjit Singh
3 weeks ago
0

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ - ਪੰਜਾਬ ਪੁਲਿਸ ਵੱਲੋਂ 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 