• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

3 weeks ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

32 minutes ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

1 hour ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

1 hour ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

2 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

3 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

4 hours ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

4 hours ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

4 hours ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

4 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਕਿਸਾਨਾਂ ਨੂੰ ਕਰਜ਼ੇ ਦੇ ਜਾਲ ’ਚੋਂ ਕੱਢਣ ਅਤੇ ਪੈਸਾ ਸਿੱਧਾ ਕਿਸਾਨਾਂ ਦੇ ਹੱਥਾਂ ਵਿੱਚ ਪਹੁੰਚਾਉਣ ਲਈ ਕੀਤਾ ਵਾਧਾ

June 2, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਕਿਸਾਨਾਂ ਨੂੰ ਕਰਜ਼ੇ ਦੇ ਜਾਲ ’ਚੋਂ ਕੱਢਣ ਅਤੇ ਪੈਸਾ ਸਿੱਧਾ ਕਿਸਾਨਾਂ ਦੇ ਹੱਥਾਂ ਵਿੱਚ ਪਹੁੰਚਾਉਣ ਲਈ ਕੀਤਾ ਵਾਧਾ

ਕਿਸਾਨਾਂ ਨੂੰ ਹੁਣ ਕੇ.ਸੀ.ਸੀ. ਸਕੀਮ ਤਹਿਤ ਫ਼ਸਲ ਦੀ ਲਾਗਤ ਦੇ ਬਰਾਬਰ ਕਰਜ਼ਾ ਮਿਲੇਗਾ ਅਤੇ ਵਿਆਜ ਦਰਾਂ ਵੀ ਕਾਫ਼ੀ ਘੱਟ ਹੋਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

26 ਸਾਲ ਪੁਰਾਣੇ ਕੇ.ਸੀ.ਸੀ. ਸਿਸਟਮ ਵਿੱਚ ਕ੍ਰਾਂਤੀਕਾਰੀ ਸੁਧਾਰ, ਕਿਸਾਨ ਹੁਣ ਏ.ਟੀ.ਐਮ. ਅਤੇ ਯੂ.ਪੀ.ਆਈ. ਰਾਹੀਂ ਵੀ ਪੈਸੇ ਕਢਵਾ ਸਕਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਵਾਰ ਕੇ.ਸੀ.ਸੀ. ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 2,000 ਰੁਪਏ ਪ੍ਰਤੀ ਏਕੜ ਵਾਧੂ ਕਰਜ਼ਾ ਮਿਲੇਗਾ, ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਵੱਡਾ ਹੁਲਾਰਾ ਮਿਲੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨ ਹੁਣ ਪੌਪਲਰ, ਬਾਂਸ, ਜਾਮਣ, ਲੈਮਨਗ੍ਰਾਸ, ਲਸਣ, ਹਾਈਬ੍ਰਿਡ ਟਮਾਟਰ ਅਤੇ ਡਰੈਗਨ ਫਰੂਟ ਵਰਗੀਆਂ ਫ਼ਸਲਾਂ ਲਈ ਵੀ ਕਰਜ਼ਾ ਲੈ ਸਕਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਸਥਾਗਤ ਕਰਜ਼ੇ ਦੀ ਢੁਕਵੀਂ ਵਿਵਸਥਾ ਦੀ ਅਣਹੋਂਦ ਕਾਰਨ ਕਿਸਾਨ ਅਕਸਰ ਸ਼ਾਹੂਕਾਰਾਂ ਦੇ ਜਾਲ ਵਿੱਚ ਫਸ ਜਾਂਦੇ ਸਨ; ਇਹ ਸੁਧਾਰ ਕਿਸਾਨਾਂ ਨੂੰ ਅਜਿਹੀ ਨਿਰਭਰਤਾ ਤੋਂ ਮੁਕਤ ਕਰਨ ਵਿੱਚ ਮਦਦ ਕਰਨਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ, ਸਾਰੀਆਂ ਫਲ ਅਤੇ ਸਬਜ਼ੀਆਂ ਦੀ ਫ਼ਸਲ ਲਈ ਸਿਰਫ਼ 32,000 ਰੁਪਏ ਪ੍ਰਤੀ ਏਕੜ ਕਰਜ਼ਾ ਮਿਲਦਾ ਸੀ; ਹੁਣ ਫ਼ਸਲ ਦੇ ਹਿਸਾਬ ਨਾਲ ਕਿਸਾਨ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਦਾ ਕਰਜ਼ਾ ਲੈ ਸਕਦੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ 6 ਸਾਲ ਦੀ ਕੇ.ਸੀ.ਸੀ. ਮਿਆਦ ਮਿਲੇਗੀ ਅਤੇ ਸਾਲਾਨਾ ਕ੍ਰੈਡਿਟ ਲਿਮਟ ਆਰ.ਬੀ.ਆਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਰਜ਼ੇ ਦੇ ਆਨਲਾਈਨ ਭੁਗਤਾਨ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਬੈਂਕਾਂ ਵੱਲੋਂ ਵਿਸ਼ੇਸ਼ ਰਿਆਇਤਾਂ ਵੀ ਮਿਲਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨ ਪੱਖੀ ਫੈਸਲਿਆਂ ਸਦਕਾ ਪੰਜਾਬ ਵਿੱਚ ਸਾਲ 2017 ਵਿੱਚ ਕਿਸਾਨ ਖੁਦਕੁਸ਼ੀਆਂ ਦੇ 243 ਮਾਮਲਿਆਂ ਦੇ ਮੁਕਾਬਲੇ ਸਾਲ 2024 ਵਿੱਚ 84 ਮਾਮਲੇ ਦਰਜ ਕੀਤੇ ਗਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 2 ਜੂਨ (ਵਿਸ਼ਵ ਵਾਰਤਾ):- ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ ‘ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਸੀ।
ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।
ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਵੱਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਕੇ.ਸੀ.ਸੀ. ਢਾਂਚਾ ਕਿਸਾਨਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਸਿੱਧਾ ਪਹੁੰਚਾਏਗਾ, ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਫ਼ਸਲੀ ਵਿਭਿੰਨਤਾ ਨੂੰ ਤੇਜ਼ ਕਰੇਗਾ, ਸਹਿਕਾਰੀ ਕਰਜ਼ਾ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਵਿੱਚ ਮਦਦ ਕਰੇਗਾ। ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਵਿੱਚ ਕਈ ਫ਼ਸਲਾਂ ਲਈ ਕਰਜ਼ਾ ਸਹਾਇਤਾ ਵਿੱਚ ਭਾਰੀ ਵਾਧਾ ਹੋਵੇਗਾ। ਇਸ ਵਿੱਚ ਬਾਗਬਾਨੀ ਫ਼ਸਲਾਂ ਵੀ ਸ਼ਾਮਲ ਹਨ, ਜਿੱਥੇ ਪਹਿਲਾਂ ਮਿਲਣ ਵਾਲੀ 32,000 ਰੁਪਏ ਪ੍ਰਤੀ ਏਕੜ ਦੀ ਇਕਸਾਰ ਹੱਦ ਦੇ ਮੁਕਾਬਲੇ ਹੁਣ ਕਰਜ਼ਾ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਜਾ ਸਕਦਾ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿਰਫ਼ ਕੋਈ ਨੀਤੀਗਤ ਬਦਲਾਅ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੇ ਉਦੇਸ਼ ਨਾਲ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕਰ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਵਧੇਰੇ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ ਅਸਰਦਾਰ ਢੰਗ ਨਾਲ ਕਿਸਾਨਾਂ ਦੀ ਸੇਵਾ ਕਰਨਾ ਆਸਾਨ ਬਣਾ ਦਿੱਤਾ ਹੈ। ਅਸੀਂ ਆਪਣੇ ਕਿਸਾਨਾਂ ਨੂੰ 21ਵੀਂ ਸਦੀ ਦੇ ਡਿਜੀਟਲ ਸਾਧਨਾਂ ਨਾਲ ਲੈਸ ਕੀਤਾ ਹੈ ਅਤੇ ਉਹ ਹੁਣ ਪੰਜਾਬ ਦੀ ਤਰੱਕੀ ਦੀ ਨਵੀਂ ਕਹਾਣੀ ਲਿਖਣਗੇ।”
ਇਸ ਸੁਧਾਰ ਦੀ ਅਹਿਮੀਅਤ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2000 ਤੋਂ ਚੱਲੇ ਆ ਰਹੇ ਪੁਰਾਣੇ ਕੇ.ਸੀ.ਸੀ. ਸਿਸਟਮ ਨੂੰ ਬਦਲ ਕੇ 26 ਸਾਲਾਂ ਦੀ ਖੜ੍ਹੋਤ ਨੂੰ ਤੋੜਿਆ ਹੈ। ਉਨ੍ਹਾਂ ਕਿਹਾ, “ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੱਥੀਂ ਕਾਗਜ਼ੀ ਕਾਰਵਾਈ, ਚੈੱਕ ਬੁੱਕ ਅਤੇ ਪਾਸਬੁੱਕਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਪੁਰਾਣੇ ਤੇ ਗੁੰਝਲਦਾਰ ਕੇ.ਸੀ.ਸੀ ਢਾਂਚੇ ‘ਤੇ ਨਿਰਭਰ ਰਹਿਣ ਲਈ ਮਜਬੂਰ ਕੀਤਾ ਗਿਆ ਸੀ। ਪਿਛਲੀਆਂ ਸਰਕਾਰਾਂ ਨੇ ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਜਿਉਂ ਦਾ ਤਿਉਂ ਰਹਿਣ ਦਿੱਤਾ। ਸਾਡੀ ਸਰਕਾਰ ਨੇ ਉਸ 26 ਸਾਲ ਪੁਰਾਣੇ ਸਿਸਟਮ ਨੂੰ ਬਦਲ ਕੇ ਪਾਰਦਰਸ਼ੀ, ਡਿਜੀਟਲ ਅਤੇ ਬਿਹਤਰੀਨ ਕਰਜ਼ਾ ਵਿਵਸਥਾ ਲਾਗੂ ਕੀਤੀ ਹੈ, ਜੋ ਕਿ ਆਧੁਨਿਕ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਧੀ ਹੋਈ ਨੀਤੀ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਕਰਜ਼ਾ ਹੱਦ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੈਂਕ ਕਰਜ਼ਾ ਫ਼ਸਲ ਦੀ ਅਸਲ ਲਾਗਤ ਨੂੰ ਦਰਸਾਉਂਦਾ ਹੋਵੇ। ਉਨ੍ਹਾਂ ਕਿਹਾ, “ਅਸੀਂ ਕਣਕ ਲਈ ਕਰਜ਼ਾ ਹੱਦ 24,380 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸੇ ਤਰ੍ਹਾਂ ਝੋਨੇ ਲਈ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਉਹ ਅਸਲ ਵਿੱਤੀ ਸਹਾਇਤਾ ਮਿਲੇਗੀ ਜਿਸ ਦੇ ਉਹ ਹੱਕਦਾਰ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਕੇ.ਸੀ.ਸੀ. ਦੇ ਨਵੇਂ ਢਾਂਚੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣ ਕੇ ਪੰਜਾਬ, ਦੇਸ਼ ਭਰ ਵਿੱਚ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ, “ਝੋਨੇ ਦੀ ਸੋਧੀ ਹੋਈ 39,000 ਰੁਪਏ ਪ੍ਰਤੀ ਏਕੜ ਦੀ ਹੱਦ ਵਿੱਚੋਂ 2,000 ਰੁਪਏ ਪ੍ਰਤੀ ਏਕੜ ਵਿਸ਼ੇਸ਼ ਤੌਰ ‘ਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰੱਖੇ ਗਏ ਹਨ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਦੀ ਸਹਾਇਤਾ ਲਈ ਵੀ ਸ਼ਾਨਦਾਰ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ, “ਲਗਾਏ ਗਏ ਗੰਨੇ ਲਈ ਕਰਜ਼ਾ ਸੀਮਾ ਨੂੰ 44,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਰੈਟੂਨ ਫਸਲਾਂ (ਮੁੜ ਫੁੱਟਣ ਵਾਲੀਆਂ) ਲਈ ਪਹਿਲੀ ਵਾਰ 65,000 ਰੁਪਏ ਪ੍ਰਤੀ ਏਕੜ ਦੀ ਕਰਜ਼ਾ ਵਿਵਸਥਾ ਕੀਤੀ ਗਈ ਹੈ। ਪਹਿਲਾਂ ਕਿਸਾਨਾਂ ਨੂੰ ਕਰਜ਼ਾ ਲੈਣ ਲਈ ਅਕਸਰ ਸ਼ਾਹੂਕਾਰਾਂ ਅਤੇ ਐਨ.ਬੀ.ਐਫ.ਸੀ. ‘ਤੇ ਨਿਰਭਰ ਕਰਨਾ ਪੈਂਦਾ ਸੀ ਜੋ ਬਹੁਤ ਜ਼ਿਆਦਾ ਵਿਆਜ ਦਰਾਂ ਵਸੂਲਦੇ ਸਨ ਕਿਉਂਕਿ ਸੰਸਥਾਗਤ ਕਰਜ਼ਾ ਉਨ੍ਹਾਂ ਦੀਆਂ ਅਸਲ ਜ਼ਰੂਰਤਾਂ ਨੂੰ ਪੂਰਾ ਨਹੀਂ ਕਰਦਾ ਸੀ। ਸਾਡਾ ਉਦੇਸ਼ ਕਿਸਾਨਾਂ ਨੂੰ ਕਿਫਾਇਤੀ ਕਰਜ਼ੇ ਰਾਹੀਂ ਪੂਰੀ ਤਰ੍ਹਾਂ ਸਹਿਕਾਰੀ ਕਰਜ਼ਾ ਨੈੱਟਵਰਕ ਵਿੱਚ ਸ਼ਾਮਲ ਕਰਨਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੋਧੇ ਹੋਏ ਕੇ.ਸੀ.ਸੀ. ਢਾਂਚੇ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਨੂੰ ਉੱਚ-ਮੁੱਲ ਵਾਲੀਆਂ ਫਸਲਾਂ ਵੱਲ ਮੋੜਨ ਲਈ ਸਰਗਰਮੀ ਨਾਲ ਕਦਮ ਚੁੱਕ ਰਹੇ ਹਾਂ। ਪਹਿਲੀ ਵਾਰ, ਪੌਪਲਰ ਅਤੇ ਬਾਂਸ ਵਰਗੀਆਂ ਖੇਤੀਬਾੜੀ-ਜੰਗਲਾਤ ਫਸਲਾਂ ਦੇ ਨਾਲ ਨਾਲ ਜਾਮੁਨ ਵਰਗੀਆਂ ਖੇਤੀਬਾੜੀ-ਬਾਗਬਾਨੀ ਫਸਲਾਂ ਨੂੰ ਕਰਜ਼ਾ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ। ਅਸੀਂ ਲੈਮਨਗ੍ਰਾਸ ਲਈ ਵੀ ਕਰਜ਼ਾ ਹੱਦ ਲਿਆਂਦੀ ਹੈ, ਜਿਸ ਨਾਲ ਸ਼ਿਵਾਲਿਕ ਪਹਾੜੀਆਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਬਾਗਬਾਨੀ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਦਿੱਤੀ ਜਾ ਰਹੀ ਸਹਾਇਤਾ ਵਿੱਚ ਕਾਫ਼ੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “ਪਹਿਲਾਂ, ਸਾਰੇ ਫਲ ਅਤੇ ਸਬਜ਼ੀਆਂ ਲਈ ਇਕਸਾਰ ਕਰਜ਼ਾ ਹੱਦ ਨਿਰਧਾਰਤ ਕੀਤੀ ਗਈ ਸੀ। ਹੁਣ, ਫਸਲ ਮੁਤਾਬਕ ਕਰਜ਼ਾ ਸਹਾਇਤਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ਹੱਦ ਪ੍ਰਤੀ ਏਕੜ 1.57 ਲੱਖ ਰੁਪਏ ਤੱਕ ਹੈ। ਲਸਣ ਉਤਪਾਦਕ ਹੁਣ ਪ੍ਰਤੀ ਏਕੜ 1,57,372 ਰੁਪਏ, ਹਾੜ੍ਹੂ ਪਿਆਜ਼ ਉਤਪਾਦਕ ਪ੍ਰਤੀ ਏਕੜ 92,686 ਰੁਪਏ ਅਤੇ ਹਾਈਬ੍ਰਿਡ ਟਮਾਟਰ ਉਤਪਾਦਕ ਪ੍ਰਤੀ ਏਕੜ 80,981 ਰੁਪਏ ਦਾ ਕਰਜ਼ਾ ਪ੍ਰਾਪਤ ਕਰ ਸਕਦੇ ਹਨ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਈ ਉੱਭਰ ਰਹੇ ਅਤੇ ਪ੍ਰਗਤੀਸ਼ੀਲ ਖੇਤੀ ਸੈਕਟਰਾਂ ਨੂੰ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਡਰੈਗਨ ਫਰੂਟ ਅਤੇ ਚੀਆ ਸੀਡ/ਕੁਇਨੋਆ ਵਰਗੀਆਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਅਧੀਨ ਲਿਆਂਦਾ ਗਿਆ ਹੈ। ਨੀਲੀ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਮੱਛੀ ਪਾਲਣ ਲਈ ਕਰਜ਼ਾ ਹੱਦ 2.5 ਲੱਖ ਰੁਪਏ ਪ੍ਰਤੀ ਹੈਕਟੇਅਰ ਤੋਂ ਵਧਾ ਕੇ 3 ਲੱਖ ਪ੍ਰਤੀ ਰੁਪਏ ਹੈਕਟੇਅਰ ਕਰ ਦਿੱਤੀ ਗਈ ਹੈ। ਚਿੱਟਾ ਝੀਂਗਾ ਉਤਪਾਦਕਾਂ ਨੂੰ ਹੁਣ ਪ੍ਰਤੀ ਹੈਕਟੇਅਰ 5.5 ਲੱਖ ਰੁਪਏ ਦੀ ਸਹਾਇਤਾ ਮਿਲੇਗੀ, ਜੋ ਪਹਿਲਾਂ 4.5 ਲੱਖ ਰੁਪਏ ਪ੍ਰਤੀ ਹੈਕਟੇਅਰ ਸੀ।”
ਨਵੀਂ ਕੇ.ਸੀ.ਸੀ. ਨੀਤੀ ਤਹਿਤ ਉਪਲਬਧ ਲਾਭਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਸਾਲਾਨਾ ਸਮੀਖਿਆਵਾਂ ਦੇ ਨਾਲ ਛੇ ਸਾਲਾ ਕੇ.ਸੀ.ਸੀ. ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਬੀ-ਕੰਪੋਨੈਂਟ ਨੂੰ ਹੁਣ 40 ਫ਼ੀਸਦ ਤੋਂ ਵਧਾ ਕੇ 100 ਫ਼ੀਸਦ ਤੱਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਬੀਜ, ਖਾਦ, ਪਸ਼ੂ ਚਾਰਾ, ਕਸਟਮ ਹਾਇਰਿੰਗ, ਪਰਾਲੀ ਪ੍ਰਬੰਧਨ, ਜ਼ਮੀਨ ਪੱਧਰੀ ਕਰਨ ਅਤੇ ਇੱਥੋਂ ਤੱਕ ਕਿ ਡਰੋਨ ਹਾਇਰਿੰਗ ਲਈ ਵੀ ਕਰਜ਼ਾ ਪ੍ਰਾਪਤ ਕਰ ਸਕਣਗੇ। ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵਿਚੋਲਿਆਂ ਨੂੰ ਖਤਮ ਕਰਨ ਲਈ, ਏ-ਕੰਪੋਨੈਂਟ ਹੁਣ ਸਿੱਧੇ ਕਿਸਾਨਾਂ ਦੇ ਬਚਤ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ ‘ਤੇ ਵਿਆਜ ਦੇ ਬੋਝ ਨੂੰ ਵੀ ਘਟਾਏਗੀ ਅਤੇ ਆਸਾਨ ਕਰਜ਼ੇ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, “ਕਿਸਾਨਾਂ ‘ਤੇ ਲਾਗੂ ਵਿਆਜ ਦਰਾਂ ਘੱਟ ਹੋਣਗੀਆਂ ਅਤੇ ਸਾਰੇ ਲਾਭ ਕੇ.ਆਰ.ਪੀ. ਪੋਰਟਲ ਨਾਲ ਜੁੜੇ ਸੁਚਾਰੂ ਕੇ.ਸੀ.ਸੀ. ਖਾਤੇ ਰਾਹੀਂ ਟ੍ਰਾਂਸਫਰ ਕੀਤੇ ਜਾਣਗੇ। ਅਸਲ ਕਾਸ਼ਤ ਲਾਗਤਾਂ ਮੁਤਾਬਕ ਕਰਜ਼ਾ ਸੀਮਾਵਾਂ ਨਿਰਧਾਰਤ ਕਰਕੇ ਅਸੀਂ ਕਿਸਾਨਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਦੇ ਜਾਲ ਤੋਂ ਮੁਕਤ ਕਰ ਰਹੇ ਹਾਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਢਾਂਚਾ ਕਿਸਾਨਾਂ ਲਈ ਡਿਜੀਟਲ ਸਹੂਲਤ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ, “ਅਸੀਂ ਹੌਲੀ-ਹੌਲੀ ਦਸਤੀ ਚੈੱਕ-ਅਧਾਰਤ ਪ੍ਰਕਿਰਿਆਵਾਂ ਤੋਂ ਦੂਰ ਜਾ ਰਹੇ ਹਾਂ। ਕਿਸਾਨ ਹੁਣ ਏ.ਟੀ.ਐਮ., ਯੂ.ਪੀ.ਆਈ. ਅਤੇ ਸੀ.ਬੀ.ਐਸ.-ਅਧਾਰਤ ਡਿਜੀਟਲ ਪ੍ਰਣਾਲੀਆਂ ਰਾਹੀਂ ਫੰਡ ਕਢਵਾ ਸਕਣਗੇ ਅਤੇ ਇਸ ਦਾ ਪ੍ਰਬੰਧਨ ਕਰ ਸਕਣਗੇ। ਜਿਹੜੇ ਲੋਕ ਕਰਜ਼ੇ ਦੀ ਅਦਾਇਗੀ ਲਈ ਆਨਲਾਈਨ ਅਤੇ ਡਿਜੀਟਲ ਤਰੀਕਿਆਂ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਬੈਂਕਾਂ ਤੋਂ ਵਿਸ਼ੇਸ਼ ਰਿਆਇਤਾਂ ਮਿਲਣਗੀਆਂ।”
ਇਸ ਪਹਿਲਕਦਮੀ ਨੂੰ ਕਿਸਾਨ ਭਾਈਚਾਰੇ ਦੀ ਚਿਰੋਕਣੀ ਮੰਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਨੇ ਕਿਸਾਨਾਂ ਦੀ ਸਮੁੱਚੀ ਸਥਿਤੀ ਨੂੰ ਸੁਧਾਰਨ ਵਿੱਚ ਮਦਦ ਕੀਤੀ ਹੈ ਜਿਸ ਨਾਲ ਖੇਤੀਬਾੜੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਫਸਲੀ ਵਿਭਿੰਨਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਕੇ ਖੇਤੀਬਾੜੀ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ‘ਚੋਂ ਕੱਢਣ ਵਿੱਚ ਮਦਦ ਮਿਲੇਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹਿਕਾਰੀ ਬੈਂਕਿੰਗ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਕੋਈ ਵੀ ਬੈਂਕ, ਭਾਵੇਂ ਉਹ ਸਰਕਾਰੀ ਹੋਵੇ ਜਾਂ ਨਿੱਜੀ, ਨੂੰ ਕਿਸਾਨਾਂ ਦੀ ਜ਼ਮੀਨ ਜ਼ਬਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨ ਇਨ੍ਹਾਂ ਸੁਧਾਰਾਂ ਦਾ ਵੱਧ ਤੋਂ ਵੱਧ ਲਾਭ ਲੈਣ।”
ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਪ੍ਰਤੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ, “ਪਿਛਲੇ 12 ਸਾਲਾਂ ਤੋਂ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੀ ਹੈ। ਪੰਜਾਬ ਦੇ 750 ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਅੱਜ, ਕਾਰਪੋਰੇਟ ਹਿੱਤ ਕਿਸਾਨਾਂ ਦੇ ਅਧਿਕਾਰਾਂ ਲਈ ਖ਼ਤਰਾ ਬਣੇ ਹੋਏ ਹਨ ਅਤੇ ਖੇਤੀਬਾੜੀ ਸੈਕਟਰ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।”
*‘ਆਪ’ ਸਰਕਾਰ ਵੱਲੋਂ 26 ਸਾਲਾਂ ਵਿੱਚ ਕੀਤਾ ਗਿਆ ਸਭ ਤੋਂ ਵੱਡਾ ਕੇ.ਸੀ.ਸੀ. ਸੁਧਾਰ*
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ 26 ਸਾਲ ਪੁਰਾਣੇ ਕਿਸਾਨ ਕ੍ਰੈਡਿਟ ਕਾਰਡ ਢਾਂਚੇ ਨੂੰ ਆਧੁਨਿਕ, ਡਿਜੀਟਲ ਅਤੇ ਕਿਸਾਨ-ਅਧਾਰਿਤ ਕ੍ਰੈਡਿਟ ਪ੍ਰਣਾਲੀ ਵਿੱਚ ਬਦਲ ਦਿੱਤਾ ਗਿਆ ਹੈ। ਫਸਲ ਮੁਤਾਬਕ ਕਰਜ਼ਾ ਹੱਦ ਵਿੱਚ ਮਹੱਤਵਪੂਰਨ ਵਾਧਾ ਕਰਕੇ, ਅਸਲ ਕਾਸ਼ਤ ਲਾਗਤਾਂ ਦੇ ਆਧਾਰ ‘ਤੇ ਕਰਜ਼ੇ ਨਿਰਧਾਰਤ ਕਰਕੇ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਨੂੰ ਯਕੀਨੀ ਬਣਾ ਕੇ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਸ਼ਾਹੂਕਾਰਾਂ ‘ਤੇ ਨਿਰਭਰਤਾ ਨੂੰ ਘਟਾਉਣਾ ਅਤੇ ਕਿਫਾਇਤੀ ਸੰਸਥਾਗਤ ਕਰਜ਼ਾ ਪ੍ਰਦਾਨ ਕਰਨਾ ਹੈ। ਸੁਧਾਰਾਂ ਵਿੱਚ ਡਿਜੀਟਲ ਬੈਂਕਿੰਗ ਸਹੂਲਤਾਂ ਜਿਵੇਂ ਕਿ ਏ.ਟੀ.ਐਮ. ਅਤੇ ਯੂ.ਪੀ.ਆਈ. ਪਹੁੰਚ, ਘੱਟ ਵਿਆਜ ਦਰਾਂ ਅਤੇ ਛੇ ਸਾਲਾਂ ਦੀ ਕੇ.ਸੀ.ਸੀ. ਮਨਜ਼ੂਰੀ ਸ਼ਾਮਲ ਹੈ, ਜਿਸ ਨਾਲ ਕਿਸਾਨਾਂ ਲਈ ਕਰਜ਼ਾ ਵਧੇਰੇ ਪਹੁੰਚਯੋਗ ਅਤੇ ਸੁਵਿਧਾਜਨਕ ਬਣ ਜਾਂਦਾ ਹੈ।
ਸੋਧੀ ਗਈ ਨੀਤੀ ‘ਆਪ’ ਸਰਕਾਰ ਦੀ ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀਬਾੜੀ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਵੀ ਦਰਸਾਉਂਦੀ ਹੈ। ਪਹਿਲੀ ਵਾਰ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਖੇਤੀਬਾੜੀ-ਜੰਗਲਾਤ, ਬਾਗਬਾਨੀ, ਮੱਛੀ ਪਾਲਣ ਅਤੇ ਕਈ ਉੱਚ-ਮੁੱਲ ਵਾਲੀਆਂ ਫਸਲਾਂ, ਜਿਨ੍ਹਾਂ ਵਿੱਚ ਡਰੈਗਨ ਫਰੂਟ, ਲੈਮਨਗ੍ਰਾਸ ਅਤੇ ਬਾਂਸ ਸ਼ਾਮਲ ਹਨ, ਨੂੰ ਵਿੱਤੀ ਸਹਾਇਤਾ ਦਾ ਦਾਇਰੇ ਵਿੱਚ ਲਿਆਂਦਾ ਗਿਆ ਹੈ। ਰਵਾਇਤੀ ਕਣਕ-ਝੋਨੇ ਦੀਆਂ ਫਸਲਾਂ ਤੋਂ ਇਲਾਵਾ ਹੋਰਨਾਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਵਿੱਚ ਸ਼ਾਮਲ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਦੇ ਹੋਏ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।
——-

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ 'ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ ਨਵੀਂ ਦਿੱਲੀ, 25 ਜੂਨ...

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

by Ranjit Singh
June 25, 2026
0

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ 'ਤੇ ਮਿਲਣਗੀਆਂ ਇਹ ਸਹੂਲਤਾਂ ਨਵੀਂ ਦਿੱਲੀ,...

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
June 25, 2026
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Most Popular

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ

by Jaspreet Kaur
4 weeks ago
0

ਭਿਆਨਕ ਸੜਕ ਹਾਦਸੇ 'ਚ NIA ਦੇ ਡਿਪਟੀ ਐਸਪੀ ਈਸ਼ਾਨ ਮਹਿਰਾ ਦੀ ਮੌਤ ਨਵੀ ਦਿੱਲੀ, 31 ਮਈ 2026 (ਵਿਸ਼ਵ ਵਾਰਤਾ): ਯੂਪੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA