• Latest
  • Trending
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

13 minutes ago
ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

36 minutes ago
PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

49 minutes ago
Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

1 hour ago
PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਅੱਜ ਜਲੰਧਰ ਆਉਣਗੇ: ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

1 hour ago
PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

PM Modi ਦੇ ਅੱਜ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਕੀਤੀ ਜਾਰੀ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

2 hours ago
Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

2 hours ago
PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

2 hours ago
IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, July 17, 2026
No Result
View All Result
35 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 26, 2026
in ਖਬਰਾਂ, ਪੰਜਾਬ
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦਾ ਪੈਸਾ ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ‘ਤੇ ਹੀ ਖ਼ਰਚ ਕੀਤਾ ਜਾ ਰਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਮਿਲਣੀ ਦੌਰਾਨ ਸਮਾਣਾ ਹਲਕੇ ਦੇ ਪਿੰਡ ਗਾਜੇਵਾਸ ਤੋਂ ਆਪਣੇ ਲੋਕਾਂ ਵਿੱਚ LIVE ——— लोक मिलनी के दौरान समाना हलके के गांव गाजेवास से अपने लोगों के बीच LIVE https://t.co/0ogbZIMvx6

— Bhagwant Mann (@BhagwantMann) June 26, 2026

ਪਟਿਆਲਾ, 26 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।
ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ।


ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ‘ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਸਮਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ ‘ਲੋਕ ਮਿਲਣੀ’ ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਅਥਾਹ ਪਿਆਰ ਮਿਲਿਆ। ਪਿੰਡ ਗਾਜੇਵਾਸ ਦੇ ਵਿਕਾਸ ਲਈ ਪਿੰਡ ਦੇ ਸਰਪੰਚ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਔਰਤਾਂ ਲਈ ਵਿੱਤੀ ਸੁਰੱਖਿਆ, ਮੁਫ਼ਤ ਸਿਹਤ ਸਹੂਲਤਾਂ ਅਤੇ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਯਕੀਨੀ ਬਣਾਉਣਾ ਸਾਡੀ ਮੁੱਖ ਤਰਜੀਹ ਹੈ।”
ਪੋਸਟ ਦੇ ਅੰਤ ਵਿੱਚ ਲਿਖਿਆ, “ਸਾਡਾ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਜਾ ਸਕੇ। ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਅਸੀਂ ਇੱਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਇਕੱਠੇ ਅੱਗੇ ਵਧ ਰਹੇ ਹਾਂ। ਇਨਕਲਾਬ ਜ਼ਿੰਦਾਬਾਦ।”
ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਗੁਨਾਹਗਾਰਾਂ ਨੂੰ ਸਿੱਖ ਪੰਥ ਅਤੇ ਗੁਰੂ ਸਾਹਿਬਾਨ ਨਾਲ ਕੀਤੀ ਗੱਦਾਰੀ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, “ਬਾਦਲਾਂ ਦੇ ਰਾਜ ਦੌਰਾਨ ਬੇਅਦਬੀ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ, ਪਰ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਿਰਦੋਸ਼ ਸਿੱਖ ਸੰਗਤ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ। ਬਾਦਲਾਂ ਤੋਂ ਬਾਅਦ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਕੁਝ ਨਹੀਂ ਕੀਤਾ।”
ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਲੋਕ ਮਨੁੱਖਤਾ ਵਿਰੁੱਧ ਨਾ-ਮੁਆਫ਼ੀਯੋਗ ਅਪਰਾਧ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੇ ਹੋਏ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹੀ ਕਾਰਨ ਹੈ ਕਿ ਇਹ ਲੋਕ ਅਤੇ ਇਨ੍ਹਾਂ ਦੇ ਹੱਥ-ਠੋਕੇ ਹੁਣ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀ ਮੁਖਾਲਫ਼ਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਆਪਣੇ ਪਾਪਾਂ ਲਈ ਕਾਨੂੰਨ ਦੇ ਕਟਹਿਰੇ ਵਿੱਚ ਬੇਨਕਾਬ ਹੋ ਜਾਣਗੇ। ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਅਤੇ ਉਹ ਜਲਦ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੱਤਾ ਵਿੱਚ ਆਉਣ ਦੇ ਸੁਪਨੇ ਦੇਖਣੇ ਬੰਦ ਕਰ ਦੇਣੇ ਚਾਹੀਦੇ ਹਨ, ਕਿਉਂਕਿ ਹੁਣ ਸਿੱਖ ਕੌਮ ਵਿਰੁੱਧ ਕੀਤੇ ਅਪਰਾਧਾਂ ਲਈ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਹੈ। ਉਨ੍ਹਾਂ ਕਿਹਾ, “ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਣਾਉਣ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਠੇਸ ਪਹੁੰਚੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਤੇ ਤਾਕਤ ਬਖਸ਼ੀ ਹੈ। ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀਆਂ ਇਸ ਨੂੰ ਕਮਜ਼ੋਰ ਨਾ ਕਰ ਸਕਣ। ਇਹ ਬਿੱਲ ਸਮਾਜ ਵਿਰੋਧੀ ਅਨਸਰਾਂ ਲਈ ਭਵਿੱਖ ਵਿੱਚ ਅਜਿਹਾ ਕੋਈ ਵੀ ਪਾਪ ਕਰਨ ਤੋਂ ਰੋਕਣ ਦਾ ਕੰਮ ਕਰੇਗਾ ਅਤੇ ਕੋਈ ਵੀ ਕਦੇ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਪਹਿਲਾਂ ਲੋਕ ਇਹ ਕਹਿ ਕੇ ਫਾਂਸੀ ਦੇ ਰੱਸੇ ਤੋਂ ਬਚ ਜਾਂਦੇ ਸਨ ਕਿ ‘ਉਨ੍ਹਾਂ ਦਾ ਦਿਮਾਗ ਖ਼ਰਾਬ ਹੈ’ ਜਾਂ ‘ਉਹ ਮਾਨਸਿਕ ਤੌਰ ‘ਤੇ ਬੀਮਾਰ ਹੈ’, ਅਤੇ ਮੁਲਜ਼ਮ ਆਜ਼ਾਦ ਘੁੰਮਦੇ ਸਨ।”

ਹਾਲਾਂਕਿ, ਮੁੱਖ ਮੰਤਰੀ ਨੇ ਸਵਾਲ ਕੀਤਾ, “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਨਿਸ਼ਾਨਾ ਕਿਉਂ ਬਣਾਉਂਦਾ ਹੈ? ਉਹ ਕਿਸੇ ਰੇਲ ਇੰਜਣ ਨਾਲ ਕਿਉਂ ਨਹੀਂ ਟਕਰਾਉਂਦਾ ਜਾਂ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਹੱਥ ਕਿਉਂ ਨਹੀਂ ਲਾਉਂਦਾ? ਸੱਚਾਈ ਇਹ ਹੈ ਕਿ ਅਜਿਹੀਆਂ ਹਰਕਤਾਂ ਅਕਸਰ ਜਾਣਬੁੱਝ ਕੇ ਅਤੇ ਸਾਜ਼ਿਸ਼ ਤਹਿਤ ਕੀਤੀਆਂ ਜਾਂਦੀਆਂ ਸਨ। ਇਸ ਲਈ ਅਸੀਂ ਕਾਨੂੰਨ ਵਿੱਚ ਇੱਕ ਧਾਰਾ ਜੋੜੀ ਹੈ ਕਿ ਜੇਕਰ ਕਿਸੇ ਨੂੰ ਮੈਡੀਕਲ ਤੌਰ ਉਤੇ ਮਾਨਸਿਕ ਰੋਗੀ ਠਹਿਰਾਇਆ ਜਾਂਦਾ ਹੈ, ਤਾਂ ਉਨ੍ਹਾਂ ਦੇ ਸਰਪ੍ਰਸਤ, ਮਾਪੇ, ਗਾਰਡੀਅਨ ਜਾਂ ਦੇਖਭਾਲ ਕਰਨ ਵਾਲਿਆਂ ਨੂੰ ਵੀ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰਨਾ ਪਵੇਗਾ।”
ਅਕਾਲੀਆਂ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਹ ਸੱਤਾ ‘ਚ ਸਨ ਤਾਂ ਉਹ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਨ। ਉਨ੍ਹਾਂ ਕਿਹਾ, “ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਫਾਇਦੇ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ।”
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਹੁਣ ਨਨਾਣ-ਭਰਜਾਈ ਦੀ ਪਾਰਟੀ ਬਣ ਕੇ ਰਹਿ ਗਿਆ ਹੈ ਕਿਉਂਕਿ ਨਨਾਣ ਐਮ.ਪੀ. ਹੈ ਅਤੇ ਭਰਜਾਈ ਐਮ.ਐਲ.ਏ. ਹੈ। ਉਨ੍ਹਾਂ ਕਿਹਾ, “ਸੁਖਬੀਰ ਬਾਦਲ ਸਾਲ 2022 ਦੀ ਹਾਰ ਦੇ ਸਦਮੇ ਵਿੱਚੋਂ ਅਜੇ ਤੱਕ ਬਾਹਰ ਨਹੀਂ ਆ ਸਕੇ। ਸਾਬਕਾ ਉਪ ਮੁੱਖ ਮੰਤਰੀ ਕਹਿੰਦੇ ਹਨ ਕਿ ਉਨ੍ਹਾਂ ਨੇ ਆਪਣੇ ਸਾਰੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ, ਉਹ ਇਹ ਭੁੱਲ ਗਏ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿਰਫ਼ ਇੱਕ ਹੀ ਵਿਧਾਇਕ ਬਚਿਆ ਹੈ ਅਤੇ ਉਹ ਵੀ ਉਨ੍ਹਾਂ ਦਾ ਨੇੜਲਾ ਰਿਸ਼ਤੇਦਾਰ ਹੈ।”
ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਵਾਲੇ ਜਾਣਦੇ ਹਨ ਕਿ ਉਹ ਸਿਆਸੀ ਤੌਰ ‘ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੇ ਫੇਕ (ਨਕਲੀ) ਵੀਡੀਓਜ਼ ਰਾਹੀਂ ਧਾਰਮਿਕ ਆਧਾਰ ‘ਤੇ ਮੈਨੂੰ ਬਦਨਾਮ ਕਰਨ ਲਈ ਗੱਠਜੋੜ ਕਰ ਲਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਆਪਣੇ ਲੰਬੇ ਅਤੇ ਜ਼ੁਲਮੀ ਰਾਜ ਦੌਰਾਨ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਆਦਮੀ ‘ਤੇ ਅਨੇਕਾਂ ਨਾ-ਮੁਆਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਕਿਹਾ, “ਉਨ੍ਹਾਂ ਨੇ ਪੰਜਾਬੀਆਂ ਦੇ ਹਿਰਦਿਆਂ ਨੂੰ ਵੰਲੂਧਰਿਆ ਅਤੇ ਪੰਜਾਬ ਨੂੰ ਬਰਬਾਦ ਕਰਨ ਲਈ ਸੂਬੇ ਵਿੱਚ ਮਾਫੀਏ ਨੂੰ ਪਨਾਹ ਦਿੱਤੀ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਉਨ੍ਹਾਂ ਦੀ ਸਰਪ੍ਰਸਤੀ ਹਾਸਲ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਸ ਕਾਰੋਬਾਰ ਨੇ ਪੈਰ ਪਸਾਰੇ।”
ਸੁਖਬੀਰ ਬਾਦਲ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ ਅਤੇ ਆਪਣੀਆਂ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਲਿਆਂਦੇ ਵਰਕਰਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ, “ਅਕਾਲੀਆਂ ਦੀ ਹਰ ਰੈਲੀ ਵਿੱਚ ਉਹੀ ਭੀੜ ਹੁੰਦੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਲਗਾਤਾਰ ਕਿਸੇ ਨਾ ਕਿਸੇ ਦੋਸ਼ ਹੇਠ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ, “ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਿਆਂ ਦੇ ਬਾਹਰ ਮੇਰੇ ਬਾਈਕਾਟ ਦੇ ਪੋਸਟਰ ਲਗਾਉਣ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਅਜਿਹੇ ਪੋਸਟਰ ਅਕਾਲੀ ਦਲ ਜਾਂ ਸੁਖਬੀਰ ਬਾਦਲ ਦੇ ਖ਼ਿਲਾਫ਼ ਕਿਉਂ ਨਹੀਂ ਲਾਏ ਗਏ ਜਦੋਂ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ?”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਕੀਤਾ, “2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸੁਖਬੀਰ ਬਾਦਲ ਨੇ ਆਪਣੇ ਗੁਨਾਹ ਕਬੂਲ ਕੀਤੇ, ਗ਼ਲਤ ਕੰਮਾਂ ਨੂੰ ਕਬੂਲਿਆ, ਗੋਲੀਬਾਰੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਅਤੇ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਦਿੱਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ?”
ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਸੂਝਵਾਨ ਹੈ ਅਤੇ ਲੋਕ ਸਰਵਉੱਚ ਹਨ। ਮੁੱਖ ਮੰਤਰੀ ਨੇ ਕਿਹਾ, “ਇਹ ਲੋਕ ਹੰਕਾਰ ਵਿੱਚ ਆ ਕੇ ਕੰਮ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਚੁੱਕਣ ਲਈ ਕੋਈ ਅਸਲ ਮੁੱਦਾ ਨਹੀਂ ਬਚਿਆ। ਜਦੋਂ ਮੈਂ ਪਿੰਡਾਂ, ਸਮਾਜਿਕ ਇਕੱਠਾਂ ਅਤੇ ਜਨਤਕ ਮੀਟਿੰਗਾਂ ਵਿੱਚ ਜਾਂਦਾ ਹਾਂ ਤਾਂ ਭਾਰੀ ਭੀੜ ਇਕੱਠੀ ਹੁੰਦੀ ਹੈ। ਵਿਰੋਧੀ ਧਿਰ ਇਸ ਭੀੜ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖੁਦ ਅਜਿਹਾ ਜਨਤਕ ਸਮਰਥਨ ਹਾਸਲ ਨਹੀਂ ਕਰ ਸਕਦੇ। ਇਸ ਤੋਂ ਬੁਖਲਾ ਕੇ ਰਵਾਇਤੀ ਪਾਰਟੀਆਂ ਮੇਰੇ ‘ਤੇ ਬੇਬੁਨਿਆਦ ਦੋਸ਼ ਲਾ ਕੇ ਬਹੁਤ ਨੀਵੇਂ ਪੱਧਰ ‘ਤੇ ਉਤਰ ਰਹੀਆਂ ਹਨ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।”
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਖ਼ਰੀ ਸਾਹਾਂ ‘ਤੇ ਹੈ ਅਤੇ ਬਹੁਤ ਜਲਦ ਖ਼ਤਮ ਹੋ ਜਾਵੇਗੀ ਕਿਉਂਕਿ ਉਸ ਕੋਲ ਲੋਕਾਂ ਅਤੇ ਸੂਬੇ ਲਈ ਦੂਰਅੰਦੇਸ਼ ਸੋਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਦਾ ਇੱਕੋ ਇੱਕ ਮਕਸਦ ਸੱਤਾ ਹਥਿਆ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਇਹ ਖੁਆਬ ਕਦੇ ਪੂਰੇ ਨਹੀਂ ਹੋਣਗੇ।”
ਸੂਬੇ ਵਿੱਚ ਸੱਤਾ ਹਥਿਆਉਣ ਦੇ ਦਿਨ-ਦਿਹਾੜੇ ਸੁਪਨੇ ਦੇਖਣ ਵਾਲੇ ਕਾਂਗਰਸੀ ਆਗੂਆਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ-ਢੇਰੀ ਹੋ ਜਾਵੇਗਾ। ਉਨ੍ਹਾਂ ਕਿਹਾ, “ਇਹ ਬੜੀ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਆਪਸ ਵਿੱਚ ਲੜ ਰਹੇ ਇਨ੍ਹਾਂ ਆਗੂਆਂ ਨੂੰ ਇਕੱਠਾ ਕਰਨ ਆਉਣ ਵਾਲੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਨਾਮ ਦਾ ਉਚਾਰਨ ਕਿਵੇਂ ਕਰਨਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਕਰ ਰਹੀ ਹੈ। “ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅੱਜ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਘਰਾਂ ਨੂੰ ਮੁਫ਼ਤ ਬਿਜਲੀ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ, ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨ ਦੇ ਨਾਲ-ਨਾਲ ਕਈ ਹੋਰ ਪ੍ਰਮੁੱਖ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ,”ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਵਧ ਕੇ 80 ਫੀਸਦੀ ਤੋਂ ਜ਼ਿਆਦਾ ਹੋ ਗਈ ਹੈ। ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।”


ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਹ ਇਤਿਹਾਸਕ ਕਦਮ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇਸ ਯੋਜਨਾ ਤਹਿਤ ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨੇ ਵਿੱਤੀ ਸਹਾਇਤਾ ਮਿਲੇਗੀ ਅਤੇ ਇਸ ਬਾਰੇ ਉਨ੍ਹਾਂ ਦੇ ਮੋਬਾਈਲ ਫ਼ੋਨਾਂ ‘ਤੇ ਜਾਣਕਾਰੀ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਫੰਡ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਇਸ ਲਈ 9,300 ਕਰੋੜ ਰੁਪਏ ਦਾ ਬਜਟ ਰੱਖਿਆ ਹੈ।”

Tags: BREAKING NEWSPUNJABPunjab news in Punjabitop headlines in PunjabiWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

by Ranjit Singh
July 17, 2026
0

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ

by Ankit
July 17, 2026
0

ਧਰਮਿੰਦਰ ਪ੍ਰਧਾਨ ਨੂੰ ਹਟਾ ਕੇ ਸੋਨਮ ਵਾਂਗਚੁਕ ਨੂੰ ਦੇਸ਼ ਦਾ ਸਿੱਖਿਆ ਮੰਤਰੀ ਬਣਾਇਆ ਜਾਵੇ- ਕੇਜਰੀਵਾਲ ਸੋਨਮ ਵਾਂਗਚੁਕ ਸਿੱਖਿਆ ਵਿੱਚ ਕੋਈ...

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ ‘ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
July 17, 2026
0

PM Modi ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਤੋਂ ਪਹਿਲਾਂ ਪੰਜਾਬੀ 'ਚ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ,...

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ

by Ranjit Singh
July 17, 2026
0

Haryana ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਜਲੰਧਰ, 17 ਜੁਲਾਈ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਦੀ ਕੈਬਨਿਟ ਦੀ ਇੱਕ ਮਹੱਤਵਪੂਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ

by Ranjit Singh
July 17, 2026
0

Punjab ਸਰਕਾਰ ਵੱਲੋਂ ਵੈੱਲਫੇਅਰ ਬੋਰਡਾਂ ਦੇ ਵੱਖ-ਵੱਖ ਹਲਕਿਆਂ ਦੇ ਚੇਅਰਮੈਨਾਂ ਦੀ ਨਿਯੁਕਤੀ, ਦੇਖੋ ਲਿਸਟ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Most Popular

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
2 weeks ago
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA