• Latest
  • Trending
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

4 minutes ago
Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

46 minutes ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

2 hours ago
National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

3 hours ago
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

3 hours ago
Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

4 hours ago
Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

4 hours ago
Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

5 hours ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Sunday, May 31, 2026
No Result
View All Result
30 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਮਿੱਟੀ ਵਿੱਚ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਹੋ ਸਕਦਾ, ਲੋਕ ਸੂਬੇ ਨੂੰ ਕਾਲੇ ਦਿਨਾਂ ਵਿੱਚ ਮੁੜ ਧੱਕਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਹੋਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 10, 2026
in ਖਬਰਾਂ, ਪੰਜਾਬ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB CM

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਮਿੱਟੀ ਵਿੱਚ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਹੋ ਸਕਦਾ, ਲੋਕ ਸੂਬੇ ਨੂੰ ਕਾਲੇ ਦਿਨਾਂ ਵਿੱਚ ਮੁੜ ਧੱਕਣ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਹੋਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਸਿਆਸਤ ਭਾਈਚਾਰਿਆਂ ਵਿੱਚ ਫੁੱਟ ਪਾਉਣ ਦੇ ਆਲੇ-ਦੁਆਲੇ ਘੁੰਮਦੀ ਹੈ, ਪਰ ਪੰਜਾਬ ਸਾਰੇ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਫੁੱਟ ਪਾਊ ਏਜੰਡੇ ਨੂੰ ਰੱਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਯਕੀਨੀ ਬਣਾਏਗਾ ਕਿ ਬੇਅਦਬੀ ਦੇ ਦੋਸ਼ੀ ਕਾਨੂੰਨ ਦੀਆਂ ਖਾਮੀਆਂ ਰਾਹੀਂ ਸਜ਼ਾ ਤੋਂ ਬਚ ਨਾ ਸਕਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦੌਰਾਨ ਪੰਜਾਬ ਬੁਨਿਆਦੀ ਸਿੱਖਿਆ ਵਿੱਚ ਭਾਰਤ ਦੇ ਸਰਵੋਤਮ ਸੂਬੇ ਵਜੋਂ ਉਭਰਿਆ, ਨੀਤੀ ਆਯੋਗ ਦੀ ਰਿਪੋਰਟ-2026 ਵਿੱਚ ਕੇਰਲਾ ਨੂੰ ਪਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ

ਸ੍ਰੀ ਮੁਕਤਸਰ ਸਾਹਿਬ, 10 ਮਈ (ਵਿਸ਼ਵ ਵਾਰਤਾ):-ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣਗੇ। ਭਾਜਪਾ ‘ਤੇ “ਭਾਈਚਾਰਿਆਂ ਵਿਚਕਾਰ ਵੰਡੀਆਂ ਪਾਉਣ ਦੀ ਰਾਜਨੀਤੀ” ਦਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਰ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਏਜੰਡਿਆਂ ਨੂੰ ਸਖ਼ਤੀ ਨਾਲ ਰੱਦ ਕਰੇਗਾ। ਨਾਲ ਹੀ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਇਹ ਯਕੀਨੀ ਬਣਾਏਗਾ ਕਿ ਬੇਅਦਬੀ ਦਾ ਕੋਈ ਵੀ ਦੋਸ਼ੀ ਕਾਨੂੰਨ ਦੀਆਂ ਕਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਾ ਸਕੇ।

ਲੋਕ ਮਿਲਣੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਫ਼ਰਤ ਅਤੇ ਵੰਡ ਪਾਊ ਰਾਜਨੀਤੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬੀਆਂ ਨੂੰ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਧੱਕਣ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਹਰ ਯਤਨ ਨੂੰ ਹਰਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਸਦਭਾਵਨਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ‘ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਬਹੁਤ ਮਜ਼ਬੂਤ ਹੈ ਅਤੇ ਲੋਕਾਂ ਨੂੰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ।” 

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜੋ ਲੋਕ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਫਿਰ ਤੋਂ ਕਾਲੇ ਦਿਨਾਂ ਵਿੱਚ ਧੱਕਣਾ ਚਾਹੁੰਦੇ ਹਨ।”

ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਫੁੱਟ ਪਾਊ ਰਾਜਨੀਤੀ ਰਾਹੀਂ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ। ਉਨ੍ਹਾਂ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਜਪਾ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਫੁੱਟ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ਦੇ ਆਲੇ-ਦੁਆਲੇ ਘੁੰਮਦੀ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਸ ਨੇ ਇਸਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।” 

“ਸ਼ੁਕਰਾਨਾ ਯਾਤਰਾ” ਬਾਰੇ ਬੋਲਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਯਾਤਰਾ ਪਰਮਾਤਮਾ ਦਾ ਧੰਨਵਾਦ ਕਰਨ ਲਈ ਕੀਤੀ ਹੈ ਜਿਸਨੇ ਉਨ੍ਹਾਂ ਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਸੋਧ ਐਕਟ, 2026 ਨੂੰ ਲਾਗੂ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਦੇ ਵੱਡੇ ਇਕੱਠ ਨੇ ਉਨ੍ਹਾਂ ਦਾ ਸਵਾਗਤ ਅਸ਼ੀਰਵਾਦ, ਫੁੱਲਾਂ ਅਤੇ ਸਿਰੋਪਿਆਂ ਨਾਲ ਕੀਤਾ ਗਿਆ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਗਏ ਸਨ। ਉਨ੍ਹਾਂ ਕਿਹਾ, “ਤੇਜ਼ ਗਰਮੀ ਦੇ ਬਾਵਜੂਦ, ਮਾਵਾਂ, ਭੈਣਾਂ ਅਤੇ ਲੱਖਾਂ ਲੋਕ ਰਸਤੇ ‘ਤੇ ਇਕੱਠੇ ਹੋਏ ਹਨ। ਮੈਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ।” 

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਲੱਖਾਂ ਲੋਕਾਂ ਦੀ ਮਾਨਸਿਕਤਾ ਨੂੰ ਬਹੁਤ ਠੇਸ ਪਹੁੰਚੀ। ਉਨ੍ਹਾਂ ਕਿਹਾ ਕਿ ਹਮੇਸ਼ਾ ਉਮੀਦ ਸੀ ਕਿ ਦੋਸ਼ੀਆਂ ਨੂੰ ਫੜਿਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ, ਪਰ ਕਾਨੂੰਨ ਵਿੱਚ ਕਮੀਆਂ ਨੇ ਉਨ੍ਹਾਂ ਨੂੰ ਆਪਣੇ ਆਪ ਨੂੰ ਮਾਨਸਿਕ ਰੋਗੀ ਐਲਾਨ ਕੇ ਸਜ਼ਾ ਤੋਂ ਬਚਣ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਈ ਵਾਰ, ਦੋਸ਼ੀ ‘ਮੇਰਾ ਮਨ ਪਰੇਸ਼ਾਨ ਹੈ’ ਜਾਂ ‘ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ’ ਕਹਿ ਕੇ ਫਾਂਸੀ ਦੇ ਤਖ਼ਤੇ ਤੋਂ ਬਚ ਗਏ, ਅਤੇ ਉਹ ਆਜ਼ਾਦ ਹੋ ਗਏ।”

ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਮਾਨਸਿਕ ਰੋਗੀ ਦਾ ਦਾਅਵਾ ਕਰਨ ਵਾਲਾ ਵਿਅਕਤੀ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਬਿਮਾਰ ਹੈ, ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਰੇਲਗੱਡੀ ਦੇ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਛੂਹਦਾ? ਸੱਚਾਈ ਇਹ ਹੈ ਕਿ ਅਜਿਹੀਆਂ ਕਾਰਵਾਈਆਂ ਅਕਸਰ ਜਾਣਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਜਾਂਦੀਆਂ ਸਨ।” 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਨਵੇਂ ਕਾਨੂੰਨ ਰਾਹੀਂ ਅਜਿਹੀਆਂ ਕਮੀਆਂ ਨੂੰ ਦੂਰ ਕਰ ਦਿੱਤਾ ਹੈ, ਜਿਸ ਵਿੱਚ ਇੱਕ ਧਾਰਾ ਸ਼ਾਮਲ ਕੀਤੀ ਗਈ ਹੈ ਕਿ ਭਾਵੇਂ ਕਿਸੇ ਨੂੰ ਡਾਕਟਰੀ ਤੌਰ ‘ਤੇ ਮਾਨਸਿਕ ਰੋਗੀ ਐਲਾਨਿਆ ਜਾਂਦਾ ਹੈ, ਉਨ੍ਹਾਂ ਦੇ ਰੱਖਿਅਕ, ਮਾਪੇ, ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਘੱਟੋ-ਘੱਟ ਦਸ ਸਾਲਾਂ ਲਈ ਕੋਈ ਜ਼ਮਾਨਤ ਨਹੀਂ ਹੋਵੇਗੀ ਅਤੇ ਗੰਭੀਰ ਮਾਮਲਿਆਂ ਵਿੱਚ ਸਜ਼ਾ ਉਮਰ ਕੈਦ ਤੱਕ ਵਧ ਸਕਦੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਲਈ ਬਲ-ਬੁੱਧੀ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਾਨੂੰਨ ਨੂੰ ਧਿਆਨ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਕਮੀਆਂ ਇਸਨੂੰ ਕਮਜ਼ੋਰ ਨਾ ਕਰ ਸਕਣ।

ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਦੇ ਵੀ ਇਸ ਕਾਨੂੰਨ ਦਾ ਸਮਰਥਨ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦੇ ਆਪਣੇ ਨਾਮ ਬੇਅਦਬੀ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ, “ਲੋਕ ਉਨ੍ਹਾਂ ਨੂੰ ਇਹ ਮੰਨ ਕੇ ਵੋਟ ਦਿੰਦੇ ਰਹੇ ਕਿ ਉਹ ਬਾਬਾ ਨਾਨਕ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ, ਪਰ ਉਨ੍ਹਾਂ ਨੇ ਜਾਣਬੁੱਝ ਕੇ ਸੜਕਾਂ ‘ਤੇ ਬਾਬਾ ਨਾਨਕ ਦੀ ਬਾਣੀ ਦਾ ਅਪਮਾਨ ਹੋਣ ਦਿੱਤਾ। ਉਨ੍ਹਾਂ ਨੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ਉਤੇ ਪਾਣੀ ਦੀਆਂ ਤੋਪਾਂ ਅਤੇ ਗੋਲੀਆਂ ਚਲਾਉਣ ਦਾ ਹੁਕਮ ਵੀ ਦਿੱਤਾ। ਉਨ੍ਹਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ?”  

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਪਾਸ ਹੋਇਆ ਹੈ, ਪੰਜਾਬ ਵਿੱਚ ਇੱਕ ਅਕਾਲੀ ਆਗੂ ਦਿਖਾਈ ਨਹੀਂ ਦੇ ਰਿਹਾ ਕਿਉਂਕਿ ਉਹ ਚੁੱਪ-ਚਾਪ ਵਿਦੇਸ਼ਾਂ ਵਿੱਚ ਚਲੇ ਗਏ ਸਨ ਅਤੇ ਉਨ੍ਹਾਂ ਦਾ ਨਾਮ ਸਾਹਮਣੇ ਆਉਣ ਤੋਂ ਡਰਦੇ ਸਨ। ਉਨ੍ਹਾਂ ਕਿਹਾ,”ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਦੇ ਦਾਅਵਾ ਕੀਤਾ ਸੀ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰਨਗੇ। ਅੱਜ ਉਨ੍ਹਾਂ ਕੋਲ ਚੋਣ ਟਿਕਟਾਂ ਵੰਡਣ ਲਈ 25 ਉਮੀਦਵਾਰ ਵੀ ਨਹੀਂ ਬਚੇ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਰਾਜਨੀਤਿਕ ਗੁਮਨਾਮੀ ਵਿੱਚ ਭੇਜ ਦਿੱਤਾ ਹੈ।” 

ਅਕਾਲੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੱਤਾ ਵਿੱਚ ਰਹਿੰਦਿਆਂ ਅਜਿਹਾ ਕਾਨੂੰਨ ਲਿਆਉਣ ਲਈ ਕਦੇ ਵੀ ਇਮਾਨਦਾਰ ਨਹੀਂ ਸਨ ਕਿਉਂਕਿ ਉਨ੍ਹਾਂ ਦੇ ਇਰਾਦੇ ਗਲਤ ਸਨ। ਉਨ੍ਹਾਂ ਕਿਹਾ, “ਅਕਾਲੀਆਂ ਨੇ ਰਾਜਨੀਤਿਕ ਲਾਭ ਲਈ ਬੇਅਦਬੀ ਦੀਆਂ ਘਟਨਾਵਾਂ ਨੂੰ ਹੋਣ ਦਿੱਤਾ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨੀਆਂ ਪਰ ਬਾਅਦ ਵਿੱਚ ਜਨਤਕ ਤੌਰ ‘ਤੇ ਉਨ੍ਹਾਂ ਤੋਂ ਇਨਕਾਰ ਕਰ ਦਿੱਤਾ। ਜੋ ਤਖ਼ਤ ਅੱਗੇ ਝੂਠ ਬੋਲ ਸਕਦੇ ਹਨ ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ।”  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣ ਜੋ ਸਿਰਫ ਪੰਜਾਬ ਨੂੰ ਲੁੱਟਣ ਲਈ ਰਾਜਨੀਤਿਕ ਸ਼ਕਤੀ ਚਾਹੁੰਦੇ ਹਨ। ਭਾਜਪਾ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਤਣਾਅ ਭਗਵਾਂ ਪਾਰਟੀ ਦਾ ਪੇਟੈਂਟ ਹੈ ਅਤੇ ਇਸ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਮੁੱਖ ਮੰਤਰੀ ਨੇ ਕਿਹਾ, “ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ‘ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਵਜੋਂ ਖੜ੍ਹਾ ਰਿਹਾ ਹੈ, ਅਤੇ ਇਸਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਹਿੰਸਾ ਭਾਜਪਾ ਦੀ ਰਾਜਨੀਤੀ ਦਾ ਬ੍ਰਾਂਡ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਦਹਿਸ਼ਤ ਅਤੇ ਡਰ ਪੈਦਾ ਕਰਕੇ ਵੋਟਾਂ ਹਾਸਲ ਕਰਨਾ ਹੈ। ਇਹ ਫੁੱਟ ਪਾਉਣ ਵਾਲੀ ਰਾਜਨੀਤੀ ਭਾਜਪਾ ਵੱਲੋਂ ਹਰ ਚੋਣ-ਮੁਕਾਬਲੇ ਵਾਲੇ ਸੂਬੇ ਵਿੱਚ ਚੋਣਾਂ ਵਿੱਚ ਲਾਹਾ ਲੈਣ ਲਈ ਕੀਤੀ ਜਾ ਰਹੀ ਹੈ।” 

ਉਨ੍ਹਾਂ ਕਿਹਾ ਕਿ ਹੁਣ ਜਦੋਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਪਾਸ ਹੋ ਗਿਆ ਹੈ ਤਾਂ ਪੰਜਾਬ ਵਿਰੋਧੀ ਤਾਕਤਾਂ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੀਆਂ। ਉਨ੍ਹਾਂ ਕਿਹਾ, “ਇਸ ਤੋਂ ਹੈਰਾਨ-ਪ੍ਰੇਸ਼ਾਨ ਹੋ ਕੇ ਭਾਜਪਾ ਹੁਣ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕਾਰਵਾਈਆਂ ਕਰ ਰਹੀ ਹੈ, ਪਰ ਇਸ ਦੀ ਕਦੇ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”  

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਵਿਕਾਸ-ਮੁਖੀ ਅਤੇ ਨਾਗਰਿਕ-ਕੇਂਦ੍ਰਿਤ ਨੀਤੀਆਂ ਬਣਾਉਣ ਲਈ ਲੋਕਾਂ ਤੋਂ ਫੀਡਬੈਕ ਲੈਦੇਂ ਹਨ, ਜਿਸ ਨੇ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ,“ਪੂਰੀ ਵਿਰੋਧੀ ਧਿਰ ਨੇ ਝੂਠੇ ਅਤੇ ਤਰਕਹੀਣ ਦੋਸ਼ ਲਗਾ ਕੇ ਮੈਨੂੰ ਬਦਨਾਮ ਕਰਨ ਲਈ ਸਪੱਸ਼ਟ ਰਣਨੀਤੀ ਨਾਲ ਮੇਰੇ ਵਿਰੁੱਧ ਹੱਥ ਮਿਲਾਇਆ ਹੈ। ਇਹ ਤਾਕਤਾਂ ਝੂਠੇ ਅਤੇ ਅਪਮਾਨਜਨਕ ਬਿਰਤਾਂਤ ਘੜ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਲੋਕ ਉਨ੍ਹਾਂ ਨੂੰ ਸਬਕ ਸਿਖਾਉਣਗੇ।”  

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵਿਰੋਧੀ ਆਗੂਆਂ ਦੇ ਸ਼ੱਕੀ ਅਤੇ ਧੋਖੇਬਾਜ਼ ਕਿਰਦਾਰ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।  

 ਵਿਰੋਧੀ ਧਿਰ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਪੰਜਾਬ ਸਰਕਾਰ ਵਿਰੁੱਧ ਕੋਈ ਏਜੰਡਾ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।

ਅਕਾਲੀ ਦਲ ਦੀ “ਪੰਜਾਬ ਬਚਾਓ ਯਾਤਰਾ” ‘ਤੇ ਚੁਟਕੀ ਲੈਂਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਅਸਲ ਨਾਮ “ਪਰਿਵਾਰ ਬਚਾਓ ਯਾਤਰਾ” ਹੈ। ਉਨ੍ਹਾਂ ਕਿਹਾ, “15 ਸਾਲ ਪੰਜਾਬ ਨੂੰ ਲੁੱਟਣ ਤੋਂ ਬਾਅਦ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।” 

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਅਤੇ ਕਈ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਪੰਜਾਬ ਦੀਆਂ ਪੀੜ੍ਹੀਆਂ ਤਬਾਹ ਹੋ ਗਈਆਂ ਸਨ ਕਿਉਂਕਿ ਉਨ੍ਹਾਂ ਦੇ ਕੁਸ਼ਾਸਨ ਦੇ ਲੰਬੇ ਦੌਰ ਦੌਰਾਨ ਨਸ਼ਿਆਂ ਦਾ ਵਪਾਰ ਵਧਿਆ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਦੇ ਵਪਾਰ ਨੂੰ ਉਨ੍ਹਾਂ ਦੁਆਰਾ ਸਰਪ੍ਰਸਤੀ ਦਿੱਤੀ ਗਈ ਸੀ ਅਤੇ ਉਨ੍ਹਾਂ ਦੇ ਸ਼ਾਸਨ ਦੌਰਾਨ ਇਹ ਵਧਿਆ-ਫੁੱਲਿਆ ਸੀ। ਉਨ੍ਹਾਂ ਕਿਹਾ,”ਇਨ੍ਹਾਂ ਆਗੂਆਂ ਦੇ ਹੱਥ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਂਦੇ ਨਸ਼ਿਆਂ ਦਾ ਸ਼ਿਕਾ ਰ ਹੋ ਗਏ। ਉਨ੍ਹਾਂ ਦੇ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਲੋਕ ਉਨ੍ਹਾਂ ਨੂੰ ਉਨ੍ਹਾਂ ਦੇ ਕੁਕਰਮਾਂ ਲਈ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।” 

ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਸਨ ਜਿਨ੍ਹਾਂ ਨੇ ਰਾਜਨੀਤਿਕ ਸਹੂਲਤ ਅਨੁਸਾਰ ਗਿਰਗਿਟ ਵਾਂਗ ਰੰਗ ਅਤੇ ਸਟੈਂਡ ਬਦਲ ਲਏ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸ਼ਰੇਆਮ ਹਿੰਸਾ ਕਰਨ ਲਈ ਉਨ੍ਹਾਂ ਨੂੰ “ਸਰ” ਦਾ ਖਿਤਾਬ ਦਿੱਤਾ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਪਰਿਵਾਰ ਨੇ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਉਨ੍ਹਾਂ ਕਿਹਾ, “ਸਿਰਫ ਇਹ ਹੀ ਨਹੀਂ, ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿੱਤੀ ਜਾਵੇ। ਸਿਰੋਪਾ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।” 

ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਨੂੰ ਇਤਿਹਾਸ ਵਿੱਚ ਹਮੇਸ਼ਾ ਲਈ ਉੱਕਰਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਦੇਸ਼ ਭਗਤਾਂ ਨਾਲ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਕਾਂਗਰਸ ਵਿਰੁੱਧ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਦਾ ਹੈ ਅਤੇ ਪਾਰਟੀ ਕੋਲ ਆਮ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਅਹੁਦੇ ਦੇ ਚਾਹਵਾਨ ਹਨ। ਸੱਤਾ ਵਿੱਚ ਵਾਪਸੀ ਦਾ ਸੁਪਨਾ ਦੇਖ ਰਹੇ ਕਾਂਗਰਸੀ ਆਗੂਆਂ ‘ਤੇ ਚੁਟਕੀ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਝਗੜੇ ਕਾਰਨ ਢਹਿ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ, 1984 ਦੇ ਦੰਗਿਆਂ ਅਤੇ ਕਈ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਿਆਂ ਲਈ ਕਾਂਗਰਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

 ਪੰਜਾਬ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਪੈਸਾ ਹੁਣ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਵਿਕਾਸ ‘ਤੇ ਪਾਰਦਰਸ਼ੀ ਢੰਗ ਨਾਲ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 65,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੋਂ ਬਿਨਾਂ ਨੌਕਰੀਆਂ ਮਿਲੀਆਂ ਹਨ, ਸੜਕਾਂ ਵਿੱਚ ਸੁਧਾਰ ਹੋਇਆ ਹੈ ਅਤੇ ਟੋਲ ਪਲਾਜ਼ਾ ਬੰਦ ਹੋ ਗਏ ਹਨ, ਜਿਸ ਨਾਲ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੋਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਨੂੰ ਸਥਾਈ ਤੌਰ ‘ਤੇ ਖਤਮ ਨਹੀਂ ਕਰ ਸਕਦਾ, ਅਤੇ ਸਿਰਫ਼ ਸਿੱਖਿਆ ਹੀ ਲੋਕਾਂ ਨੂੰ ਗਰੀਬੀ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਸ਼ਕਤੀ ਰੱਖਦੀ ਹੈ।  

ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਵਿੱਚ ਕੇਰਲਾ ਨੂੰ ਪਛਾੜਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਜੋ ਬਹੁਤ ਮਾਣ ਵਾਲੀ ਗੱਲ ਹੈ। 

ਸਿਹਤ ਖੇਤਰ ਦੇ ਸੁਧਾਰਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਉਠਾਇਆ ਹੈ।

 ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ।

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੇਣ ਦੀ ਸਨਮਾਨ ਰਾਸ਼ੀ ਦੇਣ ਯੋਜਨਾ ਸ਼ੁਰੂ ਕੀਤੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਆਖਰਕਾਰ ਝਾੜੂ ਨੂੰ ਵੋਟ ਦਿੱਤੀ, ਜਿਸ ਦੇ ਨਤੀਜੇ ਵਜੋਂ ਪੰਜਾਬ ਭਰ ਵਿੱਚ ਸਕੂਲ, ਹਸਪਤਾਲ ਅਤੇ ਪ੍ਰਸ਼ਾਸਨ ਵਿੱਚ ਬਦਲਾਅ ਆਇਆ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਹੁਣ ਲੋਕਾਂ ਤੋਂ ਪਹਿਲਾਂ ਹੀ ਪੰਜ ਮੌਕੇ ਮਿਲਣ ਦੇ ਬਾਵਜੂਦ ਇੱਕ ਹੋਰ ਮੌਕਾ ਮੰਗ ਰਹੇ ਹਨ। ਉਨ੍ਹਾਂ ਕਿਹਾ,“ਲੋਕਾਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਇਹ ਪਾਰਟੀਆਂ ਸਿਰਫ਼ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰਦੀਆਂ ਹਨ ਤਾਂ ਜੋ ਉਹ ਪੰਜਾਬ ਨੂੰ ਦੁਬਾਰਾ ਲੁੱਟ ਸਕਣ।” 

ਸਿੰਚਾਈ ਸੁਧਾਰਾਂ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ 68% ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਖਾਲੇ ਬਣਾਏ ਹਨ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ 21,000 ਕਿਊਸਿਕ ਪਾਣੀ ਛੱਡਿਆ ਹੈ।

ਮੁੱਖ ਮੰਤਰੀ ਨੇ ਕਿਹਾ,“ਇਹ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪੰਜਾਬ ਦੀ ਹੋਂਦ ਪਾਣੀ ਨਾਲ ਜੁੜੀ ਹੋਈ ਹੈ।” 

——-

Tags: PUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

by Ranjit Singh
May 31, 2026
0

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ 'ਤੇ ਡਿੱਗੀ ਘਰ ਦੀ ਛੱਤ ਅਬੋਹਰ, 31 ਮਈ (ਵਿਸ਼ਵ ਵਾਰਤਾ) –...

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

by Ranjit Singh
May 31, 2026
0

Delhi 'ਚ ਵੱਡੀ ਕਾਰਵਾਈ: 150 ਘਰਾਂ 'ਤੇ ਚੱਲਿਆ ਬੁਲਡੋਜ਼ਰ ਨਵੀਂ ਦਿੱਲੀ, 31 ਮਈ (ਵਿਸ਼ਵ ਵਾਰਤਾ) – ਐਤਵਾਰ ਨੂੰ ਦਿੱਲੀ ਦੇ...

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

by Ranjit Singh
May 31, 2026
0

PM Modi ਦੀ 'ਮਨ ਕੀ ਬਾਤ' ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 31, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

 

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

by Ranjit Singh
May 31, 2026
0

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ 'ਤੇ ਡਿੱਗੀ ਘਰ ਦੀ ਛੱਤ ਅਬੋਹਰ, 31 ਮਈ (ਵਿਸ਼ਵ ਵਾਰਤਾ) –...

Most Popular

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

by Ankit
3 weeks ago
0

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA