• Latest
  • Trending
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

31 minutes ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

2 hours ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

2 hours ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

2 hours ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

5 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

5 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

5 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

5 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

6 hours ago
Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 6, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਲੋਕਾਂ ਨੂੰ ਡਰਾਉਣਾ ਅਤੇ ਹਿੰਸਾ ਕਰਵਾ ਕੇ ਵੋਟਾਂ ਮੰਗਣਾ ਭਾਜਪਾ ਦੀ ਚੋਣ ਰਣਨੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਭਾਜਪਾ ਨੂੰ ਆਪਣੀਆਂ ਘਿਣਾਉਣੀਆਂ ਕਾਰਵਾਈਆਂ ਤੁਰੰਤ ਬੰਦ ਕਰਨੀਆਂ ਚਾਹੀਦੀਆਂ; ਸ਼ਾਂਤੀ ਪਸੰਦ ਪੰਜਾਬੀ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਧਰਤੀ ‘ਤੇ ਨਫ਼ਰਤ ਦੇ ਬੀਜ ਬੀਜਣ ਵਾਲੇ ਕਦੇ ਸਫ਼ਲ ਨਹੀਂ ਹੋਣਗੇ..ਭਾਜਪਾ ਆਪਣੀਆਂ ਘਿਣਾਉਣੀਆਂ ਚਾਲਾਂ ਤੇ ਡਰ ਦੀ ਰਾਜਨੀਤੀ ਤੋਂ ਬਾਜ਼ ਆਵੇ। ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਇੱਥੇ ਬੰਗਾਲ ਵਾਲੇ ਫਾਰਮੂਲੇ ਨਹੀਂ ਚੱਲਣੇ। ਪੰਜਾਬੀ ਆਪਣੀ ਅਮਨ-ਸ਼ਾਂਤੀ ਦੀ ਰਾਖੀ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ.. pic.twitter.com/Z1jCkHDQee

— Bhagwant Mann (@BhagwantMann) May 6, 2026

ਰੋਪੜ, 6 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ।

ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’
ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।”

‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

ਸੂਬੇ ਵਿੱਚ ਹਾਲ ਹੀ ’ਚ ਹੋਏ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਰਾਜਨੀਤਕ ਸੋਚ ਨੂੰ ਜ਼ਾਹਰ ਕਰਦੀਆਂ ਹਨ, ਜਿਸ ਦਾ ਉਦੇਸ਼ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਸਿਰਜ ਕੇ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਵੱਲੋਂ ਚੋਣਾਂ ਵਾਲੇ ਹਰ ਸੂਬੇ ਵਿੱਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਲੋਕ ਪਹਿਲਾਂ ਹੀ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦਾ ਲਾਹਾ ਲੈਣਾ ਚਾਹੁੰਦੀ ਹੈ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਹੁਣ ਜਦੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋ ਗਿਆ ਹੈ ਤਾਂ ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ। ਇਸ ਤੋਂ ਬੁਖ਼ਲਾ ਕੇ ਭਾਜਪਾ ਹੁਣ ਪੰਜਾਬ ਦੀ ਔਖੀ ਕਮਾਈ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।’’

ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਸਪੱਸ਼ਟ ਤੌਰ ’ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਰਾਜਨੀਤਿਕ ਤੌਰ ’ਤੇ ਚੌਕਸ ਹਨ। ਉਹ ਅਜਿਹੀਆਂ ਚਾਲਾਂ ਪਿੱਛੇ ਲੁਕੇ ਫੁੱਟ ਪਾਊ ਏਜੰਡੇ ਨੂੰ ਭਲੀਭਾਂਤ ਸਮਝਦੇ ਹਨ।”

ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।”

ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’’

ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ, ਸੂਬੇ ਦੀ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਅਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Tags: BREAKING NEWSBreaking news in PunjabiLatest Punjab news in PunjabiPUNJABPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

by Navjot
2 weeks ago
0

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 