• Latest
  • Trending
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਜ਼ਮਾਨਤ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਉਮਰ ਕੈਦ ਦੀ ਸਜ਼ਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 7, 2026
in ਖਬਰਾਂ, ਪੰਜਾਬ
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

• ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਜ਼ਮਾਨਤ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਉਮਰ ਕੈਦ ਦੀ ਸਜ਼ਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਜ਼ਾਦ ਘੁੰਮਦੇ ਸਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਵੀ ਲਿਆਂਦਾ ਜਾਵੇਗਾ; ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਥਾਣਾ ਪੱਧਰ `ਤੇ ਕੋਈ ਜ਼ਮਾਨਤ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਵਿੱਚ ਭਾਈਚਾਰਾ ਬਹੁਤ ਮਜ਼ਬੂਤ ਹੈ; ਸਿੱਖਾਂ ਅਤੇ ਹਿੰਦੂਆਂ ਨੂੰ ਇੱਕ ਦੂਜੇ ਵਿਰੁੱਧ ਖੜ੍ਹਾ ਕਰਨ ਦੀ ਭਾਜਪਾ ਅਤੇ ਅਕਾਲੀਆਂ ਦੀ ਸਾਜ਼ਿਸ਼ ਨਾਕਾਮ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਜਲੰਧਰ ਅਤੇ ਅੰਮ੍ਰਿਤਸਰ ਵਿੱਚ ਬੰਬ ਧਮਾਕੇ, ਭਾਜਪਾ ਦੀਆਂ ਪੰਜਾਬ ਵਿੱਚ ਚੋਣ ਤਿਆਰੀਆਂ ਦੇ ਸੰਕੇਤ ਹਨ; ਉਹ ਜਿੱਥੇ ਵੀ ਜਾਂਦੇ ਹਨ, ਲੋਕਾਂ ਨੂੰ ਵੰਡਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਦਹਾਕਿਆਂ ਤੋਂ ਅਤਿਵਾਦ ਦੇ ਜ਼ਖ਼ਮਾਂ ਦਾ ਸਾਹਮਣਾ ਕਰਨ ਵਾਲਾ ਪੰਜਾਬ, ਹੁਣ ਪਹਿਲੀ ਵਾਰ ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲਾਂ ਦੇ ਨਿਰਮਾਣ ਨਾਲ ਤਰੱਕੀ ਦੇ ਰਾਹ `ਤੇ ਵਧ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਭਾਜਪਾ ਪੰਜਾਬ ਤੋਂ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣਾ ਚਾਹੁੰਦੀ ਹੈ ਅਤੇ ਪੰਜਾਬ ਦਾ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਸੌਂਪ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀ

ਜਲੰਧਰ, 7 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ ਹੈ। ਪਿਛਲੀਆਂ ਸਰਕਾਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਆਜ਼ਾਦ ਘੁੰਮਣ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ` ਸਰਕਾਰ ਨੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਬਣਾਇਆ ਹੈ।

ਭਾਜਪਾ ਅਤੇ ਅਕਾਲੀਆਂ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਸਿਆਸੀ ਲਾਭ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਏਕਤਾ ਦੀ ਮਜ਼ਬੂਤ ਪਰੰਪਰਾ ਸਾਹਮਣੇ ਅਸਫ਼ਲ ਹੋ ਜਾਣਗੀਆਂ। ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਨੂੰ ਪੰਜਾਬ ਵਿੱਚ ਭਾਜਪਾ ਦੇ ਰਾਜਨੀਤਿਕ ਦਾਖ਼ਲੇ ਨਾਲ ਜੋੜਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਜਿੱਥੇ ਵੀ ਜਾਂਦੀ ਹੈ, ਚੋਣਾਂ ਤੋਂ ਪਹਿਲਾਂ ਡਰ, ਅਸ਼ਾਂਤੀ ਅਤੇ ਵੰਡੀਆਂ ਪਵਾਉਂਦੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਤੋਂ ਬਾਅਦ ਪੰਜਾਬ ਸਰਕਾਰ ਜਲਦੀ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਲਿਆਏਗੀ, ਜਿਸ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਸਾਨ ਜ਼ਮਾਨਤ ਪੂਰੀ ਤਰ੍ਹਾਂ ਬੰਦ ਕੀਤੀ ਜਾਵੇਗੀ।

ਜਲੰਧਰ ਤੋਂ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਮਪੁਰ ਅਤੇ ਕਰਤਾਰਪੁਰ ਵਿਖੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਖ਼ੁਦ ਬੇਅਦਬੀ ਵਿੱਚ ਸ਼ਾਮਲ ਸਨ ਅਤੇ ਇਸ ਲਈ ਉਨ੍ਹਾਂ ਕੋਲ ਕਾਨੂੰਨ ਦਾ ਵਿਰੋਧ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੀ ਕਾਨੂੰਨ ਨੂੰ ਮਜ਼ਬੂਤ ਕਰ ਸਕਦੀਆਂ ਸਨ ਪਰ ਉਨ੍ਹਾਂ ਜਾਣ-ਬੁੱਝ ਕੇ ਅਜਿਹਾ ਨਹੀਂ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਅਕਾਲੀਆਂ ਨੂੰ ਇਹ ਮੰਨ ਕੇ ਵੋਟ ਪਾਉਂਦੇ ਰਹੇ ਕਿ ਉਹ ਬਾਬਾ ਨਾਨਕ ਦੇ ਆਦਰਸ਼ਾਂ ਦੀ ਨੁਮਾਇੰਦਗੀ ਕਰਦੇ ਹਨ, ਪਰ ਉਨ੍ਹਾਂ ਨੇ ਗੁਰੂਆਂ ਦੀਆਂ ਪਵਿੱਤਰ ਸਿੱਖਿਆਵਾਂ ਦਾ ਨਿਰਾਦਰ ਕੀਤਾ। ਅਕਾਲੀਆਂ ਨੂੰ ਛੱਡ ਕੇ ਪੂਰੀ ਸਿੱਖ ਸੰਗਤ ਇਸ ਬੇਅਦਬੀ ਵਿਰੋਧੀ ਕਾਨੂੰਨ ਦਾ ਸਵਾਗਤ ਕਰ ਰਹੀ ਹੈ।”

ਯਾਤਰਾ ਦੌਰਾਨ ਲੋਕਾਂ ਵੱਲੋਂ ਦਿੱਤੇ ਗਏ ਅਥਾਹ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਜ਼ਿੰਮੇਵਾਰੀ ਬਖ਼ਸ਼ੀ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਕੁੱਝ ਦਿਨਾਂ ਬਾਅਦ ਹੀ ਪੰਜਾਬੀਆਂ ਨੂੰ ਬੇਅਦਬੀ ਦੀਆਂ ਦਰਦਨਾਕ ਖ਼ਬਰਾਂ ਸੁਣਨੀਆਂ ਪੈਂਦੀਆਂ ਸਨ ਪਰ ਦੋਸ਼ੀ ਅਕਸਰ ਬਚ ਜਾਂਦੇ ਸਨ ਕਿਉਂਕਿ ਕਾਨੂੰਨ ਕਮਜ਼ੋਰ ਸੀ। ਲੋਕਾਂ ਦੇ ਆਸ਼ੀਰਵਾਦ ਅਤੇ ਪਰਮਾਤਮਾ ਦੀ ਮਿਹਰ ਸਦਕਾ ਸਾਨੂੰ ਇਸ ਕਾਨੂੰਨ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਿਆ।”

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਾਰ-ਵਾਰ ਦਾਅਵਾ ਕਰਦੀਆਂ ਰਹੀਆਂ ਹਨ ਕਿ ਇਹ ਕਾਨੂੰਨ ਕਦੇ ਵੀ ਪਾਸ ਨਹੀਂ ਹੋਵੇਗਾ, ਰਾਸ਼ਟਰਪਤੀ ਕੋਲ ਫਸ ਜਾਵੇਗਾ ਜਾਂ ਰਾਜਪਾਲ ਦੀ ਪ੍ਰਵਾਨਗੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਦੇ ਸਭ ਤੋਂ ਵਧੀਆ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਨੂੰਨ ਸੰਵਿਧਾਨਕ ਤੌਰ `ਤੇ ਮਜ਼ਬੂਤ ਅਤੇ ਭਵਿੱਖ ਲਈ ਢੁਕਵਾਂ ਹੋਵੇ। ਉਨ੍ਹਾਂ ਕਿਹਾ, “ਹੁਣ ਜੇ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਤਾਂ ਐਫ.ਆਈ.ਆਰ. ਤੋਂ ਬਾਅਦ ਕੋਈ ਜ਼ਮਾਨਤ ਨਹੀਂ ਹੋਵੇਗੀ। ਘੱਟੋ-ਘੱਟ ਸਜ਼ਾ 10 ਸਾਲ ਦੀ ਕੈਦ ਹੋਵੇਗੀ ਅਤੇ ਇਹ ਉਮਰ ਕੈਦ ਤੱਕ ਵਧ ਸਕਦੀ ਹੈ। ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।”

ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਸੱਤਾ ਵਿੱਚ ਆਉਂਦੀ ਹੈ, ਉਹ ਗਰੀਬਾਂ ਅਤੇ ਆਮ ਲੋਕਾਂ ਲਈ ਬਣਾਈਆਂ ਭਲਾਈ ਯੋਜਨਾਵਾਂ ਨੂੰ ਬੰਦ ਕਰ ਦਿੰਦੀ ਹੈ। ਉਨ੍ਹਾਂ ਕਿਹਾ, “ਉਨ੍ਹਾਂ ਨੇ ਦਿੱਲੀ ਵਿੱਚ ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਅਤੇ ਜੇ ਉਹ ਪੰਜਾਬ ਆਉਂਦੇ ਹਨ ਤਾਂ ਉਹ ਇੱਥੇ ਵੀ ਅਜਿਹਾ ਹੀ ਕਰਨਗੇ। ਇਹ ਪਾਰਟੀਆਂ ਲੋਕ-ਪੱਖੀ ਪਹਿਲਕਦਮੀਆਂ ਦੇ ਵਿਰੁੱਧ ਹਨ ਅਤੇ ਲੋਕ ਭਲਾਈ ਪ੍ਰਤੀ ਸੌੜੀ ਮਾਨਸਿਕਤਾ ਰੱਖਦੀਆਂ ਹਨ।”

ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਤੋਂ ਬਾਅਦ ਪੰਜਾਬ ਸਰਕਾਰ ਹੁਣ ਨਸ਼ਿਆਂ ਦੇ ਖ਼ਤਰੇ ਵਿਰੁੱਧ ਹੋਰ ਵੀ ਸਖ਼ਤ ਕਾਨੂੰਨ ਲਿਆਏਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਨਾਲ ਇਹ ਬੁਰਾਈ ਪੂਰੇ ਪੰਜਾਬ ਵਿੱਚ ਫੈਲੀ। ਉਨ੍ਹਾਂ ਆਖਿਆ, “ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ, ਉਨ੍ਹਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਹੁਣ ਆਸਾਨੀ ਨਾਲ ਜ਼ਮਾਨਤ ਸੰਭਵ ਨਹੀਂ ਰਹੇਗੀ। ਪਹਿਲਾਂ ਬਹੁਤ ਸਾਰੇ ਮੁਲਜ਼ਮਾਂ ਨੂੰ ਸਿੱਧੇ ਥਾਣਿਆਂ ਤੋਂ ਜ਼ਮਾਨਤ ਵੀ ਮਿਲ ਜਾਂਦੀ ਸੀ। ਇਹ ਪ੍ਰਣਾਲੀ ਖ਼ਤਮ ਹੋ ਜਾਵੇਗੀ।”

ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਕਦੇ ਵੀ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ, “ਪੰਜਾਬ ਦੀ ਮਿੱਟੀ ਉਪਜਾਊ ਹੈ ਅਤੇ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇਸ ਧਰਤੀ `ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰ ਸਕਦਾ। ਭਾਜਪਾ ਅਤੇ ਅਕਾਲੀ ਦਲ ਵੋਟਾਂ ਲਈ ਸਿੱਖਾਂ ਅਤੇ ਹਿੰਦੂਆਂ ਨੂੰ ਵੰਡਣ ਦੀ ਕੋਸ਼ਿਸ਼ ਕਰਦੇ ਹਨ, ਪਰ ਪੰਜਾਬੀਆਂ ਨੇ ਹਮੇਸ਼ਾ ਅਜਿਹੀ ਰਾਜਨੀਤੀ ਨੂੰ ਰੱਦ ਕੀਤਾ ਹੈ।”

ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਹੋਏ ਧਮਾਕਿਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਘਟਨਾਵਾਂ ਪੰਜਾਬ ਵਿੱਚ ਭਾਜਪਾ ਦੇ ਸਿਆਸੀ ਦਾਖ਼ਲੇ ਦਾ ਸੰਕੇਤ ਹਨ। ਉਨ੍ਹਾਂ ਕਿਹਾ, “ਭਾਜਪਾ ਜਿੱਥੇ ਵੀ ਜਾਂਦੀ ਹੈ, ਉੱਥੇ ਅਸ਼ਾਂਤੀ ਤੇ ਡਰ ਫੈਲਾਉਂਦੀ ਹੈ। ਉਹ ਸਿੱਖਾਂ ਅਤੇ ਹਿੰਦੂਆਂ ਨੂੰ ਆਪਸ ਵਿੱਚ ਲੜਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਪੰਜਾਬੀ ਇਸ ਜਾਲ ਵਿੱਚ ਨਹੀਂ ਫਸਣਗੇ। ਅਤਿਵਾਦ ਦੇ ਸਭ ਤੋਂ ਕਾਲੇ ਦਿਨਾਂ ਦੌਰਾਨ ਵੀ ਪੰਜਾਬ ਦੀ ਭਾਈਚਾਰਕ ਸਾਂਝ ਬਰਕਰਾਰ ਰਹੀ ਅਤੇ ਲੋਕਾਂ ਨੇ ਇਕੱਠੇ ਤਿਉਹਾਰ ਮਨਾਏ।”

ਲੋਕਾਂ ਨੂੰ ਫੁੱਟਪਾਊ ਰਾਜਨੀਤੀ ਤੋਂ ਬਚਣ ਦੀ ਚੇਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਾਫ਼ੀ ਕਾਲੇ ਦਿਨ ਦੇਖ ਚੁੱਕਾ ਹੈ ਅਤੇ ਹੁਣ ਵਿਕਾਸ ਤੇ ਤਰੱਕੀ `ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ। ਅਸੀਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਕਰਤਾਰਪੁਰ ਵਿਖੇ ਇਕ ਹੋਰ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰਤਾ ਅਤੇ ਡਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸ਼ਾਂਤੀ ਪਸੰਦ ਪੰਜਾਬੀ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ, “ਚੋਣਾਂ ਤੋਂ ਪਹਿਲਾਂ ਭਾਜਪਾ ਆਗੂ ਵੰਡੀਆਂ ਪਾਉਣ ਅਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਅਜਿਹੀ ਗੰਦੀ ਰਾਜਨੀਤੀ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਕੱਟਾਂ ਅਤੇ ਕਮਿਸ਼ਨਾਂ’ ਦਾ ਯੁੱਗ ਖ਼ਤਮ ਹੋ ਗਿਆ ਹੈ, ਜਿਸ ਨਾਲ ਉਦਯੋਗਪਤੀਆਂ ਦਾ ਵਿਸ਼ਵਾਸ ਵਧਿਆ ਹੈ। ਉਨ੍ਹਾਂ ਟਿੱਪਣੀ ਕੀਤੀ ਕਿ “ਟਾਟਾ ਸਟੀਲ, ਗੋਦਰੇਜ ਅਤੇ ਕਈ ਹੋਰ ਕੰਪਨੀਆਂ ਪੰਜਾਬ ਵਿੱਚ ਪ੍ਰਾਜੈਕਟ ਸਥਾਪਤ ਕਰ ਰਹੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਢਾਬਿਆਂ ਵਾਲਿਆਂ ਤੋਂ ਵੀ ਕਮਿਸ਼ਨ ਮੰਗਦੀਆਂ ਸਨ।”

ਪੰਜਾਬ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਪਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਨਹਿਰਾਂ ਤੇ ਪਾਣੀ ਦੀਆਂ ਨਾਲੀਆਂ ਬਹਾਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ 65,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਸਿਰਫ਼ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ, “ਕਰਦਾਤਾਵਾਂ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਨੂੰ ਇਮਾਨਦਾਰੀ ਨਾਲ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ ਕਾਰਜਾਂ `ਤੇ ਖ਼ਰਚ ਰਹੇ ਹਾਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ, “ਹਰ ਪਰਿਵਾਰ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਇਸ ਯੋਜਨਾ ਅਧੀਨ ਸੂਚੀਬੱਧ ਕੀਤਾ ਗਿਆ ਹੈ।”

ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੋਰ ਸ਼਼੍ਰੇਣੀਆਂ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “ਇਹ ਰਕਮ ਕਿਸੇ ਨੂੰ ਅਮੀਰ ਤਾਂ ਨਹੀਂ ਬਣਾ ਸਕਦੀ, ਪਰ ਇਹ ਯਕੀਨੀ ਤੌਰ `ਤੇ ਪਰਿਵਾਰਾਂ ਦੀ ਮਦਦ ਕਰੇਗੀ ਅਤੇ ਔਰਤਾਂ ਨੂੰ ਮਾਣ ਨਾਲ ਜਿਊਣ ਦਾ ਅਧਿਕਾਰ ਦੇਵੇਗੀ।”

Tags: BREAKING NEWSLatest Punjab news in PunjabiPUNJABPUNJAB CMPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
3 days ago
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 