• Latest
  • Trending
ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

16 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

1 hour ago
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

1 hour ago
Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

1 hour ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

2 hours ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

2 hours ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

3 hours ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

4 hours ago
Hindi News
English News
Tuesday, August 18, 2026
No Result
View All Result
33 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ’ਚ ਕੋਈ ਵੀ ਪੇਪਰ ਲੀਕ ਨਾ ਹੋਣਾ ਮਾਣ ਵਾਲੀ ਗੱਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਫ਼ਤ ਕੋਚਿੰਗ, ਸੇਧ ਦੇਣ ਅਤੇ ਕਰੀਅਰ ਕਾਊਂਸਲਿੰਗ ਸਦਕਾ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੂੰ ਨੀਟ-2026 ਦੀ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੀਰਕਪੁਰ ਵਿੱਚ ਸਮਾਰੋਹ ਦੌਰਾਨ ਨੀਟ-2026 ਪਾਸ ਕਰਨ ਵਾਲੇ 882 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ; 26 ਜੁਲਾਈ 2026 (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਨੇ ਸਾਲ 2026 ਦੀ ਨੀਟ (ਨੈਸ਼ਨਲ ਐਲੀਜਿਬਿਲੀਟੀ-ਕਮ-ਐਂਟਰੈਂਸ ਟੈਸਟ) ਪ੍ਰੀਖਿਆ ਪਾਸ ਕੀਤੀ ਹੈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਿਰਫ਼ ਯੋਗਤਾ ਦੇ ਆਧਾਰ ‘ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਸੂਬਾ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।
ਜ਼ੀਰਕਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਨੀਟ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਮੁਫ਼ਤ ਕੋਚਿੰਗ, ਮੈਂਟੋਰਸ਼ਿਪ ਅਤੇ ਕਰੀਅਰ ਕੌਂਸਲਿੰਗ ਨੂੰ ਦਿੱਤੀ ਜਾ ਰਹੀ ਤਰਜੀਹ ਸਦਕਾ ਹੀ ਸੰਭਵ ਹੋਈ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਬਿਹਤਰ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ ਗਿਆ ਹੈ ਅਤੇ ਰੰਗਲਾ ਪੰਜਾਬ ਦੀ ਮਜ਼ਬੂਤ ਨੀਂਹ ਰੱਖੀ ਗਈ ਹੈ।
ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਟ-2026 ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਯਾਦਗਾਰ ਪਲ ਵਜੋਂ ਕਈ ਵਿਦਿਆਰਥੀਆਂ ਨੇ ਮੁੱਖ ਮੰਤਰੀ ਦਾ ਆਟੋਗ੍ਰਾਫ ਮੰਗਿਆ ਅਤੇ ਮੁੱਖ ਮੰਤਰੀ ਨੇ ਬੜੇ ਪਿਆਰ ਨਾਲ ਵਿਦਿਆਰਥੀਆਂ ਨੂੰ ਆਪਣਾ ਆਟੋਗ੍ਰਾਫ ਦਿੱਤਾ। ਵਿਦਿਆਰਥੀਆਂ ਨੇ ਬੜੇ ਪਿਆਰ ਨਾਲ ਧੰਨਵਾਦ ਕਰਦਿਆਂ ਹੱਥ ਨਾਲ ਬਣਾਏ ਮੁੱਖ ਮੰਤਰੀ ਦੇ ਚਿੱਤਰ ਵੀ ਉਨ੍ਹਾਂ ਨੂੰ ਭੇਟ ਕੀਤੇ, ਜਿਸ ਨਾਲ ਇਹ ਪਲ ਹੋਰ ਵੀ ਖਾਸ ਬਣ ਗਿਆ।
ਸਨਮਾਨ ਸਮਾਰੋਹ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ਅਕਾਊਂਟ ‘ਤੇ ਕਿਹਾ: “ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਦੋਂ ਬੱਚਿਆਂ ਨੂੰ ਬਿਹਤਰ ਮੌਕੇ ਤੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਦਿੱਤੀ ਜਾਂਦੀ ਹੈ ਤਾਂ ਕੋਈ ਵੀ ਸੁਪਨਾ ਉਨ੍ਹਾਂ ਦੀ ਪਹੁੰਚ ਤੋਂ ਦੂਰ ਨਹੀਂ ਰਹਿੰਦਾ। ਇਸ ਸਾਲ ਪਹਿਲੀ ਵਾਰ ਸਾਡੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਨੀਟ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਪ੍ਰਾਪਤ ਕਰਨ ਵਾਲਾ ਆਰੀਅਨ ਗੁਪਤਾ ਵੀ ਪੰਜਾਬ ਦਾ ਪੁੱਤਰ ਹੈ ਜਿਸ ਨਾਲ ਸੂਬਾ ਦਾ ਮਾਣ ਹੋ ਵੱਧ ਗਿਆ ਹੈ।”
ਉਨ੍ਹਾਂ ਅਖੀਰ ਵਿੱਚ ਕਿਹਾ, “ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਤਨਦੇਹੀ, ਉਨ੍ਹਾਂ ਦੇ ਮਾਪਿਆਂ ਦੇ ਅਟੁੱਟ ਸਹਿਯੋਗ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਲੋੜੀਂਦੇ ਮੌਕੇ, ਸਰੋਤ ਅਤੇ ਸਹਾਇਤਾ ਮਿਲੇ। ਸਿੱਖਿਆ ਵਿੱਚ ਇਹ ਤਬਦੀਲੀ ਰੰਗਲਾ ਪੰਜਾਬ ਦੀ ਅਸਲ ਨੀਂਹ ਹੈ।”
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਸਾਡੇ ਸਾਰਿਆਂ ਲਈ ਬੇਹੱਦ ਮਾਣ ਵਾਲੇ ਪਲ ਹਨ। ਮੈਂ ਇਸ ਸ਼ਾਨਦਾਰ ਪ੍ਰਾਪਤੀ ਲਈ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਹਰੇਕ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ। ਮੈਨੂੰ ਉਮੀਦ ਹੈ ਕਿ ਇਹ ਨੌਜਵਾਨ ਸਮਰਪਿਤ ਡਾਕਟਰ ਬਣਨਗੇ ਅਤੇ ਪੂਰੀ ਤਨਦੇਹੀ ਨਾਲ ਸਮਾਜ ਦੀ ਸੇਵਾ ਕਰਨਗੇ।”
ਮੁੱਖ ਮੰਤਰੀ ਨੇ ਕਿਹਾ, “ਸਾਲ 2022 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਇਹ ਗਿਣਤੀ 882 ਹੋ ਗਈ ਹੈ। ਇਹ ਪੰਜਾਬ ਲਈ ਇਤਿਹਾਸਕ ਪ੍ਰਾਪਤੀ ਹੈ ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾਅ ਨੂੰ ਦਰਸਾਉਂਦੀ ਹੈ।”
ਮੁੱਖ ਮੰਤਰੀ ਨੇ ਕਿਹਾ, “ਇਸ ਸਾਲ ਦੇਸ਼ ਭਰ ਤੋਂ ਲਗਭਗ 20 ਲੱਖ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਦਿੱਤੀ ਸੀ। ਸਾਡੇ ਵਿਦਿਆਰਥੀਆਂ ਨੇ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿੱਚੋਂ ਇੱਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਸਫਲ ਵਿਦਿਆਰਥੀਆਂ ਦੀ ਗਿਣਤੀ ਹੋਰ ਵੀ ਵੱਧ ਹੋ ਸਕਦੀ ਸੀ, ਪਰ ਪ੍ਰੀਖਿਆ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਯੋਗ ਵਿਦਿਆਰਥੀਆਂ ਨੂੰ ਹਰਜਾਨਾ ਭੁਗਤਣਾ ਪਿਆ।”
ਉਨ੍ਹਾਂ ਕਿਹਾ, “ਇਹ ਦੁੱਖ ਦੀ ਗੱਲ ਹੈ ਕਿ ਪੇਪਰ ਲੀਕ ਹੋਣ ਕਾਰਨ ਬਹੁਤ ਸਾਰੇ ਵਿਦਿਆਰਥੀ ਹਤਾਸ਼ ਹੋ ਗਏ ਅਤੇ ਕੁਝ ਨੇ ਤਾਂ ਪ੍ਰੀਖਿਆ ਨਾ ਦੇਣ ਦਾ ਵੀ ਫੈਸਲਾ ਕੀਤਾ। ਬਦਕਿਸਮਤੀ ਨਾਲ ਇਹ ਪਹਿਲੀ ਅਜਿਹੀ ਘਟਨਾ ਨਹੀਂ ਹੈ। ਦੇਸ਼ ਵਿੱਚ 2017, 2024 ਅਤੇ ਹੁਣ ਫਿਰ 2026 ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ। ਇਹ ਕੇਂਦਰ ਸਰਕਾਰ ਦੀ ਅਸਫਲਤਾ ਹੈ ਅਤੇ ਇਹ ਬੇਹੱਦ ਨਿੰਦਣਯੋਗ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”
ਕੌਮੀ ਪੱਧਰ ਦੀ ਤੁਲਨਾ ਪੰਜਾਬ ਦੇ ਰਿਕਾਰਡ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੂੰ ਸੱਤਾ ਸੰਭਾਲੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਵਿੱਚ ਇੱਕ ਵੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ ਹੈ। ਹਾਲ ਹੀ ਵਿੱਚ, ਜਦੋਂ ਫਾਰਮੇਸੀ ਅਫਸਰ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਸਾਡੇ ਧਿਆਨ ਵਿੱਚ ਆਈ, ਤਾਂ ਅਸੀਂ ਤੁਰੰਤ ਕਾਰਵਾਈ ਕੀਤੀ।”
ਮੁੱਖ ਮੰਤਰੀ ਨੇ ਕਿਹਾ, “ਨਕਲ ਕਰਵਾਉਣ ਵਾਲੇ ਰੈਕੇਟ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ 21 ਵਿਅਕਤੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਹਰ ਨੌਜਵਾਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਸਰਕਾਰ ਕਦੇ ਵੀ ਪੇਪਰ ਲੀਕ ਜਾਂ ਨਕਲ ਦੀ ਇਕ ਵੀ ਘਟਨਾ ਨਾਲ ਉਨ੍ਹਾਂ ਦੇ ਭਵਿੱਖ ਨੂੰ ਕਦੇ ਵੀ ਦਾਅ ‘ਤੇ ਨਹੀਂ ਲਾਉਣ ਦੇਵੇਗੀ।”
ਸੂਬੇ ਦੀ ਪਾਰਦਰਸ਼ੀ ਭਰਤੀ ਨੀਤੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਸਿਰਫ਼ ਯੋਗਤਾ ਦੇ ਅਧਾਰ ‘ਤੇ ਹੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ ਪਹਿਲਾਂ ਹੀ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਵਿੱਚ ਕਿਸੇ ਸਿਫਾਰਸ਼, ਕਿਸੇ ਰਿਸ਼ਵਤ ਅਤੇ ਕਿਸੇ ਵੀ ਪੱਖਪਾਤ ਲਈ ਕੋਈ ਥਾਂ ਨਹੀਂ ਹੈ। ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਹਨ। ਕੁਝ ਉਮੀਦਵਾਰਾਂ ਨੇ ਆਪਣੀ ਯੋਗਤਾ ਨਾਲ ਕਈ ਵਾਰ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ ਅਤੇ ਬਹੁਤ ਸਾਰੇ ਪੰਜਾਬੀ ਨੌਜਵਾਨ ਹੁਣ ਵਿਦੇਸ਼ਾਂ ਤੋਂ ਪੰਜਾਬ ਵਿੱਚ ਕੰਮ ਕਰਨ ਲਈ ਵਾਪਸ ਆ ਰਹੇ ਹਨ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਵਿਦਿਆਰਥੀਆਂ ਨੂੰ ਸਖ਼ਤ ਮੁਕਾਬਲੇ ਲਈ ਤਿਆਰ ਕਰ ਰਹੀ ਹੈ। ਅੱਜ, ਵਿਦਿਆਰਥੀ ਵਧੇਰੇ ਚੁਣੌਤੀਪੂਰਨ ਪ੍ਰੀਖਿਆਵਾਂ ਦੀ ਮੰਗ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਯੋਗਤਾ ‘ਤੇ ਭਰੋਸਾ ਹੈ। ਵਿਦਿਆਰਥੀ ਪਹਿਲਾਂ ਆਸਾਨ ਪੇਪਰ ਚਾਹੁੰਦੇ ਸਨ ਪਰ ਹੁਣ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ।”
ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਅਸੀਂ ਅਧਿਆਪਕਾਂ ਨੂੰ ਆਧੁਨਿਕ ਸਿਖਲਾਈ ਲਈ ਫਿਨਲੈਂਡ ਅਤੇ ਆਈ.ਆਈ.ਐਮ. (ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ) ਵਰਗੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਭੇਜ ਰਹੇ ਹਾਂ ਤਾਂ ਜੋ ਉਹ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਣ ਅਤੇ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰ ਸਕਣ।”
ਉਨ੍ਹਾਂ ਅੱਗੇ ਕਿਹਾ,“ਇਨ੍ਹਾਂ ਯਤਨਾਂ ਦੇ ਸਪੱਸ਼ਟ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਸਫ਼ਲਤਾ ਹਾਸਲ ਕਰਕੇ ਕਿਸੇ ਵਿੱਚ ਹੰਕਾਰ ਨਹੀਂ ਆਉਣਾ ਚਾਹੀਦਾ। ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਨਜ਼ਰੀਆ ਬਹੁਤ ਜ਼ਰੂਰੀ ਹਨ, ਪਰ ਨਿਮਰਤਾ ਅਤੇ ਸਖ਼ਤ ਮਿਹਨਤ ਹੀ ਵੱਡੀ ਸਫ਼ਲਤਾ ਹਾਸਲ ਕਰਨ ਦੀਆਂ ਅਸਲ ਕੁੰਜੀਆਂ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਲ 2022 ਵਿੱਚ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ। ਅੱਜ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਇਹ ਤਬਦੀਲੀ ਸਿੱਖਿਆ ਖੇਤਰ ਵਿੱਚ ਕੀਤੇ ਲਗਾਤਾਰ ਸੁਧਾਰਾਂ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਸਾਡੀ ਅਟੁੱਟ ਵਚਨਬੱਧਤਾ ਦਾ ਨਤੀਜਾ ਹੈ।”
ਉਨ੍ਹਾਂ ਕਿਹਾ, “ਇੱਕ ਸਮਾਂ ਅਜਿਹਾ ਵੀ ਸੀ ਜਦੋਂ ਸਰਕਾਰੀ ਸਕੂਲਾਂ ਨੂੰ ਸਿਰਫ਼ ਗਰੀਬ ਬੱਚਿਆਂ ਦੀ ਸੰਸਥਾ ਵਜੋਂ ਦੇਖਿਆ ਜਾਂਦਾ ਸੀ ਅਤੇ ਲੋਕ ਇਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅੱਜ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਅਤੇ ਵੱਡੇ ਪੱਧਰ ‘ਤੇ ਸੁਧਾਰ ਕਰਨ ਤੋਂ ਬਾਅਦ, ਪੰਜਾਬ ਕੇਰਲ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਹ ਹੀ ਅਸਲ ਲੋਕ ਸੇਵਾ ਹੈ ਅਤੇ ਅਸੀਂ ਇਸ ਨੇਕ ਕਾਰਜ ਲਈ ਅਣਥੱਕ ਮਿਹਨਤ ਕਰਦੇ ਰਹਾਂਗੇ।”
ਇੱਕ ਉਦਾਹਰਣ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਸ ਤਰ੍ਹਾਂ ਹਵਾਈ ਅੱਡੇ ਦਾ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਉਹ ਨੀਂਹ ਤਿਆਰ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਦੇ ਯੋਗ ਬਣਾਉਂਦੀ ਹੈ। ਮੈਂ ਹਰ ਵਿਦਿਆਰਥੀ ਨੂੰ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਅਤੇ ਅਮਿੱਟ ਛਾਪ ਛੱਡਣ।”
ਮੁੱਖ ਮੰਤਰੀ ਨੇ ਕਿਹਾ, “ਸਫ਼ਲਤਾ ਹਾਸਲ ਕਰਨ ਤੋਂ ਬਾਅਦ ਵੀ ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ। ਸਖ਼ਤ ਮਿਹਨਤ ਕਰਨ ‘ਤੇ ਭਰੋਸਾ ਰੱਖੋ ਕਿਉਂਕਿ ਮਿਹਨਤ ਹੀ ਸਫ਼ਲਤਾ ਦਾ ਇੱਕੋ-ਇੱਕ ਰਸਤਾ ਹੈ। ਮੈਂ ਖਾਸ ਤੌਰ ‘ਤੇ ਸਾਡੀਆਂ ਧੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖਿਆ ਨੂੰ ਸਮਾਜ ਵਿੱਚ ਸਾਰਥਕ ਬਦਲਾਅ ਲਿਆਉਣ ਲਈ ਇੱਕ ਸ਼ਕਤੀਸ਼ਾਲੀ ਹਥਿਆਰ ਵਜੋਂ ਵਰਤਣ। ਅੱਜ ਲੜਕੀਆਂ ਲਗਭਗ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਉਨ੍ਹਾਂ ਖੇਤਰਾਂ ਵਿੱਚ ਵੀ ਬੇਮਿਸਾਲ ਕਾਰਗੁਜ਼ਰੀ ਦਿਖਾ ਰਹੀਆਂ ਹਨ, ਜਿਨ੍ਹਾਂ ਨੂੰ ਕਦੇ ਲੜਕਿਆਂ ਦਾ ਖੇਤਰ ਹੀ ਮੰਨਿਆ ਜਾਂਦਾ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਹਿਲਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ। ਇਹ ਵੱਡੀ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਉਹ ਸਿੱਖਿਆ ਰਾਹੀਂ ਨਵੇਂ ਮੀਲ ਪੱਥਰ ਸਥਾਪਿਤ ਕਰਨਾ ਜਾਰੀ ਰੱਖਣਗੀਆਂ।”
ਵਿਦਿਆਰਥੀਆਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਨੌਜਵਾਨਾਂ ਦੁਆਰਾ ਦਿਖਾਏ ਦ੍ਰਿੜ ਇਰਾਦੇ ਨੇ ਕੇਂਦਰ ਸਰਕਾਰ ਨੂੰ ਜੰਤਰ-ਮੰਤਰ ਵਿਖੇ ਉਨ੍ਹਾਂ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ। ਸਾਡੇ ਨੌਜਵਾਨਾਂ ਵਿੱਚ ਜ਼ਿੰਦਗੀ ਵਿੱਚ ਕੁਝ ਵੀ ਹਾਸਲ ਕਰਨ ਦੀ ਬੁੱਧੀ, ਊਰਜਾ ਅਤੇ ਦ੍ਰਿੜਤਾ ਹੈ। ਮੈਨੂੰ ਭਰੋਸਾ ਹੈ ਕਿ ਤੁਸੀਂ ਸਾਰੇ ਸ਼ਾਨਦਾਰ ਡਾਕਟਰ ਬਣੋਗੇ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰੋਗੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦ੍ਰਿੜਤਾ ਨਾਲ ਕਿਹਾ, “ਭਾਰਤ, ਵਿਸ਼ਵ ਦਾ ਮੋਹਰੀ ਦੇਸ਼ ਉਦੋਂ ਹੀ ਬਣ ਸਕਦਾ ਹੈ ਜੇਕਰ ਪੰਜਾਬ ਕੌਮੀ ਤਰੱਕੀ ਵਿੱਚ ਸਭ ਤੋਂ ਅੱਗੇ ਰਹੇ। ਪੰਜਾਬ ਨੇ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ, ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਅਸੀਂ ਸਾਰੇ ਮਿਲ ਕੇ ‘ਰੰਗਲਾ ਪੰਜਾਬ’ ਬਣਾਉਣ ਲਈ ਕੰਮ ਕਰਦੇ ਰਹਾਂਗੇ।”
ਵਿਦਿਆਰਥੀਆਂ ਨੂੰ ਇਕ ਵਾਰ ਫਿਰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਆਉਣ ਵਾਲੇ ਸ਼ਾਨਦਾਰ ਸਫ਼ਰ ਦੀ ਮਹਿਜ਼ ਇੱਕ ਸ਼ੁਰੂਆਤ ਹੈ।
ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਪਤਵੰਤਿਆਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਬੇਮਿਸਾਲ ਤਬਦੀਲੀ ਲਿਆਉਣ ਅਤੇ ‘ਰੰਗਲੇ ਪੰਜਾਬ’ ਦੀ ਮਜ਼ਬੂਤ ਨੀਂਹ ਰੱਖਣ ਲਈ ਮੁੱਖ ਮੰਤਰੀ ਦੇ ਲਗਾਤਾਰ ਯਤਨਾਂ ਦੀ ਸ਼ਲਾਘਾ ਕੀਤੀ।
*ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਵਿੱਚ ਸਫ਼ਲਤਾ ਕਰਕੇ ਨਵੀਂ ਕਹਾਣੀ ਲਿਖੀ*
ਪੰਜਾਬ ਦੇ ਸਿੱਖਿਆ ਸੁਧਾਰਾਂ ਦੇ ਬੇਮਿਸਾਲ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-2026 ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ 2024 ਵਿੱਚ ਸਫ਼ਲ ਹੋਏ 437 ਵਿਦਿਆਰਥੀਆਂ ਦੀ ਗਿਣਤੀ ਨਾਲੋਂ ਦੁੱਗਣੀ ਤੋਂ ਵੀ ਵੱਧ ਹੈ। ਪਿਛਲੇ ਤਿੰਨ ਸਾਲਾਂ ਵਿੱਚ, ਸਰਕਾਰੀ ਸਕੂਲਾਂ ਦੇ 2,166 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 786 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਵਧ ਰਹੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੀ ਹੈ। ਇਸ ਸਾਲ ਨੀਟ ਪਾਸ ਕਰਨ ਵਾਲੇ 882 ਵਿਦਿਆਰਥੀਆਂ ਵਿੱਚੋਂ 686 ਲੜਕੀਆਂ ਹਨ ਅਤੇ 340 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ, ਜੋ ਮਿਆਰੀ ਸਿੱਖਿਆ ਤੱਕ ਸਮੂਹਿਕ ਅਤੇ ਬਰਾਬਰ ਪਹੁੰਚ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਇਸ ਤਬਦੀਲੀ ਨੂੰ ‘ਪੇਸ’ (ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ) ਪ੍ਰੋਗਰਾਮ ਦੁਆਰਾ ਹੁਲਾਰਾ ਦਿੱਤਾ ਗਿਆ ਹੈ, ਜੋ ‘ਅਵੰਤੀ’ ਅਤੇ ‘ਮੰਤਰਾ ਫਾਰ ਚੇਂਜ’ ਵਰਗੇ ਪ੍ਰਮੁੱਖ ਸੰਸਥਾਵਾਂ ਦੇ ਸਹਿਯੋਗ ਨਾਲ ਮੁਫ਼ਤ ਕੋਚਿੰਗ, ਮੈਂਨਟੋਰਸ਼ਿਪ, ਮੌਕ ਟੈਸਟ ਅਤੇ ਕਰੀਅਰ ਗਾਈਡੈਂਸ ਪ੍ਰਦਾਨ ਕਰਦਾ ਹੈ। ਸੂਬੇ ਨੇ 28,000 ਤੋਂ ਵੱਧ ਪੱਕੇ ਅਧਿਆਪਕਾਂ ਦੀ ਭਰਤੀ ਕਰਕੇ, 5,012 ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਿਤ ਕਰਕੇ, 8,268 ਇੰਟਰਐਕਟਿਵ ਪੈਨਲ ਲਗਾ ਕੇ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕੌਮਾਂਤਰੀ ਅਧਿਆਪਕ ਸਿਖਲਾਈ ਯਕੀਨੀ ਬਣਾ ਕੇ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਹੈ।
———

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by Ranjit Singh
August 18, 2026
0

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ - ਸ੍ਰੀ...

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

by Jaspreet Kaur
August 18, 2026
0

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

Most Popular

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

by Jaspreet Kaur
3 weeks ago
0

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ - ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ੀ ਮੁੰਬਈ, 30...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA