• Latest
  • Trending
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

5 months ago
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

8 minutes ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

9 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

9 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

9 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

10 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

10 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

10 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

11 hours ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

11 hours ago
Hindi News
English News
Sunday, November 29, 2026
No Result
View All Result
11 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮਾ' ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

June 27, 2026
in ਖਬਰਾਂ, ਪੰਜਾਬ
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸੂਰਮਾ’ ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮਾ’ ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ; ਨਸ਼ਿਆਂ ਦੀ ਗ੍ਰਿਫਤ ’ਚੋਂ ਨਿਕਲੇ ਨੌਜਵਾਨ ਇਸ ਮੁਹਿੰਮ ਵਿੱਚ ਰੋਲ ਮਾਡਲ ਵਜੋਂ ਕੰਮ ਕਰਨਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਾ ਇਕ ਬਿਮਾਰੀ ਹੈ, ਕੋਈ ਅਪਰਾਧ ਨਹੀਂ, ਇਹ ਸਜ਼ਾ ਦੀ ਨਹੀਂ, ਇਲਾਜ ਦੀ ਮੰਗ ਕਰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਸਰਕਾਰ ਮੁੜ-ਵਸੇਬਾ ਕੇਂਦਰਾਂ ਵਿੱਚ ਸਕਾਰਾਤਮਕ ਮਾਹੌਲ ਅਤੇ ਹੁਨਰ ਸਿਖਲਾਈ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ; ਸਾਡਾ ਮਕਸਦ ਹਰ ਨੌਜਵਾਨ ਨੂੰ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

15 ਜੁਲਾਈ ਤੱਕ ਪੂਰੇ ਪੰਜਾਬ ਵਿੱਚ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਤਿਆਰ ਹੋ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਅਤੇ ਨਸ਼ਾ ਤਸਕਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਇਨਕਲਾਬੀ ਕਦਮਾਂ ਰਾਹੀਂ ਪੰਜਾਬ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਮਿਟਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਸੂਰਮਾ ਮੁਹਿੰਮ’ ਦੀ ਸ਼ੁਰੂਆਤ ਮੌਕੇ ਰੱਖੇ ਸਮਾਗਮ ਦੌਰਾਨ ਲੁਧਿਆਣਾ ਤੋਂ LIVE ——– ‘सूरमा अभियान’ के शुरूआत के अवसर पर समारोह के दौरान लुधियाना से LIVE https://t.co/DmXX9lOVtf

— Bhagwant Mann (@BhagwantMann) June 27, 2026

ਲੁਧਿਆਣਾ, 27 ਜੂਨ (ਵਿਸ਼ਵ ਵਾਰਤਾ);- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ।

ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਉਮੀਦ ਦੇ ਦੂਤ’ ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ।
ਖੇਡਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸਭ ਤੋਂ ਕਾਰਗਰ ਹਥਿਆਰ ਦੱਸਦਿਆਂ ਉਨ੍ਹਾਂ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਭਰ ਵਿੱਚ ਲਗਭਗ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਚਾਲੂ ਕਰ ਦਿੱਤੇ ਜਾਣਗੇ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਸਾਰਿਆਂ ਲਈ ਸਿਹਤ ਸਹੂਲਤਾਂ, ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਮੁੜ-ਵਸੇਬੇ ‘ਤੇ ਇੱਕੋ ਸਮੇਂ ਧਿਆਨ ਦਿੱਤਾ ਜਾ ਰਿਹਾ ਹੈ ਜੋ ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਦੀ ਨੀਂਹ ਰੱਖ ਰਿਹਾ ਹੈ।
ਕੁਝ ਮੁੱਖ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ, “ਅੱਜ ਅਸੀਂ ‘ਸੂਰਮਾ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਹੈ ਜੋ ਨਸ਼ਿਆਂ ਦੇ ਚੁੰਗਲ ‘ਚੋਂ ਨਿਕਲ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਚੁੱਕੇ ਹਨ। ਦੂਜਿਆਂ ਲਈ ਰੋਲ ਮਾਡਲ ਬਣੇ ਇਨ੍ਹਾਂ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਮੌਕੇ ਵੀ ਦਿੱਤੇ ਜਾਣਗੇ।
15 ਜੁਲਾਈ ਤੱਕ ਪੰਜਾਬ ਭਰ ਦੇ ਨੌਜਵਾਨਾਂ ਲਈ 3,100 ਨਵੇਂ ਖੇਡ ਮੈਦਾਨ ਅਤੇ 3,000 ਜਿੰਮ ਤਿਆਰ ਹੋ ਜਾਣਗੇ। ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਨੰਬਰ ਇਕ ‘ਤੇ ਹੈ ਅਤੇ 47 ਲੱਖ ਪਰਿਵਾਰਾਂ ਨੂੰ ਮੁਫ਼ਤ ਇਲਾਜ ਲਈ 10 ਲੱਖ ਰੁਪਏ ਦੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ’ ਮਿਲ ਚੁੱਕੇ ਹਨ।
ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ 50 ਫੀਸਦੀ ਤੱਕ ਘਟਾ ਦਿੱਤਾ ਹੈ, ਜਿਸ ਨਾਲ ਹਰ ਸਾਲ ਲਗਭਗ 2,700 ਕੀਮਤੀ ਜਾਨਾਂ ਬਚ ਰਹੀਆਂ ਹਨ। ਜਦੋਂ ਨੀਅਤ ਸਾਫ਼ ਹੋਵੇ ਤਾਂ ਕੁਝ ਵੀ ਅਸੰਭਵ ਨਹੀਂ ਹੁੰਦਾ। ਆਓ ਸਾਰੇ ਰਲ ਕੇ ਰੰਗਲਾ ਪੰਜਾਬ ਬਣਾਈਏ।”
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮ ਵਿੱਚ ਹਾਜ਼ਰ ਨੌਜਵਾਨਾਂ ਨੇ ਨਸ਼ਿਆਂ ਕਾਰਨ ਸਭ ਕੁਝ ਗੁਆਉਣ ਤੋਂ ਬਾਅਦ ਇਸ ਦਲਦਲ ਵਿੱਚੋਂ ਬਾਹਰ ਨਿਕਲ ਕੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦਾ ਸਨਮਾਨ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਸਮਾਜਿਕ ਨਾਮੋਸ਼ੀ ਦੇ ਬਾਵਜੂਦ ਇਨ੍ਹਾਂ ਨੇ ਨਸ਼ੇ ਨੂੰ ਹਰਾਉਣ ਦਾ ਅਸਾਧਾਰਨ ਸਾਹਸ ਦਿਖਾਇਆ ਹੈ। ਮੁੱਖ ਮੰਤਰੀ ਨੇ ਕਿਹਾ, “ਨਸ਼ੇ ਦੀ ਲਤ ਇਕ ਸਮਾਜਿਕ ਕਲੰਕ ਹੈ। ਜਦੋਂ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਕੋਈ ਨਸ਼ਾ ਕਰਦਾ ਹੈ ਤਾਂ ਉਹ ਉਸ ਵਿਅਕਤੀ ਨਾਲ ਗੱਲ ਕਰਨਾ ਵੀ ਬੰਦ ਕਰ ਦਿੰਦੇ ਹਨ। ਇਨ੍ਹਾਂ ਨੌਜਵਾਨਾਂ ਨੇ ਉਸ ਦਰਦ ਅਤੇ ਮਾਨਸਿਕ ਪੀੜਾ ਨੂੰ ਹੰਢਾਇਆ ਹੈ, ਪਰ ਅੱਜ ਉਹ ਨਵੀਂ ਸ਼ੁਰੂਆਤ ਕਰਨ ਅਤੇ ਸਮਾਜ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।”

ਮੁੱਖ ਮੰਤਰੀ ਨੇ ਕਿਹਾ, “ਇਹ ਨੌਜਵਾਨ ਨਸ਼ੇ ਦੀ ਬਿਮਾਰੀ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਹੁਣ ਆਪਣੇ ਤਜਰਬੇ ਸਾਂਝੇ ਕਰਕੇ ਦੂਜਿਆਂ ਦੀ ਮਦਦ ਕਰ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸੂਬੇ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ਵ ਪੱਧਰੀ ਮੁੜ-ਵਸੇਬਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਭਰ ਵਿੱਚ ਲਗਭਗ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਚਾਲੂ ਹੋ ਜਾਣਗੇ ਤਾਂ ਜੋ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਬਦਲਿਆ ਜਾ ਸਕੇ।
ਸਮਾਗਮ ਵਿੱਚ ਹਾਜ਼ਰ ਨਸ਼ਾ ਮੁਕਤ ਹੋਏ ਸਾਰੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਖਦਾਇਕ ਅਤੀਤ ਨੂੰ ਪਿੱਛੇ ਛੱਡ ਕੇ ਸੁਨਹਿਰੇ ਭਵਿੱਖ ਵੱਲ ਵਧ ਚੁੱਕੇ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਨੇਕ ਮਿਸ਼ਨ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ, “ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਹੁਣ ਸਿਰਫ਼ ਇੱਕ ਹੀ ਰੰਗ ਬਾਕੀ ਰਹਿ ਗਿਆ ਹੈ ਅਤੇ ਉਹ ਵੀ ਜਲਦੀ ਹੀ ਭਰ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਛੇਤੀ ਹੀ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”
ਸੂਬੇ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਸਿੱਖਿਆ ਦੇ ਖੇਤਰ ਦਾ ਕਾਇਆ-ਕਲਪ ਕੀਤਾ ਹੈ, ਜਿਸ ਸਦਕਾ ਪੰਜਾਬ, ਕੇਰਲ ਅਤੇ ਕਈ ਹੋਰ ਸੂਬਿਆਂ ਨੂੰ ਪਛਾੜ ਕੇ 27ਵੇਂ ਨੰਬਰ ਤੋਂ ਪਹਿਲੇ ਨੰਬਰ ’ਤੇ ਆਇਆ ਹੈ।
ਉਨ੍ਹਾਂ ਕਿਹਾ ਕਿ ਗਰੀਬੀ ਨੂੰ ਖ਼ਤਮ ਕਰਨ ਲਈ ਸਿੱਖਿਆ ਸਭ ਤੋਂ ਵੱਡਾ ਹਥਿਆਰ ਹੈ। “ਸਾਡੇ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਭਲਕੇ ਉੱਚ ਅਧਿਕਾਰੀ ਬਣਨਗੇ ਅਤੇ ਆਪਣੇ ਪਰਿਵਾਰਾਂ ਨੂੰ ਗਰੀਬੀ ਵਿੱਚੋਂ ਕੱਢਣ ਵਿੱਚ ਮਦਦ ਕਰਨਗੇ। ਸਿਰਫ਼ ਕਾਰਡ ਜਾਂ ਮੁਫ਼ਤ ਦੀਆਂ ਸਹੂਲਤਾਂ ਗਰੀਬੀ ਖ਼ਤਮ ਨਹੀਂ ਕਰ ਸਕਦੀਆਂ, ਪਰ ਸਿੱਖਿਆ ਵਿੱਚ ਅਜਿਹਾ ਕਰਨ ਦੀ ਤਾਕਤ ਤੇ ਸਮਰੱਥਾ ਜ਼ਰੂਰ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਵਿੱਚੋਂ 17.47 ਲੱਖ ਪਰਿਵਾਰਾਂ ਨੂੰ ਪਹਿਲਾਂ ਹੀ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ’ ਮਿਲ ਚੁੱਕੇ ਹਨ, ਜਿਸ ਨਾਲ ਉਹ ਮੁਫ਼ਤ ਇਲਾਜ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਹੁਣ ਤੱਕ ਲਗਭਗ 650 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

ਸੂਬਾ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਸਿੰਚਾਈ ਲਈ 80 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕਰ ਰਿਹਾ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਸੜਕ ਹਾਦਸਿਆਂ ਵਿੱਚ ਹੁਣ ਤੱਕ ਲਗਭਗ 3,000 ਜਾਨਾਂ ਬਚਾਈਆਂ ਹਨ, ਲਗਭਗ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਈ ਹੋਰ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਵੱਡਾ ਲਾਭ ਪਹੁੰਚਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਨਸ਼ੇ ਦੀ ਲਤ ‘ਤੇ ਸਫ਼ਲਤਾਪੂਰਵਕ ਕਾਬੂ ਪਾਇਆ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ (ਸੰਜਮ) ਰਹੇ ਹਨ। ਉਨ੍ਹਾਂ ਕਿਹਾ, “ਇਹ ਵਿਅਕਤੀ ਅਸਲੀ ‘ਸੂਰਮੇ’ ਹਨ ਕਿਉਂਕਿ ਇਨ੍ਹਾਂ ਹਿੰਮਤ ਅਤੇ ਜਜ਼ਬੇ ਨਾਲ ਨਸ਼ੇ ‘ਤੇ ਜਿੱਤ ਹਾਸਲ ਕੀਤੀ ਹੈ। ਅੱਜ ਦਾ ਇਹ ਸਮਾਗਮ ਪੰਜਾਬ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਰਮੇ ਹੁਣ ‘ਅੰਬੈਸਡਰ ਆਫ਼ ਰਿਕਵਰੀ’ ਵਜੋਂ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨਗੇ, ਜੋ ਹੋਰਨਾਂ ਲੋਕਾਂ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਅਤੇ ਆਪਣੀ ਜ਼ਿੰਦਗੀ ਨੂੰ ਮੁੜ ਨਵੇਂ ਸਿਰਿਓਂ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਰਮਾ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਭਰ ਵਿੱਚ ਵਿਆਪਕ ਮੁੜ-ਵਸੇਬਾ ਪ੍ਰੋਗਰਾਮਾਂ ਅਤੇ ਮਜ਼ਬੂਤ ਸਮਾਜਿਕ ਸਹਾਇਤਾ ਪ੍ਰਣਾਲੀਆਂ ਦੇ ਉਸਾਰੂ ਪ੍ਰਭਾਵ ਦਾ ਇੱਕ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਰਾਸਤ ਵਿੱਚ ਡੂੰਘੀ ਤਰ੍ਹਾਂ ਰਚਿਆ ‘ਸੂਰਮਾ’ ਸ਼ਬਦ ਫੌਲਾਦੀ ਹਿੰਮਤ ਦਾ ਪ੍ਰਤੀਕ ਹੈ, ਜੋ ਇਨ੍ਹਾਂ ਵਿਅਕਤੀਆਂ ਦੁਆਰਾ ਆਪਣੀ ਅਟੁੱਟ ਇੱਛਾ ਸ਼ਕਤੀ ਪ੍ਰਤੀ ਪੂਰੀ ਵਚਨਬੱਧਤਾ ਸਦਕਾ ਆਪਣੀ ਜ਼ਿੰਦਗੀ ਨੂੰ ਮੁੜ ਸੁਰਜੀਤ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ।

ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਨਸ਼ੇ ਤੋਂ ਪ੍ਰਭਾਵਿਤ ਹਰ ਪਰਿਵਾਰ ਨੂੰ ਇਲਾਜ ਲਈ ਲੋੜੀਂਦੀ ਸਹਾਇਤਾ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇਨ੍ਹਾਂ ਵਿਅਕਤੀਆਂ ਦੀ ਰਿਕਵਰੀ ਲਈ ਨਹੀਂ, ਉਨ੍ਹਾਂ ਦੇ ਨਵੇਂ ਜੀਵਨ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ, “ਇਹ ਸੂਰਮੇ ਆਪਣੇ ਪਰਿਵਾਰਾਂ ਅਤੇ ਸਮਾਜ ਲਈ ਉਮੀਦ ਦੀ ਕਿਰਨ ਹਨ। ਇਨ੍ਹਾਂ ਦਾ ਸਫ਼ਰ ਇਹ ਸਾਬਤ ਕਰਦਾ ਹੈ ਕਿ ਦ੍ਰਿੜ ਇਰਾਦੇ, ਪਰਿਵਾਰਕ ਸਹਿਯੋਗ ਅਤੇ ਮਿਆਰੀ ਸਿਹਤ ਸਹੂਲਤਾਂ ਤੱਕ ਪਹੁੰਚ ਰਾਹੀਂ ਨਸ਼ੇ ਤੋਂ ਮੁਕਤੀ ਸੰਭਵ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਨਸ਼ੇ ਵਿਰੁੱਧ ਲੜ ਰਹੇ ਹਰ ਵਿਅਕਤੀ ਨੂੰ ਢੁਕਵਾਂ ਇਲਾਜ ਮਿਲੇ ਅਤੇ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਰਮੇ ਇਸ ਗੱਲ ਦਾ ਜਿਉਂਦਾ ਜਾਗਦਾ ਸਬੂਤ ਹਨ ਕਿ ਸਮੇਂ ਸਿਰ ਸਹਾਇਤਾ ਮਿਲਣ ਨਾਲ ਉਨ੍ਹਾਂ ਜ਼ਿੰਦਗੀਆਂ ਨੂੰ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ ਜੋ ਸ਼ਾਇਦ ਨਸ਼ਿਆਂ ਕਾਰਨ ਬਰਬਾਦ ਹੋ ਸਕਦੀਆਂ ਸਨ। ਉਨ੍ਹਾਂ ਕਿਹਾ, “ਸਿਹਤਯਾਬ ਹੋਏ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ਗਈਆਂ ਪ੍ਰੋਮਿਸ ਰਿੰਗਜ਼ (ਛਾਪਾਂ) ਅਤੇ ਬਾਜ਼ ਦੇ ਚਿੰਨ੍ਹ ਵਾਲੀਆਂ ਵਰਦੀਆਂ ਨਾਲ ਸਨਮਾਨਿਤ ਕੀਤਾ ਗਿਆ ਹੈ, ਜੋ ਨਸ਼ਾ ਮੁਕਤ ਪੰਜਾਬ ਦੇ ਮਿਸ਼ਨ ਵਿੱਚ ਹਿੰਮਤ, ਤਾਕਤ ਅਤੇ ਪੰਜਾਬੀਅਤ ਦਾ ਪ੍ਰਤੀਕ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਰਮਾ ਪਹਿਲਕਦਮੀ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖ਼ਾਤਮੇ ਲਈ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਨੇ ਪਿਛਲੇ ਕਈ ਸਾਲਾਂ ਤੋਂ ਸੂਬੇ ‘ਚ ਤਬਾਹੀ ਮਚਾ ਰੱਖੀ ਸੀ। ਉਨ੍ਹਾਂ ਕਿਹਾ, “ਇਹ ਵਿਅਕਤੀ ‘ਯੁੱਧ ਨਸ਼ਿਆਂ ਵਿਰੁੱਧ’ ਦੀ ਅਸਲ ਭਾਵਨਾ ਨੂੰ ਦਰਸਾਉਂਦੇ ਹਨ। ਉਨ੍ਹਾਂ ਦੀ ਸਖ਼ਤ ਮਿਹਨਤ, ਹਿੰਮਤ ਅਤੇ ਦ੍ਰਿੜ ਇਰਾਦਾ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਜ਼ਰੀਆ ਹਨ।”

ਮੁੱਖ ਮੰਤਰੀ ਨੇ ਹਰ ਸੂਰਮੇ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਹੁਣ ਦੂਜਿਆਂ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਕੇ ਉਮੀਦ ਦੇ ਦੂਤ ਬਣਨਗੇ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨਸ਼ਾ ਛਡਾਊ ਕੇਂਦਰਾਂ, ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਅਤੇ ਨਸ਼ੇ ਦੀ ਲਤ ਨਾਲ ਜੁੜੇ ਕਲੰਕ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਰਹੇਗੀ ਤਾਂ ਜੋ ਹਰ ਸਿਹਤਯਾਬ ਹੋਇਆ ਵਿਅਕਤੀ ਬਿਹਤਰ ਰੋਜ਼ਗਾਰ ਦੇ ਮੌਕਿਆਂ ਨਾਲ ਸਨਮਾਨਜਨਕ ਜੀਵਨ ਬਤੀਤ ਕਰ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੁਹਰਾਇਆ ਕਿ ਜਿੱਥੇ ਸਰਕਾਰ ਨਸ਼ਿਆਂ ਰਾਹੀਂ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ, ਉੱਥੇ ਹੀ ਮਦਦ ਦੀ ਮੰਗ ਕਰਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਹਿਯੋਗ ਦੇਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ, “ਇਹ ‘ਯੁੱਧ ਨਸ਼ਿਆਂ ਵਿਰੁੱਧ ਪੜਾਅ-2’ ਦਾ ਅਸਲ ਉਦੇਸ਼ ਹੈ।”

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਲੜ ਰਹੇ ਹਰ ਵਿਅਕਤੀ ਨੂੰ ਸਮਰਪਿਤ ਇੱਕ ਪ੍ਰੇਰਨਾਦਾਇਕ ਗੀਤ ਵੀ ਲਾਂਚ ਕੀਤਾ ਅਤੇ ਐਲਾਨ ਕੀਤਾ ਕਿ ਸੂਰਮਾ ਪ੍ਰੋਗਰਾਮ ਹੁਣ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪਿੰਡ ਤੱਕ ਪਹੁੰਚੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਨਸ਼ਾ ਛਡਾਊ ਇਲਾਜ ਸਫ਼ਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਘੱਟੋ-ਘੱਟ ਦੋ ਸਾਲਾਂ ਤੋਂ ਨਸ਼ੇ ਤੋਂ ਦੂਰੀ ਬਣਾਈ ਰੱਖੀ ਹੈ, ਉਹ ਵਟਸਐਪ ਉੱਪਰ 9779142200 ‘ਤੇ “Soorma” ਮੈਸੇਜ ਭੇਜ ਕੇ ਇਸ ਪ੍ਰੋਗਰਾਮ ਲਈ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਗ ਵਿਅਕਤੀਆਂ ਨੂੰ ਉਨ੍ਹਾਂ ਦੀ ਬੇਮਿਸਾਲ ਹਿੰਮਤ ਲਈ ਮਾਨਤਾ ਦਿੱਤੀ ਜਾਵੇਗੀ ਅਤੇ ਉਹ ਪੰਜਾਬ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਚੈਂਪੀਅਨ ਵਜੋਂ ਸੇਵਾ ਕਰਨਗੇ। ਉਨ੍ਹਾਂ ਕਿਹਾ, “ਸੂਰਮਾ ਪਹਿਲਕਦਮੀ ਰਾਹੀਂ ਪੰਜਾਬ ਸਰਕਾਰ ਇੱਕ ਮਜ਼ਬੂਤ ਨੈੱਟਵਰਕ ਤਿਆਰ ਕਰ ਰਹੀ ਹੈ ਜੋ ਨਸ਼ੇ ਕਰਕੇ ਪਈ ਨਿਰਾਸ਼ਾ ਨੂੰ ਚੁਣੌਤੀ ਦਿੰਦਿਆਂ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਉਨ੍ਹਾਂ ਦਾ ਸਨਮਾਨ ਬਹਾਲ ਕਰਨ ਵਿੱਚ ਮਦਦ ਕਰੇਗਾ।”

ਉਨ੍ਹਾਂ ਕਿਹਾ ਕਿ ਲਗਭਗ ਇੱਕ ਸਾਲ ਤਿੰਨ ਮਹੀਨੇ ਪਹਿਲਾਂ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਧੁਨਿਕ ਇਲਾਜ ਸਹੂਲਤਾਂ, ਕੌਂਸਲਿੰਗ ਸੇਵਾਵਾਂ ਅਤੇ ਫਾਲੋਅੱਪ ਸਪੋਰਟ ਨਾਲ ਲੈਸ ਅਤਿ-ਆਧੁਨਿਕ ਨਸ਼ਾ ਛਡਾਊ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ‘ਸੂਰਮਾ ਰਿਕੋਗਨੀਸ਼ਨ ਪ੍ਰੋਗਰਾਮ’ ਨਸ਼ੇ ਅਤੇ ਰਿਕਵਰੀ ਨਾਲ ਜੁੜੇ ਕਲੰਕ ਨੂੰ ਹਟਾ ਕੇ ਇਨ੍ਹਾਂ ਪ੍ਰਾਪਤੀਆਂ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਨਾਲ ਹੀ ਅਜਿਹਾ ਸਹਾਇਤਾ ਨੈੱਟਵਰਕ ਤਿਆਰ ਕਰਦਾ ਹੈ ਜੋ ਨਸ਼ੇ ਵਿਰੁੱਧ ਲੜ ਰਹੇ ਦੂਜੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰੇ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Tags: BREAKING NEWSChief Minister Bhagwant Singh MannLatest Punjab news in PunjabiPUNJAB CMtop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 29-11-2026 |...

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 29-11-2026 |...

Most Popular

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
1 week ago
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 