• Latest
  • Trending
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਰਫ ਚਾਰ ਸਾਲਾਂ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, 65000 ਸਰਕਾਰੀ ਨੌਕਰੀਆਂ ਦਿੱਤੀਆਂ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ, 10 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਅਤੇ ਮਹਿਲਾਵਾਂ ਲਈ 1000-1500 ਦੀ ਸਨਮਾਨ ਰਾਸ਼ੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 7, 2026
in ਖਬਰਾਂ, ਪੰਜਾਬ

ਅੰਮ੍ਰਿਤਸਰ, 7 ਮਈ (ਵਿਸ਼ਵ ਵਾਰਤਾ):- ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।

ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਣ ‘ਤੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ, ਜਿਨ੍ਹਾਂ ਨੇ ਅੰਨਦਾਤੇ ਦੀ ਆਵਾਜ਼ ਨੂੰ ਕੁਚਲਿਆ ਅਤੇ ਸੂਬੇ ਦੇ ਅਧਿਕਾਰਾਂ, ਵਸੀਲਿਆਂ ਅਤੇ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ।

“ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਰਈਆ ਅਤੇ ਹੋਰ ਥਾਵਾਂ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਕਈ ਵਾਰ ਪ੍ਰਗਟਾਵਾ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਈਆਂ, ਪੰਜਾਬ ਦੀਆਂ ਝਾਕੀਆਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋਈਆਂ, ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀਆਂ ਨੂੰ ਧੱਕੇ ਨਾਲ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ, ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਸਾਜ਼ਿਸ਼, ਚੰਡੀਗੜ੍ਹ ‘ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਅਤੇ ਆਮ ਆਦਮੀ ਕਲੀਨਿਕਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਅਤੇ ਫੁੱਟ ਪਾਊ ਰਾਜਨੀਤੀ ‘ਤੇ ਚਲਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਕੋਈ ਵੀ ਨਵਾਂ ਗਠਜੋੜ ਇੱਕ ਵਾਰ ਫਿਰ ਸਾਬਤ ਕਰੇਗਾ ਕਿ ਦੋਵੇਂ ਪਾਰਟੀਆਂ “ਇੱਕੋ ਸਿੱਕੇ ਦੇ ਦੋ ਪਾਸੇ” ਹਨ। ਉਨ੍ਹਾਂ ਨੇ ਸੁਚੇਤ ਕੀਤਾ ਕਿ ਜੇਕਰ ਅਜਿਹਾ ਗਠਜੋੜ ਦੁਬਾਰਾ ਬਣ ਜਾਂਦਾ ਹੈ ਤਾਂ ਪੰਜਾਬ ਲਈ ਘਾਤਕ ਹੋਵੇਗਾ ਕਿਉਂਕਿ ਇਹ ਗਠਜੋੜ ਪੰਜਾਬੀਆਂ ਦੀ ਭਲਾਈ ਦੀ ਬਜਾਏ ਸਿਰਫ਼ ਰਾਜਨੀਤਿਕ ਬਚਾਅ ਅਤੇ ਸਵੈ-ਹਿੱਤ ਦੁਆਰਾ ਚਲਾਇਆ ਜਾਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ,”ਇਹ ਅਪਵਿੱਤਰ ਗਠਜੋੜ ਪੰਜਾਬ ਵਿਰੋਧੀ ਹੈ ਅਤੇ ਦੋਵੇਂ ਪਾਰਟੀਆਂ ਅੰਤ ਵਿੱਚ ਇੱਕ-ਦੂਜੇ ਨੂੰ ਰਾਜਨੀਤਿਕ ਤੌਰ ‘ਤੇ ਤਬਾਹ ਕਰ ਦੇਣਗੀਆਂ,” 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਘੱਟੋ-ਘੱਟ 10 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ ਜੋ ਉਮਰ ਕੈਦ ਤੱਕ ਵਧ ਸਕਦੀ ਹੈ ਅਤੇ ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪਿਛਲੀਆਂ ਸਰਕਾਰਾਂ ਪਹਿਲਾਂ ਏਨਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾ ਸਕੀਆਂ ਕਿਉਂਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਮੁੱਖ ਮੰਤਰੀ ਨੇ ਕਿਹਾ, “ਇਹ ਸਰਕਾਰਾਂ ਖੁਦ ਬੇਅਦਬੀ ਦੀਆਂ ਘਟਨਾਵਾਂ ਦੀਆਂ ਗੁਨਾਹਗਾਰ ਹਨ ਅਤੇ ਇੱਥੋਂ ਤੱਕ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ‘ਤੇ ਗੋਲੀ ਚਲਾਉਣ ਦਾ ਹੁਕਮ ਵੀ ਦਿੱਤਾ।” ਉਨ੍ਹਾਂ ਕਿਹਾ ਕਿ ਗੋਲੀਬਾਰੀ ਲਈ ਜ਼ਿੰਮੇਵਾਰ ਅਫਸਰਾਂ ਨੂੰ ਬਾਅਦ ਵਿੱਚ ਇਨਾਮ ਅਤੇ ਤਰੱਕੀ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਅੱਜ ਸਿਆਸੀ ਤੌਰ ‘ਤੇ ਖੇਰੂੰ-ਖੇਰੂੰ ਹੋ ਚੁੱਕੇ ਹਨ ਕਿਉਂਕਿ “ਪ੍ਰਮਾਤਮਾ ਦੀ ਕਚਹਿਰੀ ਵਿੱਚ ਇਨਸਾਫ ਹੁੰਦਾ ਹੈ।” ਲੋਕਾਂ ਦੇ ਨਿਰੰਤਰ ਪਿਆਰ ਤੇ ਸਮਰਥਨ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੇ ਸ਼ੱਕੀ ਸਿਆਸੀ ਕਿਰਦਾਰ ਕਾਰਨ ਇਨ੍ਹਾਂ ਉਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਕਾਲੀਆਂ ‘ਤੇ ਧਰਮ ਅਤੇ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਲਾਭ ਲਈ ਕੰਟਰੋਲ ਕਰਨ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਸਿੱਧੇ ਤੌਰ ‘ਤੇ ਬਾਦਲ ਪਰਿਵਾਰ ਦੇ ਇਸ਼ਾਰੇ ‘ਤੇ ਨਿਯੁਕਤ ਕੀਤੇ ਜਾਂਦੇ ਹਨ।

ਧਾਰਮਿਕ ਸੰਸਥਾਵਾਂ ਦੇ ਕੰਮਕਾਜ ‘ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ 14 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਉਨ੍ਹਾਂ ਪੁੱਛਿਆ ਕਿ ਲੰਮੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਅਜਿਹੇ ਅਦਾਰੇ ਸੰਵਿਧਾਨਕ ਸੰਸਥਾ ਹੋਣ ਦਾ ਦਾਅਵਾ ਕਿਵੇਂ ਜਾਰੀ ਰੱਖ ਸਕਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿਣਾ ਚਾਹੀਦਾ ਹੈ, ਪਰ ਉਹ ਆਪਣੇ ਆਪ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਦਲ ਪਰਿਵਾਰ ਹੀ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ ਜਦੋਂ ਕਿ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਇਸ ਨੂੰ ਪੂਰੇ ਦਿਲ ਨਾਲ ਸਵੀਕਾਰ ਕੀਤਾ ਅਤੇ ਸਮਰਥਨ ਦਿੱਤਾ ਸੀ।” 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਵਿਧਾਇਕ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਗੈਰ-ਹਾਜ਼ਰ ਰਹਿਣ ‘ਤੇ ਵੀ ਨਿਸ਼ਾਨਾ ਬਣਾਇਆ ਜਿਸ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਬਹਿਸ ਤੋਂ ਇਸ ਕਰਕੇ ਭੱਜ ਗਏ ਕਿਉਂਕਿ ਉਨ੍ਹਾਂ ਦੇ ਆਪਣੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ, “ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਬੇਅਦਬੀ ਕਰਨ ਦੀ ਜੁਅੱਰਤ ਨਹੀਂ ਕਰੇਗਾ।” ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੰ ਇਹ ਪਵਿੱਤਰ ਸੇਵਾ ਸੌਂਪੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਅਤੇ ਵਿਸ਼ਵ ਭਲਾਈ ਦਾ ਸੰਦੇਸ਼ ਫੈਲਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੁਹਰਾਇਆ ਕਿ ਬੇਅਦਬੀ ਦੀ ਸਜ਼ਾ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋਵੇਗੀ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਲ 2022 ਵਿੱਚ ਲੋਕਾਂ ਦੁਆਰਾ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਇਲਾਜ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਵਿਸ਼ਵ ਪੱਧਰੀ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦੋਂ ਕਿ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਰ ਖੇਤ ਤੱਕ ਪਾਣੀ ਪਹੁੰਚ ਸਕੇ।

ਅੰਮ੍ਰਿਤਸਰ ਦੱਖਣੀ ਅਤੇ ਪੂਰਬੀ ਹਲਕਿਆਂ ਵਿੱਚ ਮੁੱਖ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਸਮਾਜ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਕਦੇ ਵੀ ਸਫਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ।” ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਲੋਕਾਂ ਵਿੱਚ ਡਰ ਅਤੇ ਭੈਅ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਫੁੱਟ ਪਾਊ ਰਾਜਨੀਤੀ ਨਾਲ ਇਸ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। “ਸ਼ੁਕਰਾਨਾ ਯਾਤਰਾ” ਨੂੰ ਅਧਿਆਤਮਕ ਯਾਤਰਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿੱਚ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦਾ ਬਲ ਬਖਸ਼ਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਯਾਤਰਾ ਦਾ ਕੋਈ ਰਾਜਨੀਤਿਕ ਸਬੰਧ ਨਹੀਂ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਗੁਰੂ ਸਾਹਿਬ ਜੀ ਦਾ ਸ਼ੁਕਰਗੁਜ਼ਾਰ ਕਰਨਾ ਸੀ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸਖ਼ਤ ਕਾਨੂੰਨ ਲਿਆਉਣ ਦਾ ਮੌਕਾ ਬਖਸ਼ਿਆ। ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰਦੀ ਰਹੇਗੀ।

——-

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
2 weeks ago
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 