• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

1 hour ago
IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

28 minutes ago
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

28 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

43 minutes ago
MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

2 hours ago
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

2 hours ago
1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

1 ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਵੇਗਾ VB-G RAM G

2 hours ago
ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

ਗਿਆਨ ਸਿੰਘ ਮਾਨ ਭਾਜਪਾ ਵਿੱਚ ਹੋਏ ਸ਼ਾਮਿਲ

3 hours ago
ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

3 hours ago
Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

Punjab : ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

3 hours ago
Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

Punjab ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ! 29 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

4 hours ago
ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

4 hours ago
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

4 hours ago
Hindi News
English News
Monday, May 11, 2026
No Result
View All Result
33 °c
Chandigarh
30 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 11, 2026
in ਖਬਰਾਂ, ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਸ ਕੀਤੇ ਗਏ ਕਾਨੂੰਨ ਤੋਂ ਸਮੂਹ ਸੰਗਤ ‘ਚ ਖੁਸ਼ੀ ਦੀ ਲਹਿਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਦੇ ਲਾਗੂ ਹੋਣ ਤੋਂ ਬਾਅਦ ਹੁਣ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮੋਦੀ ਗੱਲਾਂ ਘੁਮਾਉਣ ‘ਚ ਮਾਹਿਰ ਹਨ, ਉਨ੍ਹਾਂ ਨੂੰ ਦੇਸ਼ ਦੀ ਹਾਲਤ ਬਾਰੇ ਲੋਕਾਂ ਨੂੰ ਸੱਚ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੂਰਾ ਦੇਸ਼ ਜਾਣ ਚੁੱਕਿਐ ਕਿ ਭਾਰਤ ਦੀ ਵਾਗਡੋਰ, ਵ੍ਹਾਈਟ ਹਾਊਸ ਦੇ ਹੱਥਾਂ ਵਿੱਚ ਹੈ; ਕਿਉਂਕਿ ਸਾਰੇ ਫੈਸਲੇ ਉਥੋਂ ਹੀ ਲਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ ‘ਤੇ ਦਬਾਅ ਪਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ ਭਾਜਪਾ ਦੀਆਂ ਘਟੀਆ ਚਾਲਾਂ ਅੱਗੇ ਕਦੇ ਨਹੀਂ ਝੁਕਣਗੇ ਅਤੇ ਸਹੀ ਸਮੇਂ ‘ਤੇ ਇਸ ਦਾ ਢੁਕਵਾਂ ਜਵਾਬ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 11 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਢੁਕਵਾਂ ਜਵਾਬ ਦੇਣਗੇ।  

ਆਪਣੇ ਐਕਸ ਹੈਂਡਲ ‘ਤੇ ਕੁਝ ਫੋਟੋਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਮੈਨੂੰ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀਸਰ ਸਾਹਿਬ (ਛੇਵੀਂ ਪਾਤਸ਼ਾਹੀ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਾਮਲ ਹੋ ਕੇ ਮੱਥਾ ਟੇਕਣ ਦਾ ਸੁਭਾਗ ਮਿਲਿਆ। ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋ ਕੇ ਮੈਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਗੁਰੂ ਸਾਹਿਬ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂ ਪੰਜਾਬ ਦੀ ਚੜ੍ਹਦੀ ਕਲਾ, ਸਰਬੱਤ ਦੇ ਭਲੇ ਅਤੇ ਸੂਬੇ ਨੂੰ ਇੱਕ ਵਾਰ ਫਿਰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ‘ਤੇ ਆਪਣੀ ਕਿਰਪਾ ਬਣਾ ਕੇ ਰੱਖਣ।” 

ਸੰਗਤ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਦੀ ਸਮੁੱਚੀ ਸਿੱਖ ਸੰਗਤ ਇਤਿਹਾਸਕ ਕਾਨੂੰਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਵੇਗਾ, ਦੇ ਪਾਸ ਹੋਣ ‘ਤੇ ਖੁਸ਼ੀ ਤੇ ਸੰਤੁਸ਼ਟੀ ਪ੍ਰਗਟ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਹ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋਣ ਲਈ ਇਥੇ ਆਏ ਸਨ।  

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਲੋਕ ਸੂਬੇ ਦੇ ਕੋਨੇ-ਕੋਨੇ ‘ਚ ਧੰਨਵਾਦੀ ਸਮਾਗਮ ਕਰਵਾ ਰਹੇ ਹਨ ਕਿਉਂਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਰੋਜ਼ਾਨਾ ਕਈ ਸੱਦੇ ਆ ਰਹੇ ਹਨ। ਉਨ੍ਹਾਂ ਕਿਹਾ “ਸਰਬਸ਼ਕਤੀਮਾਨ ਪ੍ਰਮਾਤਮਾ ਨੇ ਮੈਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ, ਲਾਗੂ ਕਰਨ ਦਾ ਮੌਕਾ ਦੇ ਕੇ ਮਨੁੱਖਤਾ ਦੀ ਸੇਵਾ ਦੀ ਵੱਡੀ ਜ਼ਿਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਹੁਣ ਭਵਿੱਖ ਵਿੱਚ ਕੋਈ ਵੀ ਬੇਅਦਬੀ ਵਰਗਾ ਨਾ-ਮੁਆਫੀਯੋਗ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਸਿੱਖ ਮਰਿਆਦਾ ਅਤੇ ਲੋਕਾਂ ਦੀਆਂ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ।

ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਕੀਤੀਆਂ ਗਈਆਂ ਹਾਲੀਆ ਅਪੀਲਾਂ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਜੁਮਲਿਆਂ ਦੇ ਬਾਦਸ਼ਾਹ” ਨੂੰ ਦੇਸ਼ ਦੇ ਸਾਹਮਣੇ ਸੱਚ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ “ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਦੀ ਲਗਾਮ ਅੱਜ ਵ੍ਹਾਈਟ ਹਾਊਸ ਦੇ ਹੱਥ ਵਿੱਚ ਹੈ, ਜਿਸ ਕਰਕੇ ਸਾਰੇ ਵੱਡੇ ਫੈਸਲੇ ਉਨ੍ਹਾਂ ਦੀ ਸਹਿਮਤੀ ਤੋਂ ਬਾਅਦ ਹੀ ਲਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ-ਪਾਕਿਸਤਾਨ ਤਣਾਅ ਵਰਗੇ ਮੁੱਦਿਆਂ ਦੌਰਾਨ ਵੀ ਅਮਰੀਕੀ ਅਧਿਕਾਰੀਆਂ ਦੁਆਰਾ ਫਰਮਾਨ ਸੁਣਾਇਆ ਗਿਆ ਸੀ, ਜੋ ਦੇਸ਼ ਦੀ ਪ੍ਰਭੂਸੱਤਾ ਪ੍ਰਤੀ ਗੰਭੀਰ ਚਿੰਤਾਵਾਂ ਖ਼ੜ੍ਹੀਆਂ ਕਰਦਾ ਹੈ। ਉਨ੍ਹਾਂ ਕਿਹਾ, “ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲੇ ਅਸਲ ਵਿੱਚ ਵਿਸ਼ਵ ਚੇਲਾ ਬਣਨ ਵੱਲ ਵਧ ਰਹੇ ਹਨ ਕਿਉਂਕਿ ਅੱਜ ਅੱਖਾਂ ਮੁੰਦ ਕੇ ਵ੍ਹਾਈਟ ਹਾਊਸ ਦੇ ਨਿਰਦੇਸ਼ਾਂ ਦੀ ਅੰਨ੍ਹੇਵਾਹ ਪਾਲਣਾ ਕੀਤੀ ਜਾ ਰਹੀ ਹੈ,” 

ਕੇਂਦਰ ਦੀਆਂ ਆਰਥਿਕ ਨੀਤੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਕ ਇਨ ਇੰਡੀਆ ਸਬੰਧੀ ਲੰਬੇ-ਚੌੜੇ ਦਾਅਵਿਆਂ ਦੇ ਬਾਵਜੂਦ ਰੱਖਿਆ ਖੇਤਰ ਵਿੱਚ ਵੀ ਐਫਡੀਆਈ ਦੀ ਆਗਿਆ ਦੇਣ ਵਰਗੀਆਂ ਨੀਤੀਆਂ ਨੇ ਦੇਸ਼ ਦੇ ਹਿੱਤਾਂ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ, ਜਿਸ ਦਾ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪਵੇਗਾ। 

ਪੰਜਾਬ ਵਿੱਚ ਈਡੀ ਦੇ ਛਾਪਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀ ਦੀ ਸ਼ਰੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈਡੀ, ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਧਮਕਾਉਣ ਅਤੇ ਲੋਕਤੰਤਰ ਦਾ ਆਵਾਜ਼ ਨੂੰ ਦਬਾਉਣ ਦਾ ਇੱਕ ਸਾਧਨ ਬਣ ਕੇ ਰਹਿ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਪੰਜਾਬੀਆਂ ਕਦੇ ਵੀ ਅਜਿਹੀਆਂ ਦਬਾਅ ਪਾਉਣ ਵਾਲੀਆਂ ਚਾਲਾਂ ਅੱਗੇ ਨਾ ਝੁਕੇ ਸੀ ਅਤੇ ਨਾ ਝੁਕਣਗੇ। ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਇਨ੍ਹਾਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦੇਣਗੇ।”

—–

Tags: BREAKING NEWSBreaking news in PunjabiLatest Punjab newsPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

by Jaspreet Kaur
May 11, 2026
0

IPL 2026 PBKS vs DC: ਦਿੱਲੀ ਨੇ ਜਿੱਤਿਆ Toss  ਦੋਵਾਂ ਟੀਮਾਂ ਦੀ ਪਲੇਇੰਗ-11 'ਚ ਵੱਡੇ ਬਦਲਾਅ  ਹਿਮਾਚਲ ਪ੍ਰਦੇਸ਼, 11 ਮਈ...

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
May 11, 2026
0

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 11, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼

by Jaspreet Kaur
May 11, 2026
0

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ 'ਚ ਮੁੜ ਕੀਤਾ ਗਿਆ ਪੇਸ਼ - ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ 'ਤੇ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

by Jaspreet Kaur
May 11, 2026
0

IPL 2026 PBKS vs DC: ਦਿੱਲੀ ਨੇ ਜਿੱਤਿਆ Toss  ਦੋਵਾਂ ਟੀਮਾਂ ਦੀ ਪਲੇਇੰਗ-11 'ਚ ਵੱਡੇ ਬਦਲਾਅ  ਹਿਮਾਚਲ ਪ੍ਰਦੇਸ਼, 11 ਮਈ...

Most Popular

International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ

by Navjot
2 weeks ago
0

International News : ਰਾਜਨਾਥ ਸਿੰਘ Bishkek ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹੋਣਗੇ ਸ਼ਾਮਲ     ਨਵੀਂ ਦਿੱਲੀ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 