• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

3 weeks ago
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

19 minutes ago
ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

34 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

35 minutes ago
ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

37 minutes ago
Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

3 hours ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

4 hours ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

June 5, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

PUNJAB CM

* ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ; ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਭਰ ਵਿੱਚ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਵਿਸ਼ੇਸ਼ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਦਾ ਕੰਮ ਜਾਰੀ; ਲਗਪਗ ਦੋ ਲੱਖ ‘ਮਹਿਲਾ ਸਤਿਕਾਰ ਸਖੀਆਂ’ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਜੁਟੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 5 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, “ਫ਼ੰਡ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਬਰਾਬਰੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।”

ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਸਕੀਮ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਪਗ ਦੋ ਲੱਖ ‘ਮਹਿਲਾ ਸਤਿਕਾਰ ਸਖੀਆਂ’ ਨੂੰ ਸੌਂਪੀ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।”

Tags: BREAKING NEWSLatest Punjab news in PunjabiPUNJABPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

by Ankit
June 26, 2026
0

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ...

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

by Ankit
June 26, 2026
0

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ "ਓਹਦੀਆਂ ਖੇਡਾਂ “ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ);- ਆਪਣੀ ਸੁਰੀਲੀ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

by Jaspreet Kaur
June 26, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ - ਹੁਣ ਇਸ ਦਿਨ ਹੋਵੇਗੀ ਮਾਮਲੇ...

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

by Ankit
June 26, 2026
0

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

by Ankit
June 26, 2026
0

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 