• Latest
  • Trending
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

5 minutes ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

35 minutes ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

59 minutes ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

2 hours ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

3 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

3 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

4 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

4 hours ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

4 hours ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

5 hours ago
Hindi News
English News
Friday, July 17, 2026
No Result
View All Result
38 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਜਾਣਨ ਦਾ ਪੂਰਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 18, 2026
in ਖਬਰਾਂ, ਪੰਜਾਬ
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਲੋਕਾਂ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਜਾਣਨ ਦਾ ਪੂਰਾ ਅਧਿਕਾਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਜਾਣ-ਬੁੱਝ ਕੇ ਸਥਿਰ ਰੱਖਿਆ ਗਿਆ ਅਤੇ ਚੋਣਾਂ ਤੋਂ ਤੁਰੰਤ ਬਾਅਦ ਕੀਮਤਾਂ ਵਧਾ ਦਿੱਤੀਆਂ ਗਈਆਂ, ਜਿਸ ਨਾਲ ਆਮ ਲੋਕਾਂ ‘ਤੇ ਬੋਝ ਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਤੇ ‘ਆਪ’ ਇਹ ਯਕੀਨੀ ਬਣਾਏਗੀ ਕਿ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲੀ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਹੋਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    ਭਾਜਪਾ ਕਰ ਰਹੀ ਲੋਕਤੰਤਰ ਦੀ ਹੱਤਿਆ !!

    ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ CM @BhagwantMann ਨੇ ਮੀਡੀਆ ਨੂੰ ਕੀਤਾ ਸੰਬੋਧਨ

    👉 ਜੋੜ-ਤੋੜ ਦੀ ਰਾਜਨੀਤੀ ਕਰਨ ਦੀ ਬਜਾਏ ਦੇਸ਼ ਵੱਲ ਧਿਆਨ ਦੇਵੇ ਭਾਜਪਾ
    👉 ਪੰਜਾਬ ‘ਚ ਨਹੀਂ ਹੋਣ ਦਿੱਤੀ ਜਾਵੇਗੀ SIR ਦੀ ਦੁਰਵਰਤੋਂ
    👉 ਦੇਸ਼ ਦੀ ਆਰਥਿਕ ਸਥਿਤੀ ਬਾਰੇ ਲੋਕਾਂ ਨੂੰ ਦੱਸਣ PM… pic.twitter.com/5goIcgNwKY

    — AAP Punjab (@AAPPunjab) May 18, 2026

ਪਟਨਾ, 18 ਮਈ ( ਵਿਸ਼ਵ ਵਾਰਤਾ);- ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ ਲਾਕਡਾਊਨ” ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ ‘ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ ‘ਤੇ ਖੁਲਾਸਾ ਕਰੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਵੇ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਨੂੰਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾ ਕੇ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਅਸਲ ਆਰਥਿਕ ਸਥਿਤੀ ਬਾਰੇ ਸਭ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਬੰਦੀਆਂ ਦੇ ਨਤੀਜੇ ਪੂਰੇ ਦੇਸ਼ ਨੂੰ ਭੁਗਤਣੇ ਪੈ ਰਹੇ ਹਨ, ਜਦੋਂ ਕਿ ਕੇਂਦਰ ਲੋਕਾਂ ਤੋਂ ਦੇਸ਼ ਦੀ ਆਰਥਿਕਤਾ ਦੇ ਅਸਲ ਹਾਲਾਤ ਲੁਕਾ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦਾ ਜਨਤਕ ਤੌਰ ‘ਤੇ ਖੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਨਾਗਰਿਕ ਦੇਸ਼ ਦੀ ਅਸਲ ਸਥਿਤੀ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਰਥਿਕ ਸਥਿਤੀ ਬਾਰੇ ਸੱਚ ਜਾਣਨ ਦਾ ਹੱਕ ਹੈ। ਕੇਂਦਰ ਨੂੰ ਤੱਥ ਲੁਕਾਉਣ ਦੀ ਬਜਾਏ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਬਾਰੇ ਪੂਰੀ ਜਾਣਕਾਰੀ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।”

ਕੇਂਦਰ ਮਹਿੰਗਾਈ ਦੇ ਬੋਝ ਨੂੰ ਜਾਇਜ਼ ਠਹਿਰਾਉਣ ਲਈ ਵਿਸ਼ਵ ਪੱਧਰ ‘ਤੇ ਬਣੇ ਹਾਲਾਤ ਨੂੰ ਢਾਲ ਬਣਾ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਰਫ ਦਿਖਾਉਣ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ, ਪਰ ਚੋਣਾਂ ਖਤਮ ਹੁੰਦੇ ਸਾਰ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ, ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਖਾੜੀ ਦੇਸ਼ਾਂ ਵਿੱਚ ਜੰਗ ਦੇ ਬਹਾਨੇ ਨਾਲ ਵਾਰ-ਵਾਰ ਬਾਲਣ ਦੀਆਂ ਕੀਮਤਾਂ ਵਿੱਚ ਵਾਧੇ ਰਾਹੀਂ ਲੋਕਾਂ ਨੂੰ ਮਹਿੰਗਾਈ ਦੇ ਬੋਝ ਹੇਠ ਦੱਬਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਵਿਦੇਸ਼ ਨੀਤੀ ਬਾਰੇ ਨਹੀਂ ਦੱਸ ਸਕਦੇ ਤਾਂ ਉਨ੍ਹਾਂ ਨੂੰ ਆਪਣੇ ਦੋਸਤ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦੌਰਾਨ ਨਾਗਰਿਕਾਂ ’ਤੇ ਪਾਬੰਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਾਗਰਿਕਾਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤਾਂ ਵਿਦੇਸ਼ ਯਾਤਰਾ ਵਿੱਚ ਮਸਰੂਫ਼ ਹਨ ਪਰ ਲੋਕਾਂ ਨੂੰ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ, ਜਿੱਥੇ ‘ਵਰਕ ਫਰਾਮ ਹੋਮ ’ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਅਸਲ ਸੱਚਾਈ ਲੋਕਾਂ ਤੋਂ ਲੁਕਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇਤਾਵਾਂ ਦੇ ਆਪਹੁਦਰੇਪਣ ਕਾਰਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਸਥਿਤੀ ਨੂੰ ਬਹੁਤ ਗ਼ੈਰ-ਵਾਜਿਬ ਕਰਾਰ ਦਿੱਤਾ।

ਆਪ ਵਲੰਟੀਅਰਾਂ ਨੂੰ ਪੰਜਾਬ ਵਿੱਚ ਐਸ.ਆਈ.ਆਰ. ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐਸ.ਆਈ.ਆਰ.) ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਕਿਰਿਆ 15 ਜੂਨ ਤੋਂ ਸੂਬੇ ਵਿੱਚ ਸ਼ੁਰੂ ਹੋਵੇਗੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਵਲੰਟੀਅਰਾਂ ਨੂੰ ਇਸ ਪ੍ਰਕਿਰਿਆ ਦੌਰਾਨ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਨਾ ਤਾਂ ਅਸਲੀ ਵੋਟਰਾਂ ਨੂੰ ਹਟਾਉਣ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਵਿੱਚ ਜਾਅਲੀ ਵੋਟਰਾਂ ਨੂੰ ਜੋੜਨ ਦੀ ਇਜਾਜ਼ਤ ਦਿੱਤੀ ਜਾਵੇਗੀ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਵਿੱਚ ਜਾਅਲੀ ਵੋਟਰਾਂ ਨੂੰ ਜੋੜਦੇ ਸਮੇਂ ਅਸਲੀ ਵੋਟਰਾਂ ਦੇ ਨਾਮ ਹਟਾਉਣ ਦੀ ਆਦਤ ਬਣ ਗਈ ਹੈ, ਪਰ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਦਾ ਮੂੰਹ ਬੰਦ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਢੁਕਵਾਂ ਜਵਾਬ ਦਿੱਤਾ ਜਾਵੇਗਾ।

ਭਾਜਪਾ ਕੋਲ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਸੱਤ ਰਾਜ ਸਭਾ ਮੈਂਬਰ ਹੋਣਾ ਲੋਕਤੰਤਰ ਦਾ ਸਿੱਧਾ ਕਤਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਪਰ ਇਸ ਦੇ ਬਾਵਜੂਦ ਸੂਬੇ ਤੋਂ ਪਾਰਟੀ ਦੇ ਸੱਤ ਰਾਜ ਸਭਾ ਮੈਂਬਰ ਹੋਣਾ ਸਿੱਧਾ-ਸਿੱਧਾ ਲੋਕਤੰਤਰ ਦਾ ਕਤਲ ਹੈ।

ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਦੀ ਰਾਖੀ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਇੰਨਾ ਸਖ਼ਤ ਕਾਨੂੰਨ ਲਾਗੂ ਕੀਤਾ ਹੈ ਕਿ ਹੁਣ ਕੋਈ ਵੀ ਬੇਅਦਬੀ ਕਰਨ ਬਾਰੇ ਸੋਚਣ ਦੀ ਹਿੰਮਤ ਵੀ ਨਹੀਂ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਲਾਗੂ ਹੋਣ ਨਾਲ, ਦੁਨੀਆ ਭਰ ਦੇ ਸਿੱਖਾਂ ਦੀ ਚਿਰੋਕਣੀ ਮੰਗ ਆਖਰਕਾਰ ਪੂਰੀ ਹੋ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੀ ਸੰਗਤ ਨੇ ਇਸ ਕਾਨੂੰਨ ਦਾ ਦਿਲੋਂ ਸਵਾਗਤ ਕੀਤਾ ਹੈ, ਜਿਸ ਦਾ ਉਦੇਸ਼ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣਾ ਹੈ। ਉਨ੍ਹਾਂ ਕਿਹਾ, “ਪਵਿੱਤਰ ਗੁਰਬਾਣੀ ਸਰਬੱਤ ਦੇ ਭਲੇ ਲਈ ਹੈ ਅਤੇ ਇਸ ਦੀ ਪਵਿੱਤਰਤਾ, ਮਾਣ ਅਤੇ ਸਤਿਕਾਰ ਨੂੰ ਬਣਾਈ ਰੱਖਣਾ ਸਾਡਾ ਸਮੂਹਿਕ ਫ਼ਰਜ਼ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ ਨੂੰ ਇਸ ਦੀ ਅਸਲ ਭਾਵਨਾ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Tags: BREAKING NEWSBreaking news in PunjabiChandigarhLatest News In PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

by Jaspreet Kaur
July 17, 2026
0

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ 'ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ ਚੰਡੀਗੜ੍ਹ, 17 ਜੁਲਾਈ...

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਪੰਜਾਬੀ ਵਿੱਚ ਕੀਤੀ ਭਾਸ਼ਣ ਦੀ ਸ਼ੁਰੂਆਤ - 5,470 ਕਰੋੜ ਦੇ ਵਿਕਾਸ...

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

by Jaspreet Kaur
July 17, 2026
0

FIFA World Cup 2026: ਜੇਤੂ ਟੀਮ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ - ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

by Jaspreet Kaur
July 17, 2026
0

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ 'ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ ਚੰਡੀਗੜ੍ਹ, 17 ਜੁਲਾਈ...

Most Popular

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

by Ranjit Singh
1 week ago
0

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ 'ਚ ਬਣਾਈ ਜਗ੍ਹਾ - ਪਹਿਲੇ ਹਾਫ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 