• Latest
  • Trending
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

19 minutes ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

27 minutes ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

57 minutes ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

59 minutes ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

1 hour ago
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

1 hour ago
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

1 hour ago
ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

2 hours ago
Hindi News
English News
Tuesday, May 19, 2026
No Result
View All Result
37 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 19, 2026
in ਖਬਰਾਂ, ਪੰਜਾਬ
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ ‘ਵਿਸ਼ਵ ਚੇਲਾ’ ਬਣਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਖੁਦ ਐਸ਼ੋ-ਆਰਾਮ ਅਤੇ ਵਿਦੇਸ਼ੀ ਯਾਤਰਾਵਾਂ ਕਰ ਰਹੇ ਪ੍ਰਧਾਨ ਮੰਤਰੀ ਲੋਕਾਂ ਨੂੰ ਸਬਰ ਰੱਖਣ ਦੀ ਅਪੀਲ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸਮੁੱਚਾ ਵਿਸ਼ਵ ਜੰਗ ਤੋਂ ਪ੍ਰਭਾਵਿਤ ਹੈ, ਪਰ ਨਰਿੰਦਰ ਮੋਦੀ ਤੋਂ ਇਲਾਵਾ ਕਿਸੇ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਅਜਿਹੀ ਅਪੀਲ ਨਹੀਂ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪ੍ਰਧਾਨ ਮੰਤਰੀ ਹਮੇਸ਼ਾ ਵਿਦੇਸ਼ੀ ਦੌਰਿਆਂ ‘ਤੇ ਰਹਿੰਦੇ ਹਨ, ਪਰ ਦੇਸ਼ ਦੇ ਨਾਗਰਿਕਾਂ ਨੂੰ ਇਹ ਕਦੇ ਨਹੀਂ ਦੱਸਦੇ ਕਿ ਭਾਰਤ ਨੂੰ ਉਨ੍ਹਾਂ ਦੇ ਦੌਰਿਆਂ ਤੋਂ ਕੀ ਹਾਸਲ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪ੍ਰਧਾਨ ਮੰਤਰੀ ਮੋਦੀ ਆਪਣੇ ਕਾਰੋਬਾਰੀ ਦੋਸਤਾਂ ਨੂੰ ਵਿਦੇਸ਼ੀ ਦੌਰਿਆਂ ‘ਤੇ ਨਾਲ ਲੈ ਜਾਂਦੇ ਹਨ ਅਤੇ ਉਨ੍ਹਾਂ ਲਈ ਵਪਾਰਕ ਸਮਝੌਤੇ ਪੱਕੇ ਕਰਕੇ ਫਿਰ ਵਾਪਸੀ ਕਰ ਲੈਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪਣੀ ਮੁਕੰਮਲ ਨਾਕਾਮੀ ਦਾ ਭਾਂਡਾ ਜੰਗ ਦੇ ਨਾਂ ‘ਤੇ ਭੰਨਣਗੇ ਪ੍ਰਧਾਨ ਮੰਤਰੀ ਮੋਦੀ!

ਦੇਸ਼ ਦੇ ਚਿੰਤਾਪੂਰਨ ਹਾਲਾਤਾਂ ‘ਤੇ CM @BhagwantMann ਨੇ ਘੇਰੇ PM ਮੋਦੀ

ਮੋਦੀ ਸਰਕਾਰ ਦੀ ਵਿਦੇਸ਼ ਤੇ ਆਰਥਿਕ ਨੀਤੀ ਨੂੰ ਦੱਸਿਆ ਪੂਰੀ ਤਰ੍ਹਾਂ ਨਾਕਾਮ pic.twitter.com/c0BsNvilXw

— AAP Punjab (@AAPPunjab) May 19, 2026

ਸੰਗਰੂਰ; 19 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।

ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ ‘ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ।

ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, “ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।”
ਵਿਦੇਸ਼ ਅਤੇ ਆਰਥਿਕ ਨੀਤੀਆਂ ‘ਚ ਅਸਫ਼ਲਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸਿਤਮਜ਼ਰੀਫ਼ੀ ਵਾਲੀ ਗੱਲ ਹੈ ਕਿ “ਵਿਸ਼ਵ ਗੁਰੂ” ਬਣਨ ਦਾ ਮਾਣ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, “ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਕੇਂਦਰ ਸਰਕਾਰ ਦੇਸ਼ ‘ਚ ਲਏ ਜਾਣ ਵਾਲੇ ਹਰੇਕ ਛੋਟੇ ਤੋਂ ਛੋਟੇ ਫੈਸਲੇ ਲਈ ਅਮਰੀਕਾ ‘ਚ ਬੈਠੇ ਆਪਣੇ ਦੋਸਤਾਂ ਤੋਂ ਮਨਜ਼ੂਰੀ ਲੈਂਦੀ ਹੈ। ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾਉਣ ਦੀ ਬਜਾਏ, ਪ੍ਰਧਾਨ ਮੰਤਰੀ ਨੂੰ ਤੇਲ, ਐਲਪੀਜੀ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੇਸ਼ ਨੂੰ ਇਸ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ ਜਿੱਥੇ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਸੋਚ-ਸਮਝ ਕੇ ਖ਼ਰਚ ਕਰਨ ਦੀ ਤਾਕੀਦ ਕੀਤੀ ਜਾਂਦੀ ਹੈ ਅਤੇ ਉਹ ਆਪ ਐਸ਼ੋ-ਇਸ਼ਰਤ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ,“ਪ੍ਰਧਾਨ ਮੰਤਰੀ ਖੁਦ ਵਿਦੇਸ਼ੀ ਦੌਰਿਆਂ ਵਿੱਚ ਮਸ਼ਰੂਫ਼ ਹਨ, ਪਰ ਦੇਸ਼ ਵਾਸੀਆਂ ਨੂੰ ਵਿਦੇਸ਼ ਯਾਤਰਾ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦੇ ਹਨ। ਪ੍ਰਧਾਨ ਮੰਤਰੀ ਨੇ ਪਿਛਲੇ 14 ਸਾਲਾਂ ਵਿੱਚ ਕੀਤੇ ਇੰਨੇ ਵਿਦੇਸ਼ੀ ਦੌਰਿਆਂ ਤੋਂ ਹੋਈਆਂ ਪ੍ਰਾਪਤੀਆਂ ਦੀ ਜਾਣਕਾਰੀ ਕਦੇ ਵੀ ਮੀਡੀਆ, ਦੇਸ਼ ਜਾਂ ਸੰਸਦ ਨਾਲ ਸਾਂਝੀ ਨਹੀਂ ਕੀਤੀ”।
*ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰੇ ਅਤੇ ਉਦਯੋਗਪਤੀਆਂ ਨਾਲ ਨੇੜਤਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।

ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ,‘‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ ’’।
ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਅਤੇ ਸਿਰਫ਼ ਉਹੀ ਦੁਹਰਾਉਂਦੇ ਹਨ ਜਿਸ ਦਾ ਹੁਕਮ ਭਾਜਪਾ ਹਾਈ ਕਮਾਂਡ ਵੱਲੋਂ ਦਿੱਤਾ ਜਾਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਬੇਬੁਨਿਆਦ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਪੰਜਾਬ ਭਾਜਪਾ ਦੇ ਆਗੂ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਕਿਉਂਕਿ ਉਹ ਸਿਰਫ਼ ਉਨ੍ਹਾਂ ਦੀ ਆਪਣੀ ਪਾਰਟੀ ਦੇ ਬੁਲਾਰੇ ਹਨ ਅਤੇ ਜੋ ਕੁਝ ਉਨ੍ਹਾਂ ਦੀ ਹਾਈ ਕਮਾਂਡ ਉਨ੍ਹਾਂ ਤੋਂ ਕਹਾਉਣਾ ਚਾਹੁੰਦੀ ਹੈ, ਉਹੀ ਕਹਿੰਦੇ ਹਨ।’’

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਚੁੱਕਿਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਡੀਏਪੀ ਦਾ ਮੁੱਦਾ ਉਠਾਇਆ ਹੈ ਅਤੇ ਉਨ੍ਹਾਂ ਨੇ ਪੰਜਾਬ ਦੀਆਂ ਲੋੜਾਂ ਪੂਰੀਆਂ ਕੀਤੇ ਜਾਣ ਬਾਰੇ ਭਰੋਸਾ ਵੀ ਦਿੱਤਾ ਹੈ ’’।

ਵਿਰੋਧੀ ਪਾਰਟੀਆਂ ’ਤੇ ਦਬਾਅ ਪਾਉਣ ਲਈ ਭਾਜਪਾ ਦੇ ਰਾਜਨੀਤਿਕ ਵਿੰਗਾਂ ਵਜੋਂ ਈ.ਡੀ., ਸੀ.ਬੀ.ਆਈ. ਅਤੇ ਆਮਦਨ ਕਰ ਦੀ ਕੀਤੀ ਜਾ ਰਹੀ ਹੈ ਦੁਰਵਰਤੋਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।”
———

Tags: BREAKING NEWSBreaking news in PunjabiLatest Punjab news in PunjabiPUNJABPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

by Jaspreet Kaur
May 19, 2026
0

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ ਐਸ ਏ ਐਸ ਨਗਰ, 18 ਮਈ (ਗਿਆਨ ਸਿੰਘ )...

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
May 19, 2026
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 19, 2026
0

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ ਟਾਸ; ਜਾਣੋ ਕੀ ਲਿਆ ਫੈਸਲਾ - ਕਪਤਾਨ ਰਿਆਨ ਪਰਾਗ ਮੈਚ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

by Jaspreet Kaur
May 19, 2026
0

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ ਐਸ ਏ ਐਸ ਨਗਰ, 18 ਮਈ (ਗਿਆਨ ਸਿੰਘ )...

Most Popular

12th Result Declared : ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ 

12th Result Declared : ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ 

by Navjot
2 weeks ago
0

12th Result Declared : ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ  ਚੰਡੀਗੜ੍ਹ, 4ਮਈ(ਵਿਸ਼ਵ ਵਾਰਤਾ)  ਹਿਮਾਚਲ ਪ੍ਰਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 