• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

4 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

9 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

9 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

9 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

9 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

54 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

1 hour ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਕਰੀਬ ਚਾਰ ਦਹਾਕਿਆਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਜਲੰਧਰ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 19, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

* ਕਰੀਬ ਚਾਰ ਦਹਾਕਿਆਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਜਲੰਧਰ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਨੂੰ ਦਰਸਾਉਂਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ
* ਰਾਏਜ਼ਾਦਾ ਹੰਸਰਾਜ ਸਟੇਡੀਅਮ 10 ਇੰਡੋਰ ਬੈਡਮਿੰਟਨ ਕੋਰਟਾਂ ਵਾਲਾ ਪੰਜਾਬ ਦਾ ਪਹਿਲਾ ਖੇਡ ਮੈਦਾਨ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸਾਡੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ, 19 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, “ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ​​ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਨਵੇਂ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਸਿੰਘ ਵਾਲੀਆ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੂੰ 2.14 ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਜ਼ਿਕਰ ਕੀਤਾ, “ਲਗਪਗ ਛੇ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ, ਜਿਸ ਨੇ ਕਈ ਸ਼ਾਨਦਾਰ ਬੈਡਮਿੰਟਨ ਖਿਡਾਰੀ ਪੈਦਾ ਕੀਤੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹੇਗਾ ਅਤੇ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਨਿਰਮਾਣ ਕਾਰਜ ਅਗਸਤ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਮੌਜੂਦਾ ਚਾਰ ਆਊਟਡੋਰ ਮਲਟੀਪਰਪਜ਼ ਕੋਰਟਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਨਾਲ ਲੈਸ ਵਿਸ਼ਵ ਪੱਧਰੀ ਇੰਡੋਰ ਬੈਡਮਿੰਟਨ ਸਹੂਲਤ ਵਿੱਚ ਤਬਦੀਲ ਕੀਤਾ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਹੋਣ ਤੋਂ ਬਾਅਦ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਕੁੱਲ 10 ਇੰਡੋਰ ਬੈਡਮਿੰਟਨ ਕੋਰਟ ਹੋਣਗੇ, ਜਿਸ ਨਾਲ ਇਹ ਪੰਜਾਬ ਦਾ ਇੱਕੋ-ਇੱਕ ਅਜਿਹਾ ਖੇਡ ਮੈਦਾਨ ਬਣ ਜਾਵੇਗਾ, ਜਿੱਥੇ ਇੰਨਾ ਵੱਡਾ ਇੰਡੋਰ ਬੈਡਮਿੰਟਨ ਕੰਪਲੈਕਸ ਹੋਵੇਗਾ ਅਤੇ ਇਹ ਉੱਤਰ ਭਾਰਤ ਦੇ ਪ੍ਰਮੁੱਖ ਬੈਡਮਿੰਟਨ ਕੇਂਦਰਾਂ ਵਿੱਚੋਂ ਇੱਕ ਬਣ ਜਾਵੇਗਾ।

ਉਨ੍ਹਾਂ ਕਿਹਾ, “ਇਹ ਅਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬੈਡਮਿੰਟਨ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀ ਸਮਰੱਥਾ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ​​ਕਰੇਗਾ। ਇਸ ਸਟੇਡੀਅਮ ਨੂੰ ਇਸ ਸਾਲ ਦਸੰਬਰ ਵਿੱਚ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜੋ ਕਰੀਬ ਚਾਰ ਦਹਾਕਿਆਂ ਵਿੱਚ ਇੱਥੇ ਹੋਣ ਵਾਲੀ ਪਹਿਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਹੋਵੇਗੀ।”

ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਟੇਡੀਅਮ ਵਿੱਚ ਮੌਜੂਦਾ ਖੇਡ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਉਨ੍ਹਾਂ ਬੈਡਮਿੰਟਨ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਚੈਂਪੀਅਨਸ਼ਿਪ ਦੇ ਸਫ਼ਲ ਪ੍ਰਬੰਧ ਲਈ ਹਰ ਸੰਭਵ ਸਹਿਯੋਗ ਦੇਵੇਗੀ ਅਤੇ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕਈ ਮਹਾਨ ਖਿਡਾਰੀ ਪੈਦਾ ਕੀਤੇ ਹਨ ਅਤੇ ਸਦੀਆਂ ਤੋਂ ਖੇਡਾਂ ਨਾਲ ਇਸ ਦਾ ਡੂੰਘਾ ਸਬੰਧ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਪੂਜਨੀਕ ਸਿੱਖ ਗੁਰੂਆਂ ਨੇ ਖੇਡਾਂ ਰਾਹੀਂ ਨਾ ਸਿਰਫ਼ ਅਧਿਆਤਮਿਕਤਾ ਸਗੋਂ ਸਰੀਰਕ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ ‘ਮੱਲ ਅਖਾੜਾ’ ਸਥਾਪਿਤ ਕੀਤਾ ਅਤੇ ਖੁਦ ਕੁਸ਼ਤੀ ਅਤੇ ਸਰੀਰਕ ਸਿਖਲਾਈ ਦੀ ਨਿਗਰਾਨੀ ਕੀਤੀ, ਜਦੋਂ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਘੋੜ ਸਵਾਰੀ ਅਤੇ ਤੀਰਅੰਦਾਜ਼ੀ ਦੀ ਸਿਖਲਾਈ ਦਿੱਤੀ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਸਮੇਂ ਦੀ ਹਰ ਖੇਡ ਅਤੇ ਯੁੱਧ ਕਲਾ (ਮਾਰਸ਼ਲ ਆਰਟ) ਵਿੱਚ ਮਾਹਰ ਸਨ। ਅੱਜ ਵੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਕੀਤੀਆਂ ਜਾਣ ਵਾਲੀਆਂ ਰਵਾਇਤੀ ਖੇਡਾਂ ਰਾਹੀਂ ਆਪਣੀਆਂ ਅਮੀਰ ਖੇਡ ਪਰੰਪਰਾਵਾਂ ਦਾ ਮਾਣ ਨਾਲ ਪ੍ਰਦਰਸ਼ਨ ਕਰਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਖੇਡ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਦੇ ਨਿਰੰਤਰ ਨਿਵੇਸ਼ ਨੇ ਪਹਿਲਾਂ ਹੀ ਉਤਸ਼ਾਹਜਨਕ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ ਕਈ ਖਿਡਾਰੀਆਂ ਨੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।” ਉਨ੍ਹਾਂ ਦੁਹਰਾਇਆ ਕਿ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਸਿਰਜਣ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ।

Tags: BREAKING NEWSPUNJABPUNJAB CMPunjab Governmentpunjab newstop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

by Navjot
1 week ago
0

    ਜਲੰਧਰ , 30 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤਾਂ ਦੀ ਹੈਟ੍ਰਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 